ਪੰਜਾਬ ਨੂੰ ਅੱਗੇ ਲਿਜਾਣ ਲਈ ਜਿਸ ਆਗੂ ਦਾ ਕਾਰਗੁਜ਼ਾਰੀ ਦਾ ਸਥਾਪਿਤ ਰਿਕਾਰਡ ਹੋਵੇ, ਉਸਨੂੰ ਚੁਣਨਾ ਚਾਹੀਦੈ: ਸੁਖਬੀਰ ਸਿੰਘ ਬਾਦਲ ਨੇ ’ਸਟੂਡੈਂਟਸ ਵਿਦ ਸੁਖਬੀਰ’ ਪ੍ਰੋਗਰਾਮ ’ਚ ਆਖਿਆ

by | Jun 13, 2025 | breaking news, daily, politics | 0 comments

ਵਿਦਿਆਰਥੀਆਂ ਨੂੰ ਕਿਹਾ ਕਿ ਅਕਾਲੀ ਦਲ ਨਸ਼ੇ ਖਤਮ ਕਰਨ, ਸਟਾਰਟਅਪ ਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵਧੇਰੇ ਮੌਕੇ ਦੇਣ ਲਈ ਵਚਨਬੱਧ

ਲੁਧਿਆਣਾ, 13 ਜੂਨ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਆਗੂ ਦੀ ਚੋਣ ਕਰਨ ਜਿਸਦਾ ਉਹਨਾਂ ਨੂੰ ਅਤੇ ਸੂਬੇ ਨੂੰ ਅੱਗੇ ਲਿਜਾਣ ਦਾ ਇਕ ਸਥਾਪਿਤ ਰਿਕਾਰਡ ਹੋਵੇ।

ਇਥੇ ਸਟੂਡੈਂਟਸ ਆਰਗੇਨਾਈਜੇਸ਼ਨ ਆਫ ਇੰਡੀਆ (ਐਸ ਓ ਆਈ) ਵੱਲੋਂ ਆਯੋਜਿਤ ਪ੍ਰੋਗਰਾਮ ’ਸਟੂਡੈਂਟਸ ਵਿਦ ਸੁਖਬੀਰ’ ਵਿਚ ਲੁਧਿਆਣਾ ਪੱਛਮੀ ਤੋਂ ਪਾਰਟੀ ਉਮੀਦਵਾਰ ਸਰਦਾਰ ਪਰਉਪਕਾਰ ਸਿੰਘ ਘੁੰਮਣ ਦੇ ਨਾਲ ਸ਼ਮੂਲੀਅਤ ਕਰਦਿਆਂ ਨੌਜਵਾਨ ਵਰਗ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਦੇ ਅਹੁਦੇ ਲਈ ਸਹੀ ਵਿਅਕਤੀ ਦੀ ਚੋਣ ਹੀ ਸੂਬੇ ਨੂੰ ਅੱਗੇ ਲਿਜਾ ਸਕਦੀ ਹੈ ਜਾਂ ਫਿਰ ਅੱਧ ਵਿਚਾਲੇ ਲਟਕਾ ਸਕਦੀ ਜਾਂ ਫਿਰ ਦਹਾਕਿਆਂ ਪਿੱਛੇ ਵੀ ਲਿਜਾ ਸਕਦੀ ਹੈ ਜਿਵੇਂ ਕਿ ਆਮ ਆਦਮੀ ਪਾਰਟੀ (ਆਪ) ਦੇ ਕਾਰਜਕਾਲ ਦੌਰਾਨ ਹੋਇਆ ਹੈ। ਉਹਨਾਂ ਕਿਹਾ ਕਿ ਜਿਵੇਂ ਕੋਈ ਮਾੜਾ ਪ੍ਰਬੰਧਕੀ ਡਾਇਰੈਕਟਰ ਆ ਜਾਵੇ ਤਾਂ ਕੰਪਨੀ ਡੁੱਬ ਜਾਂਦੀ ਹੈ, ਉਸੇ ਤਰੀਕੇ ਸੂਬਾ ਵੀ ਇਕ ਦੂਰਅੰਦੇਸ਼ੀ ਵਾਲੇ ਆਗੂ ਤੋਂ ਬਗੈਰ ਪ੍ਰਗਤੀ ਨਹੀਂ ਕਰ ਸਕਦਾ।

ਉਹਨਾਂ ਕਿਹਾ ਕਿ ਜੇਕਰ ਤੁਸੀਂ ਸਹੀ ਵਿਅਕਤੀ ਚੁਣਦੇ ਹੋ ਤਾਂ ਹੀ ਤੁਹਾਨੂੰ ਨਤੀਜੇ ਮਿਲ ਸਕਦੇ ਹਨ। ਉਹਨਾਂ ਕਿਹਾ ਕਿ ਸੜਕਾਂ ਅਤੇ ਹਵਾਈ ਸੰਪਰਕ ਦੇ ਨਾਲ-ਨਾਲ ਥਰਮਲ ਪਲਾਂਟ, ਸਿੱਖਿਆ ਤੇ ਸਿਹਤ ਖੇਤਰ ਵਿਚ ਹੋਈ ਪ੍ਰਗਤੀ ਦੀ ਤੁਲਨਾ ਆਪ ਸਰਕਾਰ ਦੇ ਰਾਜ ਨਾਲ ਕੀਤੀ ਜਾ ਸਕਦੀ ਹੈ, ਤੁਸੀਂ ਮਹਿਸੂਸ ਕਰ ਲਵੋਗੇ ਕਿ ਚੰਗੀ ਲੀਡਰਸ਼ਿਪ ਜ਼ਰੂਰੀ ਹੈ।

ਪੰਜਾਬ ਵਿਚ ਨਸ਼ਾ ਤਸਕਰੀ ਅਤੇ ਆਪ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ਬਾਰੇ ਸਵਾਲ ਦੇ ਜਵਾਬ ਵਿਚ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਇਹ ਦਾਅਵਾ ਕਰ ਕੇ ਪੰਜਾਬ ਦੀ ਬਦਨਾਮੀ ਕੀਤੀ ਕਿ ਸੂਬੇ ਦੇ ਬਹੁ ਗਿਣਤੀ ਨੌਜਵਾਨ ਨਸ਼ੇੜੀ ਹਨ। ਉਹਨਾਂ ਕਿਹਾ ਕਿ ਆਪ ਸਰਕਾਰ ਪੰਜਾਬ ਵਿਚੋਂ ਨਸ਼ੇ ਖ਼ਤਮ ਕਰਨ ਵਾਸਤੇ ਸੰਜੀਦਾ ਨਹੀਂ ਹੈ। ਉਹਨਾਂ ਕਿਹਾ ਕਿ ਜੇਕਰ ਇਹ ਸੰਜੀਦਾ ਹੁੰਦੀ ਤਾਂ ਫਿਰ ਇਹ ਆਪਣੇ ਉਹਨਾਂ ਆਗੂਆਂ ਖਿਲਾਫ ਕਾਰਵਾਈ ਕਰਦੀ ਜੋ ਨਸ਼ਾ ਮਾਫੀਆ ਦੀ ਪੁਸ਼ਤਪਨਾਹੀ ਕਰ ਰਹੇ ਹਨ ਪਰ ਸਰਕਾਰ ਤਾਂ ਪਬਲੀਸਿਟੀ ਮੁਹਿੰਮਾਂ ਵਿਚ ਰੁੱਝੀ ਹੈ।

ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਬੁਰਾਈ ਦਾ ਸਾਹਮਣਾ ਕਰਨ ਵਾਸਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਯਕੀਨੀ ਨੌਕਰੀਆਂ ਦੇ ਮੌਕੇ ਦੇਣ ਵਰਗੇ ਪ੍ਰੋਗਰਾਮਾਂ ਦੀ ਲੋੜ ਹੈ। ਉਹਨਾਂ ਕਿਹਾ ਕਿ ਮੈਂ ਇਸ ਬੁਰਾਈ ਨੂੰ ਹਮੇਸ਼ਾ ਹਮੇਸ਼ਾ ਵਾਸਤੇ ਖ਼ਤਮ ਕਰਨ ਵਾਸਤੇ ਵਚਨਬੱਧ ਹਾਂ।

ਇਕ ਹੋਰ ਸਵਾਲ ਦੇ ਜਵਾਬ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਉਹ ਸਟਾਰਟਅਪਸ ਨੂੰ ਉਤਸ਼ਾਹਿਤ ਕਰਨ ਵਾਸਤੇ ਵਚਨਬੱਧ ਹਨ। ਉਹਨਾਂ ਕਿਹਾ ਕਿ ਸਾਡੀ ਪਿਛਲੀ ਸਰਕਾਰ ਵਿਚ ਅਸੀਂ ਪੰਜਾਬ ਨਿਵੇਸ਼ ਸੰਮੇਲਨ ਸ਼ੁਰੂ ਕੀਤੇ ਸਨ ਤੇ ਹੁਣ ਅਸੀਂ ਨੌਜਵਾਨਾਂ ਨੂੰ ਉਦਮੀ ਬਣਾਉਣ ’ਤੇ ਧਿਆਨ ਕੇਂਦਰਿਤ ਕਰਾਂਗੇ।

ਉਹਨਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਮੀਨਾਂ ਅਤੇ ਜਾਇਦਾਦਾਂ ਵੇਚ ਕੇ ਬਾਹਰ ਵਿਦੇਸ਼ਾਂ ਵਿਚ ਜਾਣ ਦੀ ਥਾਂ ਨਿਵੇਸ਼ ਕਰ ਕੇ ਉਦਮੀ ਬਣਨ।

ਇਕ ਹੋਰ ਸਵਾਲ ਦੇ ਜਵਾਬ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਕਬੱਡੀ ਅਤੇ ਹਾਕੀ ਵਰਗੀਆਂ ਖੇਡਾਂ ਨੂੰ ਉਤਸ਼ਾਹਿਤ ਕਰਨ ਤੋਂ ਇਲਾਵਾ ਪਸ਼ੂ ਮੇਲਿਆਂ ਲਈ ਕੀਤੇ ਕੰਮਾਂ ਦੀ ਮਿਹਨਤ ਕਾਂਗਰਸ ਤੇ ਆਪ ਸਰਕਾਰ ਦੇ ਕਾਰਜਕਾਲ ਵਿਚ ਖ਼ਤਮ ਹੋ ਗਈ ਹੈ। ਅਸੀਂ ਇਸਨੂੰ ਸੁਰਜੀਤ ਕਰਾਂਗੇ। ਮੈਂ ਵਾਅਦਾ ਕਰਦਾ ਹਾਂ ਕਿ ਇਕ ਵਾਰ ਅਕਾਲੀ ਦਲ ਸੱਤਾ ਵਿਚ ਆਇਆ ਤਾਂ ਖਿਡਾਰੀਆਂ ਵਾਸਤੇ ਵਧੇਰੇ ਨੌਕਰੀਆਂ ਹੋਣਗੀਆਂ।

ਝੂਠੀ ਲੋਕਪ੍ਰਿਅਤਾ ਅਤੇ ਸੋਸ਼ਲ ਮੀਡੀਆ ’ਤੇ ਹੋ ਰਹੇ ਕੂੜਪ੍ਰਚਾਰ ਬਾਰੇ ਸਵਾਲ ਦੇ ਜਵਾਬ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਨੌਜਵਾਨਾਂ ਨੂੰ ਅਜਿਹੇ ਅਨਸਰਾਂ ਖਿਲਾਫ ਸਰਗਰਮੀ ਨਾਲ ਦਿਲਚਸਪੀ ਲੈਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਮੌਜੂਦਾ ਸਰਕਾਰ ਮੀਡੀਆ ’ਤੇ ਕੰਟਰੋਲ ਚਾਹੁੰਦੀ ਹੈ ਅਤੇ ਇਹ ਸਰਕਾਰੀ ਸਰੋਤਾਂ ਦੀ ਦੁਰਵਰਤੋਂ ਕਰ ਕੇ ਸੋਸ਼ਲ ਮੀਡੀਆ ’ਤੇ ਕੂੜ ਪ੍ਰਚਾਰ ਵੀ ਚਲਾ ਰਹੀ ਹੈ। ਉਹਨਾਂ ਕਿਹਾ ਕਿ ਤੁਹਾਨੂੰ ਯੋਧੇ ਬਣ ਕੇ ਅਜਿਹੇ ਲੋਕਾਂ ਨੂੰ ਭਜਾਉਣਾ ਚਾਹੀਦਾ ਹੈ।

ਲੁਧਿਆਣਾ ਪੱਛਮੀ ਦੀ ਚੋਣ ਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਮੈਦਾਨ ਵਿਚ ਨਿੱਤਰੇ ਉਮੀਦਵਾਰਾਂ ਵਿਚੋਂ ਸਰਵੋਤਮ ਉਮੀਦਵਾਰ ਨੂੰ ਵੋਟਾਂ ਪਾਉਣ। ਉਹਨਾਂ ਕਿਹਾ ਕਿ ਸਰਦਾਰ ਪਰਉਪਕਾਰ ਸਿੰਘ ਘੁੰਮਣ ਇਕ ਪ੍ਰੋਫੈਸ਼ਨਲ ਹਨ ਜੋ ਸਮਾਜਵਾਦੀ ਹਨ ਤੇ ਧਰਮ ਨਿਰਪੱਖ ਸੋਚ ਰੱਖਦੇ ਹਨ। ਉਹ ਨਾਮੀ ਵਕੀਲ ਹਨ ਅਤੇ ਉਹਨਾਂ ਨੇ ਸਮਾਜਿਕ ਮਸਲੇ ਚੁੱਕ ਕੇ ਆਪਣਾ ਨਾਂ ਕਮਾਇਆ ਹੈ। ਅਜਿਹੇ ਵਿਅਕਤੀ ਹੀ ਤੁਹਾਡੀ ਹਮਾਇਤ ਦੇ ਹੱਕਦਾਰ ਹਨ।

ਇਸ ਮੌਕੇ ’ਤੇ ਸਰਦਾਰ ਰਣਬੀਰ ਸਿੰਘ ਢਿੱਲੋਂ ਪ੍ਰਧਾਨ ਐਸ ਓ ਆਈ ਵੀ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...