ਪੰਜਾਬ ਨੂੰ ਇੱਕ ਹੋਰ ਵੱਡੀ ਸਫ਼ਲਤਾ ਹਾਸਲ; ਹਾਈਡਲ ਪ੍ਰੋਜੈਕਟਾਂ ਵਿੱਚ ਰਿਕਾਰਡ ਤੋੜ ਬਿਜਲੀ ਉਤਪਾਦਨ

by | Apr 26, 2025 | breaking news, daily | 0 comments

* ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਸਟਾਫ਼ ਵੱਲੋਂ ਪਾਏ ਵੱਡਮੁੱਲੇ ਯੋਗਦਾਨ ਲਈ ਉਹਨਾਂ ਦੀ ਸ਼ਲਾਘਾ ਕੀਤੀ

ਚੰਡੀਗੜ੍ਹ, 25 ਅਪ੍ਰੈਲ :

ਪੰਜਾਬ ਦੇ ਪਣ-ਬਿਜਲੀ ਖੇਤਰ ਨੇ ਵਿੱਤੀ ਸਾਲ 2024-25 ਦੌਰਾਨ ਕਈ ਮਹੱਤਵਪੂਰਨ ਮੀਲ ਪੱਥਰ ਹਾਸਲ ਕੀਤੇ ਹਨ, ਜਿਸ ਨਾਲ ਬਿਜਲੀ ਉਤਪਾਦਨ ਸਬੰਧੀ ਅਨੇਕਾਂ ਨਵੇਂ ਮਾਪਦੰਡ ਸਥਾਪਤ ਕੀਤੇ ਗਏ ਹਨ। ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਅਧੀਨ ਤਿੰਨ ਵੱਡੇ ਪਣ-ਬਿਜਲੀ ਪ੍ਰੋਜੈਕਟਾਂ ਨੇ ਆਪਣੇ ਸਾਲਾਨਾ ਉਤਪਾਦਨ ਟੀਚਿਆਂ ਨੂੰ ਸਫ਼ਲਤਾਪੂਰਨ ਮੁਕੰਮਲ ਕਰਨ ਦੇ ਨਾਲ-ਨਾਲ ਪਿਛਲੇ ਤਿੰਨ ਸਾਲਾਂ ਵਿੱਚ ਆਪਣਾ ਸਭ ਤੋਂ ਵੱਧ ਉਤਪਾਦਨ ਵੀ ਦਰਜ ਕੀਤਾ ਹੈ।

ਜੋਗਿੰਦਰ ਨਗਰ ਵਿਖੇ ਸਥਾਪਿਤ ਸ਼ਾਨਨ ਪਾਵਰ ਹਾਊਸ ਵਿੱਚ 512.656 ਮਿਲੀਅਨ ਯੂਨਿਟ (ਐਮ.ਯੂ.) ਬਿਜਲੀ ਉਤਪਾਦਨ ਸਦਕਾ ਬੇਮਿਸਾਲ ਉਪਲਬਧੀ ਹਾਸਲ ਕੀਤੀ ਗਈ ਹੈ, ਜੋ ਕਿ ਇਸਦੇ ਸਾਲਾਨਾ ਟੀਚੇ 480 ਐਮ.ਯੂ. ਤੋਂ 6.80 ਫ਼ੀਸਦ ਵੱਧ ਹੈ। ਸੁਚਾਰੂ ਸੰਚਾਲਨ, ਅਨੁਕੂਲ ਹਾਈਡ੍ਰੋਲੋਜੀਕਲ ਸਥਿਤੀਆਂ ਅਤੇ ਸਮੇਂ ਸਿਰ ਰੱਖ-ਰਖਾਅ ਦੇ ਅਭਿਆਸਾਂ ਸਦਕਾ ਇਹ ਬੇਮਿਸਾਲ ਉਪਲਬਧੀ ਹਾਸਲ ਹੋ ਸਕੀ। ਇਸੇ ਤਰ੍ਹਾਂ ਆਨੰਦਪੁਰ ਸਾਹਿਬ ਹਾਈਡਲ ਪ੍ਰੋਜੈਕਟ (ਏਐਸਐਚਪੀ) ਵਿੱਚ 486.14 ਐਮ.ਯੂ. ਬਿਜਲੀ ਉਤਪਾਦਨ ਕੀਤਾ ਗਿਆ, ਜੋ ਕਿ ਇਸਦੇ 470 ਐਮ.ਯੂ. ਦੇ ਟੀਚੇ ਤੋਂ 3.43 ਪ੍ਰਤੀਸ਼ਤ ਵੱਧ ਹੈ।

ਮੁਕੇਰੀਆਂ ਹਾਈਡਲ ਪ੍ਰੋਜੈਕਟ, ਜੋ ਕਿ ਸਮਰੱਥਾ ਦੇ ਮਾਮਲੇ ਵਿੱਚ ਤਿੰਨਾਂ ਵਿੱਚੋਂ ਸਭ ਤੋਂ ਵੱਡਾ ਹੈ, ਵਿੱਚ 1326.81 ਮਿਲੀਅਨ ਯੂਨਿਟ ਬਿਜਲੀ ਉਤਪਾਦਨ ਦਰਜ ਕੀਤਾ ਗਿਆ, ਜੋ ਕਿ ਇਸਦੇ 1110 ਮਿਲੀਅਨ ਯੂਨਿਟ ਦੇ ਸਾਲਾਨਾ ਟੀਚੇ ਤੋਂ 19.53 ਪ੍ਰਤੀਸ਼ਤ ਵੱਧ ਹੈ। ਇਹ ਪਿਛਲੇ ਤਿੰਨ ਸਾਲਾਂ ਵਿੱਚ ਸਭ ਤੋਂ ਵੱਧ ਉਤਪਾਦਨ ਹੈ ਅਤੇ ਪੰਜਾਬ ਦੇ ਪਣ-ਬਿਜਲੀ ਬੁਨਿਆਦੀ ਢਾਂਚੇ ਦੀ ਕੁਸ਼ਲਤਾ ਅਤੇ ਮਜ਼ਬੂਤੀ ਨੂੰ ਦਰਸਾਉਂਦਾ ਹੈ।

ਬਿਜਲੀ ਮੰਤਰੀ ਹਰਭਜਨ ਸਿੰਘ ਨੇ ਦੱਸਿਆ ਕਿ 2024-25 ਦੌਰਾਨ ਸਾਡੇ ਹਾਈਡਲ ਪ੍ਰੋਜੈਕਟਾਂ ਦਾ ਸ਼ਾਨਦਾਰ ਪ੍ਰਦਰਸ਼ਨ ਟਿਕਾਊ ਅਤੇ ਕੁਸ਼ਲ ਊਰਜਾ ਉਤਪਾਦਨ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਹ ਅੰਕੜੇ ਊਰਜਾ ਉਤਪਾਦਨ ਦੇ ਨਾ ਸਿਰਫ਼ ਅੰਦਰੂਨੀ ਮਾਪਦੰਡਾਂ ਨੂੰ ਪਾਰ ਕਰਦੇ ਹਨ ਬਲਕਿ ਕੇਂਦਰੀ ਬਿਜਲੀ ਅਥਾਰਟੀ, ਨਵੀਂ ਦਿੱਲੀ ਦੁਆਰਾ ਨਿਰਧਾਰਤ ਟੀਚਿਆਂ ਨੂੰ ਵੀ ਪਾਰ ਕਰਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਪ੍ਰਾਪਤੀ ਸਾਡੇ ਇੰਜੀਨੀਅਰਾਂ, ਤਕਨੀਕੀ ਸਟਾਫ਼ ਅਤੇ ਪ੍ਰਬੰਧਨ ਟੀਮਾਂ ਦੇ ਅਣਥੱਕ ਯਤਨਾਂ ਦਾ ਪ੍ਰਮਾਣ ਹੈ ਜਿਨ੍ਹਾਂ ਨੇ ਉਤਪਾਦਨ ਸਮਰਥਾ ਵਧਾਉਣ ਅਤੇ ਸਰੋਤਾਂ ਨੂੰ ਅਨੁਕੂਲ ਬਣਾਉਣ ਲਈ ਅਣਥੱਕ ਮਿਹਨਤ ਕੀਤੀ ਹੈ।

ਮੰਤਰੀ ਹਰਭਜਨ ਸਿੰਘ ਈਟੀਓ ਨੇ ਸਾਫ਼-ਸੁਥਰੀ ਅਤੇ ਨਵਿਆਉਣਯੋਗ ਊਰਜਾ ਸਰੋਤ ਵਜੋਂ ਪਣ-ਬਿਜਲੀ ਦੀ ਮਹੱਤਤਾ ‘ਤੇ ਵਧੇਰੇ ਜ਼ੋਰ ਦਿੱਤਾ ਜੋ ਪੰਜਾਬ ਦੇ ਕਾਰਬਨ ਨਿਕਾਸ ਨੂੰ ਘਟਾਉਣ ਅਤੇ ਊਰਜਾ ਸਵੈ-ਨਿਰਭਰਤਾ ਨੂੰ ਬਿਹਤਰ ਬਣਾਉਣ ਦੇ ਵਿਆਪਕ ਟੀਚਿਆਂ ਦਾ ਸਮਰਥਨ ਕਰਦਾ ਹੈ।

ਉਨ੍ਹਾਂ ਨੇ ਸੂਬਾ ਸਰਕਾਰ ਦੇ ਸਮਰਥਨ ਦਾ ਵੀ ਸਵਾਗਤ ਕੀਤਾ ਅਤੇ ਆਗਾਮੀ ਸਾਲਾਂ ਵਿੱਚ ਇਸੇ ਤਰ੍ਹਾਂ ਦੇ ਵਿਕਾਸ ਨੂੰ ਬਣਾਈ ਰੱਖਣ ਦਾ ਭਰੋਸਾ ਪ੍ਰਗਟ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਰਣਨੀਤਕ ਨਿਵੇਸ਼ਾਂ, ਆਧੁਨਿਕ ਤਕਨਾਲੋਜੀ ਅਤੇ ਸਾਡੇ ਸਟਾਫ਼ ਦੇ ਸਮਰਪਣ ਸਦਕਾ ਪੰਜਾਬ ਦਾ ਪਣ-ਬਿਜਲੀ ਖੇਤਰ ਇੱਕ ਹੋਰ ਵੱਡੀ ਸਫਲਤਾ ਲਈ ਤਿਆਰ ਹੈ।

ਸ਼ਾਨਨ, ਆਨੰਦਪੁਰ ਸਾਹਿਬ ਅਤੇ ਮੁਕੇਰੀਆਂ ਪਣ-ਬਿਜਲੀ ਪ੍ਰੋਜੈਕਟਾਂ ਦਾ ਸ਼ਾਨਦਾਰ ਪ੍ਰਦਰਸ਼ਨ ਨਾ ਸਿਰਫ਼ ਪੰਜਾਬ ਦੀਆਂ ਬਿਜਲੀ ਉਤਪਾਦਨ ਸਮਰੱਥਾਵਾਂ ਦੀ ਕੁਸ਼ਲਤਾ ਨੂੰ ਮਜ਼ਬੂਤ ਕਰਦਾ ਹੈ ਬਲਕਿ ਜੈਵਿਕ ਇੰਧਨ ‘ਤੇ ਨਿਰਭਰਤਾ ਘਟਾ ਕੇ ਸੂਬੇ ਦੀ ਆਰਥਿਕਤਾ ਅਤੇ ਵਾਤਾਵਰਣ ਵਿੱਚ ਵੀ ਸਕਾਰਾਤਮਕ ਯੋਗਦਾਨ ਪਾਉਂਦਾ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...