ਪੰਜਾਬ ਨੂੰ ਕਰਜ਼ੇ ਦੇ ਦਲਦਲ ਵਿੱਚ ਧੱਕ ਰਹੀ ‘ਆਪ’ ਸਰਕਾਰ, ਵਿੱਤੀ ਕੁਪ੍ਰਬੰਧਨ ਨੇ ਸੂਬੇ ਦੀ ਅਰਥਵਿਵਸਥਾ ਨੂੰ ਕੀਤਾ ਕਮਜ਼ੋਰ: ਢਿੱਲੋਂ

by | Aug 24, 2026 | breaking news, daily, politics | 0 comments

ਭਾਰਤੀ ਜਨਤਾ ਪਾਰਟੀ, ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਆਰਥਿਕ ਨੀਤੀਆਂ ਅਤੇ ਵਿੱਤੀ ਕੁਪ੍ਰਬੰਧਨ ’ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ‘ਆਪ’ ਸਰਕਾਰ ਨੇ ਪੰਜਾਬ ਨੂੰ ਵਿਕਾਸ ਦੀ ਬਜਾਏ ਕਰਜ਼ੇ ਦੇ ਅਜਿਹੇ ਦਲਦਲ ਵਿੱਚ ਧੱਕ ਦਿੱਤਾ ਹੈ, ਜਿਸ ਦਾ ਬੋਝ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਚੁੱਕਣਾ ਪਵੇਗਾ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਪੰਜਾਬ ਸਿਰ ਲਗਭਗ 2 ਲੱਖ 82 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਸੀ, ਪਰ ‘ਆਪ’ ਸਰਕਾਰ ਦੇ ਲਗਭਗ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਇਹ ਕਰਜ਼ਾ ਵਧ ਕੇ ਸਾਢੇ ਚਾਰ ਲੱਖ ਕਰੋੜ ਰੁਪਏ ਦੇ ਕਰੀਬ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲਗਾਤਾਰ ਨਵੇਂ ਕਰਜ਼ੇ ਚੁੱਕੇ ਜਾ ਰਹੇ ਹਨ, ਪਰ ਇਸ ਕਰਜ਼ੇ ਦੇ ਮੁਕਾਬਲੇ ਸੂਬੇ ਦੀ ਆਮਦਨ, ਉਤਪਾਦਕ ਸਮਰੱਥਾ ਅਤੇ ਬੁਨਿਆਦੀ ਢਾਂਚੇ ਵਿੱਚ ਉਸ ਅਨੁਪਾਤ ਵਿੱਚ ਕੋਈ ਠੋਸ ਸੁਧਾਰ ਨਜ਼ਰ ਨਹੀਂ ਆ ਰਿਹਾ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਵਿੱਤੀ ਹਾਲਤ ਦੀ ਗੰਭੀਰਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਪਾਵਰਕੌਮ ਵੱਲੋਂ ਹੁਣ 10 ਹਜ਼ਾਰ ਕਰੋੜ ਰੁਪਏ ਦਾ ਨਵਾਂ ਕਰਜ਼ਾ ਜੁਟਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਗਮਾਡਾ ਵੱਲੋਂ ਵੀ 15 ਹਜ਼ਾਰ ਕਰੋੜ ਰੁਪਏ ਦੇ ਫੰਡ ਇਕੱਠੇ ਕਰਨ ਦਾ ਫੈਸਲਾ ਕੀਤਾ ਗਿਆ ਸੀ। ਸੂਬਾ ਪ੍ਰਧਾਨ ਨੇ ਕਿਹਾ ਕਿ ਸਰਕਾਰੀ ਅਦਾਰਿਆਂ ਦਾ ਲਗਾਤਾਰ ਕਰਜ਼ੇ ’ਤੇ ਨਿਰਭਰ ਹੋਣਾ ਪੰਜਾਬ ਦੀ ਵਿਗੜ ਰਹੀ ਵਿੱਤੀ ਸਥਿਤੀ ਦਾ ਗੰਭੀਰ ਸੰਕੇਤ ਹੈ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਵਿੱਤੀ ਸੰਕਟ ਦਾ ਹਵਾਲਾ ਦੇ ਕੇ ਲੋਕਾਂ ਦੀਆਂ ਜਾਇਜ਼ ਮੰਗਾਂ ਅਤੇ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਹੱਕਾਂ ਨੂੰ ਲਟਕਾ ਰਹੀ ਹੈ, ਜਦਕਿ ਦੂਜੇ ਪਾਸੇ ਵੱਡੇ ਪੱਧਰ ’ਤੇ ਕਰਜ਼ੇ ਚੁੱਕੇ ਜਾ ਰਹੇ ਹਨ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਸਰਕਾਰ ਦੀ ਵਿੱਤੀ ਸਥਿਤੀ ਇੰਨੀ ਮਜ਼ਬੂਤ ਹੈ ਤਾਂ ਫਿਰ ਸਰਕਾਰੀ ਅਦਾਰਿਆਂ ਨੂੰ ਆਪਣੀਆਂ ਜ਼ਰੂਰਤਾਂ ਪੂਰੀਆਂ ਕਰਨ ਲਈ ਵਾਰ-ਵਾਰ ਭਾਰੀ ਕਰਜ਼ੇ ਕਿਉਂ ਚੁੱਕਣੇ ਪੈ ਰਹੇ ਹਨ?

ਸੂਬਾ ਪ੍ਰਧਾਨ ਨੇ ਕਿਹਾ ਕਿ ਇਨ੍ਹਾਂ ਕਰਜ਼ਿਆਂ ਦੀ ਵਿਵਸਥਾ ਲਈ ਮਰਚੈਂਟ ਬੈਂਕਰਾਂ ਅਤੇ ਹੋਰ ਵਿੱਤੀ ਵਿਚੋਲਿਆਂ ਨੂੰ ਕਰੋੜਾਂ ਰੁਪਏ ਦੀਆਂ ਫੀਸਾਂ ਅਦਾ ਕਰਨਾ ਵੀ ਸਰਕਾਰੀ ਖਜ਼ਾਨੇ ’ਤੇ ਵਾਧੂ ਬੋਝ ਹੈ।

ਕੇਵਲ ਸਿੰਘ ਢਿੱਲੋਂ ਨੇ ਦੋਸ਼ ਲਾਇਆ ਕਿ ਪੰਜਾਬ ਸਿਰ ਕਰਜ਼ਾ ਲਗਾਤਾਰ ਵਧ ਰਿਹਾ ਹੈ, ਪਰ ਇਸ ਦੇ ਬਦਲੇ ਲੋਕਾਂ ਨੂੰ ਨਾ ਤਾਂ ਉਸ ਪੱਧਰ ਦਾ ਵਿਕਾਸ ਦਿਖਾਈ ਦੇ ਰਿਹਾ ਹੈ ਅਤੇ ਨਾ ਹੀ ਰੋਜ਼ਗਾਰ, ਉਦਯੋਗ, ਸਿਹਤ ਅਤੇ ਸਿੱਖਿਆ ਦੇ ਖੇਤਰਾਂ ਵਿੱਚ ਕੋਈ ਵੱਡਾ ਬਦਲਾਅ ਨਜ਼ਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਖਜ਼ਾਨੇ ਦੀ ਰਕਮ ਨੂੰ ਇਸ਼ਤਿਹਾਰਬਾਜ਼ੀ ਅਤੇ ਸਿਆਸੀ ਪ੍ਰਚਾਰ ਕਰਨ ਦੇ ਨਾਲ ਪੰਜਾਬ ਨੂੰ ਲੁੱਟਿਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਪੰਜਾਬ ਦੀ ‘ਆਪ’ ਸਰਕਾਰ ਦੀ ਨਾਕਾਮੀ ਦਾ ਹਿਸਾਬ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕ ਜ਼ਰੂਰ ਲਵੇਗੀ। ਪੰਜਾਬ ਦੀ ਜਨਤਾ ਵਿਕਾਸ ਦੇ ਨਾਮ ’ਤੇ ਕਰਜ਼ਾ ਵਧਾਉਣ ਅਤੇ ਸਰਕਾਰੀ ਖਜ਼ਾਨੇ ਦੀ ਲੁੱਟ ਕਦੇ ਬਰਦਾਸ਼ਤ ਨਹੀਂ ਕਰੇਗੀ। ਉਹਨਾਂ ਕਿਹਾ ਕਿ ਪੰਜਾਬ ਨੂੰ ਮਾਲੀ ਸੰਕਟ ਵਿੱਚੋਂ ਕੱਢਣ ਅਤੇ ਵਿਕਾਸ ਦੀ ਲੀਕ ‘ਤੇ ਲਿਆਉਣ ਲਈ ਇੱਕੋ ਇੱਕ ਬਦਲ ਡਬਲ ਇੰਜਨ ਵਾਲੀ ਭਾਜਪਾ ਸਰਕਾਰ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...