ਪੰਜਾਬ ਨੂੰ ਬਚਾਉਣ ਲਈ ਭਾਜਪਾ ਦੀ ਮੁਹਿੰਮ ਤੇਜ਼, ਹਰ ਘਰ ਤੱਕ ਪਹੁੰਚਣਗੀਆਂ ਨੀਤੀਆਂ: ਕੇਵਲ ਸਿੰਘ ਢਿੱਲੋਂ

by | Aug 10, 2026 | breaking news, crime, daily, politics | 0 comments

ਨਸ਼ਿਆਂ, ਬੇਰੁਜ਼ਗਾਰੀ ਤੇ ਕਾਨੂੰਨ ਵਿਵਸਥਾ ਦੇ ਮੁੱਦਿਆਂ ‘ਤੇ ‘ਆਪ’ ਸਰਕਾਰ ਨੂੰ ਘੇਰਿਆ

15 ਅਗਸਤ ਤੋਂ ਪਹਿਲਾਂ ਪੰਜਾਬ ਦੇ ਪਿੰਡ-ਪਿੰਡ ਗੂੰਜੇਗਾ ਦੇਸ਼ ਭਗਤੀ ਦਾ ਜਜ਼ਬਾ, ‘ਹਰ ਘਰ ਤਿਰੰਗਾ ਯਾਤਰਾ’ ਸ਼ੁਰੂ

ਗੁਰੂ ਰਵਿਦਾਸ ਜੀ ਦੀ 650ਵੀਂ ਜਯੰਤੀ: ਪਵਿੱਤਰ ‘ਕਲਸ਼ ਯਾਤਰਾ’ ਨਾਲ ਦਲਿਤ ਭਾਈਚਾਰੇ ਤੱਕ ਪਹੁੰਚ ਰਹੀ ਭਾਜਪਾ

ਪੰਜਾਬ ਨੂੰ ਦਰਪੇਸ਼ ਨਸ਼ਿਆਂ, ਬੇਰੁਜ਼ਗਾਰੀ, ਕਾਨੂੰਨ ਵਿਵਸਥਾ ਅਤੇ ਕਿਸਾਨੀ ਸੰਕਟ ਵਰਗੇ ਗੰਭੀਰ ਮਸਲਿਆਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਸੂਬੇ ਵਿੱਚ ਆਪਣੀ ਪਹੁੰਚ ਹੋਰ ਵਿਸ਼ਾਲ ਕੀਤੀ ਹੈ। ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪਾਰਟੀ ਵੱਲੋਂ ਪਿੰਡ ਤੇ ਸ਼ਹਿਰ ਪੱਧਰ ‘ਤੇ ਲਗਾਤਾਰ ਸੰਪਰਕ ਪ੍ਰੋਗਰਾਮ ਉਲੀਕੇ ਜਾ ਰਹੇ ਹਨ, ਤਾਂ ਜੋ ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਯੋਜਨਾਵਾਂ ਦਾ ਲਾਭ ਸਿੱਧਾ ਪੰਜਾਬ ਦੇ ਹਰ ਪਰਿਵਾਰ ਤੱਕ ਪਹੁੰਚਾਇਆ ਜਾ ਸਕੇ।

ਆਮ ਆਦਮੀ ਪਾਰਟੀ ਸਰਕਾਰ ‘ਤੇ ਤਿੱਖਾ ਹਮਲਾ ਬੋਲਦਿਆਂ ਢਿੱਲੋਂ ਨੇ ਕਿਹਾ ਕਿ ਪੰਜਾਬ ਅੱਜ ਨਸ਼ਿਆਂ ਦੀ ਮਾਰ, ਵਿਗੜਦੀ ਕਾਨੂੰਨ ਵਿਵਸਥਾ ਅਤੇ ਨੌਜਵਾਨਾਂ ਦੇ ਵਿਦੇਸ਼ਾਂ ਵੱਲ ਪਲਾਇਨ ਵਰਗੇ ਸੰਕਟਾਂ ਨਾਲ ਜੂਝ ਰਿਹਾ ਹੈ, ਪਰ ਸੱਤਾਧਾਰੀ ਧਿਰ ਕੋਲ ਇਹਨਾਂ ਸਮੱਸਿਆਵਾਂ ਦਾ ਕੋਈ ਠੋਸ ਹੱਲ ਨਹੀਂ। ਉਹਨਾਂ ਦੱਸਿਆ ਕਿ ਭਾਜਪਾ ਪੰਜਾਬ ਨੂੰ ਮੁੜ ਸੁਰੱਖਿਅਤ, ਖੁਸ਼ਹਾਲ ਅਤੇ ਤਰੱਕੀਸ਼ੀਲ ਸੂਬਾ ਬਣਾਉਣ ਲਈ ਵਚਨਬੱਧ ਹੈ ਅਤੇ ਇਸੇ ਦਿਸ਼ਾ ਵਿੱਚ ਸੰਗਠਨ ਨੂੰ ਪਿੰਡ-ਪਿੰਡ, ਬੂਥ-ਬੂਥ ਤੱਕ ਮਜ਼ਬੂਤ ਕੀਤਾ ਜਾ ਰਿਹਾ ਹੈ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ 9 ਤੋਂ 14 ਅਗਸਤ ਤੱਕ ਪੂਰੇ ਪੰਜਾਬ ਵਿੱਚ ‘ਹਰ ਘਰ ਤਿਰੰਗਾ’ ਮੁਹਿੰਮ ਚਲਾਈ ਜਾ ਰਹੀ ਹੈ। ਢਿੱਲੋਂ ਨੇ ਕਿਹਾ ਕਿ ਪੰਜਾਬ, ਜੋ ਸਰਹੱਦੀ ਸੂਬਾ ਹੋਣ ਦੇ ਨਾਲ-ਨਾਲ ਦੇਸ਼ ਲਈ ਸ਼ਹਾਦਤਾਂ ਦੀ ਧਰਤੀ ਵੀ ਹੈ, ਵਿੱਚ ਹਰ ਜ਼ਿਲ੍ਹੇ, ਸ਼ਹਿਰ ਤੇ ਪਿੰਡ ਵਿੱਚ ‘ਤਿਰੰਗਾ ਯਾਤਰਾਵਾਂ’ ਕੱਢੀਆਂ ਜਾਣਗੀਆਂ ਅਤੇ ਲੋਕਾਂ ਨੂੰ ਆਪਣੇ ਘਰਾਂ ‘ਤੇ ਰਾਸ਼ਟਰੀ ਝੰਡਾ ਲਹਿਰਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ।

ਪੰਜਾਬ ਪ੍ਰਧਾਨ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦੀ 650ਵੀਂ ਜਯੰਤੀ ਦੇ ਸਬੰਧ ਵਿੱਚ ਦੇਸ਼ ਪੱਧਰ ‘ਤੇ ਚੱਲ ਰਹੇ ‘ਸਮਰਸਤਾ ਸੰਕਲਪ ਅਭਿਆਨ’ ਤਹਿਤ ਗੁਰੂ ਜੀ ਦੀ ਜਨਮਭੂਮੀ ਤੋਂ ਲਿਆਂਦੀ ਗਈ ਪਵਿੱਤਰ ਮਿੱਟੀ ਦੀ ‘ਕਲਸ਼ ਯਾਤਰਾ’ ਪੰਜਾਬ ਦੇ ਪਿੰਡ-ਪਿੰਡ, ਖਾਸ ਕਰਕੇ ਦੋਆਬਾ ਖੇਤਰ ਵਿੱਚ ਪਹੁੰਚ ਰਹੀ ਹੈ, ਜਿੱਥੇ ਦਲਿਤ ਭਾਈਚਾਰੇ ਦੀ ਵੱਡੀ ਆਬਾਦੀ ਹੈ। ਢਿੱਲੋਂ ਨੇ ਕਿਹਾ ਕਿ ਇਹ ਯਾਤਰਾ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਤੇ ਸਮਾਜਿਕ ਸਮਰਸਤਾ ਦੇ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾ ਰਹੀ ਹੈ।

ਪ੍ਰਧਾਨ ਢਿੱਲੋਂ ਨੇ ਕਿਹਾ ਕਿ ਪੰਜਾਬ ਵਿੱਚ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਰਣਨੀਤੀ ਉਲੀਕਣ ਲਈ ਦਿੱਲੀ ਵਿਖੇ ਕੌਮੀ ਪ੍ਰਧਾਨ ਨਿਤਿਨ ਨਬੀਨ ਅਤੇ ਸੂਬਾ ਪ੍ਰਭਾਰੀ ਸਤੀਸ਼ ਪੂਨੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਢਿੱਲੋਂ ਨੇ ਦੱਸਿਆ ਕਿ ਇਸ ਮੀਟਿੰਗ ਦੌਰਾਨ ਪੰਜਾਬ ਦੇ ਖਾਸ ਮੁੱਦਿਆਂ ਖੇਤੀ, ਨੌਜਵਾਨ, ਸਰਹੱਦੀ ਸੁਰੱਖਿਆ ਅਤੇ ਸ਼ਹਿਰੀ ਵਿਕਾਸ ਨੂੰ ਧਿਆਨ ਵਿੱਚ ਰੱਖਦਿਆਂ ਭਵਿੱਖੀ ਰੋਡਮੈਪ ‘ਤੇ ਸਾਰਥਕ ਚਰਚਾ ਹੋਈ। ਆਉਣ ਵਾਲੇ ਦਿਨਾਂ ਵਿੱਚ ਹਰ ਜ਼ਿਲ੍ਹੇ, ਹਰ ਮੰਡਲ ਅਤੇ ਹਰ ਪਿੰਡ ਪੱਧਰ ‘ਤੇ ਮਜ਼ਬੂਤ ਟੀਮਾਂ ਬਣਾਈਆਂ ਜਾਣਗੀਆਂ, ਜਿਸ ਦੇ ਆਉਣ ਵਾਲੀਆਂ ਚੋਣਾਂ ਵਿੱਚ ਸਾਕਾਰਾਤਮਕ ਨਤੀਜੇ ਸਾਹਮਣੇ ਆਉਣਗੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...