ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ ਮੌਕੇ ਡਾ. ਐਸ. ਰਾਧਾਕ੍ਰਿਸ਼ਨਨ ਨੂੰ ਸ਼ਰਧਾਂਜਲੀ ਭੇਟ

by | Sep 5, 2025 | breaking news, daily | 0 comments

ਚੰਡੀਗੜ੍ਹ, 5 ਸਤੰਬਰ:

ਅਧਿਆਪਕ ਦਿਵਸ ਮੌਕੇ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਭਾਰਤ ਦੇ ਸਾਬਕਾ ਰਾਸ਼ਟਰਪਤੀ ‘ਭਾਰਤ ਰਤਨ’ ਡਾ. ਸਰਵਪੱਲੀ ਰਾਧਾਕ੍ਰਿਸ਼ਨਨ, ਜੋ ਉੱਘੇ ਦਾਰਸ਼ਨਿਕ ਅਤੇ ਸਿੱਖਿਆ ਸ਼ਾਸਤਰੀ ਸਨ, ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਅਧਿਆਪਕ ਦਿਵਸ ਹਰ ਸਾਲ 5 ਸਤੰਬਰ ਨੂੰ ਉਨ੍ਹਾਂ ਦੇ ਜਨਮ ਦਿਵਸ ਮੌਕੇ ਮਨਾਇਆ ਜਾਂਦਾ ਹੈ।

ਇਸ ਮੌਕੇ ਸਾਰੇ ਜ਼ਿਲ੍ਹਿਆਂ ਵਿੱਚ ਸ਼ਰਧਾਂਜਲੀ ਸਮਾਰੋਹ ਕਰਵਾਏ ਗਏ, ਜਿੱਥੇ ਅਧਿਕਾਰੀ, ਸਟਾਫ਼ ਅਤੇ ਅਧਿਆਪਕਾਂ ਨੇ ਡਾ. ਐਸ. ਰਾਧਾਕ੍ਰਿਸ਼ਨਨ ਦੇ ਯੋਗਦਾਨ ਨੂੰ ਯਾਦ ਕੀਤਾ। ਸਮਾਜ ਨੂੰ ਸੇਧ ਦੇਣ ਅਤੇ ਦੇਸ਼ ਦੇ ਭਵਿੱਖ ਨੂੰ ਸੰਵਾਰਨ ਵਿੱਚ ਅਧਿਆਪਕਾਂ ਦੀ ਭੂਮਿਕਾ ਬਾਰੇ ਚਾਨਣਾ ਪਾਇਆ ਗਿਆ ।

ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅਧਿਆਪਕ ਦਿਵਸ ਮੌਕੇ ਡਾ. ਐਸ. ਰਾਧਾਕ੍ਰਿਸ਼ਨਨ ਨੂੰ ਯਾਦ ਕੀਤਾ ਅਤੇ ਕਿਹਾ ਕਿ ਅਧਿਆਪਕ ਸਮਾਜ ਦੇ ਰੋਲ ਮਾਡਲ ਹਨ ਜੋ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ, ਗਿਆਨ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਬਿਹਤਰ ਇਨਸਾਨ ਬਣਨ ਲਈ ਪ੍ਰੇਰਿਤ ਅਤੇ ਉਤਸ਼ਾਹਿਤ ਕਰਕੇ ਉਨ੍ਹਾਂ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ਵਿੱਚ ਵਿਸ਼ੇਸ਼ ਭੂਮਿਕਾ ਨਿਭਾਉਂਦੇ ਹਨ। ਸ. ਬੈਂਸ ਨੇ ਅਧਿਆਪਕਾਂ ਨੂੰ ਹੜ੍ਹਾਂ ਦੀ ਚੁਣੌਤੀ ਨਾਲ ਨਜਿੱਠਣ ਲਈ ਰਾਹਤ ਕਾਰਜਾਂ ਵਿੱਚ ਆਪਣਾ ਸਮਰਥਨ ਜਾਰੀ ਰੱਖਣ ਵਾਸਤੇ ਅਪੀਲ ਵੀ ਕੀਤੀ।

ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਪ੍ਰਬੰਧਕੀ ਸਕੱਤਰ ਸ੍ਰੀਮਤੀ ਅਨਿੰਦਿਤਾ ਮਿੱਤਰਾ ਨੇ ਕਿਹਾ ਕਿ ਇਸ ਸਮੇਂ ਸਮੁੱਚਾ ਸੂਬਾ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ, ਜਿਸ ਕਾਰਨ ਆਏ ਸਾਲ ਕਰਵਾਇਆ ਜਾਣ ਵਾਲਾ ਰਾਜ ਪੱਧਰੀ ਅਧਿਆਪਕ ਦਿਵਸ ਸਮਾਗਮ, ਜਿਸ ਵਿੱਚ ਸ਼ਾਨਦਾਰ ਪ੍ਰਾਪਤੀਆਂ ਵਾਲੇ ਅਧਿਆਪਕਾਂ ਨੂੰ ਰਾਜ ਪੁਰਸਕਾਰ ਨਾਲ ਸਨਮਾਨਿਆ ਜਾਂਦਾ ਹੈ, ਨੂੰ ਮੁਲਤਵੀ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਰਸਮੀ ਰਾਜ ਪੱਧਰੀ ਸਮਾਰੋਹ ਮੁਲਤਵੀ ਕੀਤੇ ਗਏ ਹਨ, ਪਰ ਅਧਿਆਪਕ ਦਿਵਸ ਦੀ ਭਾਵਨਾ ਡਾ. ਰਾਧਾਕ੍ਰਿਸ਼ਨਨ ਦੇ ਆਦਰਸ਼ਾਂ ਨੂੰ ਦਿਲੋਂ ਯਾਦ ਕਰਕੇ ਬਰਕਰਾਰ ਰੱਖੀ ਗਈ ਹੈ, ਜੋ ਮਿਆਰੀ ਸਿੱਖਿਆ ਦੇ ਉਦੇਸ਼ ਪ੍ਰਤੀ ਵਿਭਾਗ ਦੀ ਵਚਨਬੱਧਤਾ ਅਤੇ ਨਵੀਂ ਪੀੜ੍ਹੀ ਨੂੰ ਪ੍ਰੇਰਿਤ ਕਰਨ ਵਾਲੇ ਅਧਿਆਪਕਾਂ ਦੇ ਅਣਥੱਕ ਯਤਨਾਂ ਦੀ ਪੁਸ਼ਟੀ ਕਰਦੀ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...