ਪੰਜਾਬ ਨੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਦੌਰਾਨ ਟੈਕਸਟਾਈਲ ਮੁਕਾਬਲੇਬਾਜ਼ੀ ਅਤੇ ਸਥਿਰਤਾ ਨੂੰ ਉਤਸ਼ਾਹਿਤ ਕਰਨ ‘ਤੇ ਦਿੱਤਾ ਜ਼ੋਰ

by | Mar 15, 2026 | daily, politics | 0 comments

ਚੰਡੀਗੜ੍ਹ, 14 ਮਾਰਚ, 2026

ਪੰਜਾਬ ਸਰਕਾਰ ਨੇ ਅੱਜ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਦੇ ਹਿੱਸੇ ਵਜੋਂ “ਟੈਕਸਟਾਈਲ, ਸਪਿਨਿੰਗ ਅਤੇ ਵੇਵਿੰਗ” ਬਾਰੇ ਇੱਕ ਸਮਰਪਿਤ ਖੇਤਰੀ ਸੈਸ਼ਨ ਦੀ ਮੇਜ਼ਬਾਨੀ ਕੀਤੀ, ਜਿਸ ਵਿੱਚ ਧਾਗੇ, ਬੁਣਾਈ, ਉੱਨੀ ਅਤੇ ਉੱਭਰ ਰਹੇ ਤਕਨੀਕੀ ਟੈਕਸਟਾਈਲ ਵਿੱਚ ਸੂਬੇ ਦੀਆਂ ਸਮਰੱਥਾਵਾਂ ਨੂੰ ਉਜਾਗਰ ਕੀਤਾ ਗਿਆ। ਇਸ ਸੈਸ਼ਨ ਦੌਰਾਨ ਨਿਵੇਸ਼ ਦੇ ਮੌਕਿਆਂ, ਸਥਾਈ ਤਬਦੀਲੀਆਂ ਅਤੇ ਨਿਰਯਾਤ ਸਬੰਧੀ ਮੁਕਾਬਲੇਬਾਜ਼ੀ ‘ਤੇ ਧਿਆਨ ਕੇਂਦ੍ਰਿਤ ਕੀਤਾ ਗਿਆ ਅਤੇ ਪੰਜਾਬ ਨੇ ਭਾਰਤ ਦੀ ਟੈਕਸਟਾਈਲ ਵੈਲਿਊ ਚੇਨ ਵਿੱਚ ਇੱਕ ਮੁੱਖ ਕੇਂਦਰ ਵਜੋਂ ਆਪਣੀ ਸਥਿਤੀ ਨੂੰ ਮਜ਼ਬੂਤ ਕੀਤਾ ਅਤੇ ਆਧੁਨਿਕ, ਤਕਨਾਲੋਜੀ-ਅਧਾਰਤ, ਅਤੇ ਵਾਤਾਵਰਣ ਪੱਖੀ ਨਿਰਮਾਣ ਦੇ ਵਿਸਥਾਰ ਲਈ ਉਦਯੋਗਾਂ ਨਾਲ ਭਾਈਵਾਲੀ ਕਰਨ ਸਬੰਧੀ ਆਪਣੀ ਦਿਲਚਸਪੀ ਦੀ ਪੁਸ਼ਟੀ ਕੀਤੀ।

ਇਸ ਸੈਸ਼ਨ ਵਿੱਚ ਪੰਜਾਬ ਸਰਕਾਰ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਸੰਜੀਵ ਅਰੋੜਾ; ਪੰਜਾਬ ਸਰਕਾਰ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਅਤੇ ਉਦਯੋਗ ਅਤੇ ਵਣਜ ਵਿਭਾਗ ਦੇ ਸ੍ਰੀਮਤੀ ਸੁਰਭੀ ਮਲਿਕ, ਆਈ.ਏ.ਐਸ. ਸ਼ਾਮਲ ਹੋਏ।

ਇਸ ਪੈਨਲ ਵਿੱਚ ਪ੍ਰਮੁੱਖ ਉਦਯੋਗਪਤੀਆਂ ਨੇ ਸ਼ਮੂਲੀਅਤ ਕੀਤੀ ਜਿਨ੍ਹਾਂ ਵਿੱਚ ਸੀਈਓ – ਪ੍ਰੋਜੈਕਟਸ, ਟ੍ਰਾਈਡੈਂਟ ਗਰੁੱਪ ਸ਼੍ਰੀ ਪ੍ਰਦੀਪ ਕੁਮਾਰ ਮਾਰਕੰਡੇ; ਮੈਨੇਜਿੰਗ ਡਾਇਰੈਕਟਰ, ਸ਼ਿੰਗੋਰਾ ਟੈਕਸਟਾਈਲ ਸ਼੍ਰੀ ਅਮਿਤ ਜੈਨ; ਅਤੇ ਅਰੀਸੁਦਾਨਾ ਇੰਡਸਟਰੀਜ਼ ਦੇ ਕਾਰਜਕਾਰੀ ਡਾਇਰੈਕਟਰ ਸ਼੍ਰੀ ਸਿਧਾਰਥ ਖੰਨਾ ਸ਼ਾਮਲ ਸਨ।

ਉਦਯੋਗਪਤੀਆਂ ਨੇ ਪੰਜਾਬ ਦੇ ਟੈਕਸਟਾਈਲ ਵਿਕਾਸ ਦੇ ਅਗਲੇ ਪੜਾਅ ਨੂੰ ਆਕਾਰ ਦੇਣ ਵਾਲੀਆਂ ਤਿੰਨ ਮੁੱਖ ਜ਼ਰੂਰਤਾਂ ਨੂੰ ਉਜਾਗਰ ਕੀਤਾ।

ਪਹਿਲਾ, ਵਿਸ਼ਵਵਿਆਪੀ ਖਰੀਦਦਾਰਾਂ ਨੂੰ ਆਕਰਸ਼ਿਤ ਕਰਨ, ਵੱਡੇ ਪੱਧਰ ‘ਤੇ ਉਤਪਾਦਨ ਦਾ ਲਾਭ ਲੈਣ ਅਤੇ ਸਥਾਪਿਤ ਵਿਸ਼ਵਵਿਆਪੀ ਨਿਰਮਾਣ ਕੇਂਦਰਾਂ ਦੇ ਮੁਕਾਬਲੇ ਭਾਰਤ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ‘ਤੇ ਸਮਰੱਥਾ ਨਿਰਮਾਣ ਜ਼ਰੂਰੀ ਹੈ।

ਦੂਜਾ, ਉੱਨਤ ਤਕਨਾਲੋਜੀਆਂ ਨੂੰ ਤੇਜ਼ੀ ਨਾਲ ਅਪਣਾਉਣਾ – ਜਿਸ ਵਿੱਚ ਏਆਈ/ਐਮਐਲ ਅਧਾਰਤ ਮਸ਼ੀਨਰੀ, ਡਿਜੀਟਾਈਜ਼ਡ ਉਤਪਾਦਨ ਪ੍ਰਣਾਲੀਆਂ ਅਤੇ ਏਕੀਕ੍ਰਿਤ ਸਪਲਾਈ ਚੇਨਾਂ ਸ਼ਾਮਲ ਹਨ – ਉਤਪਾਦਕਤਾ, ਗੁਣਵੱਤਾ ਅਤੇ ਸੰਚਾਲਨ ਕੁਸ਼ਲਤਾ ਨੂੰ ਬਿਹਤਰ ਬਣਾਉਣ ਲਈ ਬੇਹੱਦ ਅਹਿਮ ਹੈ।

ਤੀਜਾ, ਸਥਿਰਤਾ ਨੂੰ ਭਵਿੱਖੀ ਵਿਕਾਸ ਦਾ ਆਧਾਰ ਬਣਾਉਣਾ ਚਾਹੀਦਾ ਹੈ, ਜਿਸ ਵਿੱਚ ਜਲ ਚੱਕਰ ਦੀ ਵਰਤੋਂ, ਜ਼ੀਰੋ ਲਿਕਵਿਡ ਡਿਸਚਾਰਜ (ਜੈਡਐਲਡੀ) ਪ੍ਰਣਾਲੀਆਂ, ਊਰਜਾ ਸੰਭਾਲ ਅਤੇ ਖੇਤੀਬਾੜੀ-ਅਧਾਰਤ ਬਾਇਓਮਾਸ ਵਰਗੇ ਵਿਕਲਪਕ ਬਾਲਣਾਂ ਵੱਲ ਤਬਦੀਲੀ ‘ਤੇ ਧਿਆਨ ਕੇਂਦਰਿਤ ਕੀਤਾ ਜਾਣਾ ਚਾਹੀਦਾ ਹੈ। ਐਮਐਸਐਮਈਜ਼ ਨੂੰ ਬ੍ਰਾਂਡਿੰਗ, ਵਿਸ਼ੇਸ਼ ਉਤਪਾਦ ਸ਼੍ਰੇਣੀਆਂ ਅਤੇ ਤਕਨੀਕੀ ਟੈਕਸਟਾਈਲ ਵਿੱਚ ਵਿਭਿੰਨਤਾ ‘ਤੇ ਧਿਆਨ ਕੇਂਦਰਿਤ ਕਰਨ ਲਈ ਉਤਸ਼ਾਹਿਤ ਕੀਤਾ ਗਿਆ ਸੀ ਤਾਂ ਜੋ ਉਹ ਮਾਤਰਾ ਦੀ ਬਜਾਏ ਮੁੱਲ ਦੇ ਆਧਾਰ ‘ਤੇ ਮੁਕਾਬਲੇਬਾਜ਼ੀ ਲਈ ਤਿਆਰ ਹੋ ਸਕਣ।

ਭਾਗੀਦਾਰਾਂ ਨੇ ਭਾਰਤ ਦੀ ਫਾਈਬਰ ਸਮਰੱਥਾ ਖਾਸ ਕਰਕੇ ਰੀਸਾਈਕਲ ਕੀਤੇ ਫਾਈਬਰਾਂ ਸਬੰਧੀ, ਪਾੜੇ ਨੂੰ ਪੂਰਨ ਲਈ ਅਹਿਮ ਮੌਕਿਆਂ ‘ਤੇ ਵੀ ਚਾਨਣਾ ਪਾਇਆ, ਜੋ ਨਿਵੇਸ਼ਾਂ ਨੂੰ ਉਤਸ਼ਾਹਿਤ ਕਰ ਸਕਦੇ ਹਨ ਅਤੇ ਘਰੇਲੂ ਟੈਕਸਟਾਈਲ ਵੈਲਿਊ ਚੇਨ ਨੂੰ ਮਜ਼ਬੂਤ ਕਰ ਸਕਦੇ ਹਨ।

ਸੈਸ਼ਨ ਦੌਰਾਨ, ਉਦਯੋਗ ਅਤੇ ਵਣਜ ਵਿਭਾਗ ਦੇ ਡਾਇਰੈਕਟਰ ਨੇ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ (ਆਈਬੀਡੀਪੀ) 2026 ਤਹਿਤ ਸਹਾਇਕ ਢਾਂਚਾ ਪੇਸ਼ ਕੀਤਾ। ਇਹ ਨੀਤੀ 10-15 ਸਾਲਾਂ ਦੀ ਇੱਕ ਬਿਹਤਰ ਪ੍ਰੋਤਸਾਹਨ ਡਿਸਬਰਸਮੈਂਟ ਵਿੰਡੋ, ਸਥਿਰ ਪੂੰਜੀ ਨਿਵੇਸ਼ ਦੇ 20 ਫੀਸਦ ਤੱਕ ਦੀ ਪੂੰਜੀ ਸਬਸਿਡੀ (10 ਕਰੋੜ ਰੁਪਏ ਤੱਕ ਸੀਮਤ), ਬਿਜਲੀ ਡਿਊਟੀ ਤੋਂ 100 ਫੀਸਦ ਦੀ ਛੋਟ ਅਤੇ ਸਥਿਰ ਪੂੰਜੀ ਨਿਵੇਸ਼ ‘ਤੇ 125 ਫੀਸਦ ਤੱਕ ਦਾ ਸਮੁੱਚਾ ਪ੍ਰੋਤਸਾਹਨ (500 ਕਰੋੜ ਰੁਪਏ ਤੱਕ ਸੀਮਤ) ਦੀ ਸਹੂਲਤ ਪ੍ਰਦਾਨ ਕਰਦੀ ਹੈ। 500 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕਰਨ ਵਾਲੀਆਂ ਵੱਡੀਆਂ ਕੰਪਨੀਆਂ ਨੁਕੂਲਿਤ ਪ੍ਰੋਤਸਾਹਨ ਪੈਕੇਜਾਂ ਲਈ ਯੋਗ ਹਨ।

ਇਸ ਨੀਤੀ ਤਹਿਤ ਗੈਰ-ਵਿੱਤੀ ਉਪਾਅ ਵੀ ਪ੍ਰਦਾਨ ਕੀਤੇ ਜਾਂਦੇ ਹਨ ਜਿਸ ਵਿੱਚ ਰਾਈਟ ਟੂ ਬਿਜਨੈਸ ਐਕਟ ਅਧੀਨ ਸਮਾਂ-ਬੱਧ ਪ੍ਰਵਾਨਗੀਆਂ, ਫਾਸਟਟ੍ਰੈਕ ਪੰਜਾਬ ਸਿੰਗਲ-ਵਿੰਡੋ ਸਿਸਟਮ ਰਾਹੀਂ ਸਹੂਲਤ, ਭਰੋਸੇਯੋਗ ਬਿਜਲੀ ਸਪਲਾਈ ਅਤੇ ਪ੍ਰਵਾਨਿਤ ਲੋਡ ਦੇ 125 ਫੀਸਦ ਤੱਕ ਦੀ ਬਿਹਤਰ ਕੈਪਟਿਵ ਨਵਿਆਉਣਯੋਗ ਊਰਜਾ ਸੀਮਾ ਸ਼ਾਮਲ ਹੈ।

ਇਸ ਮੌਕੇ ਬੋਲਦਿਆਂ, ਉਦਯੋਗ ਅਤੇ ਵਣਜ ਮੰਤਰੀ ਨੇ ਇੱਕ ਸਥਿਰ ਅਤੇ ਉਦਯੋਗ ਪੱਖੀ ਈਕੋਸਿਸਟਮ ਬਰਕਰਾਰ ਰੱਖਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ, ਜਿਸ ਦੀਆਂ ਵਿਸ਼ੇਸ਼ਤਾਵਾਂ ਵਿੱਚ ਕੁਸ਼ਲ ਪ੍ਰੋਤਸਾਹਨ ਪ੍ਰਦਾਨ ਕਰਨਾ ਅਤੇ ਮਜ਼ਬੂਤ ਬੁਨਿਆਦੀ ਢਾਂਚਾ ਸ਼ਾਮਲ ਹੈ। ਮੁੱਖ ਸਕੱਤਰ ਨੇ ਕਪਾਹ, ਸਪੀਨਿੰਗ ਅਤੇ ਮੁੱਲ ਵਿੱਚ ਵਾਧਾ ਕਰਨ ਵਾਲੇ ਟੈਕਸਟਾਈਲ ਖੇਤਰਾਂ ਲਈ ਬਿਹਤਰ ਨੀਤੀਆਂ ਨੂੰ ਆਕਾਰ ਦੇਣ ਵਿੱਚ ਨਿਰੰਤਰ ਫੀਡਬੈਕ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਦਯੋਗ ਅਤੇ ਵਣਜ ਵਿਭਾਗ ਦੀ ਡਾਇਰੈਕਟਰ ਨੇ ਪੰਜਾਬ ਦੀਆਂ ਅੰਦਰੂਨੀ ਸਮਰੱਥਾਵਾਂ ‘ਤੇ ਜ਼ੋਰ ਦਿੱਤਾ, ਜਿਸ ਵਿੱਚ ਸਥਾਪਿਤ ਟੈਕਸਟਾਈਲ ਕਲੱਸਟਰ, ਹੁਨਰਮੰਦ ਕਾਰਜਬਲ ਅਤੇ ਮਜ਼ਬੂਤ ਲੌਜਿਸਟਿਕ ਸੰਪਰਕ ਸ਼ਾਮਲ ਹੈ।

ਸੈਸ਼ਨ ਦੇ ਮੁੱਖ ਨੁਕਤਿਆਂ ਵਿੱਚ ਉਦਯੋਗਾਂ ਤਰਫੋਂ ਸਾਂਝੇ ਅਤੇ ਲਾਗਤ-ਪ੍ਰਭਾਵਸ਼ਾਲੀ ਮਾਹੌਲ, ਬੁਨਿਆਦੀ ਢਾਂਚੇ, ਖਾਸ ਕਰਕੇ ਕਲੱਸਟਰ-ਪੱਧਰ ਦੇ ਜੈਡਐਲਡੀ ਅਤੇ ਸੀਈਟੀਪੀ ਪ੍ਰਣਾਲੀਆਂ ਦੀ ਮੰਗ, ਫਾਈਬਰ ਸਮਰੱਥਾ ਦਾ ਵਿਸਥਾਰ, ਕਿਫਾਇਤੀ ਸਥਿਰਤਾ ਉਪਾਵਾਂ ਲਈ ਉਦਯੋਗ ਅਤੇ ਖੋਜ ਦਰਮਿਆਨ ਸਹਿਯੋਗ ਅਤੇ 24×7 ਨਿਰਮਾਣ ਕਾਰਜਾਂ ਨੂੰ ਸੁਚਾਰੂ ਰੂਪ ਵਿੱਚ ਚਲਾਉਣ ਲਈ ਟੈਰਿਫ ਵਿੱਚ ਨਿਰੰਤਰ ਸਥਿਰਤਾ ਬਣਾਈ ਰੱਖਣ ਦੀ ਮੰਗ ਸ਼ਾਮਲ ਹੈ।

ਫਾਸਟਟ੍ਰੈਕ ਪੰਜਾਬ ਸਿੰਗਲ-ਵਿੰਡੋ ਵਿਧੀ ਰਾਹੀਂ ਫਾਲੋ-ਅੱਪ ਪਹਿਲੂਆਂ ਨੂੰ ਸੁਚਾਰੂ ਬਣਾਇਆ ਜਾਵੇਗਾ ਅਤੇ ਸੂਬਾ ਸਰਕਾਰ ਆਉਣ ਵਾਲੇ ਹਫ਼ਤਿਆਂ ਵਿੱਚ ਆਈਬੀਡੀਪੀ 2026 ਤਹਿਤ ਕਾਰਵਾਈਯੋਗ ਪ੍ਰਸਤਾਵਾਂ ਸਬੰਧੀ ਟੀਚਾਗਤ ਮੀਟਿੰਗ ਕਰੇਗੀ।

ਇਹ ਯਤਨ ਇੱਕ ਮੁਕਾਬਲੇਬਾਜੀ, ਸਥਾਈ ਅਤੇ ਭਵਿੱਖ ਲਈ ਤਿਆਰ ਟੈਕਸਟਾਈਲ ਈਕੋਸਿਸਟਮ ਬਣਾਉਣ ਵੱਲ ਪੰਜਾਬ ਦੇ ਕਦਮਾਂ ਨੂੰ ਮਜ਼ਬੂਤ ਕਰਦੇ ਹਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...