ਪੰਜਾਬ ਨੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ 2.0 ਵਿੱਚ ਦੇਸ਼ ਭਰ ‘ਚੋਂ ਮੋਹਰੀ ਸਥਾਨ ਮੱਲਿਆ, ਪ੍ਰਚੇਸ਼ਟਾ-ਗ੍ਰੇਡ-1 ਕੀਤਾ ਹਾਸਲ

by | May 21, 2026 | daily, politics | 0 comments

• ਪੰਜਾਬ ਨੇ ਕੇਰਲਾ, ਦਿੱਲੀ, ਮਹਾਰਾਸ਼ਟਰ ਅਤੇ ਹਿਮਾਚਲ ਪ੍ਰਦੇਸ਼ ਨੂੰ ਪਛਾੜਿਆ

• ਸਿੱਖਣ ਦੇ ਨਤੀਜਿਆਂ ਅਤੇ ਗੁਣਵੱਤਾ ਵਿੱਚ ਪੰਜਾਬ ਦੇਸ਼ ‘ਚੋਂ ਰਿਹਾ ਮੋਹਰੀ: ਹਰਜੋਤ ਸਿੰਘ ਬੈਂਸ

• ਸਿੱਖਿਆ ਕ੍ਰਾਂਤੀ ਸਦਕਾ ਪੰਜਾਬ ਦੇ ਸਰਕਾਰੀ ਸਕੂਲ ਸਿੱਖਿਆ ਦੇ ਖੇਤਰ ਵਿੱਚ ਭਾਰਤ ਲਈ ਬਣੇ ਨਵੇਂ ਦਿਸਹੱਦੇ: ਬੈਂਸ

ਚੰਡੀਗੜ੍ਹ, 20 ਮਈ:

ਸਕੂਲ ਸਿੱਖਿਆ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਪੰਜਾਬ ਦੇਸ਼ ਭਰ ਵਿੱਚੋਂ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉਭਰਿਆ ਹੈ। ਪੰਜਾਬ ਨੇ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਦੇ ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਵੱਲੋਂ ਸੂਬਿਆਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ ਜਾਰੀ ਕੀਤੇ ਗਏ 2024-25 ਦੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ (ਪੀ.ਜੀ.ਆਈ) 2.0 ਵਿੱਚ ਅੱਵਲ ਸਥਾਨ ਪ੍ਰਾਪਤ ਕੀਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਨੇ ਨੀਤੀ ਆਯੋਗ ਦੀ ਸਿੱਖਿਆ ਗੁਣਵੱਤਾ ਰਿਪੋਰਟ 2026 ਵਿੱਚ ਭਾਰਤ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬਿਆਂ ਵਿੱਚ ਸ਼ੁਮਾਰ ਹੋਣ ਤੋਂ ਮਹਿਜ਼ ਦੋ ਹਫ਼ਤਿਆਂ ਬਾਅਦ ਹੀ ਪੀ.ਜੀ.ਆਈ. ਵਿੱਚ ਇਹ ਪਹਿਲਾ ਸਥਾਨ ਹਾਸਲ ਕੀਤਾ ਹੈ।

ਇਸ ਸ਼ਾਨਦਾਰ ਪ੍ਰਾਪਤੀ ਬਾਰੇ ਅੱਜ ਇੱਥੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਨੇ ਪ੍ਰਚੇਸ਼ਟਾ-ਗ੍ਰੇਡ 1 (51 ਫ਼ੀਸਦ ਤੋਂ 60 ਫ਼ੀਸਦ ਵਿਚਕਾਰ ਸਕੋਰ) ਹਾਸਲ ਕੀਤਾ ਹੈ। ਪੰਜਾਬ ਦੇ ਨਾਲ ਇਹ ਪ੍ਰਾਪਤੀ ਮਹਿਜ਼ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਨੇ ਹਾਸਲ ਕੀਤੀ ਹੈ। ਸੂਬੇ ਨੇ ਕੇਰਲਾ, ਦਿੱਲੀ, ਮਹਾਰਾਸ਼ਟਰ ਅਤੇ ਹਿਮਾਚਲ ਪ੍ਰਦੇਸ਼ ਨੂੰ ਪਛਾੜ ਦਿੱਤਾ ਹੈ ਅਤੇ ਇਹਨਾਂ ਸਾਰੇ ਸੂਬਿਆਂ ਨੂੰ ਪ੍ਰਚੇਸ਼ਟਾ- ਗ੍ਰੇਡ 2 ਵਿੱਚ ਰੱਖਿਆ ਗਿਆ ਹੈ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਪੀਜੀਆਈ 2.0 ਦਰਜਾ ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਛੇ ਖੇਤਰਾਂ ਵਿੱਚ ਉਨ੍ਹਾਂ ਦੀ ਸੰਯੁਕਤ ਕਾਰਗੁਜ਼ਾਰੀ ਦੇ ਆਧਾਰ ‘ਤੇ ਦਿੱਤਾ ਜਾਂਦਾ ਹੈ ਜਿਹਨਾਂ ਵਿੱਚ ਸਿੱਖਣ ਦੇ ਨਤੀਜੇ ਅਤੇ ਗੁਣਵੱਤਾ, ਪਹੁੰਚ, ਬੁਨਿਆਦੀ ਢਾਂਚਾ ਅਤੇ ਸਹੂਲਤਾਂ, ਸਮਾਨਤਾ, ਪ੍ਰਸ਼ਾਸਨਿਕ ਪ੍ਰਕਿਰਿਆ ਅਤੇ ਅਧਿਆਪਕ ਸਿੱਖਿਆ ਅਤੇ ਸਿਖਲਾਈ ਸ਼ਾਮਲ ਹਨ।

ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਨੇ 150.4 ਦੇ ਪ੍ਰਭਾਵਸ਼ਾਲੀ ਸਕੋਰ ਨਾਲ ਸਭ ਤੋਂ ਮਹੱਤਵਪੂਰਨ ਖੇਤਰ ਸਿੱਖਣ ਦੇ ਨਤੀਜੇ ਅਤੇ ਗੁਣਵੱਤਾ ਵਿੱਚ ਦੇਸ਼ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਖੇਤਰ ਵਿੱਚ ਤੀਜੀ, ਛੇਵੀਂ ਅਤੇ ਨੌਵੀਂ ਜਮਾਤ ਲਈ ਭਾਸ਼ਾ, ਗਣਿਤ, ਵਿਗਿਆਨ ਅਤੇ ਸਮਾਜਿਕ ਵਿਗਿਆਨ ਵਿੱਚ ਵਿਦਿਆਰਥੀਆਂ ਦੀ ਮੁਹਾਰਤ ਦਾ ਮੁਲਾਂਕਣ ਕੀਤਾ ਜਾਂਦਾ ਹੈ ਅਤੇ ਇਹ ਵਿਦਿਅਕ ਗੁਣਵੱਤਾ ਦੇ ਮੁਲਾਂਕਣ ਦਾ ਸਭ ਤੋਂ ਪ੍ਰਭਾਵਸ਼ਾਲੀ ਮਾਪਦੰਡ ਹੈ।

ਜ਼ਿਲ੍ਹਿਆਂ ਲਈ ਪ੍ਰਫਾਰਮੈਂਸ ਗਰੇਡਿੰਗ ਇੰਡੈਕਸ (ਪੀਜੀਆਈ-ਡੀ) 2024-25 ਵਿੱਚ, ਬਰਨਾਲਾ ਨੇ 461 ਦੇ ਸਕੋਰ ਨਾਲ ਸੂਬੇ ਭਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਦਿਆਂ ਵੱਕਾਰੀ ਉੱਤਮ-2 ਗ੍ਰੇਡ ਹਾਸਲ ਕੀਤਾ ਹੈ। ਇਸ ਤੋਂ ਬਾਅਦ ਸ੍ਰੀ ਮੁਕਤਸਰ ਸਾਹਿਬ, ਐਸਬੀਐਸ ਨਗਰ (ਨਵਾਂਸ਼ਹਿਰ), ਹੁਸ਼ਿਆਰਪੁਰ, ਸੰਗਰੂਰ, ਤਰਨ ਤਾਰਨ ਅਤੇ ਮਾਲੇਰਕੋਟਲਾ ਜ਼ਿਲ੍ਹਿਆਂ ਦਾ ਨਾਂ ਸ਼ਾਮਲ ਹੈ। ਇਸ ਨਾਲ ਸਾਬਤ ਹੁੰਦਾ ਹੈ ਕਿ ਸਾਰੇ ਜ਼ਿਲ੍ਹਿਆਂ ਵਿੱਚ ਕਲਾਸਰੂਮਾਂ ‘ਚ ਉੱਤਮਤਾ ਨੂੰ ਯਕੀਨੀ ਬਣਾਇਆ ਗਿਆ ਹੈ। ਪੀਜੀਆਈ-ਡੀ ਤਹਿਤ ਜ਼ਿਲ੍ਹਿਆਂ ਨੂੰ ਛੇ ਮੁੱਖ ਖੇਤਰਾਂ ਵਿੱਚ ਦਰਜਾ ਦਿੱਤਾ ਜਾਂਦਾ ਹੈ ਜਿਹਨਾਂ ਵਿੱਚ ਨਤੀਜੇ, ਪ੍ਰਭਾਵਸ਼ਾਲੀ ਕਲਾਸਰੂਮ ਇੰਟਰੈਕਸ਼ਨ, ਬੁਨਿਆਦੀ ਢਾਂਚਾ ਸਹੂਲਤਾਂ ਅਤੇ ਵਿਦਿਆਰਥੀਆਂ ਦੇ ਅਧਿਕਾਰ, ਸਕੂਲ ਸੁਰੱਖਿਆ ਅਤੇ ਬਾਲ ਸੁਰੱਖਿਆ, ਡਿਜੀਟਲ ਸਿਖਲਾਈ ਅਤੇ ਪ੍ਰਸ਼ਾਸਨਿਕ ਪ੍ਰਕਿਰਿਆ ਸ਼ਾਮਲ ਹਨ।

ਇਸ ਪ੍ਰਾਪਤੀ ਲਈ ਮਿਹਨਤੀ ਅਤੇ ਸਮਰਪਿਤ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਇਹ ਤੁਹਾਡੀ ਜਿੱਤ ਹੈ। ਤੁਹਾਡੇ ਸਾਂਝੇ ਯਤਨਾਂ ਸਦਕਾ ਸਿੱਖਿਆ ਕ੍ਰਾਂਤੀ ਇੱਕ ਸੋਚ ਤੋਂ ਹਕੀਕਤ ਬਣ ਗਈ ਹੈ। ਦੇਸ਼ ਭਰ ਵਿੱਚ ਸਿੱਖਣ ਦੇ ਨਤੀਜਿਆਂ ਦੇ ਖੇਤਰ ਵਿੱਚ ਸਿਖਰ ‘ਤੇ ਹੋਣਾ ਦਰਸਾਉਂਦਾ ਹੈ ਕਿ ਸਿੱਖਿਆ ਨੂੰ ਰੱਟਣ ਦੀ ਬਜਾਏ ਸਮਝਣ ਨੂੰ ਦਿੱਤੀ ਜਾ ਰਹੀ ਤਰਜੀਹ ਨਾਲ ਇਹ ਨਤੀਜੇ ਹਾਸਲ ਕੀਤੇ ਗਏ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਅਸੀਂ ਪੁਰਾਣੀ ਰਿਵਾਇਤ ਨੂੰ ਖਤਮ ਕਰ ਦਿੱਤਾ ਹੈ। ਕੇਰਲਾ, ਦਿੱਲੀ ਅਤੇ ਮਹਾਰਾਸ਼ਟਰ ਨੂੰ ਪਛਾੜਨਾ ਹਰ ਪੰਜਾਬੀ ਲਈ ਮਾਣ ਵਾਲੀ ਗੱਲ ਹੈ। ਪੰਜਾਬ ਦੇ ਸਰਕਾਰੀ ਸਕੂਲ ਪੂਰੇ ਦੇਸ਼ ਲਈ ਨਵੇਂ ਮਾਪਦੰਡ ਸਥਾਪਤ ਕਰ ਰਹੇ ਹਨ। ਅਸੀਂ ਸਿਰਫ਼ ਸਕੂਲ ਨਹੀਂ ਬਣਾ ਰਹੇ ਹਾਂ। ਅਸੀਂ ਅਜਿਹਾ ਪੰਜਾਬ ਸਿਰਜ ਰਹੇ ਹਾਂ ਜੋ ਭਵਿੱਖ ਲਈ ਪੂਰੀ ਤਰ੍ਹਾਂ ਤਿਆਰ ਹੈ।”

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...