ਪੰਜਾਬ ਦੇ ਸਾਰੇ ਜ਼ਿਲਿਆਂ ਵਿੱਚ ‘ ਫੂਡ ਸੇਫ਼ਟੀ ਆਨ ਵੀਲਜ਼’ ਦਾ ਹੋਇਆ ਵਿਸਤਾਰ ; ਲੋਕਾਂ ਨੂੰ ਆਪਣੇ ਭੋਜਨ ਦੀ ਜਾਂਚ ਕਰਵਾਉਣ ਦੀ ਅਪੀਲ

by | Aug 6, 2025 | breaking news, daily | 0 comments

— ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮਿਲਾਵਟਖੋਰੀ ਵਿਰੁੱਧ ਦਿੱਤੀ ਚੇਤਾਵਨੀ , ਕਿਹਾ 5 ਸਾਲਾਂ ਵਿੱਚ 145 ਦੋਸ਼ੀਆਂ ਨੂੰ ਹੋਈ ਸਜ਼ਾ

— ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ 43 ਹਜ਼ਾਰ ਤੋਂ ਵੱਧ ਭੋਜਨ ਨਮੂਨੇ ਲਏ ਗਏ

— ਮੋਬਾਈਲ ਫੂਡ ਸੇਫਟੀ ਵੈਨਾਂ ਵਿੱਚ ਦੁੱਧ, ਪਨੀਰ ਅਤੇ ਮਸਾਲੇ ਵਰਗੇ ਖਾਧ ਪਦਾਰਥਾਂ ਦੀ ਜਾਂਚ ਕਰਨ ਲਈ ਲੋਕਾਂ ਨੂੰ ਕੀਤਾ ਉਤਸ਼ਾਹਿਤ
ਚੰਡੀਗੜ੍ਹ, 6 ਅਗਸਤ:

ਸੂਬੇ ਦੇ ਲੋਕਾਂ ਨੂੰ ਸੁਰੱਖਿਅਤ ਅਤੇ ਸਿਹਤਮੰਦ ਭੋਜਨ ਯਕੀਨੀ ਬਣਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਬੁੱਧਵਾਰ ਨੂੰ ਲੋਕਾਂ ਨੂੰ ‘ ਫੂਡ ਸੇਫ਼ਟੀ ਆਨ ਵੀਲਜ਼’ ਪਹਿਲਕਦਮੀ, ਜਿਸਦਾ ਹੁਣ ਸਾਰੇ ਜ਼ਿਲਿਆਂ ਵਿੱਚ ਵਿਸਥਾਰ ਕੀਤਾ ਗਿਆ ਹੈ ,ਦਾ ਵੱਧ ਤੋਂ ਵੱਧ ਲਾਭ ਲੈਣ ਲਈ ਅਪੀਲ ਕੀਤੀ।

ਜ਼ਿਕਰਯੋਗ ਹੈ ਕਿ ‘ਫੂਡ ਸੇਫਟੀ ਆਨ ਵੀਲਜ਼’ ਮੋਬਾਈਲ ਫੂਡ ਟੈਸਟਿੰਗ ਵੈਨਾਂ ਹਨ, ਜੋ ਦੁੱਧ, ਪਨੀਰ, ਪਾਣੀ ਅਤੇ ਹੋਰ ਰੋਜ਼ਾਨਾ ਵਰਤੋਂ ਵਾਲੀਆਂ ਚੀਜ਼ਾਂ ਸਮੇਤ ਭੋਜਨ ਦੀਆਂ ਪ੍ਰਮੁੱਖ ਸ਼੍ਰੇਣੀਆਂ ਵਿੱਚ ਮਿਲਾਵਟ ਦੀ ਜਾਂਚ ਕਰਨ ਲਈ ਲੈਸ ਹਨ।

ਸਿਹਤ ਮੰਤਰੀ ਨੇ ਕਿਹਾ ਕਿ ਇਹ ਵੈਨਾਂ ਭੋਜਨ ਮਿਲਾਵਟ ਵਿਰੁੱਧ ਸਾਡੀ ਲੜਾਈ ਵਿੱਚ ਇੱਕ ਮਹੱਤਵਪੂਰਨ ਸਾਧਨ ਹਨ – ਮੈਂ ਹਰੇਕ ਵਿਅਕਤੀ ਨੂੰ ਆਪਣੇ ਭੋਜਨ ਦੀ ਜਾਂਚ ਕਰਵਾਉਣ ਦੀ ਅਪੀਲ ਕਰਦਾ ਹਾਂ। ਸਿਹਤ ਮੰਤਰੀ ਇੱਥੇ ਪੰਜਾਬ ਭਵਨ ਵਿਖੇ ‘ ਇਫ ਇਟਸ ਨੌਟ ਸੇਫ, ਇਟਸ ਨੌਟ ਫੂਡ’ ਦੇ ਸਲੋਗਨ ਵਾਲੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੇ ਨਾਲ ਪ੍ਰਮੁੱਖ ਸਕੱਤਰ (ਸਿਹਤ) ਕੁਮਾਰ ਰਾਹੁਲ, ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟਰੇਸ਼ਨ , ਪੰਜਾਬ ਦਿਲਰਾਜ ਸਿੰਘ, ਡਾਇਰੈਕਟਰ ਲੈਬਜ਼ ਰਵਨੀਤ ਕੌਰ ਅਤੇ ਸੰਯੁਕਤ ਕਮਿਸ਼ਨਰ ਫੂਡ ਸੇਫਟੀ ਡਾ. ਅਮਿਤ ਜੋਸ਼ੀ ਵੀ ਮੌਜੂਦ ਸਨ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ, ਵਿਭਾਗ ਵੱਲੋਂ ਕੁੱਲ 18,559 ਇਨਫੋਰਸਮੈਂਟ ਸੈਂਪਲ ਅਤੇ 12,178 ਨਿਗਰਾਨੀ ਸੈਂਪਲ ਲਏ ਗਏ ਹਨ। ਇਸ ਤੋਂ ਇਲਾਵਾ, ‘ਫੂਡ ਸੇਫਟੀ ਔਨ ਵੀਲਜ਼’ ’ਤੇ ਮਿਲਾਵਟਖੋਰੀ ਲਈ ਹੁਣ ਤੱਕ 13,000 ਤੋਂ ਵੱਧ ਨਮੂਨਿਆਂ ਦੀ ਜਾਂਚ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਸ਼੍ਰੇਣੀਆਂ ਵਿੱਚ ਪਨੀਰ, ਘਿਓ, ਦੁੱਧ, ਮਸਾਲੇ, ਫਲ ਅਤੇ ਸਬਜ਼ੀਆਂ, ਮਿਠਾਈਆਂ, ਖੋਆ ਆਦਿ ਸ਼ਾਮਲ ਹਨ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਐਫ.ਡੀ.ਏ. ਅਧਿਕਾਰੀਆਂ ਨੂੰ ਇਨ੍ਹਾਂ ਫੂਡ ਸੇਫਟੀ ਵੈਨਾਂ ਦੀ ਪੂਰੀ ਸਮਰੱਥਾ ਨਾਲ ਵਰਤੋਂ ਕਰਨ ਅਤੇ ਲੋਕਾਂ ਖਾਸ ਕਰਕੇ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਨਿਰਦੇਸ਼ ਦਿੱਤੇ, ਨਾਲ ਹੀ ਉਨ੍ਹਾਂ ਨੂੰ ਪਾਰਦਰਸ਼ੀ ਢੰਗ ਨਾਲ ਕੰਮ ਕਰਨ ਅਤੇ ਵਿਭਾਗ ਦੀਆਂ ਸਾਰੀਆਂ ਨੀਤੀਆਂ ਨੂੰ ਸੁਹਿਰਦਤਾ ਨਾਲ ਲਾਗੂ ਕਰਨ ਲਈ ਕਿਹਾ। ਉਨ੍ਹਾਂ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਸਿਰਫ਼ ‘ਸ਼ੁੱਧ ਅੰਨ’ ਨਾਲ ਹੀ ‘ਸ਼ੁੱਧ ਮਨ’ ਅਤੇ ‘ਸਵਸਥ ਤਨ’ ਸੰਭਵ ਹੈ।

ਉਨ੍ਹਾਂ ਦੁਹਰਾਇਆ ਕਿ ਭੋਜਨ ਵਿੱਚ ਮਿਲਾਵਟਖੋਰੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮਾਣਯੋਗ ਅਦਾਲਤ ਨੇ ਪਿਛਲੇ ਪੰਜ ਸਾਲਾਂ ਵਿੱਚ ਮਿਲਾਵਟਖੋਰੀ ਦੇ 145 ਮਾਮਲਿਆਂ ਵਿੱਚ ਛੇ ਮਹੀਨੇ ਤੱਕ ਦੀ ਕੈਦ ਅਤੇ ਜੁਰਮਾਨੇ ਦੀ ਸਜ਼ਾ ਸੁਣਾਈ ਹੈ।

ਸਿਹਤ ਮੰਤਰੀ ਨੇ ਇਹ ਵੀ ਦੱਸਿਆ ਕਿ ਹੁਣ ਤੱਕ ਫੂਡ ਬਿਜ਼ਨਸ ਆਪਰੇਟਰਾਂ ਨੂੰ ਕੁੱਲ 3.17 ਲੱਖ ਲਾਇਸੈਂਸ ਅਤੇ ਰਜਿਸਟਰੇਸ਼ਨ ਜਾਰੀ ਕੀਤੇ ਗਏ ਹਨ ਅਤੇ ਉਨ੍ਹਾਂ ਸਟਰੀਟ ਫੂਡ ਵੈਂਡਰਾਂ ਸਮੇਤ ਸਾਰੇ ਐਫਬੀਓਜ਼ ਨੂੰ ਫੂਡ ਐਂਡ ਡਰੱਗਜ਼ ਐਡਮਿਨਿਸਟਰੇਸ਼ਨ ਅਧੀਨ ਆਪਣੇ ਆਪ ਨੂੰ ਰਜਿਸਟਰ ਕਰਨ ਦੀ ਅਪੀਲ ਕੀਤੀ।

ਉਨ੍ਹਾਂ ਨੇ ਸੰਤੁਲਿਤ ਖੁਰਾਕ ਅਤੇ ਬਿਹਤਰ ਖੁਰਾਕ ਵਿਕਲਪਾਂ ਦੀ ਜ਼ਰੂਰਤ ’ਤੇ ਵੀ ਜ਼ੋਰ ਦਿੱਤਾ ਅਤੇ ਐਫ.ਡੀ.ਏ. ਨੂੰ ਪੋਸ਼ਣ ਅਤੇ ਸਰਕਾਰੀ ਸਿਹਤ ਪਹਿਲਕਦਮੀਆਂ ਬਾਰੇ ਜਨਤਕ ਸਿੱਖਿਆ ਮੁਹਿੰਮਾਂ ਨੂੰ ਤੇਜ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਪੰਜਾਬੀਆਂ ਨੂੰ ‘ਸਹੀ ਖਾਓ, ਸਿਹਤਮੰਦ ਰਹੋ’ ਪਹੁੰਚ ਅਪਣਾਉਣ ਅਤੇ ਇੱਕ ਸਿਹਤਮੰਦ ਤੇ ਪੋਸ਼ਣ ਪੱਖੋਂ ਸੁਰੱਖਿਅਤ ਪੰਜਾਬ ਸਿਰਜਣ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ।

ਇਸ ਦੌਰਾਨ, ਮੰਤਰੀ ਨੇ ਦੱਸਿਆ ਕਿ ਐਫ.ਡੀ.ਏ. ਵੱਲੋਂ ਲਗਭਗ 500 ਜਾਗਰੂਕਤਾ ਕੈਂਪ ਲਗਾਏ ਗਏ ਹਨ ਜਿਨ੍ਹਾਂ ਵਿੱਚ 55000 ਤੋਂ ਵੱਧ ਵਿਅਕਤੀਆਂ ਨੂੰ ਸਾਫ-ਸਫਾਈ, ਸਹੀ ਖਾਣ-ਪੀਣ ਅਤੇ ਭੋਜਨ ਸੁਰੱਖਿਆ ਅਭਿਆਸਾਂ ਬਾਰੇ ਸਿਖਲਾਈ ਦਿੱਤੀ ਗਈ।

ਉਨ੍ਹਾਂ ਇਹ ਵੀ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਸੂਬੇ ਵਿੱਚ ਲੋਕਾਂ ਨੂੰ ਭੋਜਨ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਲਈ ਸਹੀ ਖਾਣ-ਪੀਣ ਬਾਰੇ 13 ਮੇਲੇ ਲਗਾਏ ਗਏ ਹਨ। ਇਸ ਤੋਂ ਇਲਾਵਾ, ਈਟ ਰਾਈਟ ਕੈਂਪਸ, ਮੰਡੀਆਂ, ਸਟਰੀਟ ਫੂਡ ਹੱਬ ਆਦਿ ਖੇਤਰ ਵਿੱਚ 150 ਸਰਟੀਫਿਕੇਸ਼ਨ ਹਾਸਲ ਕੀਤੇ ਗਏ ਹਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...