ਪੰਜਾਬ ਪੁਲਿਸ, ਐਨਡੀਆਰਐਫ, ਐਸਡੀਆਰਐਫ ਅਤੇ ਭਾਰਤੀ ਫੌਜ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਿਲ ਕੇ ਕੰਮ ਕਰ ਰਹੀਆਂ; 7600 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ

by | Aug 29, 2025 | breaking news, daily | 0 comments

— ਭੋਜਨ ਪਹੁੰਚਾਉਣ ਅਤੇ ਫਸੇ ਹੋਏ ਲੋਕਾਂ ਦਾ ਪਤਾ ਲਗਾਉਣ ਲਈ ਡਰੋਨ ਦੀ ਕੀਤੀ ਜਾ ਰਹੀ ਵਰਤੋਂ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

— ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਉਣ ਲਈ ਪੰਜਾਬ ਵਿੱਚ ਫੌਜ ਦੇ 20 ਹੈਲੀਕਾਪਟਰ ਤਾਇਨਾਤ

— ਪੰਜਾਬ ਪੁਲਿਸ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕੈਂਪਾਂ ਦੇ ਨਾਲ ਭੋਜਨ ਅਤੇ ਦਵਾਈਆਂ ਦੇ ਲੰਗਰ ਲਾਏ: ਸਪੈਂਸ਼ਲ ਡੀਜੀਪੀ ਅਰਪਿਤ ਸ਼ੁਕਲਾ

— ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਐਸਐਸਪੀਐਜ਼ ਰਾਹਤ ਕਾਰਜਾਂ ਦੀ ਨਿੱਜੀ ਤੌਰ ‘ਤੇ ਕਰ ਰਹੇ ਨਿਗਰਾਨੀ

ਚੰਡੀਗੜ੍ਹ, 29 ਅਗਸਤ:

ਭਾਰੀ ਮੀਂਹ ਦੇ ਚਲਦਿਆਂ ਸਤਲੁਜ, ਬਿਆਸ, ਰਾਵੀ ਅਤੇ ਉਝ ਦਰਿਆਵਾਂ ‘ਚ ਪਾੜ ਪੈਣ ਜਾਂ ਪਾਣੀ ਦੇ ਓਵਰਫਲੋਅ ਕਾਰਨ ਬਣੀ ਹੜ੍ਹਾਂ ਵਰਗੀ ਸਥਿਤੀ ਦੇ ਮੱਦੇਨਜ਼ਰ ਪੰਜਾਬ ਪੁਲਿਸ, ਭਾਰਤੀ ਫੌਜ, ਸੀਮਾ ਸੁਰੱਖਿਆ ਬਲ (ਬੀਐਸਐਫ), ਕੌਮੀ ਆਫ਼ਤ ਪ੍ਰਤੀਕਿਰਿਆ ਬਲ (ਐਨਡੀਆਰਐਫ), ਸਟੇਟ ਡਿਜਾਸਟਰ ਰਿਸਪਾਂਸ ਫੋਰਸ (ਐਸਡੀਆਰਐਫ) ਅਤੇ ਸਿਵਲ ਪ੍ਰਸ਼ਾਸਨ ਦੀਆਂ ਟੀਮਾਂ ਮਿਲ ਕੇ ਕੰਮ ਕਰ ਰਹੀਆਂ ਹਨ ਅਤੇ ਹੁਣ ਤੱਕ 7689 ਲੋਕਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਕੱਢ ਕੇ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਜਾ ਚੁੱਕਾ ਹੈ। ਇਹ ਜਾਣਕਾਰੀ ਅੱਜ ਇਥੇ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦਿੱਤੀ।

ਹੜ੍ਹਾਂ ਤੋਂ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਕਪੂਰਥਲਾ, ਤਰਨ ਤਾਰਨ, ਫਾਜ਼ਿਲਕਾ ਅਤੇ ਫਿਰੋਜ਼ਪੁਰ ਸ਼ਾਮਲ ਹਨ।

ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ, ਜੋ ਕਿ ਸੂਬੇ ਵਿੱਚ ਬਣੇ ਹਾਲਾਤਾਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਹਨ, ਨੇ ਕਿਹਾ ਕਿ ਪੰਜਾਬ ਪੁਲਿਸ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕੈਂਪ ਸਥਾਪਤ ਕੀਤੇ ਹਨ ਜਿੱਥੇ ਲੋਕਾਂ ਲਈ ਭੋਜਨ ਅਤੇ ਦਵਾਈਆਂ ਦੇ ਲੰਗਰ ਲਾਏ ਗਏ ਹਨ ਅਤੇ ਇਸਦੇ ਨਾਲ ਹੀ ਪਸ਼ੂਆਂ ਲਈ ਚਾਰਾ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਲੋਕਾਂ ਨੂੰ ਕੱਢਣ ਅਤੇ ਖਾਣੇ ਦੇ ਪੈਕੇਟ ਤੇ ਹੋਰ ਜ਼ਰੂਰੀ ਚੀਜ਼ਾਂ ਪਹੁੰਚਾਉਣ ਲਈ ਡਰੋਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਹੜ੍ਹਾਂ ਦੀ ਮਾਰ ਹੇਠਲੇ ਇਲਾਕਿਆਂ ‘ਚੋਂ ਕੱਢਣ ਅਤੇ ਸੁਰੱਖਿਅਤ ਥਾਵਾਂ ‘ਤੇ ਲਿਜਾਣ ਲਈ ਭਾਰਤੀ ਫੌਜ ਦੇ 20 ਹੈਲੀਕਾਪਟਰ ਰਾਜ ਵਿੱਚ ਤਾਇਨਾਤ ਹਨ।

ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਫੀਲਡ ਵਿੱਚ ਰਹਿਣ ਅਤੇ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਸਥਿਤੀ ਦੀ ਨਿਯਮਿਤ ਤੌਰ ‘ਤੇ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਪ੍ਰਬੰਧ ਮੁਕੰਮਲ ਹਨ ਅਤੇ ਐਸਐਸਪੀਜ਼ ਰਾਹਤ ਕਾਰਜਾਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਹਨ ਅਤੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਜਾ ਰਿਹਾ ਹੈ।

ਵਿਸ਼ੇਸ਼ ਡੀਜੀਪੀ ਨੇ ਦੱਸਿਆ ਕਿ ਮੌਸਮ ਵਿਭਾਗ ਵੱਲੋਂ ਚਾਰ ਦਿਨਾਂ ਦਾ ਅਲਰਟ ਜਾਰੀ ਕੀਤੇ ਜਾਣ ਦੇ ਨਾਲ ਪੰਜਾਬ ਪੁਲਿਸ ਨੂੰ ਹੜ੍ਹ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਅਲਰਟ ‘ਤੇ ਰੱਖਿਆ ਗਿਆ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...