ਪੰਜਾਬ ਪੁਲਿਸ ਦੀ ਏਜੀਟੀਐਫ ਵੱਲੋਂ ਲਾਰੈਂਸ ਬਿਸ਼ਨੋਈ-ਰੋਹਿਤ ਗੋਦਾਰਾ ਗੈਂਗ ਦੇ ਦੋ ਕਾਰਕੁਨ ਗ੍ਰਿਫ਼ਤਾਰ; ਪਿਸਤੌਲ ਬਰਾਮਦ

by | Apr 8, 2025 | breaking news, crime, daily | 0 comments

— ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
— ਗ੍ਰਿਫ਼ਤਾਰ ਮੁਲਜ਼ਮ ਜਸ਼ਨ ਸੰਧੂ ਸਾਲ 2023-ਸ੍ਰੀ ਗੰਗਾਨਗਰ ਕਤਲ ਕੇਸ ਵਿੱਚ ਸੀ ਲੋੜੀਂਦਾ, ਗ੍ਰਿਫ਼ਤਾਰੀ ਤੋਂ ਬਚਣ ਲਈ ਲਗਾਤਾਰ ਬਦਲ ਰਿਹਾ ਸੀ ਠਿਕਾਣੇ: ਡੀਜੀਪੀ ਗੌਰਵ ਯਾਦਵ
— ਮੁਲਜ਼ਮ ਜਸ਼ਨ ਦੁਬਈ ਤੋਂ ਨੇਪਾਲ ਪਹੁੰਚਿਆ, ਕਾਨੂੰਨ ਤੋਂ ਬਚਣ ਦੀ ਕੋਸ਼ਿਸ਼ ਵਿੱਚ ਸੜਕ ਰਾਹੀਂ ਭਾਰਤ ਵਿੱਚ ਹੋਇਆ ਦਾਖਲ: ਏਡੀਜੀਪੀ ਪ੍ਰਮੋਦ ਬਾਨ

ਚੰਡੀਗੜ੍ਹ, 8 ਅਪ੍ਰੈਲ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਸੰਗਠਿਤ ਅਪਰਾਧ ਨੂੰ ਠੱਲ੍ਹ ਪਾਉਣ ਲਈ ਜਾਰੀ ਜੰਗ ਤਹਿਤ ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਲਾਰੈਂਸ ਬਿਸ਼ਨੋਈ-ਰੋਹਿਤ ਗੋਦਾਰਾ ਗੈਂਗ ਦੇ ਦੋ ਸਰਗਰਮ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ .32 ਕੈਲੀਬਰ ਪਿਸਤੌਲ ਬਰਾਮਦ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਦੱਸਣਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਸ਼ਨਦੀਪ ਸਿੰਘ ਉਰਫ਼ ਜਸ਼ਨ ਸੰਧੂ ਵਾਸੀ ਪਿੰਡ 25 ਮਲ, ਜ਼ਿਲ੍ਹਾ ਸ੍ਰੀ ਗੰਗਾਨਗਰ, ਰਾਜਸਥਾਨ ਅਤੇ ਗੁਰਸੇਵਕ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁਲਜ਼ਮ ਜਸ਼ਨ ਸੰਧੂ ਰਾਜਸਥਾਨ ਦੇ ਗੰਗਾਨਗਰ ਵਿੱਚ ਸਾਲ 2023 ਦੇ ਕਤਲ ਕੇਸ ਵਿੱਚ ਲੋੜੀਂਦਾ ਸੀ ਅਤੇ ਗ੍ਰਿਫ਼ਤਾਰੀ ਤੋਂ ਬਚਣ ਲਈ ਜਾਰਜੀਆ, ਅਜ਼ਰਬਾਈਜਾਨ, ਸਾਊਦੀ ਅਰਬ ਅਤੇ ਦੁਬਈ ਵਿੱਚ ਲਗਾਤਾਰ ਠਿਕਾਣੇ ਬਦਲ ਰਿਹਾ ਸੀ। ਉਹਨਾਂ ਅੱਗੇ ਦੱਸਿਆ ਕਿ ਹਾਲ ਹੀ ਵਿੱਚ, ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਦੋਸ਼ੀ ਜਸ਼ਨ ਦੁਬਈ ਤੋਂ ਨੇਪਾਲ ਪਹੁੰਚਿਆ ਅਤੇ ਕਾਨੂੰਨ ਤੋਂ ਬਚਣ ਲਈ ਸੜਕ ਰਾਹੀਂ ਭਾਰਤ ਵਿੱਚ ਦਾਖਲ ਹੋਇਆ।

ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਜਸ਼ਨ ਨੇ ਗਿਰੋਹ ਨੂੰ ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ ਵਿੱਚ ਵਿਸ਼ੇਸ਼ ਭੂਮਿਕਾ ਨਿਭਾਈ ਸੀ। ਉਸ ਤੋਂ ਪੁੱਛਗਿੱਛ ਉਪਰੰਤ ਵਿਦੇਸ਼ੀ ਹਵਾਲਾ ਆਪਰੇਟਰਾਂ, ਟ੍ਰੈਵਲ ਏਜੰਟਾਂ ਅਤੇ ਵਿਦੇਸ਼ਾਂ ਵਿੱਚ ਲੁਕੇ ਭਗੌੜੇ ਗੈਂਗਸਟਰਾਂ ਦੇ ਟਿਕਾਣਿਆਂ ਬਾਰੇ ਜਾਣਕਾਰੀ ਮਿਲੀ ਹੈ, ਜੋ ਕਿ ਇਹਨਾਂ ਨੈੱਟਵਰਕਾਂ ਨੂੰ ਠੱਲ੍ਹ ਪਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਐਡੀਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਜਸ਼ਨ ਦੇ ਨੇਪਾਲ ਵਿੱਚ ਪਹੁੰਚਣ ਤੋਂ ਬਾਅਦ ਸੜਕ ਰਾਹੀਂ ਭਾਰਤ ਵਿੱਚ ਦਾਖਲ ਹੋਣ ਬਾਰੇ ਮਿਲੀ ਖਾਸ ਜਾਣਕਾਰੀ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਏਆਈਜੀ ਗੁਰਮੀਤ ਚੌਹਾਨ ਦੀ ਨਿਗਰਾਨੀ ਹੇਠ ਅਤੇ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਏਜੀਟੀਐਫ ਦੀਆਂ ਵਿਸ਼ੇਸ਼ ਆਪ੍ਰੇਸ਼ਨ ਟੀਮਾਂ ਨੇ ਜਸ਼ਨ ਨੂੰ ਉਸਦੇ ਸਾਥੀ ਗੁਰਸੇਵਕ ਸਮੇਤ ਸਫਲਤਾਪੂਰਵਕ ਟਰੇਸ ਕਰਕੇ ਉਨ੍ਹਾਂ ਨੂੰ ਮੋਹਾਲੀ ਤੋਂ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ .32 ਕੈਲੀਬਰ ਪਿਸਤੌਲ ਅਤੇ ਸੱਤ ਕਾਰਤੂਸ ਬਰਾਮਦ ਕੀਤੇ ਹਨ।

ਏਆਈਜੀ ਗੁਰਮੀਤ ਚੌਹਾਨ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਗੁਰਸੇਵਕ ਆਪਣੇ ਸਾਥੀ ਜਸ਼ਨ ਰਾਹੀਂ ਲਾਰੈਂਸ ਗੈਂਗ ਦੇ ਮੈਂਬਰਾਂ ਦੇ ਸੰਪਰਕ ਵਿੱਚ ਆਇਆ ਸੀ ਅਤੇ ਉਨ੍ਹਾਂ ਵੱਲੋਂ ਸਥਾਨਕ ਤੌਰ ‘ਤੇ ਕੰਮ ਕਰ ਰਿਹਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਦੋਸ਼ੀਆਂ ਵੱਲੋਂ ਕੀਤੇ ਖੁਲਾਸਿਆਂ ਤੋਂ ਇਹ ਵੀ ਪਤਾ ਲੱਗਾ ਕਿ ਰੋਹਿਤ ਗੋਦਾਰਾ ਪੰਜਾਬ ਅਤੇ ਨਵੀਂ ਦਿੱਲੀ ਵਿੱਚ ਕੁਝ ਉੱਘੇ ਵਿਅਕਤੀਆਂ ਦੇ ਕਤਲ ਦੀ ਯੋਜਨਾ ਬਣਾ ਰਿਹਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਹਨਾਂ ਦੀ ਗ੍ਰਿਫ਼ਤਾਰੀ ਨਾਲ ਸਨਸਨੀਖੇਜ਼ ਅਪਰਾਧਾਂ ਨੂੰ ਟਾਲਣ ਵਿੱਚ ਮਹੱਤਵਪੂਰਨ ਸਫ਼ਲਤਾ ਮਿਲੀ ਹੈ।

ਏਆਈਜੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਐਸਏਐਸ ਨਗਰ ਥਾਣਾ ਸਟੇਟ ਕ੍ਰਾਈਮ ਪੰਜਾਬ ਵਿਖੇ ਅਸਲਾ ਐਕਟ ਦੀ ਧਾਰਾ 25 (6)(7) ਤਹਿਤ ਐਫਆਈਆਰ ਨੰਬਰ 02 ਮਿਤੀ 07/04/2025 ਦਰਜ ਕੀਤੀ ਗਈ ਹੈ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...