ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ

by | Jul 27, 2026 | breaking news, crime, INTERNATIONAL, politics | 0 comments

ਘਿਨਾਉਣੇ ਅਪਰਾਧਾਂ ਦੇ ਕਈ ਮਾਮਲਿਆਂ ਵਿੱਚ ਲੋੜੀਂਦਾ ਜੋਬਨ ਬਿੱਲਾ ਗ੍ਰਿਫਤਾਰੀ ਤੋਂ ਬਚਣ ਲਈ ਵੱਖ-ਵੱਖ ਦੇਸ਼ਾਂ ਤੋਂ ਚਲਾ ਰਿਹਾ ਸੀ ਅਪਰਾਧਿਕ ਗਤੀਵਿਧੀਆਂ: ਡੀਜੀਪੀ ਗੌਰਵ ਯਾਦਵ

ਭਗੌੜੇ ਅਪਰਾਧੀਆਂ ਦੀ ਖੋਜਬੀਨ ਅਤੇ ਅੰਤਰਰਾਸ਼ਟਰੀ ਹਵਾਲਗੀ ਲੈਣ ਸਬੰਧੀ ਆਪ੍ਰੇਸ਼ਨ ‘ਨੋਮੈਡ-ਹੰਟ’ ਤਹਿਤ ਮਿਲੀ ਵੱਡੀ ਸਫ਼ਲਤਾ: ਡੀਜੀਪੀ ਪੰਜਾਬ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਗੈਂਗਸਟਰਾਂ ਤੇ ਵਾਰ ਮੁਹਿੰਮ ਦੌਰਾਨ ਅੰਤਰ-ਰਾਸ਼ਟਰੀ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਓਵਰਸੀਜ਼ ਫਿਊਜੀਟਿਵ ਟਰੈਕਿੰਗ ਐਂਡ ਐਕਸਟ੍ਰਾਡੀਸ਼ਨ ਸੈੱਲ (ਓ.ਐਫ.ਟੀ.ਈ.ਸੀ.) ਪੰਜਾਬ ਅਤੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ, ਇੰਡੋਨੇਸ਼ੀਆ ਦੇ ਜਕਾਰਤਾ ਤੋਂ ਭਗੌੜੇ ਗੈਂਗਸਟਰ ਜੋਬਨਜੀਤ ਸਿੰਘ ਉਰਫ਼ ਜੋਬਨ ਬਿੱਲਾ ਦੀ ਹਵਾਲਗੀ ਲੈਣ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਦੋਸ਼ੀ ਜੋਬਨ ਬਿੱਲਾ ਨੂੰ 20 ਜੁਲਾਈ, 2026 ਨੂੰ ਇੰਡੋਨੇਸ਼ੀਆ ਵਿਖੇ ਹਿਰਾਸਤ ਵਿੱਚ ਲੈਣ ਉਪਰੰਤ ਭਾਰਤ ਰਵਾਨਾ ਕਰ ਦਿੱਤਾ ਗਿਆ ਅਤੇ ਪੰਜਾਬ ਪੁਲਿਸ ਨੇ ਜੋਬਨ ਨੂੰ ਮੁੰਬਈ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਤੇ ਹੁਣ ਉਸਨੂੰ ਹੋਰ ਜਾਂਚ ਲਈ ਪੰਜਾਬ ਲਿਆਂਦਾ ਜਾ ਰਿਹਾ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਕਾਰਵਾਈ ‘ਆਪ੍ਰੇਸ਼ਨ ਨੋਮੈਡ ਹੰਟ’ – ਜੋ ਕਿ ਛੇ ਮਹੀਨੇ ਲੰਬਾ ਖੁਫੀਆ ਅੰਤਰਰਾਸ਼ਟਰੀ ਖੋਜਬੀਨ ਮਿਸ਼ਨ ਸੀ, ਜਿਸ ਤਹਿਤ ਭਗੌੜੇ ਅਪਰਾਧੀਆਂ ਨੂੰ ਫੜਨ ਲਈ ਨਿਰੰਤਰ ਨਿਗਰਾਨੀ, ਰਣਨੀਤਕ ਖੁਫੀਆ ਜਾਣਕਾਰੀ ਜੁਟਾਉਣਾ ਅਤੇ ਰਾਸ਼ਟਰੀ ਅਤੇ ਕੌਮਾਂਤਰੀ ਏਜੰਸੀਆਂ ਦੇ ਨੇੜਲੇ ਤਾਲਮੇਲ ਨਾਲ ਕੰਮ ਕਰਨਾ ਸ਼ਾਮਲ ਹੈ, ਦੀ ਸਫਲਤਾ ਨੂੰ ਦਰਸਾਉਂਦੀ ਹੈ।

ਡੀਜੀਪੀ ਨੇ ਦੱਸਿਆ ਕਿ ਦੋਸ਼ੀ ਜੋਬਨ ਬਿੱਲਾ ਕਤਲ, ਇਰਾਦਾ ਕਤਲ, ਐਨਡੀਪੀਐਸ ਐਕਟ ਅਤੇ ਆਰਮਜ਼ ਐਕਟ ਦੇ ਅਪਰਾਧਾਂ ਸਮੇਤ ਕਈ ਘਿਨਾਉਣੇ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਹੈ।

ਜਾਣਕਾਰੀ ਅਨੁਸਾਰ, ਦੋਸ਼ੀ ਜੋਬਨ ਬਿੱਲਾ 9 ਜਨਵਰੀ, 2025 ਨੂੰ ਗੋਰਖਪੁਰ ਦੇ ਰਹਿਣ ਵਾਲੇ ਇੱਕ ਵਿਅਕਤੀ ਦੇ ਜਾਅਲੀ ਵੇਰਵਿਆਂ ਰਾਹੀਂ ਤਿਆਰ ਕੀਤੇ ਪਾਸਪੋਰਟ ਨੂੰ ਵਰਤ ਕੇ ਵਿਦੇਸ਼ ਭੱਜ ਗਿਆ ਸੀ। ਪਾਸਪੋਰਟ 8 ਮਾਰਚ, 2024 ਨੂੰ ਉੱਤਰ ਪ੍ਰਦੇਸ਼ ਦੇ ਲਖਨਊ ਤੋਂ ਜਾਰੀ ਕੀਤਾ ਗਿਆ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਦੋਸ਼ੀ ਜੋਬਨ ਬਿੱਲਾ ਗ੍ਰਿਫ਼ਤਾਰੀ ਤੋਂ ਬਚਣ ਲਈ ਵੱਖ-ਵੱਖ ਦੇਸ਼ਾਂ ਤੋਂ ਆਪਣੇ ਗ਼ੈਰ-ਕਾਨੂੰਨੀ ਕੰਮ ਚਲਾ ਰਿਹਾ ਸੀ । ਜੋਬਨ ਪਹਿਲਾਂ ਸੰਯੁਕਤ ਅਰਬ ਅਮੀਰਾਤ (ਯੂਏਈ) ਵਿੱਚ ਲੁਕਿਆ ਹੋਇਆ ਸੀ, ਜਿੱਥੋਂ ਉਹ ਜਾਰਜੀਆ ਚਲਾ ਗਿਆ ਅਤੇ ਫਿਰ ਅੱਗੇ ਜਾਰਜੀਆ ਤੋਂ ਇੰਡੋਨੇਸ਼ੀਆ ਪਹੁੰਚ ਗਿਆ ।

ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਨੇ ਦੋਸ਼ੀ ਜੋਬਨ ਬਿੱਲਾ ਵਿਰੁੱਧ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਸੀ ਅਤੇ ਉਸਦੇ ਜਾਅਲੀ ਪਾਸਪੋਰਟ ਅਤੇ ਟਿਕਾਣਿਆਂ ਸਬੰਧੀ ਪੁਖ਼ਤਾ ਜਾਣਕਾਰੀ ਸਮੇਂ-ਸਮੇਂ ’ਤੇ ਕੇਂਦਰੀ ਏਜੰਸੀਆਂ ਨਾਲ ਸਾਂਝੀ ਕੀਤੀ ਜਾ ਰਹੀ ਸੀ। ਇਸ ਤੋਂ ਇਲਾਵਾ ਪੰਜ ਇੰਟਰਪੋਲ ਰੈਫ਼ਰੈਂਸ ਵੀ ਜਾਰੀ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਪੁਲਿਸ ਦੇ ਨਿਰੰਤਰ ਅਤੇ ਮੁਸਤੈਦ ਯਤਨਾਂ ਸਦਕਾ ਹੀ ਇੰਡੋਨੇਸ਼ੀਆ ਵਿੱਚ ਮੁਲਜ਼ਮ ਨੂੰ ਹਿਰਾਸਤ ਵਿੱਚ ਲਿਆ ਗਿਆ।

ਜ਼ਿਕਰਯੋਗ ਹੈ ਕਿ ‘ਆਪ੍ਰੇਸ਼ਨ ਨੋਮੈਡ ਹੰਟ’ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਏ.ਜੀ.ਟੀ.ਐਫ. ਪ੍ਰਮੋਦ ਬਾਨ ਦੀ ਨਿਗਰਾਨੀ ਹੇਠ ਪੁਲਿਸ ਸੁਪਰਡੈਂਟ (ਐਸ.ਪੀ.) ਏ.ਜੀ.ਟੀ.ਐਫ./ਓ.ਐਫ.ਟੀ.ਈ.ਸੀ. ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਵਿੱਚ ਚਲਾਇਆ ਗਿਆ ।

ਏ.ਡੀ.ਜੀ.ਪੀ. ਪ੍ਰਮੋਦ ਬਾਨ ਨੇ ਕਿਹਾ ਕਿ ਮੁਲਜ਼ਮ ਜੋਬਨ ਬਿੱਲਾ, ਪੰਜਾਬ ਵਿੱਚ ਦਰਜ ਚਾਰ ਕਤਲ ਮਾਮਲਿਆਂ ਵਿੱਚ ਲੋੜੀਂਦਾ ਹੈ, ਜਿਸ ਵਿੱਚ ਮਈ 2023 ਵਿੱਚ ਪਿੰਡ ਸਠਿਆਲਾ ਅੰਮ੍ਰਿਤਸਰ ਵਿੱਚ ਜਰਨੈਲ ਸਿੰਘ ਦਾ ਕਤਲ, ਜਨਵਰੀ 2024 ਵਿੱਚ ਦੀਪੂ ਅਜਨਾਲਾ ਦਾ ਕਤਲ, ਮਾਰਚ 2025 ਵਿੱਚ 12 ਸਾਲਾ ਲੜਕੇ ਗੁਰਸੇਵਕ ਸਿੰਘ ਦਾ ਕਤਲ ਅਤੇ ਮਾਰਚ 2025 ਵਿੱਚ ਹੀ ਵਿੱਕੀ ਚੁੱਘ ਦੀ ਹੱਤਿਆ ਸ਼ਾਮਲ ਹੈ।

ਦੱਸਣਯੋਗ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ, ਪੰਜਾਬ ਪੁਲਿਸ ਨੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਅਸ਼ੀਸ਼ ਚੌਧਰੀ ਦੀ ਅਗਵਾਈ ਵਿੱਚ ਓ.ਐਫ.ਟੀ.ਈ.ਸੀ. ਦਾ ਗਠਨ ਕੀਤਾ ਹੈ ਤਾਂ ਜੋ ਵਿਦੇਸ਼ਾਂ ਵਿੱਚ ਲੁਕੇ ਬੈਠੇ ਅਪਰਾਧੀਆਂ ਤੱਕ ਪਹੁੰਚ ਕੀਤੀ ਜਾ ਸਕੇ ਅਤੇ ਉਨ੍ਹਾਂ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ ਲਈ ਪੰਜਾਬ ਵਾਪਸ ਲਿਆਉਣ ਲਈ ਹਵਾਲਗੀ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾ ਸਕੇ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...