ਪੰਜਾਬ ਪੁਲਿਸ ਨੇ ਜੱਗੂ ਭਗਵਾਨਪੁਰੀਆ ਅਤੇ ਅੰਮ੍ਰਿਤਪਾਲ ਬਾਠ ਗੈਂਗ ਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਮਿੱਥ ਕੇ ਹੱਤਿਆ ਕਰਨ ਦੀਆਂ ਸੰਭਾਵਿਤ ਘਟਨਾਵਾਂ ਨੂੰ ਟਾਲਿਆ

by | Dec 29, 2024 | breaking news, crime, daily, Uncategorized | 0 comments

– ਪੁਲਿਸ ਟੀਮਾਂ ਵੱਲੋਂ ਗ੍ਰਿਫਤਾਰ ਵਿਅਕਤੀਆਂ ਦੇ ਕਬਜ਼ੇ ਵਿੱਚੋਂ ਚਾਰ ਹਥਿਆਰਾਂ ‘ਚੋਂ ਇੱਕ ਗਲਾਕ ਪਿਸਤੌਲ ਸਮੇਤ ਅਸਲਾ ਅਤੇ ਹੁੰਡਈ ਕ੍ਰੇਟਾ ਕਾਰ ਬਰਾਮਦ
– ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਰਾਜ ਬਣਾਉਣ ਲਈ ਵਚਨਬੱਧ
– ਜ਼ਬਤ ਕੀਤੇ ਹਥਿਆਰ ਜੱਗੂ ਭਗਵਾਨਪੁਰੀਆ ਨੇ ਸਪਲਾਈ ਕੀਤੇ ਸਨ: ਡੀਜੀਪੀ ਗੌਰਵ ਯਾਦਵ
– ਗ੍ਰਿਫਤਾਰ ਕੀਤੇ ਗਏ ਦੋਸ਼ੀ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਲਈ ਆਪਣੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ: ਐਸਐਸਪੀ ਅਭਿਮਨਿਊ ਰਾਣਾ

ਚੰਡੀਗੜ੍ਹ/ਤਰਨਤਾਰਨ, 29 ਦਸੰਬਰ:

ਸੂਬੇ ਵਿੱਚੋਂ ਸੰਗਠਿਤ ਅਪਰਾਧ ਦੇ ਖਾਤਮੇ ਲਈ ਵਿੱਢੀ ਮੁਹਿੰਮ ਦੌਰਾਨ ਤਰਨਤਾਰਨ ਪੁਲਿਸ ਨੇ ਨਾਮੀ ਜੱਗੂ ਭਗਵਾਨਪੁਰੀਆ ਅਤੇ ਅੰਮ੍ਰਿਤਪਾਲ ਬਾਠ ਗੈਂਗ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਮਿੱਥ ਕੇ ਹੱਤਿਆ ਕਰਨ ਦੀਆਂ ਸੰਭਾਵਿਤ ਘਟਨਾਵਾਂ ਨੂੰ ਨਾਕਾਮ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਉਨ੍ਹਾਂ ਦੇ ਕਬਜ਼ੇ ਵਿੱਚੋਂ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਵੱਡੀ ਮਾਤਰਾ ਬਰਾਮਦ ਹੋਈ ਹੈ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਬਟਾਲਾ ਦੇ ਪਿੰਡ ਭਗਵਾਨਪੁਰ ਦੇ ਗੁਰਮੀਤ ਸਿੰਘ ਉਰਫ਼ ਰਾਵਲ, ਗੁਰਦਾਸਪੁਰ ਦੇ ਪਿੰਡ ਨੂਰਪੁਰ ਦੇ ਹਰਪਾਲ ਸਿੰਘ, ਅੰਮ੍ਰਿਤਸਰ ਦੇ ਪਿੰਡ ਨਵਾਂਪਿੰਡ ਦੇ ਲਵਪ੍ਰੀਤ ਸਿੰਘ ਉਰਫ਼ ਐਨ.ਪੀ., ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਪਾਸੀਆਂ ਅਤੇ ਸੰਦੀਪ ਸਿੰਘ ਉਰਫ਼ ਗੋਲੀ ਵਾਸੀ ਕੋਟ ਖ਼ਾਲਸਾ ਵਜੋਂ ਹੋਈ ਹੈ।

ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ‘ਚੋਂ ਜਿਨ੍ਹਾਂ ਵਿੱਚ ਯੂ.ਐੱਸ.ਏ. ਦੀ ਬਣੀ 9.ਐੱਮ.ਐੱਮ. ਗਲਾਕ ਪਿਸਤੌਲ, ਦੋ .32 ਬੋਰ ਦੀਆਂ ਪਿਸਤੌਲਾਂ ਅਤੇ 15 ਜਿੰਦਾ ਕਾਰਤੂਸਾਂ ਅਤੇ ਤਿੰਨ ਮੈਗਜ਼ੀਨਾਂ ਨਾਲ ਦੇਸੀ ਪਿਸਤੌਲ ਸਮੇਤ ਚਾਰ ਹਥਿਆਰ ਸ਼ਾਮਲ ਹਨ, ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਟੀਮਾਂ ਨੇ ਉਨ੍ਹਾਂ ਵੱਲੋਂ ਅਪਰਾਧ ਨੂੰ ਅੰਜਾਮ ਦੇਣ ਲਈ ਵਰਤੋਂ ਵਿੱਚ ਲਿਆਂਦੀ ਬਿਨਾਂ ਨੰਬਰ ਦੀ ਹੁੰਡਈ ਕ੍ਰੇਟਾ ਕਾਰ ਵੀ ਜ਼ਬਤ ਕੀਤੀ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਗ੍ਰਿਫ਼ਤਾਰ ਮੁਲਜ਼ਮਾਂ ਨੇ ਮੰਨਿਆ ਕਿ ਜ਼ਬਤ ਕੀਤੇ ਗਏ ਹਥਿਆਰ ਜੱਗੂ ਭਗਵਾਨਪੁਰੀਆ ਨੇ ਆਪਣੇ ਸਾਥੀ ਰਾਹੀਂ ਸਪਲਾਈ ਕੀਤੇ ਸਨ ਅਤੇ ਉਹ ਗੈਂਗਸਟਰ ਅੰਮ੍ਰਿਤਪਾਲ ਬਾਠ ਦੇ ਇਸ਼ਾਰੇ ’ਤੇ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਉਨ੍ਹਾਂ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਅਪਰਾਧੀ ਕਤਲ ਦੀ ਕੋਸ਼ਿਸ਼, ਗੈਰ-ਕਾਨੂੰਨੀ ਹਥਿਆਰ ਰੱਖਣ ਅਤੇ ਗੈਂਗ ਨਾਲ ਸਬੰਧਤ ਹਿੰਸਾ ਸਮੇਤ ਕਈ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਹਨ।

ਡੀਜੀਪੀ ਨੇ ਦੱਸਿਆ ਕਿ ਤਰਨਤਾਰਨ ਖੇਤਰ ਵਿੱਚ ਹਾਲ ਹੀ ਵਿੱਚ ਇਸ ਗਿਰੋਹ ਵੱਲੋਂ ਮਿੱਥ ਕੇ ਕੀਤੇ ਇੱਕ ਕਤਲ ਵਿੱਚ ਸ਼ਾਮਲ ਸ਼ੂਟਰ ਬਾਰੇ ਅਹਿਮ ਜਾਣਕਾਰੀਆਂ ਸਾਹਮਣੇ ਆਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਕੇਸ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਕਪਤਾਨ ਪੁਲਿਸ (ਐਸ.ਐਸ.ਪੀ.) ਤਰਨਤਾਰਨ ਅਭਿਮਨਿਊ ਰਾਣਾ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਹੁੰਡਈ ਕ੍ਰੇਟਾ ਕਾਰ ਵਿੱਚ ਸਵਾਰ ਸ਼ੱਕੀ ਵਿਅਕਤੀਆਂ ਦੀ ਸੂਚਨਾ ਮਿਲਣ ਤੋਂ ਬਾਅਦ ਇੰਚਾਰਜ ਸੀ.ਆਈ.ਏ. ਸਟਾਫ ਤਰਨਤਾਰਨ ਅਮਨਦੀਪ ਸਿੰਘ ਦੀ ਅਗਵਾਈ ਵਿੱਚ ਪੁਲਿਸ ਟੀਮ ਨੇ ਜੰਡਿਆਲਾ ਤੋਂ ਤਰਨਤਾਰਨ ਰੋਡ ‘ਤੇ ਨਾਕਾ ਲਗਾਇਆ ਅਤੇ ਨਾਕਾਬੰਦੀ ਕਰ ਕੇ ਕਰੇਟਾ ਕਾਰ ਨੂੰ ਰੋਕਣ ‘ਚ ਕਾਮਯਾਬ ਰਹੇ, ਜਿਸ ਦੇ ਸਿੱਟੇ ਵਜੋਂ ਗੁਰਮੀਤ ਸਿੰਘ ਉਰਫ਼ ਰਾਵਲ, ਲਵਪ੍ਰੀਤ ਸਿੰਘ ਉਰਫ਼ ਐਨ.ਪੀ. ਅਤੇ ਹਰਪਾਲ ਸਿੰਘ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਤੋਂ ਪੁੱਛਗਿੱਛ ਉਪਰੰਤ ਗੈਂਗ ਦੇ ਦੋ ਹੋਰ ਮੈਂਬਰਾਂ ਸ਼ਮਸ਼ੇਰ ਸਿੰਘ ਉਰਫ ਸ਼ੇਰਾ ਪਾਸੀਆਂ ਅਤੇ ਸੰਦੀਪ ਸਿੰਘ ਉਰਫ ਗੋਲੀ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।

ਐਸਐਸਪੀ ਨੇ ਐਸਪੀ ਇਨਵੈਸਟੀਗੇਸ਼ਨ ਅਜੈਰਾਜ ਸਿੰਘ ਅਤੇ ਡੀਐਸਪੀ ਇਨਵੈਸਟੀਗੇਸ਼ਨ ਰਜਿੰਦਰ ਮਿਨਹਾਸ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਹਨਾਂ ਅੱਗੇ ਕਿਹਾ ਕਿ ਇਹ ਕਾਰਵਾਈ ਖੇਤਰ ਵਿੱਚ ਗੈਂਗ ਗਤੀਵਿਧੀਆਂ ਨੂੰ ਰੋਕਣ ਲਈ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਤਹਿਤ ਇੱਕ ਮਹੱਤਵਪੂਰਨ ਸਫਲਤਾ ਹੈ।
ਜ਼ਿਕਰਯੋਗ ਹੈ ਕਿ ਇਸ ਸਬੰਧੀ ਥਾਣਾ ਸਦਰ ਤਰਨਤਾਰਨ ਵਿਖੇ ਐਫਆਈਆਰ ਨੰ. 232/24 ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 111 (3) ਅਤੇ ਅਸਲਾ ਐਕਟ ਦੀ ਧਾਰਾ 25 ਤੇ 27 ਤਹਿਤ ਕੇਸ ਦਰਜ ਕੀਤਾ ਗਿਆ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...