ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਿਆ ਦੀ ਤਸਕਰੀ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਮੁੱਖ ਸਰਗਨਾ ਕਾਬੂ

by | Jan 15, 2025 | breaking news, crime, daily | 0 comments

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
— ਗ੍ਰਿਫ਼ਤਾਰ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸੀ, ਜੋ ਸਰਹੱਦ ਪਾਰੋਂ ਨਸ਼ਿਆਂ ਦੀ ਸਪਲਾਈ ਲਈ ਕਰ ਰਹੇ ਸਨ ਡਰੋਨ ਦੀ ਵਰਤੋਂ: ਡੀਜੀਪੀ ਗੌਰਵ ਯਾਦਵ
— ਨਸ਼ਿਆਂ ਦੇ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਯਤਨ ਜਾਰੀ: ਐਸਐਸਪੀ ਅਭਿਮਨਿਊ ਰਾਣਾ

ਚੰਡੀਗੜ੍ਹ/ਤਰਨਤਾਰਨ, 15 ਜਨਵਰੀ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਜਾਰੀ ਜੰਗ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਤਰਨਤਾਰਨ ਪੁਲਿਸ ਨੇ ਪਾਕਿਸਤਾਨ ਤੋਂ ਹਮਾਇਤ ਪ੍ਰਾਪਤ ਨਸ਼ਾ ਤਸਕਰੀ ਕਾਰਟਲ ਦਾ ਪਰਦਾਫਾਸ਼ ਕਰਦਿਆਂ 5 ਕਿਲੋ ਹੈਰੋਇਨ ਸਮੇਤ ਗਿਰੋਹ ਦੇ ਮੁੱਖ ਸਰਗਨੇ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਉਹਨਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਰਸ਼ਪਾਲ ਸਿੰਘ ਵਜੋਂ ਹੋਈ ਹੈ, ਜੋ ਕਿ ਤਰਨਤਾਰਨ ਦੇ ਪਿੰਡ ਭਾਈ ਲੱਧੂ ਦਾ ਰਹਿਣ ਵਾਲਾ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਸਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਉਕਤ ਮੁਲਜ਼ਮ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸੀ ਅਤੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ-ਅਧਾਰਤ ਤਸਕਰ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਡਰੋਨ ਦੀ ਵਰਤੋਂ ਕਰ ਰਹੇ ਸਨ।
ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਗਾਮੀ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਤਰਨਤਾਰਨ ਅਭਿਮਨਿਊ ਰਾਣਾ ਨੇ ਕਿਹਾ ਕਿ ਭਰੋਸੇਯੋਗ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਐਸਪੀ (ਡੀ) ਅਜੈਰਾਜ ਸਿੰਘ, ਡੀਐਸਪੀ (ਡੀ) ਰਾਜਿੰਦਰ ਮਿਨਹਾਸ ਅਤੇ ਡੀਐਸਪੀ ਸਰਬਜੀਤ ਸਿੰਘ ਬਾਜਵਾ ਦੀ ਨਿਗਰਾਨੀ ਹੇਠ ਸੀਆਈਏ ਸਟਾਫ ਦੇ ਇੰਚਾਰਜ ਇੰਸਪੈਕਟਰ ਅਮਨਦੀਪ ਸਿੰਘ ਦੀ ਅਗਵਾਈ ਵਿੱਚ ਪੁਲਿਸ ਟੀਮ ਨੇ ਆਪ੍ਰੇਸ਼ਨ ਚਲਾਇਆ ਅਤੇ ਪਿੰਡ ਭਾਈ ਲੱਧੂ ਦੇ ਖੇਤਰ ਵਿੱਚੋਂ 5 ਕਿਲੋ ਹੈਰੋਇਨ ਸਮੇਤ ਰਸ਼ਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ।

ਐਸਐਸਪੀ ਨੇ ਕਿਹਾ ਕਿ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਦੇ ਨਾਲ-ਨਾਲ ਗ੍ਰਿਫ਼ਤਾਰ ਵਿਅਕਤੀ ਦੁਆਰਾ ਹੁਣ ਤੱਕ ਖਰੀਦੇ ਗਏ ਨਸ਼ਿਆਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਯਤਨ ਜਾਰੀ ਹਨ।

ਇਸ ਸਬੰਧੀ ਥਾਣਾ ਸਦਰ ਪੱਟੀ, ਤਰਨਤਾਰਨ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਸੀ) ਤਹਿਤ ਐਫਆਈਆਰ ਨੰਬਰ 06 ਮਿਤੀ 15 ਜਨਵਰੀ, 2025 ਨੂੰ ਦਰਜ ਕੀਤੀ ਗਈ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...