ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲ ਰਹੇ ਨਸ਼ਾ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 10 ਕਿਲੋ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ

by | Feb 19, 2025 | breaking news, crime, daily | 0 comments

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

ਪਾਕਿਸਤਾਨ-ਅਧਾਰਤ ਤਸਕਰ ਚਾਚਾ ਬਾਵਾ ਦੇ ਸਿੱਧੇ ਸੰਪਰਕ ਵਿੱਚ ਸੀ ਗ੍ਰਿਫ਼ਤਾਰ ਕੀਤਾ ਦੋਸ਼ੀ ਹਰਮਨਦੀਪ: ਡੀ.ਜੀ.ਪੀ. ਗੌਰਵ ਯਾਦਵ

ਡਰੋਨ ਰਾਹੀਂ ਸਰਹੱਦ ਪਾਰੋਂ ਹੈਰੋਇਨ ਪਹੁੰਚਾਉਂਦਾ ਸੀ ਪਾਕਿਸਤਾਨੀ ਤਸਕਰ ਚਾਚਾ ਬਾਵਾ

ਚੰਡੀਗੜ੍ਹ/ਅੰਮ੍ਰਿਤਸਰ, 19 ਫਰਵਰੀ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚੱਲ ਰਹੀ ਨਸ਼ਿਆਂ ਵਿਰੁੱਧ ਜੰਗ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਇੱਕ ਨਸ਼ਾ ਤਸਕਰ ਨੂੰ 10 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚਲ ਰਹੇ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ।
ਇਹ ਜਾਣਕਾਰੀ ਬੁੱਧਵਾਰ ਨੂੰ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਹਰਮਨਦੀਪ ਸਿੰਘ ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਦੇ ਪਿੰਡ ਘੁੰਮਣਪੁਰਾ ਦਾ ਰਹਿਣ ਵਾਲਾ ਹੈ। ਉਕਤ ਮੁਲਜ਼ਮ ਤੋਂ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਸਦੀ ਕਾਲੇ ਰੰਗ ਦੀ ਹੀਰੋ ਸਪਲੈਂਡਰ ਮੋਟਰਸਾਈਕਲ (ਪੀਬੀ02 ਈਡਬਲਿਊ 5675), ਜਿਸ ’ਤੇ ਉਹ ਸਵਾਰ ਸੀ, ਨੂੰ ਵੀ ਜ਼ਬਤ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੀ.ਆਈ. ਅੰਮ੍ਰਿਤਸਰ ਦੀ ਟੀਮ ਨੂੰ ਭਰੋਸੇਯੋਗ ਸੂਤਰਾਂ ਤੋਂ ਪੁਖ਼ਤਾ ਇਤਲਾਹ ਮਿਲੀ ਸੀ ਕਿ ਮੁਲਜ਼ਮ ਹਰਮਨਦੀਪ ਦੇ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਨਾਲ ਸਬੰਧ ਹਨ ਅਤੇ ਹਾਲ ਹੀ ਵਿੱਚ ਉਸਨੂੰ ਪਾਕਿਸਤਾਨ ਤੋਂ ਹੈਰੋਇਨ ਦੀ ਇੱਕ ਵੱਡੀ ਖੇਪ ਮਿਲੀ ਹੈ, ਜਿਸ ਨੂੰ ਉਹ ਰਾਮ ਤੀਰਥ ਰੋਡ, ਮੋੜ ਪਿੰਡ ਕਾਲੇ ਨੇੜੇ ਡੇਰਾ ਰਾਧਾ ਸਵਾਮੀ ,ਅੰਮ੍ਰਿਤਸਰ ਦੇ ਕਿਸੇ ਵਿਅਕਤੀ ਤੱਕ ਪਹੁੰਚਾਉਣ ਜਾ ਰਿਹਾ ਹੈ।

ਉਕਤ ਇਤਲਾਹ ’ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਸੀ.ਆਈ. ਅੰਮ੍ਰਿਤਸਰ ਨੇ ਖੁਫ਼ੀਆ ਜਾਣਕਾਰੀ ’ਤੇ ਅਧਾਰਤ ਕਾਰਵਾਈ ਸ਼ੁਰੂ ਕੀਤੀ ਹੈ ਅਤੇ ਅੰਮ੍ਰਿਤਸਰ ਦੇ ਰਾਮ ਤੀਰਥ ਰੋਡ ’ਤੇ ਲਗਾਏ ਇੱਕ ਵਿਸ਼ੇਸ਼ ਪੁਲਿਸ ਨਾਕੇ ’ਤੇ ਮੁਲਜ਼ਮ ਹਰਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਤਲਾਸ਼ੀ ਦੌਰਾਨ ਮੁਲਜ਼ਮ ਤੋਂ 10 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ।

ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਲਗਾਤਾਰ ਪਾਕਿਸਤਾਨ ਸਥਿਤ ਤਸਕਰ ਚਾਚਾ ਬਾਵਾ, ਜਿਸਨੇ ਸੂਬੇ ਵਿੱਚ ਹੋਰ ਥਾਈਂ ਸਪਲਾਈ ਕਰਨ ਲਈ ਅਟਾਰੀ ਖੇਤਰ ਵਿੱਚ ਡਰੋਨ ਰਾਹੀਂ ਹੈਰੋਇਨ ਦੀ ਖੇਪ ਭੇਜੀ ਸੀ, ਦੇ ਸਿੱਧੇ ਸੰਪਰਕ ਵਿੱਚ ਸੀ ।

ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ -ਪਿਛਲੇ ਸਬੰਧ ਸਥਾਪਤ ਕਰਨ ਅਤੇ ਇਸ ਨਸ਼ਾ ਤਸਕਰੀ ਰੈਕੇਟ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਨਸ਼ੀਲੇ ਪਦਾਰਥਾਂ ਦੀ ਹੋਰ ਬਰਾਮਦਗੀ ਅਤੇ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧ ਵਿੱਚ, ਪੁਲਿਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21, 25 ਅਤੇ 29 ਤਹਿਤ ਐਫ.ਆਈ.ਆਰ. ਨੰਬਰ 8 ਮਿਤੀ 18.02.2025 ਨੂੰ ਕੇਸ ਦਰਜ ਕੀਤਾ ਗਿਆ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...