ਪੰਜਾਬ ਪੁਲਿਸ ਵੱਲੋਂ ਦੁਬਈ ਤੋਂ ਚਲਾਏ ਜਾ ਰਹੇ ਪਾਕਿਸਤਾਨ ਅਧਾਰਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼; ਤਿੰਨ ਪਿਸਤੌਲਾਂ ਸਣੇ ਇੱਕ ਵਿਅਕਤੀ ਕਾਬੂ

by | Jan 9, 2025 | breaking news, crime, daily | 0 comments

ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
— ਭਗੌੜਾ ਤਸਕਰ ਮਨਜੋਤ ਸਿੰਘ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸੀ ਅਤੇ ਦੁਬਈ ਤੋਂ ਇਸ ਮਾਡਿਊਲ ਨੂੰ ਚਲਾ ਰਿਹਾ ਸੀ: ਡੀਜੀਪੀ ਗੌਰਵ ਯਾਦਵ
— ਗ੍ਰਿਫ਼ਤਾਰ ਮੁਲਜ਼ਮ ਹਥਿਆਰਾਂ ਦੀ ਖੇਪ ਪ੍ਰਾਪਤ ਕਰਕੇ ਮੁਲਜ਼ਮ ਮਨਜੋਤ ਦੇ ਹੁਕਮਾਂ ‘ਤੇ ਅੱਗੇ ਗੈਂਗਸਟਰਾਂ ਨੂੰ ਸਪਲਾਈ ਕਰਦਾ ਸੀ

ਚੰਡੀਗੜ੍ਹ/ਅੰਮ੍ਰਿਤਸਰ, 9 ਜਨਵਰੀ:

ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਦੁਬਈ ਅਧਾਰਤ ਭਗੌੜੇ ਤਸਕਰ ਮਨਜੋਤ ਸਿੰਘ ਉਰਫ਼ ਮੰਨੂ ਵੱਲੋਂ ਚਲਾਏ ਜਾ ਰਹੇ ਅਤੇ ਪਾਕਿਸਤਾਨ ਤੋਂ ਹਮਾਇਤ ਪ੍ਰਾਪਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਉਹਨਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਕਾਕਾ ਵਜੋਂ ਹੋਈ ਹੈ, ਜੋ ਕਿ ਤਰਨਤਾਰਨ ਦੇ ਪਿੰਡ ਹਵੇਲੀਆਂ ਦਾ ਰਹਿਣ ਵਾਲਾ ਹੈ ਅਤੇ ਇਸ ਵੇਲੇ ਅੰਮ੍ਰਿਤਸਰ ਦਿਹਾਤੀ ਦੇ ਪਿੰਡ ਸੈਦਪੁਰ ਵਿਖੇ ਰਹਿ ਰਿਹਾ ਹੈ। ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ‘ਚੋਂ ਤਿੰਨ ਆਧੁਨਿਕ ਪਿਸਤੌਲ, ਜਿਨ੍ਹਾਂ ਵਿੱਚ 9 ਐਮਐਮ ਦੇ ਦੋ ਗਲੌਕ ਅਤੇ ਇੱਕ .30 ਬੋਰ ਚੀਨੀ ਪਿਸਤੌਲ ਸ਼ਾਮਲ ਹੈ, ਸਮੇਤ 4 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਉਸਦੇ ਗ੍ਰੇਅ ਰੰਗ ਦੀ ਹੌਂਡਾ ਐਕਟਿਵਾ ਸਕੂਟਰ (ਪੀ.ਬੀ.02ਈ.ਐਫ.2599), ਜਿਸ ‘ਤੇ ਉਹ ਜਾ ਰਿਹਾ ਸੀ, ਨੂੰ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੂੰ ਇਹ ਭਰੋਸੇਯੋਗ ਜਾਣਕਾਰੀ ਮਿਲਣ ਕਿ ਇੱਕ ਵਿਦੇਸ਼ੀ ਮੂਲ ਦਾ ਭਾਰਤੀ ਵਿਅਕਤੀ ਮਨਜੋਤ ਸਿੰਘ ਉਰਫ਼ ਮੰਨੂ ਆਪਣੇ ਭਾਰਤ ਸਥਿਤ ਸਾਥੀਆਂ ਦੀ ਮਦਦ ਨਾਲ ਪਾਕਿਸਤਾਨ ਰਾਹੀਂ ਹਥਿਆਰਾਂ ਦੀ ਤਸਕਰੀ ਦਾ ਰੈਕੇਟ ਚਲਾ ਰਿਹਾ ਹੈ, ਸੀਆਈ ਅੰਮ੍ਰਿਤਸਰ ਦੀ ਟੀਮ ਨੇ ਕਾਰਵਾਈ ਸ਼ੁਰੂ ਕੀਤੀ ਅਤੇ ਦੋਸ਼ੀ ਗੁਰਪ੍ਰੀਤ ਸਿੰਘ ਨੂੰ ਪਿੰਡ ਰਾਮ ਤੀਰਥ ਤੋਂ ਪਿੰਡ ਖੁਰਮਣੀਆਂ ਅੰਮ੍ਰਿਤਸਰ ਨੂੰ ਜਾਂਦੀ ਲਿੰਕ ਰੋਡ ‘ਤੇ ਵਿਖੇ ਵਿਸ਼ੇਸ਼ ਨਾਕਾ ਲਗਾ ਕੇ ਉਸ ਸਮੇਂ ਗ੍ਰਿਫਤਾਰ ਕਰ ਲਿਆ, ਜਦੋਂ ਉਹ ਹਥਿਆਰਾਂ ਦੀ ਖੇਪ ਪਹੁੰਚਾਉਣ ਜਾ ਰਿਹਾ ਸੀ।

ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮਨਜੋਤ ਸਿੰਘ ਇਸ ਨੈੱਟਵਰਕ ਦਾ ਮੁੱਖ ਸਰਗਨਾ ਹੈ ਜੋ ਪਾਕਿਸਤਾਨ ਅਧਾਰਤ ਤਸਕਰਾਂ ਨਾਲ ਸੰਪਰਕ ਕਰਨ ਲਈ ਐਨਕ੍ਰਿਪਟਡ ਐਪਸ ਦੀ ਵਰਤੋਂ ਕਰ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮ ਸਰਹੱਦ ਪਾਰੋਂ ਡਰੋਨ ਦੀ ਵਰਤੋਂ ਕਰਕੇ ਸੁੱਟੇ ਗਏ ਹਥਿਆਰਾਂ ਦੀ ਖੇਪ ਨੂੰ ਪ੍ਰਾਪਤ ਕਰਕੇ ਮੁਲਜ਼ਮ ਮਨਜੋਤ ਦੇ ਨਿਰਦੇਸ਼ਾਂ ‘ਤੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਗੈਂਗਸਟਰਾਂ ਨੂੰ ਸਪਲਾਈ ਕਰਦਾ ਸੀ।

ਜ਼ਿਕਰਯੋਗ ਹੈ ਕਿ ਦੋਸ਼ੀ ਮਨਜੋਤ 2022 ਵਿੱਚ ਤਰਨਤਾਰਨ ਦੇ ਪੁਲਿਸ ਸਟੇਸ਼ਨ ਸਰਾਏ ਅਮਾਨਤ ਖਾਨ ਵਿਖੇ ਦਰਜ ਕੀਤੇ ਗਏ ਐਨਡੀਪੀਐਸ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ ਲੋੜੀਂਦਾ ਹੈ। ਇਸ ਤੋਂ ਇਲਾਵਾ ਗ੍ਰਿਫਤਾਰ ਦੋਸ਼ੀ ਗੁਰਪ੍ਰੀਤ ਸਿੰਘ ਵੀ ਪੁਲਿਸ ਸਟੇਸ਼ਨ ਸਰਾਏ ਅਮਾਨਤ ਖਾਨ ਵਿਖੇ ਐਨਡੀਪੀਐਸ ਐਕਟ ਤਹਿਤ ਅਪਰਾਧਿਕ ਮਾਮਲੇ ਦਾ ਸਾਹਮਣਾ ਕਰ ਰਿਹਾ ਹੈ।
ਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਉਸਦੇ ਸਾਥੀ ਦੀ ਵੀ ਪਛਾਣ ਕਰ ਲਈ ਹੈ ਅਤੇ ਉਸਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਜ਼ਿਕਰਯੋਗ ਹੈ ਕਿ ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ 25(1) (ਏ) ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਐਕਟ ਦੀ ਧਾਰਾ 61(2) ਤਹਿਤ ਐਫਆਈਆਰ ਨੰਬਰ 1 ਮਿਤੀ 08.01.2025 ਦਰਜ ਕੀਤੀ ਗਈ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...