ਪੰਜਾਬ ਪੁਲਿਸ ਵੱਲੋਂ ਨਿੱਜੀ ਵਾਹਨਾਂ ‘ਤੇ ਗੈਰ-ਕਾਨੂੰਨੀ ਹੂਟਰ, ਸਾਇਰਨ ਅਤੇ ਫਲੈਸ਼ਰ ਲਾਉਣ ਵਿਰੁੱਧ 5 ਦਿਨਾ ਵਿਸ਼ੇਸ਼ ਮੁਹਿੰਮ ਦੌਰਾਨ 29 ਹਜ਼ਾਰ ਤੋਂ ਵੱਧ ਵਾਹਨਾਂ ਦੀ ਚੈਕਿੰਗ

by | Jun 7, 2026 | breaking news, crime, politics | 0 comments

– ਰਾਜ ਵਿਆਪੀ ਕਾਰਵਾਈ ਦੌਰਾਨ 4221 ਵਾਹਨਾਂ ਦੇ ਚਲਾਨ ਕੱਟੇ, 48 ਜ਼ਬਤ ਕੀਤੇ ਅਤੇ 465 ਗੈਰ-ਕਾਨੂੰਨੀ ਸਿਗਨਲਿੰਗ ਉਪਕਰਨ ਹਟਾਏ

– ਹੂਟਰ ਅਤੇ ਸਾਇਰਨ ਸਿਰਫ਼ ਐਮਰਜੈਂਸੀ ਵਾਹਨਾਂ ਲਈ ਹਨ; ਸਖ਼ਤੀ ਨਾਲ ਅੱਗੇ ਵੀ ਜਾਰੀ ਰਹੇਗੀ ਮੁਹਿੰਮ: ਸਪੈਸ਼ਲ ਡੀਜੀਪੀ ਪ੍ਰਵੀਨ ਸਿਨਹਾ ਵੱਲੋਂ ਚੇਤਾਵਨੀ

– ਗੈਂਗਸਟਰਾਂ ‘ਤੇ ਵਾਰ ਦਾ 137ਵਾਂ ਦਿਨ: ਪੰਜਾਬ ਪੁਲਿਸ ਵੱਲੋਂ 320 ਵਿਅਕਤੀ ਅਤੇ 7 ਭਗੌੜੇ ਅਪਰਾਧੀ ਗ੍ਰਿਫ਼ਤਾਰ

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕਰੜਾ ਸ਼ਿਕੰਜਾ ਕੱਸਦਿਆਂ ਪੰਜਾਬ ਪੁਲਿਸ ਨੇ ਨਿੱਜੀ ਵਾਹਨਾਂ ‘ਤੇ ਹੂਟਰ, ਸਾਇਰਨ ਅਤੇ ਫਲੈਸ਼ਰਾਂ ਦੀ ਗੈਰ-ਕਾਨੂੰਨੀ ਵਰਤੋਂ ਵਿਰੁੱਧ ਪੰਜ ਦਿਨਾ ਵਿਸ਼ੇਸ਼ ਰਾਜ ਵਿਆਪੀ ਮੁਹਿੰਮ ਚਲਾਈ, ਜਿਸ ਦੌਰਾਨ 29,000 ਤੋਂ ਵੱਧ ਵਾਹਨਾਂ ਦੀ ਚੈਕਿੰਗ ਕੀਤੀ ਗਈ। ਸੂਬੇ ਭਰ ਵਿੱਚ ਇਹ ਵਿਆਪਕ ਕਾਰਵਾਈ 2 ਜੂਨ, 2026 ਤੋਂ ਸ਼ੁਰੂ ਕੀਤੀ ਗਈ ਸੀ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਚਲਾਈ ਗਈ ਇਸ ਮੁਹਿੰਮ ਦੌਰਾਨ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਅਤੇ ਬਿਨਾਂ ਕਿਸੇ ਅਧਿਕਾਰ ਦੇ ਹੂਟਰ, ਸਾਇਰਨ ਜਾਂ ਫਲੈਸ਼ਰ ਸਮੇਤ ਕੋਈ ਵੀ ਗੈਰ-ਕਾਨੂੰਨੀ ਸਿਗਨਲਿੰਗ ਉਪਕਰਨ ਲਾਉਣ ਵਾਲੇ ਨਿੱਜੀ ਵਾਹਨਾਂ ਖ਼ਿਲਾਫ਼ ਕਾਰਵਾਈ ਕੀਤੀ ਗਈ।

ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਤੇ ਵਿਵਸਥਾ ਪ੍ਰਵੀਨ ਸਿਨਹਾ ਨੇ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਅਜਿਹੇ ਯੰਤਰ ਸਿਰਫ਼ ਐਮਰਜੈਂਸੀ ਵਾਹਨਾਂ ਅਤੇ ਜ਼ਰੂਰੀ ਸੇਵਾਵਾਂ ਲਈ ਹਨ। ਉਨ੍ਹਾਂ ਕਿਹਾ ਕਿ ਨਿੱਜੀ ਵਿਅਕਤੀਆਂ ਨੂੰ ਇਨ੍ਹਾਂ ਦੀ ਦੁਰਵਰਤੋਂ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।

ਪੰਜ ਦਿਨਾ ਕਾਰਵਾਈ ਦੇ ਨਤੀਜੇ ਸਾਂਝੇ ਕਰਦਿਆਂ ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਕੁੱਲ 29,324 ਵਾਹਨਾਂ ਦੀ ਜਾਂਚ ਕੀਤੀ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਟੀਮਾਂ ਵੱਲੋਂ ਅਣਅਧਿਕਾਰਤ ਵਾਹਨਾਂ ਤੋਂ 52 ਹੂਟਰ, 10 ਸਾਇਰਨ ਅਤੇ 403 ਫਲੈਸ਼ਰ ਸਫਲਤਾਪੂਰਵਕ ਹਟਾਏ ਗਏ। ਇਸ ਦੇ ਨਾਲ ਹੀ ਉਲੰਘਣਾ ਕਰਨ ਵਾਲੇ 4,221 ਵਾਹਨਾਂ ਦੇ ਚਲਾਨ ਕੱਟੇ ਗਏ ਅਤੇ 48 ਵਾਹਨਾਂ ਨੂੰ ਜ਼ਬਤ ਵੀ ਕੀਤਾ ਗਿਆ।

ਉਲੰਘਣਾ ਕਰਨ ਵਾਲਿਆਂ ਨੂੰ ਕਾਨੂੰਨ ਅਧੀਨ ਸਖ਼ਤ ਨਤੀਜੇ ਭੁਗਤਣ ਦੀ ਚੇਤਾਵਨੀ ਦਿੰਦਿਆਂ ਵਿਸ਼ੇਸ਼ ਡੀਜੀਪੀ ਪ੍ਰਵੀਨ ਸਿਨਹਾ ਨੇ ਕਿਹਾ ਕਿ ਇਹ ਮੁਹਿੰਮ ਸੂਬੇ ਭਰ ਵਿੱਚ ਜਾਰੀ ਰਹੇਗੀ ਅਤੇ ਫਲੈਸ਼ਰਾਂ, ਸਾਇਰਨਾਂ ਜਾਂ ਹੂਟਰਾਂ ਦੀ ਅਣਅਧਿਕਾਰਤ ਵਰਤੋਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਸ ਦੌਰਾਨ ‘ਗੈਂਗਸਟਰਾਂ ਦੀ ਵਾਰ’ ਮੁਹਿੰਮ ਨੂੰ 137ਵੇਂ ਦਿਨ ਵੀ ਜਾਰੀ ਰੱਖਦਿਆਂ ਪੁਲਿਸ ਟੀਮਾਂ ਨੇ ਅੱਠ ਹਥਿਆਰਾਂ ਸਮੇਤ 320 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 34,532 ਹੋ ਗਈ ਹੈ। ਇਸ ਤੋਂ ਇਲਾਵਾ 97 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦਕਿ 13 ਵਿਅਕਤੀਆਂ ਨੂੰ ਤਸਦੀਕ ਕਰਕੇ ਪੁੱਛਗਿੱਛ ਤੋਂ ਬਾਅਦ ਜਾਣ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਸੱਤ ਭਗੌੜੇ ਅਪਰਾਧੀਆਂ (ਪੀ.ਓ.) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...