ਪੰਜਾਬ ਪੁਲਿਸ ਵੱਲੋਂ ਯੂ.ਐਸ.ਏ. ਅਧਾਰਤ ਹੈਂਡਲਰਾਂ ਦੀ ਹਮਾਇਤ ਪ੍ਰਾਪਤ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼; 10 ਪਿਸਤੌਲਾਂ ਸਮੇਤ ਦੋ ਕਾਬੂ

by | Dec 15, 2024 | breaking news, crime, daily | 0 comments

– ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

– ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਮੱਧ ਪ੍ਰਦੇਸ਼ ਅਤੇ ਝਾਰਖੰਡ ਤੋਂ ਪੰਜਾਬ ਵਿੱਚ ਹਥਿਆਰਾਂ ਦੀ ਤਸਕਰੀ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ

– ਗ੍ਰਿਫ਼ਤਾਰ ਦੋਸ਼ੀ ਸਤਨਾਮ ਸਿੰਘ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ ਅਤੇ ਜ਼ਮਾਨਤ ‘ਤੇ ਰਿਹਾਅ ਹੋਇਆ ਸੀ: ਏਆਈਜੀ ਸੀਆਈ ਅੰਮ੍ਰਿਤਸਰ ਸੁਖਮਿੰਦਰ ਮਾਨ

ਚੰਡੀਗੜ੍ਹ/ਅੰਮ੍ਰਿਤਸਰ, 15 ਦਸੰਬਰ:

ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਇੰਟੈਲੀਜੈਂਸ ਅਧਾਰਿਤ ਕਾਰਵਾਈ ਕਰਦਿਆਂ ਯੂ.ਐਸ.ਏ. ਅਧਾਰਤ ਹੈਂਡਲਰਾਂ ਦੀ ਹਮਾਇਤ ਪ੍ਰਾਪਤ ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ .32 ਬੋਰ ਦੇ 10 ਦੇਸੀ ਪਿਸਤੌਲਾਂ ਸਮੇਤ 20 ਮੈਗਜ਼ੀਨਾਂ ਅਤੇ ਗੋਲੀ-ਸਿੱਕਾ ਬਰਾਮਦ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਫੜੇ ਗਏ ਵਿਅਕਤੀਆਂ ਦੀ ਪਛਾਣ ਸਤਨਾਮ ਸਿੰਘ ਉਰਫ਼ ਪ੍ਰਿੰਸ ਵਾਸੀ ਬੁੱਟਰ ਕਲਾਂ, ਬਟਾਲਾ ਅਤੇ ਮਨਜੀਤ ਸਿੰਘ ਵਾਸੀ ਭਾਗੀ ਨੰਗਲ, ਬਟਾਲਾ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਹਿਲਾਂ ਮੁਲਜ਼ਮ ਸਤਨਾਮ ਉਰਫ਼ ਪ੍ਰਿੰਸ ਅਮਰੀਕਾ ਅਧਾਰਿਤ ਸੰਨੀ ਮਸੀਹ ਉਰਫ਼ ਗੁੱਲੀ, ਜੋ ਹੈਰੋਇਨ ਦੀ ਤਸਕਰੀ ਦੇ ਕਈ ਮਾਮਲਿਆਂ ਵਿੱਚ ਲੋੜੀਂਦਾ ਹੈ, ਦੇ ਸੰਪਰਕ ਵਿੱਚ ਸੀ। ਉਨ੍ਹਾਂ ਅੱਗੇ ਦੱਸਿਆ ਕਿ ਦੋਸ਼ੀ ਸਤਨਾਮ ਨੇ ਆਪਣੀ ਸਹੂਲਤ ਲਈ ਆਪਣੇ ਰਿਸ਼ਤੇਦਾਰ ਮਨਜੀਤ ਨੂੰ ਵੀ ਨਸ਼ੀਲੇ ਪਦਾਰਥਾਂ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਦੇ ਧੰਦੇ ਵਿੱਚ ਸ਼ਾਮਲ ਕਰ ਲਿਆ।

ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਉਕਤ ਮੁਲਜ਼ਮ ਅਮਰੀਕਾ ਅਧਾਰਿਤ ਆਪਣੇ ਹੈਂਡਲਰ ਦੇ ਇਸ਼ਾਰਿਆਂ ‘ਤੇ ਪੰਜਾਬ ਦੇ ਗੈਂਗਸਟਰਾਂ ਨੂੰ ਸਪਲਾਈ ਕਰਨ ਲਈ ਮੱਧ ਪ੍ਰਦੇਸ਼ ਅਤੇ ਝਾਰਖੰਡ ਤੋਂ ਗੈਰ-ਕਾਨੂੰਨੀ ਹਥਿਆਰ ਮੰਗਵਾ ਰਹੇ ਸਨ।

ਡੀਜੀਪੀ ਨੇ ਦੱਸਿਆ ਕਿ ਇਸ ਮਾਡਿਊਲ ਦੇ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਇਸ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਵਾਸਤੇ ਹੋਰ ਜਾਂਚ ਕੀਤੀ ਜਾ ਰਹੀ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਐਸਐਸਓਸੀ ਅੰਮ੍ਰਿਤਸਰ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸੰਨੀ ਮਸੀਹ ਉਰਫ ਗੁੱਲੀ ਜੋ ਗੁਰਦਾਸਪੁਰ ਦੇ ਧਿਆਨਪੁਰ ਦਾ ਰਹਿਣ ਵਾਲਾ ਹੈ ਅਤੇ ਮੌਜੂਦਾ ਸਮੇਂ ਯੂ.ਐਸ.ਏ. ਵਿੱਚ ਰਹਿ ਰਿਹਾ ਹੈ, ਸੂਬੇ ਵਿੱਚ ਆਪਣੇ ਸਾਥੀਆਂ ਦੀ ਮਦਦ ਨਾਲ ਹਥਿਆਰਾਂ ਦੀ ਤਸਕਰੀ ਲਈ ਅੰਤਰ-ਰਾਜੀ ਮਾਡਿਊਲ ਚਲਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਐਸਐਸਓਸੀ ਅੰਮ੍ਰਿਤਸਰ ਦੀਆਂ ਟੀਮਾਂ ਨੇ ਇਸ ਮਾਡਿਊਲ ਦੇ ਦੋ ਮੈਂਬਰਾਂ ਨੂੰ ਹਥਿਆਰਾਂ ਦੀ ਖੇਪ ਸਮੇਤ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਸਤਨਾਮ ਨੇ ਪੁੱਛਗਿੱਛ ਦੌਰਾਨ ਖੁਲਾਸਾ ਕੀਤਾ ਹੈ ਕਿ ਸੰਨੀ ਮਸੀਹ ਉਸ ਨੂੰ ਪ੍ਰਤੀ ਡਲਿਵਰੀ ਦੇ ਹਿਸਾਬ ਨਾਲ ਕੋਰੀਅਰ ਦਾ ਖਰਚਾ ਦਿੰਦਾ ਸੀ। ਮੁਲਜ਼ਮ ਨੇ ਇਹ ਵੀ ਖੁਲਾਸਾ ਕੀਤਾ ਕਿ ਕਰੀਬ ਇੱਕ ਮਹੀਨਾ ਪਹਿਲਾਂ ਉਸ ਨੇ ਮੱਧ ਪ੍ਰਦੇਸ਼ ਤੋਂ ਪੰਜਾਬ ਵਿੱਚ ਚਾਰ ਹਥਿਆਰਾਂ ਦੀ ਤਸਕਰੀ ਕੀਤੀ ਸੀ ਜਿਸ ਲਈ ਉਸ ਨੂੰ 10,000 ਰੁਪਏ ਦਿੱਤੇ ਗਏ ਸਨ ਅਤੇ ਮੌਜੂਦਾ ਡਿਲੀਵਰੀ ਲਈ ਸੰਨੀ ਨੇ ਉਸ ਨੂੰ 20,000 ਰੁਪਏ ਦੇਣ ਦਾ ਵਾਅਦਾ ਕੀਤਾ ਸੀ।

ਏਆਈਜੀ ਨੇ ਦੱਸਿਆ ਕਿ ਮੁਲਜ਼ਮ ਸਤਨਾਮ ਸਿੰਘ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਘੱਟੋ-ਘੱਟ ਤਿੰਨ ਕੇਸ ਦਰਜ ਹਨ। ਉਸ ਨੂੰ 30 ਜੁਲਾਈ 2024 ਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ ਸੀ।

ਇਸ ਸਬੰਧੀ ਐਫਆਈਆਰ ਨੰਬਰ 70 ਮਿਤੀ 15.12.2024 ਨੂੰ ਅਸਲਾ ਐਕਟ ਦੀਆਂ ਧਾਰਾਵਾਂ 25, 25 (6) ਅਤੇ 25 (7) ਅਤੇ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 111 ਅਤੇ 61 (2) ਤਹਿਤ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...