ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾਂ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼; 6 ਕਿਲੋ ਹੈਰੋਇਨ ਸਮੇਤ ਦੋ ਕਾਬੂ

by | Mar 30, 2025 | breaking news, crime, daily | 0 comments

— ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

— ਗ੍ਰਿਫ਼ਤਾਰ ਦੋਸ਼ੀ ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ੀਲੇ ਪਦਾਰਥ ਭੇਜਣ ਵਾਲੇ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ

— ਡਰੱਗ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਪੂਰੇ ਨੈੱਟਵਰਕ ਦਾ ਪਤਾ ਲਗਾਇਆ ਜਾਵੇਗਾ: ਡੀਆਈਜੀ ਫਿਰੋਜ਼ਪੁਰ ਰੇਂਜ ਹਰਮਨਬੀਰ ਸਿੰਘ ਗਿੱਲ

ਚੰਡੀਗੜ੍ਹ/ਤਰਨਤਾਰਨ, 30 ਮਾਰਚ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਤਰਨਤਾਰਨ ਪੁਲਿਸ ਨੇ 6 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਹਰਦੀਪ ਸਿੰਘ ਉਰਫ਼ ਦੀਪ ਅਤੇ ਹਰਜੀਤ ਸਿੰਘ ਦੋਵੇਂ ਵਾਸੀ ਪਿੰਡ ਠੱਠੀ ਸੋਹਲ, ਤਰਨਤਾਰਨ ਵਜੋਂ ਹੋਈ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਵਰਤੀ ਜਾ ਰਹੀ ਉਨ੍ਹਾਂ ਦੀ ਸਵਿਫਟ ਕਾਰ ਨੂੰ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਅਧਾਰਿਤ ਤਸਕਰ ਬਿੱਲਾ ਅਤੇ ਸ਼ਾਹ ਜੋ ਸਰਹੱਦ ਪਾਰੋਂ ਨਸ਼ਿਆਂ ਦੀਆਂ ਖੇਪਾਂ ਪਹੁੰਚਾ ਰਹੇ ਹਨ, ਦੇ ਸਿੱਧੇ ਸੰਪਰਕ ਵਿੱਚ ਸਨ। ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਖੇਪਾਂ ਡਰੋਨ ਦੀ ਮਦਦ ਨਾਲ ਭੇਜੀਆਂ ਜਾ ਰਹੀਆਂ ਸਨ।

ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਹਰਮਨਬੀਰ ਸਿੰਘ ਗਿੱਲ ਨੇ ਕਿਹਾ ਕਿ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਦੇ ਨਾਲ-ਨਾਲ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵੱਲੋਂ ਹੁਣ ਤੱਕ ਪ੍ਰਾਪਤ ਹੋਏ ਨਸ਼ਿਆਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਦੀ ਕੋਸ਼ਿਸ਼ ਜਾਰੀ ਹੈ।

ਇਸ ਆਪਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਤਰਨ ਤਾਰਨ ਅਭਿਮਨਿਊ ਰਾਣਾ ਨੇ ਦੱਸਿਆ ਕਿ ਦੋਸ਼ੀ ਹਰਦੀਪ ਅਤੇ ਹਰਜੀਤ ਦੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਹੋਣ ਬਾਰੇ ਮਿਲੀ ਭਰੋਸੇਯੋਗ ਸੂਹ ‘ਤੇ ਕਾਰਵਾਈ ਕਰਦਿਆਂ, ਡੀਐਸਪੀ (ਡੀ) ਰਜਿੰਦਰ ਮਿਨਹਾਸ ਅਤੇ ਡੀਐਸਪੀ ਗੁਰਿੰਦਰਪਾਲ ਸਿੰਘ ਨਾਗਰਾ ਦੀ ਨਿਗਰਾਨੀ ਹੇਠ ਸੀਆਈਏ ਸਟਾਫ ਤਰਨ ਤਾਰਨ ਦੀ ਪੁਲਿਸ ਟੀਮ ਨੇ ਇੱਕ ਟੀਚਾਗਤ ਆਪ੍ਰੇਸ਼ਨ ਚਲਾਇਆ ਅਤੇ ਉਕਤ ਮੁਲਜ਼ਮਾਂ ਨੂੰ ਤਰਨ ਤਾਰਨ ਦੇ ਪਿੰਡ ਭੂਸੇ ਦੇ ਖੇਤਰ ਵਿੱਚੋਂ ਗ੍ਰਿਫ਼ਤਾਰ ਕਰਕੇ ਨਸ਼ੀਲੇ ਪਦਾਰਥ ਬਰਾਮਦ ਕੀਤੇ।

ਇਸ ਸਬੰਧੀ ਐਫਆਈਆਰ ਨੰਬਰ 27 ਮਿਤੀ 29 ਮਾਰਚ, 2025 ਨੂੰ ਤਹਿਤ ਤਰਨਤਾਰਨ ਦੇ ਸਰਾਏ ਅਮਾਨਤ ਖਾਨ ਪੁਲਿਸ ਸਟੇਸ਼ਨ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਸੀ) ਅਤੇ 29 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...