ਪੰਜਾਬ ਬਣਿਆ ਨਿਵੇਸ਼ਕਾਂ ਦੀ ਪਹਿਲੀ ਪਸੰਦ, ਸੰਜੀਵ ਅਰੋੜਾ

by | Oct 30, 2025 | breaking news, daily, Uncategorized | 0 comments

ਇਸ ਉੱਦਮ ਨਾਲ ਪੰਜਾਬ ਨੂੰ 260 ਕਰੋੜ ਰੁਪਏ ਦਾ ਨਿਵੇਸ਼ ਅਤੇ 400 ਲੋਕਾਂ ਨੂੰ ਮਿਲੇਗਾ ਰੁਜ਼ਗਾਰ

ਮੰਤਰੀ ਅਰੋੜਾ ਨੇ ਜੇ.ਵੀ.-ਹੀਰੋ ਮੋਟਰਜ਼ ਅਤੇ ਐਸ.ਟੀ.ਪੀ. ਜਰਮਨੀ ਦੇ ਸਾਂਝੇ ਉੱਦਮ ਦੀ ਸ਼ੂਰਆਤ ਸਬੰਧੀ ਕਰਵਾਏ ਸਮਾਗਮ ਦੀ ਕੀਤੀ ਪ੍ਰਧਾਨਗੀ

ਚੰਡੀਗੜ੍ਹ/ਲੁਧਿਆਣਾ 29 ਅਕਤੂਬਰ 2025:

ਹੀਰੋ ਮੋਟਰਜ਼ ਲਿਮਟਿਡ (“ਐਚ.ਐਮ.ਐਲ.”) ਅਤੇ ਵਰਮੋਜੈਨਸਵਰਵਾਲਟੰਗ ਪਲੇਟਨਬਰਗ ਜੀ.ਐਮ.ਬੀ.ਐਚ ਅਤੇ ਸੀ.ਓ. ਕੇ.ਜੀ. ਤੇ ਇਸਦੀਆਂ ਸਮੂਹ ਕੰਪਨੀਆਂ (“ਐਸ.ਟੀ.ਪੀ. ਗਰੁੱਪ”) ਦੇ ਸਾਂਝੇ ਉੱਦਮ, ਮੁੰਜਾਲ ਐਸ.ਟੀ.ਪੀ. ਇੰਡਸਟਰੀਜ਼ ਲਿਮਟਿਡ ਦੀ ਨਿਰਮਾਣ ਯੂਨਿਟ ਦੇ ਨੀਂਹ ਪੱਥਰ ਸਬੰਧੀ ਅੱਜ ਧਨਾਸੂਰ, ਲੁਧਿਆਣਾ ਵਿਖੇ ਸਮਾਗਮ ਕਰਵਾਇਆ ਗਿਆ। ਇਸ ਸਾਂਝੇ ਉੱਦਮ ਰਾਹੀਂ ਪੰਜਾਬ ਨੂੰ ਪਹਿਲੇ ਪੜਾਅ ਵਿੱਚ 260 ਕਰੋੜ ਰੁਪਏ ਦਾ ਨਿਵੇਸ਼ ਅਤੇ 400 ਲੋਕਾਂ ਨੂੰ ਰੁਜ਼ਗਾਰ ਦੇ ਮੌਕੇ ਮਿਲਣਗੇ।

ਇਸ ਸਹੂਲਤ ਦੇ ਨੀਂਹ ਪੱਥਰ ਸਬੰਧੀ ਕਰਵਾਏ ਸਮਾਗਮ ਵਿੱਚ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਸੰਜੀਵ ਅਰੋੜਾ, ਪੰਜਾਬ ਵਿਕਾਸ ਕਮਿਸ਼ਨ ਦੀ ਉਪ-ਚੇਅਰਪਰਸਨ ਸ੍ਰੀਮਤੀ ਸੀਮਾ ਬਾਂਸਲ ਸਮੇਤ ਉਦਯੋਗ ਖੇਤਰ ਅਤੇ ਪੰਜਾਬ ਸਰਕਾਰ ਦੇ ਕਈ ਹੋਰ ਪਤਵੰਤਿਆਂ ਨੇ ਸ਼ਿਰਕਤ ਕੀਤੀ।

ਮੰਤਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੁੱਚੇ ਵਿਕਾਸ ਲਈ ਉਦਯੋਗਾਂ ਨਾਲ ਮਿਲ ਕੇ ਕੰਮ ਕੀਤਾ ਜਾ ਰਿਹਾ ਹੈ। ਐਚ.ਐਮ.ਐਲ. ਅਤੇ ਐਸ.ਟੀ.ਪੀ. ਗਰੁੱਪ ਨੇ ਮਾਰਚ 2025 ਵਿੱਚ ਆਟੋਮੋਟਿਵ ਸੈਕਟਰ ਲਈ ਫੋਰਜਿੰਗ ਕੰਪੋਨੈਂਟਸ ਤਿਆਰ ਕਰਨ, ਨਿਰਮਾਣ ਕਰਨ ਅਤੇ ਵੇਚਣ ਲਈ ਸਾਂਝਾ ਉੱਦਮ ਸ਼ੁਰੂ ਕੀਤਾ ਸੀ। ਐਸ.ਟੀ.ਪੀ. ਗਰੁੱਪ ਇੱਕ ਉੱਘੀ ਜਰਮਨ ਫੋਰਜਿੰਗ ਮਾਹਰ ਕੰਪਨੀ ਹੈ ਜਿਸ ਦੀਆਂ ਜਰਮਨੀ ਵਿੱਚ ਛੇ ਸਹੂਲਤਾਂ ਸਥਾਪਤ ਹਨ ਅਤੇ ਇਹ ਕੰਪਨੀ ਆਟੋਮੋਟਿਵ ਅਤੇ ਉਦਯੋਗਿਕ ਐਪਲੀਕੇਸ਼ਨਾਂ ਲਈ ਉੱਚ-ਸ਼ੁੱਧਤਾ ਵਾਲੇ ਫੋਰਜਡ ਅਤੇ ਮਸ਼ੀਨਡ ਉਪਕਰਨ ਤਿਆਰ ਕਰਦੀ ਹੈ। ਉਨ੍ਹਾਂ ਦੱਸਿਆ ਕਿ ਐਚ.ਐਮ.ਐਲ. ਇੱਕ ਤਕਨਾਲੋਜੀ-ਅਧਾਰਤ ਆਟੋਮੋਟਿਵ ਕੰਪੋਨੈਂਟ ਕੰਪਨੀ ਹੈ ਜੋ ਉੱਚ ਪੱਧਰੀ ਇੰਜੀਨੀਅਰਡ ਪਾਵਰਟ੍ਰੇਨ ਸਲਿਊਸ਼ਨਜ਼ ਅਤੇ ਅਲੌਏ ਅਤੇ ਧਾਤੂ ਨਿਰਮਾਣ ਲਈ ਜਾਣੀ ਜਾਂਦੀ ਹੈ। ਇਸ ਕੰਪਨੀ ਦੀਆਂ ਖੋਜ ਤੇ ਵਿਕਾਸ ਸਹੂਲਤਾਂ ਭਾਰਤ ਅਤੇ ਯੂਨਾਈਟਿਡ ਕਿੰਗਡਮ ਵਿੱਚ ਫੈਲੀਆਂ ਹੋਈਆਂ ਹਨ ਅਤੇ ਇਸ ਦੀਆਂ ਨਿਰਮਾਣ ਸਹੂਲਤਾਂ ਭਾਰਤ, ਯੂਨਾਈਟਿਡ ਕਿੰਗਡਮ ਅਤੇ ਥਾਈਲੈਂਡ ਵਿੱਚ ਸਥਾਪਤ ਹਨ।

ਸ੍ਰੀ ਅਰੋੜਾ ਅਤੇ ਸ੍ਰੀਮਤੀ ਸੀਮਾ ਨੇ ਸਾਂਝੇ ਉੱਦਮ ਵਿੱਚ ਸ਼ਾਮਲ ਭਾਈਵਾਲਾਂ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ ਅਤੇ ਰਿਕਾਰਡ ਸਮੇਂ ਵਿੱਚ ਪ੍ਰਵਾਨਗੀਆਂ ਦੇਣ ਦਾ ਭਰੋਸਾ ਦਿੱਤਾ। ਐਚ.ਐਮ.ਸੀ. ਦੇ ਚੇਅਰਮੈਨ ਪੰਕਜ ਮੁੰਜਾਲ ਨੇ ਪੰਜਾਬ ਸਰਕਾਰ ਦੇ ਸਹਿਯੋਗ ਅਤੇ ਉਦਯੋਗ ਪੱਖੀ ਸਾਰੀਆਂ ਨਵੀਆਂ ਨੀਤੀਆਂ ਦੀ ਸ਼ਲਾਘਾ ਕੀਤੀ।

ਐਚ.ਐਮ.ਐਲ. ਦੇ ਚੇਅਰਮੈਨ ਪੰਕਜ ਮੁੰਜਾਲ ਨੇ ਕਿਹਾ, “ਮੁੰਜਾਲ ਐਸ.ਟੀ.ਪੀ. ਇੰਡਸਟਰੀਜ਼ ਲਿਮਟਿਡ ਐਸ.ਟੀ.ਪੀ. ਗਰੁੱਪ ਦੇ ਸਹਿਯੋਗ ਨਾਲ ਭਾਰਤ ਵਿੱਚ ਨਿਰਮਾਣ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਸਾਡੀ ਮੁਹਿੰਮ ਨੂੰ ਦਰਸਾਉਂਦਾ ਹੈ। ਇਹ ਸਹੂਲਤ ਹੀਰੋ ਇੰਡਸਟਰੀਅਲ ਪਾਰਕ, ਲੁਧਿਆਣਾ ਵਿਖੇ ਹੋਰ ਮੁੱਖ ਆਟੋਮੋਟਿਵ ਅਤੇ ਈ.ਵੀ. ਯੂਨਿਟਾਂ ਜਿਵੇਂ ਕਿ ਐਚ.ਐਮ.ਸੀ. ਐਚ.ਆਈ.ਵੀ.ਈ., ਐਚ.ਵਾਈ.ਐਮ. ਡਰਾਈਵ ਸਿਸਟਮਜ਼ ਪ੍ਰਾਈਵੇਟ ਲਿਮਟਿਡ ਅਤੇ ਸਪੁਰ ਟੈਕਨਾਲੋਜੀਜ਼ ਪ੍ਰਾਈਵੇਟ ਲਿਮਟਿਡ ਦੇ ਨਾਲ ਸਥਾਪਿਤ ਕੀਤੀ ਜਾ ਰਹੀ ਹੈ।”

ਐਚ.ਐਮ.ਐਲ. ਦੇ ਐਮ.ਡੀ. ਅਤੇ ਸੀ.ਈ.ਓ. ਅਮਿਤ ਗੁਪਤਾ ਨੇ ਕਿਹਾ, “ਇਹ ਨਵੀਂ ਸਹੂਲਤ ਸਾਡੇ ਪਾਵਰਟ੍ਰੇਨ ਸਲਿਊਸ਼ਨਜ਼ ਨਿਰਮਾਣ ਨੂੰ ਹੋਰ ਮਜ਼ਬੂਤ ਕਰੇਗੀ, ਅਤੇ ਆਟੋਮੋਟਿਵ, ਏਰੋਸਪੇਸ, ਰੱਖਿਆ ਅਤੇ ਉਦਯੋਗਿਕ ਖੇਤਰਾਂ ਵਿੱਚ ਵਿਸ਼ਵ ਭਰ ਦੇ ਗਾਹਕਾਂ ਨੂੰ ਉਪਕਰਨ ਅਤੇ ਟ੍ਰਾਂਸਮਿਸ਼ਨ ਹੱਲ ਪ੍ਰਦਾਨ ਕਰਨ ਵਿੱਚ ਸਾਡੀਆਂ ਸਮਰੱਥਾਵਾਂ ਵਿੱਚ ਵਾਧਾ ਕਰੇਗੀ। ਇਸ ਵਿੱਚ ਜਟਿਲ ਉਪਕਰਨਾਂ ਲਈ ਸੈਮੀ-ਆਟੋਮੈਟਿਕ ਫੋਰਜਿੰਗ ਲਾਈਨਾਂ ਸ਼ਾਮਲ ਹੋਣਗੀਆਂ, ਜਿਸ ਵਿੱਚ ਲਾਗਤ ਨੂੰ ਘੱਟ ਕਰਨ ਅਤੇ ਗੁਣਵੱਤਾ ਸਬੰਧੀ ਮਿਆਰਾਂ ‘ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ।”

ਐਸ.ਟੀ.ਪੀ. ਦੇ ਚੇਅਰਮੈਨ ਅਤੇ ਸੀ.ਈ.ਓ., ਕਾਰਨੇਲ ਮੂਲਰ ਨੇ ਕਿਹਾ, “ਐਚ.ਐਮ.ਐਲ. ਨਾਲ ਸਾਡੀ ਭਾਈਵਾਲੀ ਐਸ.ਟੀ.ਪੀ. ਦੇ ਵਿਸਥਾਰ ਅਤੇ ਭਾਰਤ ਦੇ ਉੱਨਤ ਨਿਰਮਾਣ ਈਕੋਸਿਸਟਮ ਦਾ ਲਾਹਾ ਲੈਣ ਲਈ ਚੁੱਕਿਆ ਅਹਿਮ ਕਦਮ ਹੈ। ਇਹ ਭਾਈਵਾਲੀ ਐਸ.ਟੀ.ਪੀ. ਦੀ ਉੱਚ-ਸ਼ੁੱਧਤਾ ਵਾਲੀ ਫੋਰਜਿੰਗ ਵਿੱਚ ਮੁਹਾਰਤ ਨੂੰ ਐਚ.ਐਮ.ਐਲ. ਦੀਆਂ ਨਿਰਮਾਣ ਅਤੇ ਇੰਜੀਨੀਅਰਿੰਗ ਸਮਰੱਥਾਵਾਂ ਨਾਲ ਜੋੜਨ, ਜਰਮਨੀ ਅਤੇ ਭਾਰਤ ਵਿੱਚ ਸਾਡੀਆਂ ਟੀਮਾਂ ਦਰਮਿਆਨ ਤਕਨਾਲੋਜੀ ਦੇ ਆਦਾਨ-ਪ੍ਰਦਾਨ ਅਤੇ ਕਾਰਜਸ਼ੀਲਤਾ ਵਿੱਚ ਉੱਤਮਤਾ ਨੂੰ ਉਤਸ਼ਾਹਿਤ ਕਰਨ ਲਈ ਕੀਤੀ ਗਈ ਹੈ।”

ਇਸ ਮੌਕੇ ਹੀਰੋ ਗਰੁੱਪ ਤੋਂ ਪੰਕਜ ਮੁੰਜਾਲ, ਐਸ.ਕੇ. ਰਾਏ, ਅਸ਼ਵਰਿਆ ਮੁੰਜਾਲ, ਆਦਿਤਿਆ ਮੁੰਜਾਲ, ਅਮਿਟੀ ਗੁਪਤਾ ਸਮੇਤ ਹੋਰਨਾਂ ਨੇ ਸ਼ਿਰਕਤ ਕੀਤੀ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...