ਪੰਜਾਬ ਦੇ ਰਾਜਪਾਲ ਨੇ “ਦ ਪ੍ਰਾਇਡ ਆਵ੍ ਪੀਕੌਕ: ਗਲੋਰੀ ਆਵ੍ ਇੰਡੀਆ” ਜਾਰੀ ਕੀਤੀ, ਭਾਰਤ ਦੀ ਪ੍ਰਾਕ੍ਰਿਤਿਕ ਅਤੇ ਸੱਭਿਆਚਾਰਕ ਵਿਰਾਸਤ ਦਾ ਕੀਤਾ ਗੌਰਵਗਾਨ

by | Aug 4, 2026 | breaking news, daily, politics | 0 comments

“ਦ ਪ੍ਰਾਇਡ ਆਵ੍ ਪੀਕੌਕ: ਗਲੋਰੀ ਆਵ੍ ਇੰਡੀਆ” ਜਾਰੀ ਕਰਨ ਦੇ ਅਵਸਰ ‘ਤੇ ਰਾਜਪਾਲ ਨੇ ਜੈਵ ਵਿਵਿਧਤਾ ਦੀ ਸੰਭਾਲ਼ ਦਾ ਸੱਦਾ ਦਿੱਤਾ

ਚੰਡੀਗੜ੍ਹ, 3 ਅਗਸਤ:

ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਆਪਣੀ ਧਰਮ-ਪਤਨੀ ਸ਼੍ਰੀਮਤੀ ਅਨੀਤਾ ਕਟਾਰੀਆ ਦੇ ਨਾਲ ਅੱਜ ਪੰਜਾਬ ਲੋਕ ਭਵਨ ਵਿਖੇ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ ਸ਼੍ਰੀ ਹਰਪ੍ਰੀਤ ਸੰਧੂ ਦੁਆਰਾ ਸੰਕਲਿਤ ਕੌਫੀ-ਟੇਬਲ ਚਿੱਤਰਾਤਮਕ ਪ੍ਰਕਾਸ਼ਨ, “ਦ ਪ੍ਰਾਇਡ ਆਵ੍ ਪੀਕੌਕ: ਗਲੋਰੀ ਆਵ੍ ਇੰਡੀਆ” ਜਾਰੀ ਕੀਤਾ। “ਸਾਵਣ: ਸਿੰਫਨੀ ਆਵ੍ ਦ ਮੌਨਸੂਨਸ” ਥੀਮ ‘ਤੇ ਅਧਾਰਿਤ ਇਹ ਪ੍ਰਕਾਸ਼ਨ ਵਾਤਾਵਰਣ ਜਾਗਰੂਕਤਾ, ਜੈਵ ਵਿਵਿਧਤਾ ਸੰਭਾਲ਼ ਅਤੇ ਭਾਰਤ ਦੀ ਪ੍ਰਾਕ੍ਰਿਤਿਕ ਵਿਰਾਸਤ ਦੇ ਪ੍ਰਤੀ ਸਨਮਾਨ ਦਾ ਸੰਦੇਸ਼ ਦਿੰਦਾ ਹੈ।

ਰਾਜਪਾਲ ਨੇ ਇਸ ਪ੍ਰਕਾਸ਼ਨ ਨੂੰ ਕਲਾ, ਪ੍ਰਕ੍ਰਿਤੀ ਅਤੇ ਸੰਭਾਲ਼ ਦਾ ਅਨੂਠਾ ਸੰਗਮ ਦੱਸਦੇ ਹੋਏ ਕਿਹਾ ਕਿ ਇਹ ਭਾਰਤ ਦੇ ਰਾਸ਼ਟਰੀ ਪੰਛੀ ਮੋਰ ਨੂੰ ਸਮਰਪਿਤ ਇੱਕ ਪ੍ਰੇਰਣਾਦਾਈ ਰਚਨਾ ਹੈ, ਜੋ ਵਿਸ਼ੇਸ਼ ਕਰਕੇ ਨੌਜਵਾਨਾਂ ਨੂੰ ਵਣਜੀਵਾਂ ਅਤੇ ਵਾਤਾਵਰਣ ਸੰਭਾਲ਼ ਲਈ ਪ੍ਰੇਰਿਤ ਕਰਦੀ ਹੈ।

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ, “ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ” ਦਾ ਉਲੇਖ ਕਰਦੇ ਹੋਏ ਰਾਜਪਾਲ ਨੇ ਪ੍ਰਕ੍ਰਿਤੀ ਦੀ ਸੰਭਾਲ਼ ਅਤੇ ਸਨਮਾਨ ਦੀ ਜ਼ਰੂਰਤ ‘ਤੇ ਬਲ ਦਿੱਤਾ। ਉਨ੍ਹਾਂ ਨੇ ਕਿਹਾ ਕਿ ਭਗਵਾਨ ਕਾਰਤੀਕੇਯ, ਮਾਂ ਸਰਸਵਤੀ ਅਤੇ ਭਗਵਾਨ ਕ੍ਰਿਸ਼ਨ ਦੇ ਮੋਰ ਦੇ ਖੰਭ ਨਾਲ ਜੁੜਾਅ ਦੇ ਕਾਰਨ ਮੋਰ ਭਾਰਤੀ ਸੱਭਿਆਚਾਰਕ ਅਤੇ ਅਧਿਆਤਮਿਕ ਵਿਰਾਸਤ ਵਿੱਚ ਵਿਸ਼ੇਸ਼ ਸਥਾਨ ਰੱਖਦਾ ਹੈ। ਉਨ੍ਹਾਂ ਨੇ ਨਾਗਰਿਕਾਂ ਨੂੰ ਵਣਾਂ, ਵੈੱਟਲੈਂਡਸ ਅਤੇ ਪ੍ਰਾਕ੍ਰਿਤਿਕ ਆਵਾਸਾਂ ਦੀ ਰੱਖਿਆ ਕਰਕੇ ਜੈਵ ਵਿਵਿਧਤਾ ਦੀ ਸੰਭਾਲ਼ ਅਤੇ ਟਿਕਾਊ ਜੀਵਨਸ਼ੈਲੀ ਅਪਣਾਉਣ ਦਾ ਸੱਦਾ ਦਿੱਤਾ।

ਪ੍ਰੋਗਰਾਮ ਦੀ ਸ਼ੁਰੂਆਤ ਗੁਰਬਾਣੀ ਦੇ ਸ਼ਬਦ ਗਾਇਨ ਨਾਲ ਹੋਈ। ਪ੍ਰਕਾਸ਼ਨ ਵਿੱਚ ਮੋਰ ਦੀ ਸੁੰਦਰਤਾ ਨੂੰ ਚਿੱਤਰਾਂ ਅਤੇ ਕਲਾਕ੍ਰਿਤੀਆਂ ਦੇ ਜ਼ਰੀਏ ਪ੍ਰਸਤੁਤ ਕੀਤਾ ਗਿਆ ਹੈ। ਇਸ ਅਵਸਰ ‘ਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਟੂਰਿਜ਼ਮ ਵਿਭਾਗ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਹਿਯੋਗ ਨਾਲ ਤਿਆਰ ਮੋਰ ‘ਤੇ ਅਧਾਰਿਤ ਇੱਕ ਦਸਤਾਵੇਜ਼ੀ ਫਿਲਮ ਦਾ ਵੀ ਪ੍ਰਦਰਸ਼ਨ ਕੀਤਾ ਗਿਆ।

ਇਸ ਅਵਸਰ ‘ਤੇ ਪੰਜਾਬ ਦੇ ਰਾਜਪਾਲ ਦੇ ਐਡੀਸ਼ਨਲ ਮੁੱਖ ਸਕੱਤਰ, ਸ਼੍ਰੀ ਵਿਵੇਕ ਪ੍ਰਤਾਪ ਸਿੰਘ; ਚੰਡੀਗੜ੍ਹ ਪ੍ਰਸ਼ਾਸਨ ਦੇ ਸਕੱਤਰ, ਟੂਰਿਜ਼ਮ-ਅਤੇ-ਸੱਭਿਆਚਾਰ, ਡਾ. ਸਈਦ ਆਬਿਦ ਰਸ਼ੀਦ ਸ਼ਾਹ; ਡਾਇਰੈਕਟਰ, ਸੱਭਿਆਚਾਰਕ ਮਾਮਲੇ, ਸ਼੍ਰੀ ਨਵੀਨ ਅਤੇ ਪੰਜਾਬ ਤੇ ਚੰਡੀਗੜ੍ਹ ਦੀਆਂ ਅਨੇਕ ਪ੍ਰਮੁੱਖ ਹਸਤੀਆਂ ਵੀ ਉਪਸਥਿਤ ਸਨ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...