ਪੰਜਾਬ ਮੰਡੀ ਬੋਰਡ ਦੇ ਸਕੱਤਰ ਰਾਮਵੀਰ ਵੱਲੋਂ ਜ਼ਿਲ੍ਹਾ ਸੰਗਰੂਰ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਅਚਨਚੇਤ ਦੌਰਾ

by | Apr 20, 2025 | AGRICULTURE UPDATES, breaking news, daily | 0 comments

ਤੂਫਾਨ ਤੇ ਮੀਂਹ ਕਾਰਨ ਪ੍ਰਭਾਵਿਤ ਜਿਨਸ ਦਾ ਨਿਰੀਖਣ ਕਰਦਿਆਂ ਕਿਹਾ ਕਿ ਕਿਸਾਨ ਸੰਜਮ ਰੱਖਣ, ਸਰਕਾਰ ਹਰ ਵੇਲੇ ਕਿਸਾਨਾਂ ਨਾਲ ਖੜ੍ਹੀ ਹੈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਹੇਠ ਕਿਸਾਨਾਂ ਦੀ ਫ਼ਸਲ ਦਾ ਹਰ ਇੱਕ ਦਾਣਾ ਖਰੀਦਿਆ ਜਾਵੇਗਾ

72 ਘੰਟਿਆਂ ਵਿੱਚ ਲਿਫਟਿੰਗ ਨਾ ਹੋਣ ਦੀ ਸੂਰਤ ਵਿੱਚ ਖਰੀਦ ਏਜੰਸੀਆਂ ਖਿਲਾਫ ਹੋਵੇਗੀ ਕਾਰਵਾਈ

ਚੰਡੀਗੜ੍ਹ /ਧੂਰੀ/ ਸੰਗਰੂਰ, 19 ਅਪ੍ਰੈਲ :

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਪੰਜਾਬ ਮੰਡੀ ਬੋਰਡ ਦੇ ਸਕੱਤਰ ਸ਼੍ਰੀ ਰਾਮਵੀਰ ਵੱਲੋਂ ਜ਼ਿਲ੍ਹਾ ਸੰਗਰੂਰ ਦੀਆਂ ਅਨਾਜ ਮੰਡੀਆਂ ਦਾ ਅਚਨਚੇਤ ਦੌਰਾ ਕੀਤਾ ਗਿਆ। ਧੂਰੀ ਅਤੇ ਸੰਗਰੂਰ ਅਨਾਜ ਮੰਡੀਆਂ ਵਿੱਚ ਉਨ੍ਹਾਂ ਨੇ ਆਪਣੇ ਦੌਰੇ ਦੌਰਾਨ ਕਿਸਾਨਾਂ ਦੁਆਰਾ ਅਨਾਜ ਮੰਡੀਆਂ ਵਿੱਚ ਲਿਆਂਦੀ ਗਈ ਕਣਕ ਦੀਆਂ ਢੇਰੀਆਂ ਵਿੱਚ ਨਮੀ ਦਾ ਨਿਰੀਖਣ ਵੀ ਕੀਤਾ।

ਉਨ੍ਹਾਂ ਨੇ ਕਿਹਾ ਕਿ ਬੀਤੇ ਦਿਨੀਂ ਆਏ ਭਾਰੀ ਤੂਫ਼ਾਨ ਤੇ ਮੀਂਹ ਕਾਰਨ ਮੰਡੀਆਂ ਵਿਚ ਨੀਵੀਆਂ ਥਾਵਾਂ ਉੱਤੇ ਲੱਗੀਆਂ ਕਣਕ ਦੀਆਂ ਕੁਝ ਢੇਰੀਆਂ ਨੂੰ ਪਾਣੀ ਜ਼ਰੂਰ ਲੱਗਿਆ ਸੀ ਪਰ ਮੰਡੀਆਂ ਵਿੱਚ ਮੌਜੂਦ ਮੰਡੀ ਬੋਰਡ ਦੇ ਮੁਲਾਜ਼ਮਾਂ ਤੇ ਆੜ੍ਹਤੀਆਂ ਨੇ ਮੁਸਤੈਦੀ ਵਰਤਦੇ ਹੋਏ ਪੱਖੇ ਲਗਾ ਕੇ ਕਣਕ ਨੂੰ ਸੁਕਾਉਣ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਹੋਈ ਹੈ।
ਉਨ੍ਹਾਂ ਦੱਸਿਆ ਕਿ ਜਿਹੜੀਆਂ ਮੰਡੀਆਂ ਵਿੱਚ ਪਾਣੀ ਖੜਿਆ ਸੀ ਉਨ੍ਹਾਂ ਵਿਚੋਂ ਦੋ ਘੰਟਿਆਂ ਦੇ ਅੰਦਰ ਪਾਣੀ ਦਾ ਨਿਕਾਸ ਕਰਵਾ ਦਿੱਤਾ ਗਿਆ। ਸਕੱਤਰ ਨੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ 24 ਘੰਟੇ ਮੰਡੀਆਂ ਵਿੱਚ ਮੁਸਤੈਦ ਰਹਿਣ ਅਤੇ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਲਈ ਹਰ ਸੁਵਿਧਾ ਨੂੰ ਯਕੀਨੀ ਬਣਾਉਣ। ਉਹਨਾਂ ਕਿਹਾ ਕਿ ਖਰੀਦੀ ਜਾਣ ਵਾਲੀ ਫਸਲ ਦੀ 72 ਘੰਟਿਆਂ ਵਿੱਚ ਲਿਫਟਿੰਗ ਨਾ ਹੋਣ ਦੀ ਸੂਰਤ ਵਿੱਚ ਸਬੰਧਤ ਖਰੀਦ ਏਜੰਸੀਆਂ ਨੂੰ ਨੋਟਿਸ ਜਾਰੀ ਕੀਤਾ ਜਾਵੇਗਾ।

ਪੰਜਾਬ ਮੰਡੀ ਬੋਰਡ ਦੇ ਸਕੱਤਰ ਸ਼੍ਰੀ ਰਾਮਵੀਰ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਨੂੰ ਸੰਜਮ ਰੱਖਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਹਰ ਵੇਲੇ ਕਿਸਾਨਾਂ ਦੇ ਨਾਲ ਖੜੀ ਹੈ।

ਇਸ ਮੌਕੇ ਮੁੱਖ ਮੰਤਰੀ ਫੀਲਡ ਅਫਸਰ ਕਰਮਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਣਕ ਦੇ ਸਮੁੱਚੇ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਦੇ ਆਦੇਸ਼ ਦਿੱਤੇ ਗਏ ਹਨ । ਉਨ੍ਹਾਂ ਦੱਸਿਆ ਕਿ ਅਧਿਕਾਰੀਆਂ ਨੂੰ ਕਿਸਾਨਾਂ ਦੁਆਰਾ ਅਨਾਜ ਮੰਡੀਆਂ ਵਿੱਚ ਲਿਆਂਦੀ ਸੁੱਕੀ ਫਸਲ ਦੀ ਸਰਕਾਰੀ ਬੋਲੀ 24 ਘੰਟਿਆਂ ਅੰਦਰ ਕਰਵਾਉਣ, ਸਰਕਾਰੀ ਏਜੰਸੀਆਂ ਵੱਲੋਂ ਖਰੀਦੀ ਜਿਨਸ ਦੀ ਅਦਾਇਗੀ 48 ਘੰਟਿਆਂ ਅੰਦਰ ਕਰਨ ਅਤੇ ਖਰੀਦੀ ਫ਼ਸਲ ਦੀ ਲਿਫਟਿੰਗ 72 ਘੰਟਿਆਂ ਅੰਦਰ ਕਰਵਾਉਣ ਦੀ ਹਦਾਇਤ ਕੀਤੀ ਗਈ ਹੈ।

ਇਸ ਮੌਕੇ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਨੇ ਪੰਜਾਬ ਸਰਕਾਰ ਦੀ ਤਰਫੋਂ ਵਿਸ਼ਵਾਸ ਦਿਵਾਇਆ ਕਿ ਅਨਾਜ ਮੰਡੀਆਂ ਵਿੱਚ ਲਿਆਂਦੀ ਗਈ ਜਿਨਸ ਦੇ ਹਰ ਇੱਕ ਦਾਣੇ ਦੀ ਖਰੀਦ ਕਰਨ ਲਈ ਸਰਕਾਰ ਵਚਨਬੱਧ ਹੈ।

ਇਸ ਮੌਕੇ ਸਕੱਤਰ ਪੰਜਾਬ ਮੰਡੀ ਬੋਰਡ ਨੇ ਮਾਰਕੀਟ ਕਮੇਟੀ ਦਫ਼ਤਰ ਵਿਖੇ ਮੰਡੀ ਬੋਰਡ ਦੇ ਅਧਿਕਾਰੀਆਂ, ਆੜ੍ਹਤੀਆਂ ਨਾਲ ਸਮੀਖਿਆ ਮੀਟਿੰਗ ਵੀ ਕੀਤੀ।
ਇਸ ਦੌਰਾਨ ਐਸ ਡੀ ਐਮ ਧੂਰੀ ਵਿਕਾਸ ਹੀਰਾ, ਐਕਸੀਅਨ ਮੰਡੀ ਬੋਰਡ ਪੁਨੀਤ ਸ਼ਰਮਾ, ਜ਼ਿਲ੍ਹਾ ਮੰਡੀ ਅਫ਼ਸਰ ਕੁਲਜੀਤ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਆੜ੍ਹਤੀ ਵੀ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...