ਪੰਜਾਬ ਯੂਨੀਵਰਸਿਟੀ ’ਚ ਵਿਦਿਆਰਥੀਆਂ ’ਤੇ ਲਾਠੀਚਾਰਜ ਕਰਨ ਅਤੇ ਦਸਤਾਰਾਂ ਉਤਾਰਨ ਦੀ ਐਡਵੋਕੇਟ ਧਾਮੀ ਨੇ ਕੀਤੀ ਨਿਖੇਧੀ

by | Mar 9, 2026 | education, politics | 0 comments

ਅੰਮ੍ਰਿਤਸਰ, 9 ਮਾਰਚ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਚੰਡੀਗੜ੍ਹ ਪੁਲਿਸ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀਆਂ ’ਤੇ ਲਾਠੀਚਾਰਜ ਕਰਨ ਅਤੇ ਦਸਤਾਰਾਂ ਉਤਾਰੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਦਸਤਾਰ ਸਿੱਖ ਦੇ ਜੀਵਨ ਦਾ ਅਹਿਮ ਅੰਗ ਹੈ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਜ਼ੋਰ ਦਾ ਪ੍ਰਯੋਗ ਕਰਦਿਆਂ ਵਿਦਿਆਰਥੀਆਂ ਦੀਆਂ ਦਸਤਾਰਾਂ ਉਤਾਰੇ ਜਾਣਾ ਸਿੱਖ ਭਾਵਨਾਵਾਂ ਅਤੇ ਸਿੱਖੀ ਦੇ ਗੌਰਵ ਦਾ ਨਿਰਾਦਰ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦਾ ਸ਼ਾਂਤਮਈ ਤਰੀਕੇ ਨਾਲ ਆਪਣੀ ਗੱਲ ਰੱਖਣਾ ਹੱਕ ਹੈ, ਜਿਸ ’ਤੇ ਕਿਸੇ ਤਰ੍ਹਾਂ ਦੀ ਰੋਕ ਲਗਾਉਣੀ ਪ੍ਰਸ਼ਾਸਨ ਦੀ ਧੱਕੇਸ਼ਾਹੀ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਯੂਨੀਵਰਸਿਟੀ ਦੇ ਵਿਦਿਆਰਥੀ ਸਿੱਖ ਭਾਵਨਾਵਾਂ ਨੂੰ ਲੈ ਕੇ ਲਗਾਤਾਰ ਮੰਗ ਕਰ ਰਹੇ ਸਨ, ਜਿਸ ਨੂੰ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਅਣਸੁਣਿਆ ਕੀਤਾ ਗਿਆ ਅਤੇ ਪੁਲਿਸ ਦੁਆਰਾ ਲਾਠੀਚਾਰਜ ਕਰਕੇ ਵਿਦਿਆਰਥੀਆਂ ਦੀ ਅਵਾਜ਼ ਨੂੰ ਦਬਾਉਣ ਦਾ ਯਤਨ ਕੀਤਾ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖਾਂ ਨਾਲ ਅਜਿਹੀਆਂ ਘਟਨਾਵਾਂ ਦਾ ਵਾਪਰਨਾ ਵੱਡੀ ਚਿੰਤਾ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਵਿਕਾਸ ਵਿਚ ਵੱਡਾ ਯੋਗਦਾਨ ਪਾਉਣ ਵਾਲੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨਾ ਪ੍ਰਸ਼ਾਸਨ ਦੀ ਵੀ ਜ਼ੁੰਮੇਵਾਰੀ ਹੈ। ਉਨ੍ਹਾਂ ਸਿੱਖ ਨੌਜੁਆਨਾਂ ਦੀਆਂ ਦਸਤਾਰਾਂ ਉਤਾਰਨ ਵਾਲੇ ਦੋਸ਼ੀ ਮੁਲਾਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਕਿ ਸਿੱਖ ਦੀ ਦਸਤਾਰ ਦਾ ਨਿਰਾਦਰ ਕਰਨ ਵਾਲੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ।

ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਵਿਭਾਗ, ਸ਼੍ਰੋਮਣੀ ਕਮੇਟੀ
ਸੰਪਰਕ ਨੰ: 81968-00236

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...