ਅੰਮ੍ਰਿਤਸਰ, 13 ਨਵੰਬਰ-

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਸੈਨੇਟ ਚੋਣਾਂ ਲਈ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਉੱਤੇ ਲਾਠੀਚਾਰਜ ਕਰਨ ਦੀ ਕਾਰਵਾਈ ਨੂੰ ਅਤਿ ਨਿੰਦਣਯੋਗ ਕਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਵਿੱਚ ਜਮਹੂਰੀ ਢਾਂਚੇ ਨੂੰ ਬਰਕਰਾਰ ਰੱਖਣ ਲਈ ਸੈਨੇਟ ਚੋਣਾਂ ਦੀ ਮੰਗ ਕਰਦਿਆਂ ਸ਼ਾਂਤਮਈ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਵਿਰੁੱਧ ਚੰਡੀਗੜ੍ਹ ਪੁਲਿਸ ਵੱਲੋਂ ਧੱਕੇਸ਼ਾਹੀ ਕੀਤੀ ਗਈ ਹੈ, ਜੋ ਕਿ ਪੰਜਾਬ ਦੇ ਹੱਕਾਂ ਤੇ ਪੰਜਾਬ ਯੂਨੀਵਰਸਿਟੀ ਦੀ ਖੁਦਮੁਖਤਿਆਰੀ ਦੇ ਵਿਰੁੱਧ ਹੈ। ਐਡਵੋਕੇਟ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਸਰਕਾਰ ਨੂੰ ਵੀ ਪੰਜਾਬ ਦੇ ਹੱਕਾਂ ਦੀ ਤਰਜਮਾਨੀ ਕਰਨ ਵਿੱਚ ਫੇਲ੍ਹ ਕਰਾਰ ਦਿੱਤਾ ਹੈ, ਕਿਉਂਕਿ ਪੰਜਾਬ ਸਰਕਾਰ ਵੀ ਕੇਂਦਰ ਨਾਲ ਸਾਜ਼ਿਸ਼ੀ ਢੰਗ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦੀ ਮੰਗ ਅਨੁਸਾਰ ਜਲਦ ਹੀ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਚੋਣਾਂ ਕਰਵਾਉਣੀਆਂ ਚਾਹੀਦੀਆਂ ਹਨ।

ਜਾਰੀ ਕਰਤਾ : ਜਸਕਰਨ ਸਿੰਘ
ਪਬਲੀਸਿਟੀ ਵਿਭਾਗ, ਸ਼੍ਰੋਮਣੀ ਕਮੇਟੀ,
ਸੰਪਰਕ 95177-89930