ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਕੈਨੇਡਾ ਵਿੱਚ ਗਲੋਬਲ ਸੈਮੀਨਾਰ ਦੌਰਾਨ ਪੰਜਾਬ ਦੇ ਪੋਸ਼ਣ ਬਾਗਾਂ ਅਤੇ ਖੇਤੀ-ਨਿਰਯਾਤ ਸੰਭਾਵਨਾਵਾਂ ਕੀਤੀਆਂ ਉਜਾਗਰ

by | Aug 19, 2026 | breaking news, daily, politics | 0 comments

ਪੰਜਾਬ ਵਿੱਚ ਚੱਲ ਰਹੇ ਹਨ 5000 ਤੋਂ ਵੱਧ ਸਕੂਲ ਪੋਸ਼ਣ ਬਾਗ ਅਤੇ ਆਂਗਣਵਾੜੀ ਪੋਸ਼ਣ ਵਾਟਿਕਾ ; ਓਂਟਾਰੀਓ ਵਪਾਰ ਵਿਕਾਸ ਮੰਤਰੀ ਨੀਨਾ ਤਾਂਗੜੀ ਨੇ ਪੰਜਾਬ ਤੋਂ ਸਬਜ਼ੀ ਨਿਰਯਾਤ ਦੀ ਕੀਤੀ ਵਕਾਲਤ

ਪੰਜਾਬ ਦੀਆਂ ਸਰਦ-ਰੁੱਤ ਉੱਚ-ਗੁਣਵੱਤਾ ਵਾਲੀਆਂ ਸਬਜ਼ੀਆਂ ਵਿੱਚ ਅਮਰੀਕਾ, ਕੈਨੇਡਾ, ਜਾਪਾਨ ਅਤੇ ਆਸਟ੍ਰੇਲੀਆ ਨਿਰਯਾਤ ਹੋਣ ਦੀ ਭਾਰੀ ਸੰਭਾਵਨਾ: ਪੀ.ਐਸ.ਐਫ.ਸੀ. ਚੇਅਰਮੈਨ

ਪੰਜਾਬ ਦੇ ਖੇਤੀਬਾੜੀ ਅਤੇ ਪੋਸ਼ਣ ਮਾਡਲ ਨੂੰ ਆਲਮੀ ਨਕਸ਼ੇ ’ਤੇ ਪੇਸ਼ ਕਰਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ (ਪੀਐਸਐਫਸੀ) ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਕੈਨੇਡਾ ਦੇ ਓਂਟਾਰੀਓ ਵਿਖੇ ‘ਪੰਜਾਬ ਦੇ ਭੋਜਨ ਅਤੇ ਪੋਸ਼ਣ ਸੁਰੱਖਿਆ ਦਾ ਵਿਸ਼ਵੀਕਰਨ’ ਵਿਸ਼ੇ ’ਤੇ ਇੱਕ ਅੰਤਰਰਾਸ਼ਟਰੀ ਸੈਮੀਨਾਰ ਵਿੱਚ ਸੂਬੇ ਦੀ ਵੱਡੇ ਪੱਧਰ ’ਤੇ ਚੱਲ ਰਹੀ ਨਿਊਟ੍ਰੀਸ਼ਨ ਗਾਰਡਨ (ਪੋਸ਼ਣ ਬਗ਼ੀਚੀਆਂ) ਮੁਹਿੰਮ ਅਤੇ ਪੰਜਾਬ ਦੀਆਂ ਸਰਦ ਰੁੱਤ ਸਬਜ਼ੀਆਂ ਦੀਆਂ ਅਥਾਹ ਨਿਰਯਾਤ ਸੰਭਾਵਨਾਵਾਂ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਜਿੱਥੇ ਨਿਊਟ੍ਰੀਸ਼ਲ ਗਾਰਡਨ (ਪੋਸ਼ਣ ਬਗੀਚੀਆਂ) ਅਤੇ ਆਂਗਣਵਾੜੀ ਪੋਸ਼ਣ ਵਾਟਿਕਾ ਵਰਗੀਆਂ ਪਹਿਲਕਦਮੀਆਂ ਪੋਸ਼ਣ ਸੁਰੱਖਿਆ ਨੂੰ ਮਜ਼ਬੂਤ ਕਰ ਰਹੀਆਂ ਹਨ ਉੱਥੇ ਹੀ ਸਰਦੀਆਂ ਦੀਆਂ ਸਬਜ਼ੀਆਂ ਵਿੱਚ ਪੰਜਾਬ ਦੇ ਕਿਸਾਨਾਂ ਲਈ ਆਲਮੀ ਬਾਜ਼ਾਰਾਂ ਵਿੱਚ ਨਵੇਂ ਰਾਹ ਖੋਲ੍ਹਣ ਦੀ ਭਾਰੀ ਸੰਭਾਵਨਾ ਹੈ।

ਇਸ ਮੌਕੇ ਸ਼੍ਰੀਮਤੀ ਨੀਨਾ ਤਾਂਗੜੀ, ਵਪਾਰ ਵਿਕਾਸ ਮੰਤਰੀ, ਓਂਟਾਰੀਓ ਸਰਕਾਰ ਅਤੇ ਪੰਜਾਬ ਰਾਜ ਖੁਰਾਕ ਕਮਿਸ਼ਨ (ਪੀਐਸਐਫਸੀ) ਦੇ ਚੇਅਰਮੈਨ ਸ਼੍ਰੀ ਬਾਲ ਮੁਕੰਦ ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।

ਆਪਣੇ ਭਾਸ਼ਣ ਵਿੱਚ ਭਾਰਤ ਸਰਕਾਰ ਦੇ ਸਾਬਕਾ ਖੇਤੀਬਾੜੀ ਕਮਿਸ਼ਨਰ ਡਾ. ਗੁਰਬਚਨ ਸਿੰਘ ਨੇ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਨਕਦੀ ਫਸਲਾਂ, ਵਪਾਰਕ ਫਸਲਾਂ ਅਤੇ ਬਾਗਬਾਨੀ ਖੇਤਰ ਨੂੰ ਹੁਲਾਰਾ ਦੇਣ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕਣਕ ਅਤੇ ਚੌਲਾਂ ਸਮੇਤ ਫਸਲਾਂ ਵਿੱਚ ਜੈਵਿਕ-ਫੋਰਟੀਫਿਕੇਸ਼ਨ ਅਪਣਾਉਣ ਅਤੇ ਜ਼ਿੰਕ, ਆਇਰਨ ਅਤੇ ਮੈਗਨੀਸ਼ੀਅਮ ਵਰਗੇ ਸੂਖਮ ਪੌਸ਼ਟਿਕ ਤੱਤਾਂ ਨੂੰ ਵਧਾਉਣ ਦੀ ਸਲਾਹ ਵੀ ਦਿੱਤੀ।

ਇਕੱਠ ਨੂੰ ਸੰਬੋਧਨ ਕਰਦਿਆਂ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਬਾਲ ਮੁਕੰਦ ਸ਼ਰਮਾ ਨੇ ਭਾਈਵਾਲਾਂ ਨੂੰ ਪੰਜਾਬ ਵਿੱਚ ਚੱਲ ਰਹੀ ’ਪੋਸ਼ਣ ਬਾਗ ਮੁਹਿੰਮ’ ਬਾਰੇ ਜਾਣੂੰ ਕਰਵਾਇਆ। ਇਸ ਪਹਿਲਕਦਮੀ ਤਹਿਤ, ਸਿੱਖਿਆ ਵਿਭਾਗ ਦੇ ਸਹਿਯੋਗ ਨਾਲ, ਰਾਜ ਦੇ 5000 ਤੋਂ ਵੱਧ ਸਕੂਲਾਂ ਨੂੰ ਜੜੀ-ਬੂਟੀਆਂ, ਸਬਜ਼ੀਆਂ ਅਤੇ ਫਲਾਂ ਦੇ ਬਾਗ ਲਗਾਉਣ ਲਈ ਪ੍ਰੇਰਿਆ ਜਾ ਰਿਹਾ ਹੈ। ਇਨ੍ਹਾਂ ਬਾਗਾਂ ਤੋਂ ਪੈਦਾ ਹੋਣ ਵਾਲੀ ਉਪਜ ਨੂੰ ਮਿਡ-ਡੇਅ ਮੀਲ ਵਿੱਚ ਵੀ ਵਰਤਿਆ ਜਾ ਰਿਹਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ 0-3 ਅਤੇ 3-6 ਸਾਲ ਦੀ ਉਮਰ ਦੇ ਬੱਚਿਆਂ ਦੇ ਨਾਲ-ਨਾਲ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਅਤੇ ਗਰਭਵਤੀ ਔਰਤਾਂ ਦੀ ਨਰੋਈ ਸਿਹਤ ਨੂੰ ਯਕੀਨੀ ਬਣਾਉਣ ਲਈ ਫੂਡ ਕਮਿਸ਼ਨ ਦੀ ਸਲਾਹ ’ਤੇ ਆਂਗਣਵਾੜੀਆਂ ਵਿੱਚ ’ਪੋਸ਼ਣ ਵਾਟਿਕਾ’ ਸਥਾਪਤ ਕੀਤੇ ਜਾ ਰਹੇ ਹਨ।

ਆਪਣੇ ਸੰਬੋਧਨ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਸਾਬਕਾ ਸਹਾਇਕ ਸਕੱਤਰ ਅਤੇ ਮੌਜੂਦਾ ਸਮੇਂ ਵਿੱਚ ਪੰਜਾਬ ਟਰੇਡ ਪ੍ਰਮੋਸ਼ਨ ਕੌਂਸਲ (ਪੀਟੀਪੀਸੀ) ਦੀ ਚੇਅਰਪਰਸਨ ਸ਼੍ਰੀਮਤੀ ਕੰਚਨ ਸ਼ਰਮਾ ਨੇ ਲੋਕਾਂ ਨੂੰ ਚੰਗੀ ਸਿਹਤ ਬਣਾਈ ਰੱਖਣ ਲਈ ਪੌਸ਼ਟਿਕ ਖੁਰਾਕ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਆਪਣੀ ਖੁਰਾਕ ਵਿੱਚ ਨਮਕ ਦੀ ਮਾਤਰਾ ਨੂੰ ਰੋਜ਼ਾਨਾ 1 ਗ੍ਰਾਮ ਅਤੇ ਤੇਲ ਦੀ ਮਾਤਰਾ ਨੂੰ 10 ਗ੍ਰਾਮ ਘਟਾਉਣ ਦੀ ਅਪੀਲ ਕੀਤੀ।

ਫੂਡ ਸੇਫਟੀ ਅਫਸਰ ਸ਼੍ਰੀ ਸੌਰਵਦੀਪ ਅਤੇ ਕੁਆਲਿਟੀ ਕੰਟਰੋਲ ਮਾਹਿਰ ਸ਼੍ਰੀ ਕਮਲਜੀਤ ਸਿੰਘ ਸਿੱਧੂ ਨੇ ਭੋਜਨ ਦੀ ਗੁਣਵੱਤਾ ਅਤੇ ਬਿਹਤਰ ਪੈਕੇਜਿੰਗ ਮਿਆਰਾਂ ਨੂੰ ਯਕੀਨੀ ਬਣਾਉਣ ਦੀ ਵਕਾਲਤ ਕੀਤੀ।

ਮੰਤਰੀ ਨੀਨਾ ਤਾਂਗੜੀ ਨੇ ਫੂਡ ਪ੍ਰੋਸੈਸਿੰਗ, ਫੂਡ ਐਕਸਪੋਰਟ ਅਤੇ ਸਬਜ਼ੀਆਂ ਵਿੱਚ ਓਂਟਾਰੀਓ ਅਤੇ ਪੰਜਾਬ ਸਰਕਾਰਾਂ ਵਿਚਕਾਰ ਚੱਲ ਰਹੇ ਸਹਿਯੋਗ ’ਤੇ ਚਾਨਣਾ ਪਾਇਆ। ਉਨ੍ਹਾਂ ਯਾਦ ਕੀਤਾ ਕਿ ਛੇ ਮਹੀਨੇ ਪਹਿਲਾਂ, ਸਰਹਿੰਦ, ਫਤਿਹਗੜ੍ਹ ਸਾਹਿਬ ਦੇ ਪੈਗਰੋ ਫਰੋਜ਼ਨ ਫੂਡਜ਼ ਵੱਲੋਂ ਫ੍ਰੋਜ਼ਨ ਫਲ, ਬ੍ਰੋਕਲੀ, ਫੁੱਲ ਗੋਭੀ, ਗਾਜਰ ਅਤੇ ਆਲੂ ਦਾ 24 ਟਨ ਦਾ ਕੰਟੇਨਰ ਅਜ਼ਮਾਇਸ਼ੀ ਅਧਾਰ ਤੇ ਟਰਾਂਟੋ ਭੇਜਿਆ ਗਿਆ ਸੀ। ਚੰਗੀ ਗੁਣਵੱਤਾ ਕਾਰਨ ਇਸ ਦਾ ਆਰਡਰੁ ਦੁਬਾਰਾ ਦਿੱਤਾ ਗਿਆ ਹੈ।

ਸ਼੍ਰੀ ਬਾਲ ਮੁਕੰਦ ਸ਼ਰਮਾ ਨੇ ਅੱਗੇ ਕਿਹਾ ਕਿ ਪੰਜਾਬ ਦੀਆਂ ਸਰਦੀਆਂ ਦੀਆਂ ਸਬਜ਼ੀਆਂ ਬਹੁਤ ਚੰਗੀ ਗੁਣਵੱਤਾ ਦੀਆਂ ਹਨ। ਅਪ੍ਰੈਲ ਤੋਂ ਸਤੰਬਰ ਤੱਕ ਗਰਮੀਆਂ ਦੇ ਮੌਸਮ ਦੌਰਾਨ ਕੁਦਰਤੀ ਤੌਰ ’ਤੇ ਕੀੜੇ ਮਰ ਜਾਂਦੇ ਹਨ ਇਸ ਲਈ ਉਪਜ ਇੰਡੋਨੇਸ਼ੀਆ, ਫਿਲੀਪੀਨਜ਼, ਜਾਪਾਨ, ਕੈਨੇਡਾ, ਅਮਰੀਕਾ ਅਤੇ ਆਸਟ੍ਰੇਲੀਆ ਵਰਗੇ ਬਾਜ਼ਾਰਾਂ ਵਿੱਚ ਨਿਰਯਾਤ ਲਈ ਢੁਕਵੀਂ ਬਣ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ਼ ਪੰਜਾਬ ਦੇ ਕਿਸਾਨ ਭਾਈਚਾਰੇ ਨੂੰ ਆਰਥਿਕ ਹੁਲਾਰਾ ਮਿਲੇਗਾ ਸਗੋਂ ਕੀਮਤੀ ਵਿਦੇਸ਼ੀ ਮੁਦਰਾ ਵੀ ਦੇਸ਼ ਵਿੱਚ ਆਵੇਗੀ।

ਸੈਮੀਨਾਰ ਦੀ ਮੇਜ਼ਬਾਨੀ ਸ਼੍ਰੀ ਜਰਨੈਲ ਸਿੰਘ, ਪ੍ਰਧਾਨ, ਗਲੋਬਲ ਫੂਡ ਚੁਆਇਸ ਵੱਲੋਂ ਕੀਤੀ ਗਈ ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...