ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

by | Jun 14, 2025 | breaking news, daily | 0 comments

ਅਮਨ ਅਰੋੜਾ ਵੱਲੋਂ ਕੈਡਿਟਾਂ ਨੂੰ ਮਾਣਮੱਤੀ ਪ੍ਰਾਪਤੀ ਲਈ ਵਧਾਈ ਅਤੇ ਹਵਾਈ ਸੈਨਾ ਵਿੱਚ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ

ਚੰਡੀਗੜ੍ਹ, 14 ਜੂਨ:
ਆਪਣੀਆਂ ਸ਼ਾਨਾਮੱਤੀਆਂ ਪ੍ਰਾਪਤੀਆਂ ਨੂੰ ਜਾਰੀ ਰੱਖਦਿਆਂ ਪੰਜਾਬ ਸਰਕਾਰ ਦੇ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਦੀਆਂ ਤਿੰਨ ਸਾਬਕਾ ਕੈਡਿਟਾਂ ਹਰਨੂਰ ਸਿੰਘ, ਕ੍ਰਿਤੀ ਐਸ ਬਿਸ਼ਟ ਅਤੇ ਅਲੀਸ਼ਾ ਨੂੰ ਅੱਜ ਏਅਰ ਫੋਰਸ ਅਕੈਡਮੀ, ਡੁੰਡੀਗਲ (ਹੈਦਰਾਬਾਦ) ਤੋਂ ਸਫ਼ਲਤਾਪੂਰਵਕ ਪਾਸ ਆਊਟ ਹੋਣ ਉੱਤੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਕਮਿਸ਼ਨ ਮਿਲਿਆ ਹੈ। ਉਨ੍ਹਾਂ ਨੂੰ ਇੱਕ ਪ੍ਰਭਾਵਸ਼ਾਲੀ ਪਾਸਿੰਗ ਆਊਟ ਪਰੇਡ ਵਿੱਚ ਕਮਿਸ਼ਨ ਦਿੱਤਾ ਗਿਆ, ਜਿਸਦਾ ਨਿਰੀਖਣ ਹਵਾਈ ਸੈਨਾ ਦੇ ਮੁਖੀ ਏਅਰ ਚੀਫ਼ ਮਾਰਸ਼ਲ ਅਮਰ ਪ੍ਰੀਤ ਸਿੰਘ, ਪੀ.ਵੀ.ਐਸ.ਐਮ., ਏ.ਵੀ.ਐਸ.ਐਮ. ਵੱਲੋਂ ਕੀਤਾ ਗਿਆ।

ਦੱਸਣਯੋਗ ਹੈ ਕਿ ਫਲਾਇੰਗ ਅਫ਼ਸਰ ਹਰਨੂਰ ਸਿੰਘ ਅਤੇ ਅਲੀਸ਼ਾ ਨੂੰ ਸਿੱਖਿਆ ਸ਼ਾਖਾ ਵਿੱਚ ਕਮਿਸ਼ਨ ਮਿਲਿਆ ਹੈ, ਜਦੋਂਕਿ ਫਲਾਇੰਗ ਅਫ਼ਸਰ ਕ੍ਰਿਤੀ ਐਸ ਬਿਸ਼ਟ ਨੂੰ ਹਵਾਈ ਸੈਨਾ ਦੀ ਪ੍ਰਸ਼ਾਸਨ ਸ਼ਾਖਾ ਵਿੱਚ ਫਲਾਈਟ ਕੰਟਰੋਲਰ ਵਜੋਂ ਕਮਿਸ਼ਨ ਮਿਲਿਆ ਹੈ।

ਫਲਾਇੰਗ ਅਫ਼ਸਰ ਹਰਨੂਰ ਸਿੰਘ ਪਠਾਨਕੋਟ ਦੇ ਰਹਿਣ ਵਾਲੇ ਸ. ਵਿਕਰਮ ਸਿੰਘ ਬੈਂਸ ਦੀ ਧੀ ਹੈ, ਜੋ ਸਰਕਾਰੀ ਸਕੂਲ ਵਿੱਚ ਪ੍ਰਿੰਸੀਪਲ ਹਨ। ਫਲਾਇੰਗ ਅਫ਼ਸਰ ਕ੍ਰਿਤੀ ਐਸ. ਬਿਸ਼ਟ ਦੇ ਪਿਤਾ ਸ੍ਰੀ ਸ਼ਕਤੀ ਸ਼ਰਨ ਸਿੰਘ ਪੀ.ਏ.ਸੀ.ਐਲ., ਨੰਗਲ ਵਿਖੇ ਸੀਨੀਅਰ ਇੰਜੀਨੀਅਰ ਹਨ। ਫਲਾਇੰਗ ਅਫ਼ਸਰ ਅਲੀਸ਼ਾ ਦੇ ਪਿਤਾ ਸ੍ਰੀ ਸੁਨੀਲ ਦੱਤ, ਜੋ ਜਲੰਧਰ ਨਾਲ ਸਬੰਧ ਰੱਖਦੇ ਹਨ, ਇੱਕ ਪ੍ਰਾਈਵੇਟ ਸਕੂਲ ਵਿੱਚ ਅਧਿਆਪਕ ਹਨ।

ਇਨ੍ਹਾਂ ਮਹਿਲਾ ਕੈਡਿਟਾਂ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ ‘ਤੇ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹਨਾਂ ਦੀ ਸਫ਼ਲਤਾ ਪੰਜਾਬ ਦੀਆਂ ਹੋਰਨਾਂ ਧੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਕਰੀਅਰ ਬਣਾਉਣ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਸ਼ਾਮਲ ਹੋਣ ਦਾ ਟੀਚਾ ਰੱਖਣ ਵਾਲੀ ਕੁੜੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਜੁਲਾਈ, 2023 ਵਿੱਚ ਮਾਈ ਭਾਗੋ ਇੰਸਟੀਚਿਊਟ ਵਿਖੇ ਕੁੜੀਆਂ ਲਈ ਐਨ.ਡੀ.ਏ. ਪ੍ਰੈਪਰੇਟਰੀ ਵਿੰਗ ਵੀ ਸਥਾਪਤ ਕੀਤਾ, ਜਿਸ ਦਾ ਦੂਜਾ ਬੈਚ ਇਸ ਸਮੇਂ ਸਿਖਲਾਈ ਲੈ ਰਿਹਾ ਹੈ।

ਮਾਈ ਭਾਗੋ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐਸ.ਐਮ. (ਸੇਵਾਮੁਕਤ) ਨੇ ਇਨ੍ਹਾਂ ਤਿੰਨ ਕੈਡਿਟਾਂ ਨੂੰ ਫਲਾਇੰਗ ਅਫ਼ਸਰ ਵਜੋਂ ਕਮਿਸ਼ਨ ਮਿਲਣ ‘ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਪ੍ਰਾਪਤੀ ਸੂਬਾ ਸਰਕਾਰ ਦੇ ਹਥਿਆਰਬੰਦ ਸੈਨਾਵਾਂ ਵਿੱਚ ਹੋਰ ਲੜਕੀਆਂ ਨੂੰ ਸ਼ਾਮਲ ਹੋਣ ਲਈ ਉਤਸ਼ਾਹਿਤ ਕਰਨ ਦੇ ਯਤਨਾਂ ਨੂੰ ਹੋਰ ਪ੍ਰਫੁਲਿੱਤ ਕਰੇਗੀ। ਉਨ੍ਹਾਂ ਨੇ ਭਾਰਤੀ ਹਵਾਈ ਸੈਨਾ ਵਿੱਚ ਕਮਿਸ਼ਨਡ ਅਫਸਰ ਵਜੋਂ ਸ਼ਾਮਲ ਹੋਣ ਵਾਲੀਆਂ ਕੈਡਿਟਾਂ ਨੂੰ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...