ਪੰਜਾਬ ਵਿਧਾਨ ਸਭਾ ਦੀ ਚੋਣ ਕਮੇਟੀ ਨੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਨਾਲ ਸਬੰਧਤ ਵਿਸ਼ਾ ਮਾਹਿਰਾਂ ਨਾਲ ਮੀਟਿੰਗ ਕੀਤੀ

by | Aug 20, 2025 | breaking news, daily | 0 comments

* ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੇਵਾਮੁਕਤ ਜੱਜਾਂ ਨੂੰ ਆਪਣੇ ਕੀਮਤੀ ਸੁਝਾਅ ਦੇਣ ਦੀ ਬੇਨਤੀ ਕੀਤੀ
ਚੰਡੀਗੜ੍ਹ, 19 ਅਗਸਤ 2025:

ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਸੰਵੇਦਨਸ਼ੀਲ ਮਾਮਲੇ ਤੇ ਸਰਕਾਰ ਨੇ ਗੰਭੀਰਤਾ ਦਿਵਖਾਉਂਦੇ ਹੋਏ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਰੋਕਣ ਲਈ ਸਖਤ ਕਾਨੂੰਨ ਦਾ ਖਰੜਾ- “ਪੰਜਾਬ ਪਵਿੱਤਰ ਧਾਰਮਿਕ ਗ੍ਰੰਥਾ ਦੇ ਵਿਰੁੱਧ ਅਪਰਾਧਾਂ ਦੀ ਰੋਕਥਾਮ ਬਿਲ, 2025” ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ, ਜਿਸ ਸਬੰਧੀ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ, ਪੰਜਾਬ ਵਿਧਾਨ ਸਭਾ ਵੱਲੋਂ ਸਰਦਾਰ ਇੰਦਰਬੀਰ ਸਿੰਘ ਨਿੱਜਰ ਦੀ ਪ੍ਰਧਾਨਗੀ ਹੇਠ ਸਿਲੈਕਟ ਕਮੇਟੀ ਦਾ ਗਠਨ ਕੀਤਾ ਗਿਆ ਜੋ ਲੋਕਾਂ ਦੀ ਰਾਅ ਲੈਕੇ ਇਸ ਮਸਲੇ ਤੇ ਵਿਚਾਰ ਵਟਾਂਦਰਾ ਕਰਨ ਲਈ ਹਰ ਹਫਤੇ ਮੀਟਿੰਗ ਕਰ ਰਹੀ ਹੈ। ਲੋਕਾਂ ਦੇ ਸੁਝਾਅ ਲੈਣ ਲਈ ਵੱਖ-ਵੱਖ ਅਖਬਾਰਾਂ ਵਿੱਚ ਮਿਤੀ 31.7.2025 ਅਤੇ 14.8.2025 ਨੂੰ ਇਸ਼ਤਿਹਾਰ ਦਿੱਤੇ ਗਏ ਹਨ ਅਤੇ ਕਮੇਟੀ ਨੂੰ ਲੋਕਾਂ ਦੇ ਬਹੁਤ ਸੁਝਾਅ ਪ੍ਰਾਪਤ ਹੋ ਰਹੇ ਹਨ।

ਕਮੇਟੀ ਦੀ ਮੀਟਿੰਗ ਮਿਤੀ 12.8.2025 ਨੂੰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਮਾਹਿਰਾਂ-ਡਾ. ਜਸਪ੍ਰੀਤ ਕੌਰ ਸੰਧੂ, ਡਿਪਾਰਟਮੈਂਟ ਆਫ ਸਿੱਖਿਇਜ਼ਮ: ਡਾ. ਗੁਰਮੀਤ ਸਿੰਘ ਸਿੱਧੂ, ਡਿਪਾਰਟਮੈਂਟ ਆਫ ਰਿਲੀਜਨ ਡਾ. ਧਰਮਵੀਰ ਸਿੰਘ, ਡਿਪਾਰਟਮੈਂਟ ਆਫ ਸਿਖਿਇਜ਼ਮ ਡਾ. ਗੁਰਮੇਲ ਸਿੰਘ, ਧਰਮ ਅਧਿਐਨ ਵਿਭਾਗ ਡਾ. ਜਸਵਿੰਦਰ ਸਿੰਘ ਅਤੇ ਡਾ. ਤੇਜਿੰਦਰ ਕੌਰ, ਡਿਪਾਰਟਮੈਂਟ ਆਫ ਰਿਲੀਜੀਅਸ ਸਟੱਡੀਜ਼ ਹਾਜ਼ਰ ਹੋਏ। ਉਨ੍ਹਾਂ ਨੇ ਕਮੇਟੀ ਨਾਲ ਵਿਚਾਰ ਵਟਾਂਦਰਾ ਕਰਦਿਆਂ ਆਪਣੇ ਬਹੂਮੂਲੀਏ ਵਿਚਾਰ ਦਿੱਤੇ ਗਏ।
ਸਿਲੈਕਟ ਕਮੇਟੀ ਦੀ ਅੱਜ ਦੀ ਮੀਟਿੰਗ ਮਿਤੀ 19.8.2025 ਨੂੰ ਵਿੱਚ ਬਿਲ ਸਬੰਧੀ ਆਪਣੇ ਸੁਝਾਅ ਦੇਣ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਵੱਖ-ਵੱਖ ਧਰਮਾਂ ਨਾਲ ਸਬੰਧਤ ਧਾਰਮਿਕ ਸਟੱਡੀਜ਼ ਦੇ ਮਾਹਿਰਾਂ- ਪ੍ਰੋ. ਅਮਰਜੀਤ ਸਿੰਘ, ਮੁੱਖੀ, ਸਿੱਖ ਸਟੱਡੀਜ਼ ਚੇਅਰ: ਡਾ. ਸਾਈਦ ਰਾਇਹਾਨ ਹਸਨ ਰਿਜਵੀ, ਉਰਦੂ ਪਰਸ਼ਿਅਨ ਵਿਭਾਗ: ਪ੍ਰੋ ਸੁਨੀਲ ਕੁਮਾਰ, ਮੁੱਖੀ, ਹਿੰਦੀ ਵਿਭਾਗ: ਪ੍ਰੋ. ਪਵਨ ਕੁਮਾਰ, ਲਾਅ ਵਿਭਾਗ: ਡਾ. ਪਿੰਟੂ ਐਮਰਸਨ, ਆਰਕੀਟੈਕਚਰ ਵਿਭਾਗ: ਅਤੇ ਪ੍ਰੋ. ਸਤਨਾਮ ਸਿੰਘ ਦਿਉਲ, ਮੁੱਖੀ, ਰਾਜਨੀਤੀ ਸ਼ਾਸਤਰ ਵਿਭਾਗ ਹਾਜ਼ਰ ਹੋਏ। ਉਨ੍ਹਾਂ ਨੇ ਕਮੇਟੀ ਨਾਲ ਵਿਚਾਰ ਵਟਾਂਦਰਾ ਕਰਦਿਆਂ ਆਪਣੇ ਬਹੁਮੂਲੀਏ ਵਿਚਾਰ ਦਿੱਤੇ ਗਏ।

ਕਮੇਟੀ ਵੱਲੋਂ ਇਨ੍ਹਾਂ ਸਾਰੇ ਵਿਦਵਾਨਾਂ ਦਾ ਧੰਨਵਾਦ ਕੀਤਾ ਗਿਆ। ਸਿਲੈਕਟ ਕਮੇਟੀ ਦੀ ਮੀਟਿੰਗ ਵਿੱਚ ਸਭਾਪਤੀ ਸਮੇਤ ਸਾਰੇ ਮੈਂਬਰ ਹਾਜ਼ਰ ਸਨ।

ਕਮੇਟੀ ਵੱਲੋਂ ਆਪਣੀ ਅਗਲੀ ਮੀਟਿੰਗ ਮਿਤੀ 26.8.2025 ਨੂੰ ਪ੍ਰਧਾਨ, ਬਾਰ ਐਸੋਸੀਏਸ਼ਨ ਅਤੇ ਚੇਅਰਮੈਨ ਬਾਰ ਕਾਊਂਸਿਲ, ਪੰਜਾਬ ਅਤੇ ਹਰਿਆਣਾ ਹਾਈ ਕਰੋਟ ਨੂੰ ਵੀ ਆਪਣੇ ਸੁਝਾਅ ਦੇਣ ਲਈ ਬੇਨਤੀ ਕੀਤੀ ਗਈ ਹੈ। ਕਮੇਟੀ ਨੇ ਇਸੇ ਤਰੀਕੇ ਨਾਲ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਿਟਾਇਰਡ ਜੱਜਾਂ ਨੂੰ ਆਪਣੇ ਵਿਚਾਰ/ਸੁਝਾਅ ਲਿਖਤੀ ਤੌਰ ਤੇ ਦੇਣ ਲਈ ਵੀ ਬੇਨਤੀ ਕੀਤੀ ਹੋਈ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...