ਚੰਡੀਗੜ੍ਹ, 9 ਅਪ੍ਰੈਲ:

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਾਬਕਾ ਮੰਤਰੀ ਰਣਧੀਰ ਸਿੰਘ ਚੀਮਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਾਬਕਾ ਮੰਤਰੀ ਰਣਧੀਰ ਸਿੰਘ ਚੀਮਾ ਨੇ ਸਾਦਾ ਜੀਵਨ ਬਤੀਤ ਕਰਦਿਆਂ ਪੰਜਾਬ ਦੇ ਲੋਕਾਂ ਦੀ ਪੂਰੀ ਤਨਦੇਹੀ ਨਾਲ ਸੇਵਾ ਕੀਤੀ ਹੈ। ਸ. ਸੰਧਵਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਦੀ ਸ਼ਾਂਤੀ ਅਤੇ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਇਹ ਘਾਟਾ ਸਹਿਣ ਦਾ ਬਲ ਬਖਸ਼ਣ।

×