ਪੰਜਾਬ ਵਿੱਚ ਇੱਕ ਰਾਸ਼ਟਰ, ਇੱਕ ਚੋਣ ਮੁਹਿੰਮ ਜ਼ੋਰ ਪਕੜਨ ਲੱਗੀ

by | Apr 16, 2025 | breaking news, daily, politics | 0 comments

ਲੋਕ-ਗੀਤ ਅਤੇ ਵਾਹਨ ਸਟਿਕਰਾਂ ਰਾਹੀਂ ਪਿੰਡਾਂ ਤੋਂ ਮੁਹੱਲਿਆਂ ਤੱਕ ਇੱਕ ਰਾਸ਼ਟਰ, ਇੱਕ ਚੋਣ ਦਾ ਸੰਦੇਸ਼ ਪਹੁੰਚਣ ਲੱਗਾ
ਚੰਡੀਗੜ੍ਹ, 16 ਅਪ੍ਰੈਲ
ਕੇਂਦਰ ਸਰਕਾਰ ਵੱਲੋਂ ਇੱਕ ਰਾਸ਼ਟਰ-ਇੱਕ ਚੋਣ ਤੇ ਵਿੱਡੀ ਮੁਹਿੰਮ ਨੇ ਹੁਣ ਪੰਜਾਬ ਵਿੱਚ ਜ਼ਮੀਨੀ ਪੱਧਰ ’ਤੇ ਆਪਣੀ ਪਕੜ ਮਜ਼ਬੂਤ ਕਰ ਲਈ ਹੈ। ਇਸ ਕੌਮੀ ਮੁਹਿੰਮ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਪੰਜਾਬ ਟੀਮ ਵੱਲੋਂ ਸੂਬੇ ਭਰ ਵਿੱਚ ਵਿਸ਼ੇਸ਼ ਪ੍ਰੋਗਰਾਮਾਂ ਦੀ ਲੜੀ ਸ਼ੁਰੂ ਕੀਤੀ ਗਈ ਹੈ। ਇਸ ਦਾ ਮਕਸਦ ਹਰ ਮੁਹੱਲੇ, ਪਿੰਡ, ਅਤੇ ਸ਼ਹਿਰ ਤੱਕ ਇਹ ਸੰਦੇਸ਼ ਪਹੁੰਚਾਉਣਾ ਹੈ ਕਿ ਬਾਰ-ਬਾਰ ਚੋਣਾਂ ਨਾਲ ਦੇਸ਼ ਨੂੰ ਕਿੰਨਾ ਨੁਕਸਾਨ ਹੁੰਦਾ ਹੈ ਅਤੇ ਇੱਕੋ ਵਾਰ ਚੋਣ ਕਰਵਾਉਣਾ ਕਿਵੇਂ ਹੱਲ ਬਣ ਸਕਦਾ ਹੈ। ਇਸ ਮੁਹਿੰਮ ਦੀ ਅਗਵਾਈ ਸੂਬਾ ਕਨਵੀਨਰ ਐਸ.ਐਸ. ਚੰਨੀ ਕਰ ਰਹੇ ਹਨ। ਉਨ੍ਹਾਂ ਦੇ ਨਾਲ ਕੋ-ਕਨਵੀਨਰ ਪਰਮਪਾਲ ਕੌਰ ਅਤੇ ਅਨਿਲ ਸਰੀਨ ਵੀ ਵੱਖ-ਵੱਖ ਪੱਧਰਾਂ ’ਤੇ ਕਾਰਜਕ੍ਰਮਾਂ ਦਾ ਆਯੋਜਨ ਕਰ ਰਹੇ ਹਨ। ਜ਼ਿਲ੍ਹਾ ਪ੍ਰਮੁੱਖਾਂ, ਮੋਰਚਿਆਂ, ਅਤੇ ਪ੍ਰਕੋਸ਼ਠਾਂ ਦੀ ਮਦਦ ਨਾਲ ਇਹ ਟੀਮ ਸਮਾਜ ਦੇ ਹਰ ਵਰਗ ਨਾਲ ਸੰਵਾਦ ਕਰ ਰਹੀ ਹੈ।

ਜਨਤਾ ਨਾਲ ਸਿੱਧਾ ਜੁੜਾਅ ਲਈ ਲੋਕ-ਗੀਤਾਂ ਦਾ ਸਹਾਰਾ
ਪੰਜਾਬ ਵਿੱਚ ਇਸ ਮੁਹਿੰਮ ਨੂੰ ਲੋਕ ਭਾਵਨਾਵਾਂ ਨਾਲ ਜੋੜਨ ਲਈ ਬੁੱਧਵਾਰ ਨੂੰ ਇੱਕ ਪੰਜਾਬੀ ਲੋਕ-ਗੀਤ ਜਾਰੀ ਕੀਤਾ ਗਿਆ, ਜਿਸ ਵਿੱਚ ਇੱਕ ਰਾਸ਼ਟਰ, ਇੱਕ ਚੋਣ ਦੀ ਧਾਰਨਾ ਨੂੰ ਆਸਾਨ ਅਤੇ ਪ੍ਰਭਾਵਸ਼ਾਲੀ ਸ਼ਬਦਾਂ ਵਿੱਚ ਲੋਕਾਂ ਤੱਕ ਪਹੁੰਚਾਇਆ ਗਿਆ ਹੈ। ਨਾਲ ਹੀ, ਗੱਡੀਆਂ ’ਤੇ ਲਗਾਉਣ ਲਈ ਵਿਸ਼ੇਸ਼ ਸਟਿਕਰ ਵੀ ਲਾਂਚ ਕੀਤੇ ਗਏ ਹਨ, ਜੋ ਹੁਣ ਬੱਸਾਂ, ਕਾਰਾਂ, ਅਤੇ ਸਕੂਟਰਾਂ ’ਤੇ ਆਮ ਦਿਖਣ ਲੱਗੇ ਹਨ। ਮੁਹਿੰਮ ਦੀ ਖਾਸ ਗੱਲ ਇਹ ਹੈ ਕਿ ਇਸ ਵਿੱਚ ਕਿਸੇ ਰਾਜਨੀਤਿਕ ਪਾਰਟੀ, ਨੇਤਾ, ਜਾਂ ਪ੍ਰਤੀਕ ਦੀ ਝਲਕ ਨਹੀਂ ਹੈ। ਇਸ ਨੂੰ ਪੂਰੀ ਤਰ੍ਹਾਂ ਗੈਰ-ਰਾਜਨੀਤਿਕ ਰੂਪ ਵਿੱਚ ਪੇਸ਼ ਕੀਤਾ ਜਾ ਰਿਹਾ ਹੈ, ਤਾਂ ਜੋ ਲੋਕਾਂ ਵਿੱਚ ਇਹ ਭਾਵਨਾ ਜਾਗੇ ਕਿ ਇਹ ਸਿਰਫ਼ ਕਿਸੇ ਸਰਕਾਰ ਦਾ ਨਹੀਂ, ਸਗੋਂ ਹਰ ਨਾਗਰਿਕ ਦਾ ਮੁੱਦਾ ਹੈ।

“ਲੋਕਾਂ ਦੀ ਭਾਗੀਦਾਰੀ ਨਾਲ ਬਣੇਗਾ ਇਹ ਜਨ-ਆਂਦੋਲਨ”: ਐਸ.ਐਸ. ਚੰਨੀ
ਪ੍ਰਦੇਸ਼ ਸੰਯੋਜਕ ਐਸ.ਐਸ. ਚੰਨੀ ਨੇ ਕਿਹਾ ਕਿ ਪੰਜਾਬ ਨੇ ਹਮੇਸ਼ਾਂ ਦੇਸ਼-ਹਿਤ ਦੇ ਮੁੱਦਿਆਂ ਵਿੱਚ ਅਗਵਾਈ ਕਰਦੀ ਭੂਮਿਕਾ ਨਿਭਾਈ ਹੈ। ਇੱਕ ਰਾਸ਼ਟਰ, ਇੱਕ ਚੋਣ ਅਜਿਹਾ ਹੀ ਇੱਕ ਐਤਿਹਾਸਿਕ ਕਦਮ ਹੈ, ਜਿਸ ਨਾਲ ਨਾ ਸਿਰਫ਼ ਖਰਚੇ ਵਿੱਚ ਬੱਚਤ ਹੋਵੇਗੀ, ਸਗੋਂ ਦੇਸ਼ ਦੀ ਪ੍ਰਸ਼ਾਸਨਿਕ ਦੱਖਤਾ ਵੀ ਵਧੇਗੀ। ਉਨ੍ਹਾਂ ਦੱਸਿਆ, “ਸਾਡਾ ਟੀਚਾ ਹੈ ਕਿ ਇਸ ਮੁਹਿੰਮ ਨੂੰ ਹਰ ਪਿੰਡ, ਹਰ ਘਰ ਤੱਕ ਪਹੁੰਚਾਇਆ ਜਾਵੇ ਅਤੇ ਜਨਤਾ ਆਪ ਇਸ ਦੀ ਵਾਹਕ ਬਣੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...