ਪੰਜਾਬ ਵਿੱਚ ਉਦਯੋਗਿਕ ਨੀਤੀ ਵਧਾਉਣ ਲਈ ਅੰਤਿਮ ਸੈਕਟਰਲ ਕਮੇਟੀਆਂ ਕੀਤੀਆਂ ਨੋਟੀਫਾਈ : ਕੈਬਨਿਟ ਮੰਤਰੀ ਸੰਜੀਵ ਅਰੋੜਾ

by | Aug 5, 2025 | breaking news, daily | 0 comments

ਏਵਨ ਸਾਈਕਲਜ਼ ਦੇ ਓਂਕਾਰ ਸਿੰਘ ਪਾਹਵਾ, ਹੈਪੀ ਫੋਰਜਿੰਗਜ਼ ਦੇ ਪਰਿਤੋਸ਼ ਗਰਗ, ਵਰਧਮਾਨ ਸਟੀਲ ਦੇ ਸਚਿਤ ਜੈਨ, ਆਈਓਐਲ ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਦੇ ਵਰਿੰਦਰ ਗੁਪਤਾ ਅਤੇ ਡੀਐਮਸੀਐਚ ਦੇ ਡਾ. ਬਿਸ਼ਵ ਮੋਹਨ ਹਨ ਨਵੀਆਂ ਬਣੀਆਂ ਕਮੇਟੀਆਂ ਦੇ ਚੇਅਰਮੈਨ

ਚੰਡੀਗੜ੍ਹ, 05 ਅਗਸਤ:

ਸੂਬੇ ਦੀ ਉਦਯੋਗਿਕ ਨੀਤੀ ਨੂੰ ਮਜ਼ਬੂਤ ਕਰਨ ਅਤੇ ਕਾਰੋਬਾਰ ਕਰਨ ਦੀ ਸੌਖ ਨੂੰ ਬਿਹਤਰ ਬਣਾਉਣ ਦੇ ਮੱਦੇਨਜ਼ਰ ਉਦਯੋਗ ਮਾਹਿਰਾਂ ਤੋਂ ਸੁਝਾਅ ਇਕੱਠੇ ਕਰਨ ਦੀ ਪੰਜਾਬ ਸਰਕਾਰ ਦੀ ਪਹਿਲਕਦਮੀ ਨੂੰ ਜਾਰੀ ਰੱਖਦੇ ਹੋਏ, ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਅੱਜ ਪੰਦਰਾਂ ਹੋਰ ਸੈਕਟਰਲ ਕਮੇਟੀਆਂ ਦੇ ਗਠਨ ਦਾ ਐਲਾਨ ਕੀਤਾ, ਜਿਸ ਨਾਲ ਕਮੇਟੀਆਂ ਦੀ ਕੁੱਲ ਗਿਣਤੀ ਹੁਣ 24 ਹੋ ਗਈ ਹੈ। ਅੱਜ ਦੇ ਐਲਾਨ ਤੋਂ ਬਾਅਦ ਮੰਤਰੀ ਵੱਲੋਂ ਐਲਾਨੀਆਂ ਗਈਆਂ ਕਮੇਟੀਆਂ ਦੀ ਇਹ ਅੰਤਿਮ ਸੂਚੀ ਹੈ।

ਸ਼੍ਰੀ ਅਰੋੜਾ ਨੇ ਮੰਗਲਵਾਰ ਨੂੰ ਇੱਥੇ ਪ੍ਰੈਸ ਕਾਨਫਰੰਸ ਵਿੱਚ ਇਹ ਐਲਾਨ ਕੀਤਾ ਅਤੇ ਕਿਹਾ ਕਿ ਨਵੀਆਂ ਬਣੀਆਂ ਕਮੇਟੀਆਂ ਵਿੱਚ ਵਿਭਿੰਨ ਉਦਯੋਗਿਕ ਖੇਤਰਾਂ ਦੇ ਮੈਂਬਰ ਸ਼ਾਮਲ ਹਨ ਅਤੇ ਇਹ ਖੇਤਰ -ਵਿਸ਼ੇਸ਼ ਨੀਤੀਗਤ ਉਪਾਵਾਂ ਦੀ ਸਿਫ਼ਾਰਸ਼ ਕਰਨ ਲਈ ਥਿੰਕ ਟੈਂਕ ਵਜੋਂ ਕੰਮ ਕਰਨਗੀਆਂ। ਨਵੀਆਂ ਕਮੇਟੀਆਂ ਆਈ.ਟੀ. ਸੈਕਟਰ, ਸਾਈਕਲ ਉਦਯੋਗ, ਆਟੋ ਅਤੇ ਆਟੋ ਕੰਪੋਨੈਂਟਸ, ਇਲੈਕਟ੍ਰਿਕ ਵਾਹਨ, ਨਵਿਆਉਣਯੋਗ ਊਰਜਾ, ਸਟੀਲ ਅਤੇ ਰੋਲਿੰਗ ਮਿੱਲਾਂ, ਪਲਾਸਟਿਕ ਅਤੇ ਰਸਾਇਣਕ ਉਤਪਾਦ, ਲੌਜਿਸਟਿਕਸ ਅਤੇ ਵੇਅਰਹਾਊਸਿੰਗ, ਫਿਲਮ ਮੀਡੀਆ, ਫਾਰਮਾਸਿਊਟੀਕਲ ਅਤੇ ਬਾਇਓਟੈਕਨਾਲੋਜੀ, ਯੂਨੀਵਰਸਿਟੀਆਂ ਅਤੇ ਕੋਚਿੰਗ ਸੰਸਥਾਵਾਂ, ਹਸਪਤਾਲ ਅਤੇ ਸਿਹਤ ਸੰਭਾਲ, ਸਟਾਰਟਅੱਪ, ਪ੍ਰਚੂਨ ਅਤੇ ਈ.ਐਸ.ਡੀ.ਐਮ.- ਇਲੈਕਟ੍ਰਾਨਿਕਸ ਸਿਸਟਮ ਡਿਜ਼ਾਈਨ ਅਤੇ ਨਿਰਮਾਣ ’ਤੇ ਕੇਂਦ੍ਰਿਤ ਹਨ।

ਨਵੀਆਂ ਗਠਿਤ 15 ਕਮੇਟੀਆਂ ਦੇ ਚੇਅਰਮੈਨ ਹੇਠ ਲਿਖੇ ਅਨੁਸਾਰ ਹਨ: ਪ੍ਰਤਾਪ ਅਗਰਵਾਲ (ਆਈਡੀਐਸ ਇਨਫੋਟੈਕ, ਮੋਹਾਲੀ) – ਆਈਟੀ ਸੈਕਟਰ, ਓਂਕਾਰ ਸਿੰਘ ਪਾਹਵਾ (ਏਵਨ ਸਾਈਕਲ, ਲੁਧਿਆਣਾ) – ਸਾਈਕਲ ਉਦਯੋਗ, ਪਰਿਤੋਸ਼ ਗਰਗ (ਹੈਪੀ ਫੋਰਜਿੰਗਜ਼, ਲੁਧਿਆਣਾ)- ਆਟੋ ਅਤੇ ਆਟੋ ਕੰਪੋਨੈਂਟਸ, ਇੰਦਰਵੀਰ ਸਿੰਘ (ਈਵੇਜ ਮੋਟਰਜ਼, ਮੋਹਾਲੀ)- ਇਲੈਕਟ੍ਰਿਕ ਵਾਹਨ, ਅਸ਼ੀਸ਼ ਕੁਮਾਰ (ਵਰਬੀਓ, ਸੰਗਰੂਰ)- ਨਵਿਆਉਣਯੋਗ ਊਰਜਾ, ਸਚਿਤ ਜੈਨ (ਵਰਧਮਾਨ ਸਟੀਲ, ਲੁਧਿਆਣਾ)- ਸਟੀਲ ਐਂਡ ਰੋਲਿੰਗ ਮਿੱਲਜ਼, ਅਭੀ ਬਾਂਸਲ (ਐਸੋਚੈਮ ਅਤੇ ਐਮ.ਡੀ. ਸਰਸਵਤੀ ਐਗਰੋ ਕੈਮੀਕਲਜ਼, ਐਸ.ਏ.ਐਸ. ਨਗਰ)- ਪਲਾਸਟਿਕ ਅਤੇ ਰਸਾਇਣਕ ਉਤਪਾਦ, ਅਸ਼ਵਨੀ ਨਈਅਰ (ਕੈਪਟਨ) ਅਤੇ (ਹਿੰਦ ਟਰਮੀਨਾ ਲੁਧਿਆਣਾ)-ਲਾਜਿਸਟਿਕਸ ਐਂਡ ਵੇਰਅਹਾਊਸਿੰਗ , ਦਿਨੇਸ਼ ਔਲਕ (ਸਪੀਡ ਰਿਕਾਰਡ) – ਫਿਲਮ ਮੀਡੀਆ, ਵਰਿੰਦਰ ਗੁਪਤਾ (ਆਈ.ਓ.ਐਲ. ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼, ਬਰਨਾਲਾ)- ਫਾਰਮਾਸਿਊਟੀਕਲ ਅਤੇ ਬਾਇਓਟੈਕਨਾਲੋਜੀ, ਜਸਪਾਲ ਸਿੰਘ ਸੰਧੂ (ਡਾ.) (ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਜਲੰਧਰ)- ਯੂਨੀਵਰਸਿਟੀਆਂ ਅਤੇ ਕੋਚਿੰਗ ਸੰਸਥਾਵਾਂ, ਬਿਸ਼ਵ ਮੋਹਨ (ਡਾ.) (ਡੀ.ਐਮ.ਸੀ. ਲੁਧਿਆਣਾ)- ਹਸਪਤਾਲ ਅਤੇ ਸਿਹਤ ਸੰਭਾਲ, ਮਮਤਾ ਭਾਰਦਵਾਜ (ਨਿਊਰੋਨ, ਪੰਜਾਬ ਸਟਾਰਟਅੱਪ ਹੱਬ)- ਸਟਾਰਟਅੱਪ, ਉਮੰਗ ਜਿੰਦਲ (ਹੋਮ ਲੈਂਡ ਗਰੁੱਪ)- ਰਿਟੇਲ, ਕਮਲਜੀਤ ਸਿੰਘ (ਡਾ.) (ਸੈਮੀਕੰਡਕਟਰ ਲੈਬਾਰਟਰੀ ਲਿਮਟਿਡ)- ਈ.ਐਸ.ਡੀ.ਐਮ.- ਇਲੈਕਟ੍ਰਾਨਿਕਸ ਸਿਸਟਮ ਡਿਜ਼ਾਈਨ ਅਤੇ ਨਿਰਮਾਣ।

ਸ਼੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਹਰੇਕ ਕਮੇਟੀ ਦਾ ਮੁੱਖ ਕੰਮ ਸਰਕਾਰ ਨੂੰ ਪੰਜਾਬ ਦੇ ਵਿਲੱਖਣ ਉਦਯੋਗਿਕ ਵਾਤਾਵਰਨ ਦੇ ਨਾਲ-ਨਾਲ ਢਾਂਚਾਗਤ ਅਤੇ ਵਿੱਤੀ ਸੰਦਰਭ ਨੂੰ ਧਿਆਨ ਵਿੱਚ ਰੱਖਦੇ ਹੋਏ ਆਪਣੇ ਖਾਸ ਖੇਤਰ ਲਈ ਇੱਕ ਅਨੁਕੂਲਿਤ ਉਦਯੋਗਿਕ ਢਾਂਚੇ/ਨੀਤੀ ਲਈ ਇੱਕ ਢਾਂਚਾਗਤ ਧਰਾਤਲ ਪ੍ਰਦਾਨ ਕਰਨਾ ਹੋਵੇਗਾ। ਇਸਦੇ ਲਈ ਕਮੇਟੀ ਨੂੰ ਦੇਸ਼ ਦੇ ਹੋਰ ਸਾਰੇ ਸਬੰਧਿਤ ਰਾਜਾਂ ਦੀਆਂ ਨੀਤੀਆਂ ਅਤੇ ਢਾਂਚੇ ਦੀ ਜਾਂਚ ਕਰਨੀ ਚਾਹੀਦੀ ਹੈ ਅਤੇ ਇਸ ਤਰ੍ਹਾਂ ਪੰਜਾਬ ਲਈ ਇੱਕ ‘ਸਰਬੋਤਮ-ਦਰਜਾ’ ਨੀਤੀਗਤ ਢਾਂਚਾ ਵਿਕਸਤ ਕਰਨਾ ਚਾਹੀਦਾ ਹੈ। ਕਮੇਟੀਆਂ 1 ਅਕਤੂਬਰ 2025 ਤੱਕ ਲਿਖਤੀ ਰੂਪ ਵਿੱਚ ਇਹਨਾਂ ਸਿਫ਼ਾਰਸ਼ਾਂ ਜਮ੍ਹਾਂ ਕਰਾਉਣਗੀਆਂ।

ਹਰੇਕ ਕਮੇਟੀ ਵਿੱਚ ਇੱਕ ਚੇਅਰਪਰਸਨ ਅਤੇ ਉਦਯੋਗ ਤੋਂ ਕੁਝ ਮੈਂਬਰ ਹੋਣਗੇ। ਹਾਲਾਂਕਿ ਸਰਕਾਰ ਵੱਲੋਂ ਲੋੜ ਅਨੁਸਾਰ ਹੋਰ ਮੈਂਬਰ ਸ਼ਾਮਲ ਕੀਤੇ ਜਾ ਸਕਦੇ ਹਨ। ਮੈਂਬਰ ਆਕਾਰ, ਪੈਮਾਨੇ ਅਤੇ ਭੂਗੋਲ ਵਿੱਚ ਵਿਭਿੰਨ ਹੋਣਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਚਰਚਾ ਦੌਰਾਨ ਸਾਰੇ ਵਿਚਾਰ ਪੇਸ਼ ਕੀਤੇ ਜਾਣ। ਮੈਂਬਰ ਸਮੁੱਚੇ ਖੇਤਰ ਦੇ ਵੱਖ-ਵੱਖ ਉਪ-ਭਾਗਾਂ ਦੀ ਨੁਮਾਇੰਦਗੀ ਵੀ ਕਰਨਗੇ।

ਹਰੇਕ ਕਮੇਟੀ ਨੂੰ ਸਕੱਤਰੇਤ ਸਹਾਇਤਾ ਕਮੇਟੀ ਦੇ ਮੈਂਬਰ-ਸਕੱਤਰ ਦੁਆਰਾ ਪ੍ਰਦਾਨ ਕੀਤੀ ਜਾਵੇਗੀ ਜਿਵੇਂ ਕਿ ਉੱਪਰ ਦੱਸਿਆ ਗਿਆ ਹੈ, ਜੋ ਕਮੇਟੀ ਦੀਆਂ ਮੀਟਿੰਗਾਂ ਦੇ ਆਯੋਜਨ ਅਤੇ ਮਿੰਟ ਤਿਆਰ ਕਰਨ ਦਾ ਇੰਚਾਰਜ ਵੀ ਹੋਵੇਗਾ। ਉਦਯੋਗ ਅਤੇ ਵਣਜ ਵਿਭਾਗ ਤੋਂ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ (ਜੀਐਮਡੀਆਈਸੀ) ਅਤੇ ਪੰਜਾਬ ਬਿਊਰੋ ਆਫ਼ ਇਨਵੈਸਟਮੈਂਟ ਪ੍ਰਮੋਸ਼ਨ ਨਾਲ ਸਬੰਧਤ ਸੈਕਟਰ ਅਧਿਕਾਰੀ ਲੋੜ ਅਨੁਸਾਰ ਕਮੇਟੀ ਨੂੰ ਸੰਬੰਧਿਤ ਪ੍ਰਸ਼ਾਸਕੀ ਸਹਾਇਤਾ ਪ੍ਰਦਾਨ ਕਰਨਗੇ।

ਇਸ ਤੋਂ ਪਹਿਲਾਂ, 9 ਕਮੇਟੀਆਂ ਜਿਵੇਂ ਕਿ ਸਪਿਨਿੰਗ ਅਤੇ ਬੁਣਾਈ ਕਮੇਟੀ, ਲਿਬਾਸ ਕਮੇਟੀ, ਰੰਗਾਈ ਅਤੇ ਫਿਨਿਸ਼ਿੰਗ ਯੂਨਿਟ ਕਮੇਟੀ, ਖੇਡਾਂ/ਚਮੜੇ ਦੇ ਸਾਮਾਨ ਕਮੇਟੀ, ਮਸ਼ੀਨ/ਹੈਂਡ ਟੂਲ ਕਮੇਟੀ, ਫੂਡ ਪ੍ਰੋਸੈਸਿੰਗ ਅਤੇ ਡੇਅਰੀ, ਸੈਰ-ਸਪਾਟਾ ਅਤੇ ਪ੍ਰਾਹੁਣਚਾਰੀ ਕਮੇਟੀ, ਭਾਰੀ ਮਸ਼ੀਨਰੀ, ਫਰਨੀਚਰ ਅਤੇ ਪਲਾਈ ਉਦਯੋਗ ਕਮੇਟੀ ਦਾ ਗਠਨ ਕੀਤਾ ਗਿਆ ਸੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...