ਪੰਜਾਬ ਵਿੱਚ ਖੜਗੇ, ਰਾਹੁਲ ਦੀ ਅਗਵਾਈ ਹੇਠ ਚੋਣਾਂ ਲੜੇਗੀ ਕਾਂਗਰਸ: ਵੜਿੰਗ

by | Jun 12, 2026 | breaking news, daily, election, politics | 0 comments

ਕਿਹਾ: ਕੰਧ ‘ਤੇ ਲਿਖਿਆ ਸਾਫ ਨਜ਼ਰ ਆ ਰਿਹੈ ਕਿ ਪੰਜਾਬ ਵਿੱਚ ਕਾਂਗਰਸ ਦੀ ਅਗਲੀ ਸਰਕਾਰ ਬਣਨ ਜਾ ਰਹੀ ਹੈ

ਬਹਿਬਲ ਕਲਾਂ ਗੋਲੀਕਾਂਡ ਅਤੇ ਬੇਅਦਬੀ ਮਾਮਲੇ ‘ਤੇ ਆਪ ਸਰਕਾਰ ਵਲੋਂ ਕਾਰਵਾਈ ਨਾ ਕਰਨ ‘ਤੇ ਚੁੱਕੇ ਸਵਾਲ

ਤੰਜ ਕੱਸਿਆ: ਜਿਵੇਂ ਭਾਜਪਾ ‘ਈਡੀ ਪਾਰਟੀ’ ਹੈ, ਉਸੇ ਤਰ੍ਹਾਂ ਆਪ ‘ਵਿਜੀਲੈਂਸ ਪਾਰਟੀ’ ਹੈ

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਪੰਜਾਬ ਵਿੱਚ ਹੋਣ ਵਾਲੀਆਂ ਅਗਲੀਆਂ ਚੋਣਾਂ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਰਾਹੁਲ ਗਾਂਧੀ ਦੀ ਅਗਵਾਈ ਹੇਠ ਲੜੀਆਂ ਜਾਣਗੀਆਂ।

ਇਸ ਲੜੀ ਹੇਠ, ਇੱਕ ਸਵਾਲ ਦੇ ਜਵਾਬ ਵਿੱਚ ਕਿ ਪੰਜਾਬ ਵਿਧਾਨ ਸਭਾ ਚੋਣਾਂ ਪਾਰਟੀ ਕਿਸ ਦੀ ਅਗਵਾਈ ਹੇਠ ਲੜੇਗੀ, ਵੜਿੰਗ ਨੇ ਕਿਹਾ ਕਿ ਕਾਂਗਰਸ ਖੜਗੇ ਅਤੇ ਰਾਹੁਲ ਦੀ ਅਗਵਾਈ ਹੇਠ ਹੀ ਚੋਣ ਲੜੇਗੀ ਅਤੇ ਇਸ ਵਿੱਚ ਕੋਈ ਸ਼ੱਕ ਨਹੀਂ ਹੈ। ਜਦਕਿ ਵੜਿੰਗ ਦੀ ਭੂਮਿਕਾ ਬਾਰੇ ਪੁੱਛੇ ਜਾਣ ‘ਤੇ ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਤੋਂ ਪਾਰਟੀ ਦੇ ਇੱਕ ਵਰਕਰ ਰਹੇ ਹਨ ਅਤੇ ਅੱਗੇ ਵੀ ਵਰਕਰ ਵਜੋਂ ਹੀ ਪਾਰਟੀ ਦੀ ਸੇਵਾ ਕਰਦੇ ਰਹਿਣਗੇ।

ਉਨ੍ਹਾਂ ਨੇ ਜ਼ੋਰ ਦਿੰਦਿਆਂ, ਕਿਹਾ ਕਿ ਪੰਜਾਬ ਵਿੱਚ ਕਾਂਗਰਸ ਮਜ਼ਬੂਤ ਸਥਿਤੀ ਵਿੱਚ ਹੈ ਅਤੇ ਇਹ ਕੰਧ ‘ਤੇ ਲਿਖਿਆ ਹੋਇਆ ਸਾਫ਼ ਨਜ਼ਰ ਆ ਰਿਹਾ ਹੈ ਕਿ ਅਗਲੀ ਸਰਕਾਰ ਕਾਂਗਰਸ ਦੀ ਬਣੇਗੀ। ਉਨ੍ਹਾਂ ਨੇ ਕਿਹਾ ਕਿ ਇਹ ਪੰਜਾਬ ਦੇ ਹਰ ਕਾਂਗਰਸੀ ਦਾ ਟੀਚਾ ਹੈ ਅਤੇ ਹਰ ਕੋਈ ਇਸ ਟੀਚੇ ਨੂੰ ਹਾਸਲ ਕਰਨ ਲਈ ਵਚਨਬੱਧ ਹੈ।

ਉੱਥੇ ਹੀ, ਵੜਿੰਗ ਨੇ ਬੇਅਦਬੀ ਅਤੇ ਬਹਿਬਲ ਕਲਾਂ ਪੁਲਿਸ ਗੋਲੀਕਾਂਡ ਦੇ ਮੁੱਦੇ ‘ਤੇ, ਜਿਸ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਸੀ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੀ ਸੁਸਤੀ ਅਤੇ ਮਾਮਲੇ ਵਿਚ ਕਾਰਵਾਈ ਨਾ ਕਰਨ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਹੈਰਾਨੀ ਜਤਾਈ ਕਿ ਸਾਢੇ ਚਾਰ ਸਾਲ ਬੀਤ ਜਾਣ ਅਤੇ ਤਤਕਾਲੀਨ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਆਪਣੀ ਜ਼ਿੰਮੇਵਾਰੀ ਮੰਨਣ ਦੇ ਬਾਵਜੂਦ ਸਰਕਾਰ ਕੋਈ ਕਾਰਵਾਈ ਕਿਉਂ ਨਹੀਂ ਕਰ ਰਹੀ ਹੈ।

ਜਦਕਿ ਆਪ ਆਗੂਆਂ ਵੱਲੋਂ ਅਕਾਲੀ ਦਲ ਅਤੇ ਭਾਜਪਾ ਨੂੰ ਕ੍ਰਮਵਾਰ ‘ਚਿੱਟਾ ਪਾਰਟੀ’ ਅਤੇ ‘ਈਡੀ ਪਾਰਟੀ’ ਕਹਿਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ, ਵੜਿੰਗ ਨੇ ਕਿਹਾ ਕਿ ਭਾਜਪਾ ਨਿਸ਼ਚਿਤ ਤੌਰ ‘ਤੇ ਦੇਸ਼ ਭਰ ਵਿੱਚ ਵਿਰੋਧੀ ਧਿਰ ਦੇ ਆਗੂਆਂ ਖ਼ਿਲਾਫ਼ ਏਜੰਸੀਆਂ ਦਾ ਦੁਰਵਰਤੋਂ ਕਰ ਰਹੀ ਹੈ, ਲੇਕਿਨ ਆਪ ਵੀ ਇਸ ਮਾਮਲੇ ਵਿੱਚ ਕਿਸੇ ਤੋਂ ਘੱਟ ਨਹੀਂ ਹੈ। ਕਿਉਂਕਿ ਉਹ ਪੰਜਾਬ ਵਿੱਚ ਆਪਣੇ ਸਿਆਸੀ ਵਿਰੋਧੀਆਂ ਖ਼ਿਲਾਫ਼ ਵਿਜੀਲੈਂਸ ਵਿਭਾਗ ਦੀ ਦੁਰਵਰਤੋਂ ਕਰ ਰਹੀ ਹੈ। ਉਨ੍ਹਾਂ ਨੇ ਟਿੱਪਣੀ ਕੀਤੀ ਕਿ ਜੇਕਰ ਭਾਜਪਾ ‘ਈਡੀ ਪਾਰਟੀ’ ਹੈ, ਤਾਂ ਫਿਰ ਆਪ ‘ਵਿਜੀਲੈਂਸ ਪਾਰਟੀ’ ਹੈ।

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ, ਵੜਿੰਗ ਨੇ ਕਿਹਾ ਕਿ ਪੰਜਾਬ ਵਿੱਚ ਬਿੱਟੂ ਆਪਣੀ ਸਿਆਸੀ ਅਹਿਮੀਅਤ ਪਹਿਲਾਂ ਹੀ ਗੁਆ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਉਹ ਹੁਣ ਰਾਜ ਸਭਾ ਮੈਂਬਰ ਵੀ ਨਹੀਂ ਰਹਿਣਗੇ ਅਤੇ ਸੰਭਵ ਹੈ ਕਿ ਜਲਦੀ ਆਪਣਾ ਮੰਤਰੀ ਦਾ ਅਹੁਦਾ ਵੀ ਗੁਆ ਬੈਠਣ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਹੀ ਇੱਕ ਅਜਿਹੀ ਪਾਰਟੀ ਹੈ, ਜਿਹੜੀ ਆਪਣੇ ਆਗੂਆਂ ਦਾ ਸਨਮਾਨ ਕਰਦੀ ਹੈ ਅਤੇ ਉਨ੍ਹਾਂ ਦੀ ਅਹਿਮੀਅਤ ਨੂੰ ਕਾਇਮ ਰੱਖਦੀ ਹੈ, ਜਿਸਦਾ ਅਹਿਸਾਸ ਬਿੱਟੂ ਨੂੰ ਹੁਣ ਤੱਕ ਹੋ ਗਿਆ ਹੋਵੇਗਾ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...