ਪੰਜਾਬ ਵਿੱਚ ਦਲਿਤਾਂ ਅਤੇ ਮਜ਼ਲੂਮਾਂ ‘ਤੇ ਜ਼ੁਲਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ — ਜਸਵੀਰ ਸਿੰਘ ਗੜ੍ਹੀ

by | Apr 2, 2026 | daily | 0 comments

ਅੰਬੇਡਕਰ ਪ੍ਰਤਿਮਾ ਬੇਅਦਬੀ, ਸਰਪੰਚ ਨੂੰ ਬੰਧਕ ਬਣਾਉਣ ਅਤੇ ਦਲਿਤ ਪਰਿਵਾਰ ‘ਤੇ ਹਮਲੇ ਦੇ ਮਾਮਲਿਆਂ ‘ਤੇ ਕਮਿਸ਼ਨ ਦਾ ਸੂ-ਮੋਟੋ

ਵਿਦੇਸ਼ ਤੋਂ ਪਰਤਦਿਆਂ ਹੀ ਚੇਅਰਮੈਨ ਵੱਲੋਂ ਤਿੰਨ ਵੱਡੇ ਮਾਮਲਿਆਂ ਵਿੱਚ ਤੁਰੰਤ ਕਾਰਵਾਈ

ਚੰਡੀਗੜ੍ਹ, 2 ਅਪ੍ਰੈਲ:

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਵੱਲੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਦਲਿਤਾਂ ਅਤੇ ਮਜ਼ਲੂਮ ਵਰਗਾਂ ਨਾਲ ਜੁੜੀਆਂ ਅੱਤਿਆਚਾਰ ਦੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਲਗਾਤਾਰ ਤਿੰਨ ਸੂ-ਮੋਟੋ ਨੋਟਿਸ ਜਾਰੀ ਕੀਤੇ ਗਏ ਹਨ। ਚੇਅਰਮੈਨ ਵੱਲੋਂ ਵਿਦੇਸ਼ ਤੋਂ ਪਰਤਦਿਆਂ ਹੀ ਇਨ੍ਹਾਂ ਮਾਮਲਿਆਂ ‘ਤੇ ਤੁਰੰਤ ਕਾਰਵਾਈ ਕਰਦਿਆਂ ਸੰਬੰਧਿਤ ਪੁਲਿਸ ਅਧਿਕਾਰੀਆਂ ਤੋਂ ਮੁਕੰਮਲ ਰਿਪੋਰਟਾਂ ਤਲਬ ਕੀਤੀਆਂ ਗਈਆਂ ਹਨ।

ਕਮਿਸ਼ਨ ਨੂੰ ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਸਬਾ ਕਾਠਗੜ੍ਹ ਵਿੱਚ ਇੱਕ ਮਹਿਲਾ ਸਰਪੰਚ ਅਤੇ ਉਸਦੇ ਪਤੀ ਬਾਬਾ ਕਾਲੇ ਸ਼ਾਹ ਨੂੰ ਬੰਧਕ ਬਣਾਉਣ, ਜਾਤੀ ਆਧਾਰਿਤ ਗਾਲੀ-ਗਲੋਚ ਕਰਨ ਅਤੇ ਕੁੱਟਮਾਰ ਕਰਨ ਦੀ ਘਟਨਾ ਸਾਹਮਣੇ ਆਈ ਹੈ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕਮਿਸ਼ਨ ਵੱਲੋਂ ਸੀਨੀਅਰ ਕਪਤਾਨ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਤੋਂ 7 ਅਪ੍ਰੈਲ 2026 ਨੂੰ ਮੁਕੰਮਲ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ।

ਦੂਜੇ ਮਾਮਲੇ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਨੂਰਪੁਰ ਜੱਟਾਂ ਵਿਖੇ ਡਾ. ਭੀਮ ਰਾਓ ਅੰਬੇਡਕਰ ਜੀ ਦੀ ਪ੍ਰਤਿਮਾ ਨੂੰ ਨੁਕਸਾਨ ਪਹੁੰਚਾਉਣ ਦੀ ਘਟਨਾ ਸਾਹਮਣੇ ਆਈ ਹੈ, ਜਿਸ ਸਬੰਧੀ ਕਮਿਸ਼ਨ ਵੱਲੋਂ ਸੀਨੀਅਰ ਕਪਤਾਨ ਪੁਲਿਸ ਹੁਸ਼ਿਆਰਪੁਰ ਨੂੰ 9 ਅਪ੍ਰੈਲ 2026 ਨੂੰ ਮੁਕੰਮਲ ਰਿਪੋਰਟ ਸਮੇਤ ਪੇਸ਼ ਹੋਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ।

ਇਸੇ ਤਰ੍ਹਾਂ ਤੀਜੇ ਮਾਮਲੇ ਵਿੱਚ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਬੇਈਪੁਰੀ ਵਿੱਚ ਦੋ ਦਲਿਤ ਪਰਿਵਾਰਾਂ ਨਾਲ ਪਿੰਡ ਦੇ ਸਰਪੰਚ ਵੱਲੋਂ ਕੁੱਟਮਾਰ, ਗਾਲੀ-ਗਲੋਚ ਕਰਨ ਅਤੇ ਘਰੇਲੂ ਸਮਾਨ ਨੂੰ ਨੁਕਸਾਨ ਪਹੁੰਚਾਉਣ ਦੀ ਘਟਨਾ ਸਾਹਮਣੇ ਆਈ ਹੈ, ਜਿਸ ਦੀਆਂ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵੱਡੇ ਪੱਧਰ ‘ਤੇ ਵਾਇਰਲ ਹੋਈਆਂ ਹਨ। ਇਸ ਮਾਮਲੇ ਸਬੰਧੀ ਵੀ ਕਮਿਸ਼ਨ ਵੱਲੋਂ ਸੀਨੀਅਰ ਕਪਤਾਨ ਪੁਲਿਸ ਤਰਨਤਾਰਨ ਤੋਂ 9 ਅਪ੍ਰੈਲ 2026 ਨੂੰ ਰਿਪੋਰਟ ਤਲਬ ਕੀਤੀ ਗਈ ਹੈ। ਕਮਿਸ਼ਨ ਵੱਲੋਂ ਨਿਰਦੇਸ਼ ਦਿੱਤੇ ਗਏ ਹਨ ਕਿ ਸੰਬੰਧਿਤ ਡੀਐਸਪੀ ਪੱਧਰ ਦੇ ਅਧਿਕਾਰੀ ਨਿੱਜੀ ਤੌਰ ‘ਤੇ ਹਾਜ਼ਰ ਹੋ ਕੇ ਰਿਪੋਰਟ ਪੇਸ਼ ਕਰਨ।

ਇਸ ਮੌਕੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਪੰਜਾਬ ਵਿੱਚ ਗਰੀਬਾਂ, ਮਜ਼ਲੂਮਾਂ ਅਤੇ ਦਲਿਤ ਵਰਗਾਂ ‘ਤੇ ਕਿਸੇ ਵੀ ਤਰ੍ਹਾਂ ਦਾ ਜ਼ੁਲਮ ਜਾਂ ਜਾਤੀ ਆਧਾਰਿਤ ਵਿਤਕਰਾ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ‘ਤੇ ਕਮਿਸ਼ਨ ਵੱਲੋਂ ਤੁਰੰਤ ਕਾਰਵਾਈ ਕੀਤੀ ਜਾਵੇਗੀ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇਗੀ।

ਉਨ੍ਹਾਂ ਹੋਰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸੰਬੰਧਿਤ ਵਿਭਾਗਾਂ ਦੇ ਜਿੰਮੇਵਾਰ ਅਧਿਕਾਰੀ ਕਿਸੇ ਵੀ ਜਾਤੀ ਵਿਤਕਰੇ ਦੇ ਮਾਮਲੇ ਵਿੱਚ ਲਾਪਰਵਾਹੀ ਕਰਦੇ ਪਾਏ ਗਏ ਤਾਂ ਉਨ੍ਹਾਂ ਖ਼ਿਲਾਫ਼ ਵੀ ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ (ਅੱਤਿਆਚਾਰ ਰੋਕੂ) ਐਕਟ 1989 ਦੀ ਧਾਰਾ 4 ਤਹਿਤ ਕਾਰਵਾਈ ਕੀਤੀ ਜਾਵੇਗੀ।
___

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...