ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ‘ਆਪ’ ਸਰਕਾਰ ਦੌਰਾਨ ਚਾਰ ਗੁਣਾ ਵਧੀ: ਕਾਂਗਰਸ

by | Aug 24, 2026 | breaking news, crime, daily, politics | 0 comments

ਪੁੱਛਿਆ- ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਲਈ ਹੁਣ ਤੱਕ ਕਿੰਨੇ ਐਸਐਸਪੀ ਤੇ ਪੁਲਿਸ ਕਮਿਸ਼ਨਰ ਜ਼ਿੰਮੇਵਾਰ ਠਹਿਰਾਏ ਗਏ?

ਪੰਜਾਬ ਵਿੱਚ ਭ੍ਰਿਸ਼ਟਾਚਾਰ ਨੇ ਸਾਰੀਆਂ ਹੱਦਾਂ ਕੀਤੀਆਂ ਪਾਰ;

ਈਡੀ ਨੂੰ ਖੁਦ ਕਾਰਵਾਈ ਕਰਨ ਦੀ ਬਜਾਏ ਡੀਜੀਪੀ ਨੂੰ ਚਿੱਠੀ ਲਿਖਣ ਦੀ ਲੋੜ ਕਿਉਂ ਪਈ?

ਭਾਜਪਾ ਅਤੇ ‘ਆਪ’ ਵਿਚਾਲੇ ਅੰਦਰੂਨੀ ਸਮਝੌਤਾ ਹੋਣ ਦਾ ਲਾਇਆ ਦੋਸ਼

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਕਈ ਗੁਣਾ ਵੱਧ ਗਈ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਖ਼ਤਮ ਕਰਨ ਦੀ ਗੱਲ ਤਾਂ ਦੂਰ, ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਇਹ ਹੋਰ ਵੀ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ। ਅੱਜ ਸ਼ਾਇਦ ਹੀ ਕੋਈ ਅਜਿਹਾ ਪਰਿਵਾਰ ਹੋਵੇ ਜੋ ਇਸ ਸਮੱਸਿਆ ਤੋਂ ਪ੍ਰਭਾਵਿਤ ਨਾ ਹੋਵੇ ਜਾਂ ਆਪਣੇ ਬੱਚਿਆਂ ਦੇ ਨਸ਼ਿਆਂ ਦੀ ਲਪੇਟ ਵਿੱਚ ਆਉਣ ਨੂੰ ਲੈ ਕੇ ਚਿੰਤਾ ਵਿੱਚ ਨਾ ਹੋਵੇ।

ਕਾਂਗਰਸ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਡਾ. ਅਮਰ ਸਿੰਘ ਅਤੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਮੌਜੂਦਗੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਤੋਂ ਚਾਰ ਸਵਾਲਾਂ ਦੇ ਜਵਾਬ ਮੰਗੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ’ਤੇ ਕਰੋੜਾਂ ਰੁਪਏ ਖਰਚ ਕੀਤੇ ਹਨ, ਜੇਕਰ ਇਹ ਮੁਹਿੰਮ ਸਫ਼ਲ ਰਹੀ ਹੈ ਤਾਂ ਫਿਰ ਸੂਬੇ ਵਿੱਚ ਨਸ਼ਿਆਂ ਕਾਰਨ ਲਗਾਤਾਰ ਮੌਤਾਂ ਕਿਉਂ ਵੱਧ ਰਹੀਆਂ ਹਨ?

ਉਨ੍ਹਾਂ ਮੁੱਖ ਮੰਤਰੀ ਅਤੇ ਡੀਜੀਪੀ ਨੂੰ ਯਾਦ ਕਰਵਾਇਆ ਕਿ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਮਈ 2025 ਤੋਂ ਬਾਅਦ ਹਰ ਜ਼ਿਲ੍ਹੇ ਦਾ ਪੁਲਿਸ ਮੁਖੀ ਆਪਣੇ ਜ਼ਿਲ੍ਹੇ ਵਿੱਚ ਨਸ਼ਿਆਂ ਕਾਰਨ ਹੋਣ ਵਾਲੀ ਮੌਤ ਲਈ ਜ਼ਿੰਮੇਵਾਰ ਹੋਵੇਗਾ। ਵੜਿੰਗ ਨੇ ਪੁੱਛਿਆ ਕਿ ਉਸ ਤੋਂ ਬਾਅਦ ਨਸ਼ਿਆਂ ਕਾਰਨ ਹੋਈਆਂ ਕਿੰਨੀਆਂ ਮੌਤਾਂ ਦੇ ਮਾਮਲੇ ਵਿੱਚ ਹੁਣ ਤੱਕ ਕਿੰਨੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ? ਕਿੰਨਿਆਂ ‘ਤੇ ਕਾਰਵਾਈ ਕੀਤੀ ਗਈ ਹੈ?

ਰਾਜਾ ਵੜਿੰਗ ਨੇ ਵੱਖ-ਵੱਖ ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਬਠਿੰਡਾ, ਮਾਨਸਾ, ਫਿਰੋਜ਼ਪੁਰ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਵਿੱਚ ਨਸ਼ਿਆਂ ਦੀ ਸਮੱਸਿਆ ਸਭ ਤੋਂ ਗੰਭੀਰ ਬਣੀ ਹੋਈ ਹੈ। ਉਨ੍ਹਾਂ ਸਵਾਲ ਕੀਤਾ ਕਿ ਨਸ਼ਿਆਂ ਦੀ ਸਪਲਾਈ ਚੇਨ ਦੀ ਸਰਪ੍ਰਸਤੀ ਕੌਣ ਕਰ ਰਿਹਾ ਹੈ ਅਤੇ ਕੌਣ ਇਸ ਦੀ ਰੱਖਿਆ ਕਰ ਰਿਹਾ ਹੈ? ਕੀ ਇਸ ਲਈ ਸਥਾਨਕ ਐਸਐਸਪੀ ਜ਼ਿੰਮੇਵਾਰ ਹੈ ਜਾਂ ਸੱਤਾਧਾਰੀ ਪਾਰਟੀ ਦੇ ਸਥਾਨਕ ਆਗੂ?

ਉਨ੍ਹਾਂ ਕਿਹਾ ਕਿ ਸਰਕਾਰ ਨੇ ਨਸ਼ਿਆਂ ਦੀ ਸਪਲਾਈ ਚੇਨ ਨੂੰ ਤਿੰਨ ਮਹੀਨਿਆਂ ਵਿੱਚ ਤੋੜਨ ਦਾ ਦਾਅਵਾ ਕੀਤਾ ਸੀ, ਪਰ ਤੱਥ ਇਹ ਹੈ ਕਿ ਸਰਕਾਰ ਤਾਂ ਪੰਜ ਸਾਲਾਂ ਵਿੱਚ ਵੀ ਇਸ ਨੂੰ ਖ਼ਤਮ ਨਹੀਂ ਕਰ ਸਕੀ, ਉਲਟਾ, ਸਰਕਾਰ ਦੀ ਸਰਪ੍ਰਸਤੀ ਕਾਰਨ ਨਸ਼ਿਆਂ ਦੀ ਸਪਲਾਈ ਚੇਨ ਹੋਰ ਮਜ਼ਬੂਤ ਹੋਈ ਹੈ।

ਵੜਿੰਗ ਨੇ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੀ ਸਥਿਤੀ ਇੰਨੀ ਗੰਭੀਰ ਤੇ ਚਿੰਤਾਜਨਕ ਹੋ ਚੁੱਕੀ ਹੈ ਕਿ ਮਾਨਸਾ ਵਿੱਚ ਇੱਕ ਮਹਿਲਾ ਖਿਡਾਰਨ ਵੱਲੋਂ ਨਸ਼ਾ ਖਰੀਦਣ ਲਈ ਆਪਣਾ ਛੇ ਮਹੀਨੇ ਦਾ ਬੱਚਾ ਵੇਚਣ ਦਾ ਮਾਮਲਾ ਵੀ ਸਾਹਮਣੇ ਆਇਆ ਹੈ।

ਉਨ੍ਹਾਂ ਨੇ ਖੁਲਾਸਾ ਕੀਤਾ ਕਿ 14 ਤੋਂ 20 ਅਗਸਤ ਦੇ ਦਰਮਿਆਨ ਮਾਲਵਾ ਖੇਤਰ ਵਿੱਚ ਨਸ਼ਿਆਂ ਨਾਲ ਸਬੰਧਤ 7-8 ਮੌਤਾਂ ਹੋਈਆਂ ਹਨ, ਜਿਨ੍ਹਾਂ ਵਿੱਚ ਇੱਕ ਤਾਂ 16 ਸਾਲਾਂ ਦਾ ਮੁੰਡਾ ਸੀ। ਉਨ੍ਹਾਂ ਨੇ ਕਿਹਾ ਕਿ ਇਹ ਸਿਰਫ਼ ਉਹ ਮਾਮਲੇ ਹਨ ਜੋ ਰਿਪੋਰਟ ਹੋਏ ਹਨ, ਜਦਕਿ ਸਮਾਜਿਕ ਬਦਨਾਮੀ ਦੇ ਡਰ ਕਾਰਨ ਕਈ ਮਾਪੇ ਆਪਣੇ ਬੱਚਿਆਂ ਦੀ ਨਸ਼ਿਆਂ ਕਾਰਨ ਹੋਈ ਮੌਤ ਦੀ ਗੱਲ ਸਾਹਮਣੇ ਨਹੀਂ ਲਿਆਉਂਦੇ।

ਮੁੱਖ ਮੰਤਰੀ ਦੀ ਪਤਨੀ ’ਤੇ ਇੱਕ ਬਲਾਤਕਾਰ ਮਾਮਲੇ ਨੂੰ ਦਬਾਉਣ ਲਈ 5 ਕਰੋੜ ਰੁਪਏ ਮੰਗਣ ਦੇ ਦੋਸ਼ਾਂ ’ਤੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਨੋਟਿਸ ਲੈਣ ਅਤੇ ਮੁੱਖ ਮੰਤਰੀ ਦੇ ਓਐਸਡੀ ਖ਼ਿਲਾਫ਼ ਮਾਮਲਾ ਦਰਜ ਕਰਨ ਸਬੰਧੀ ਈਡੀ ਵੱਲੋਂ ਡੀਜੀਪੀ ਨੂੰ ਲਿਖੇ ਪੱਤਰ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਵੜਿੰਗ ਨੇ ਕਿਹਾ ਕਿ ਪੰਜਾਬ ਵਿੱਚ ਭ੍ਰਿਸ਼ਟਾਚਾਰ ਸਾਰੀਆਂ ਹੱਦਾਂ ਪਾਰ ਕਰ ਚੁੱਕਾ ਹੈ ਅਤੇ ਇਹ ਸਭ ਕੁਝ ਭਗਵੰਤ ਮਾਨ ਦੀਆਂ ਅੱਖਾਂ ਦੇ ਸਾਹਮਣੇ ਹੋ ਰਿਹਾ ਹੈ।

ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਵਿੱਚ ਭਾਜਪਾ ਅਤੇ ਪੰਜਾਬ ਵਿੱਚ ‘ਆਪ’ ਵਿਚਾਲੇ ਅੰਦਰੂਨੀ ਸਮਝੌਤਾ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਚਾਹੁੰਦੀ ਹੈ ਕਿ ‘ਆਪ’ ਗੁਜਰਾਤ ਵਿੱਚ ਉਸ ਦੀ ਮਦਦ ਕਰੇ ਅਤੇ ਬਦਲੇ ਵਿੱਚ ਭਾਜਪਾ ਪੰਜਾਬ ਵਿੱਚ ‘ਆਪ’ ਦੀ ਮਦਦ ਕਰੇ। ਉਨ੍ਹਾਂ ਨੇ ਸਵਾਲ ਕੀਤਾ ਕਿ ਜੇਕਰ ਅਜਿਹਾ ਕੋਈ ਸਮਝੌਤਾ ਨਹੀਂ ਹੈ ਤਾਂ ਈਡੀ ਨੇ ਖੁਦ ਕਾਰਵਾਈ ਕਰਨ ਦੀ ਬਜਾਏ ਡੀਜੀਪੀ ਨੂੰ ਮਾਮਲਾ ਦਰਜ ਕਰਨ ਲਈ ਚਿੱਠੀ ਕਿਉਂ ਲਿਖੀ? ਕਾਂਗਰਸ ਆਗੂਆਂ ਦੇ ਮਾਮਲਿਆਂ ਵਿੱਚ ਤਾਂ ਈਡੀ ਵੱਲੋਂ ਪਹਿਲੀ ਹੀ ਪੇਸ਼ੀ ’ਤੇ ਸਿੱਧੇ ਤੌਰ ’ਤੇ ਸੰਮਨ ਜਾਰੀ ਕਰਕੇ ਪੁੱਛਗਿੱਛ ਕੀਤੀ ਗਈ ਅਤੇ ਗ੍ਰਿਫ਼ਤਾਰੀਆਂ ਤੱਕ ਕੀਤੀਆਂ ਗਈਆਂ।

ਵੜਿੰਗ ਨੇ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਆਪਣੇ ਖ਼ਿਲਾਫ਼ ਸੀਬੀਆਈ ਜਾਂਚ ਦੀ ਮੰਗ ਕੀਤੇ ਜਾਣ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਅਤੇ ‘ਆਪ’ ਵਿਚਾਲੇ ਕੋਈ ਸਮਝ ਨਹੀਂ ਹੈ ਤਾਂ ਬੈਂਸ ਉਸੇ ਸੀਬੀਆਈ ਤੋਂ ਜਾਂਚ ਦੀ ਮੰਗ ਕਿਉਂ ਕਰ ਰਹੇ ਹਨ, ਜਿਸ ਨੇ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਜਿਸ ’ਤੇ ‘ਆਪ’ ਵੱਲੋਂ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰਨ ਦੇ ਦੋਸ਼ ਲਗਾਏ ਜਾਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਨਿਸ਼ਚਿਤ ਤੌਰ ’ਤੇ ਹੁਣ ਹਾਲਾਤ ਬਦਲ ਗਏ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਸਾਹਮਣੇ ਭ੍ਰਿਸ਼ਟਾਚਾਰ ਨਾਲ ਜੁੜੇ ਇਨ੍ਹਾਂ ਗੰਭੀਰ ਮਾਮਲਿਆਂ ’ਤੇ ਮੁੱਖ ਮੰਤਰੀ, ਡੀਜੀਪੀ ਅਤੇ ਈਡੀ- ਤਿੰਨਾਂ ਨੂੰ ਆਪਣੀ-ਆਪਣੀ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ ਅਤੇ ਹੁਣ ਤੱਕ ਕੀਤੀ ਗਈ ਕਾਰਵਾਈ ਬਾਰੇ ਜਾਣਕਾਰੀ ਦੇਣੀ ਚਾਹੀਦੀ ਹੈ।

ਹਰਿਆਣਾ ਦੇ ਸੰਸਦ ਮੈਂਬਰ ਦੀਪਇੰਦਰ ਹੁੱਡਾ ਵੱਲੋਂ 1984 ਦੇ ਦਿੱਲੀ ਵਿਰੋਧੀ ਸਿੱਖ ਦੰਗਿਆਂ ਵਿੱਚ ਸਿੱਖਾਂ ਦੀ ਹੱਤਿਆ ਦੇ ਦੋਸ਼ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸੱਜਣ ਕੁਮਾਰ ਦੀ ਤਾਰੀਫ਼ ਕੀਤੇ ਜਾਣ ਸਬੰਧੀ ਸਵਾਲ ਦੇ ਜਵਾਬ ਵਿੱਚ ਵੜਿੰਗ ਨੇ ਕਿਹਾ ਕਿ ਕੋਈ ਵੀ ਸੂਝਵਾਨ ਵਿਅਕਤੀ, ਭਾਵੇਂ ਉਹ ਸਿੱਖ ਹੋਵੇ ਜਾਂ ਗੈਰ-ਸਿੱਖ, 1984 ਦੇ ਦਰਦ ਅਤੇ ਤ੍ਰਾਸਦੀ ਨੂੰ ਨਹੀਂ ਭੁੱਲ ਸਕਦਾ।

ਉਨ੍ਹਾਂ ਕਿਹਾ ਕਿ ਸੱਜਣ ਕੁਮਾਰ ਨੂੰ ਕਾਨੂੰਨ ਅਨੁਸਾਰ ਸਜ਼ਾ ਮਿਲ ਚੁੱਕੀ ਹੈ ਅਤੇ ਦੀਪੇਂਦਰ ਹੁੱਡਾ ਵੱਲੋਂ ਦਿੱਤਾ ਗਿਆ ਬਿਆਨ ਉਨ੍ਹਾਂ ਦੀ ਨਿੱਜੀ ਰਾਏ ਹੈ, ਕਾਂਗਰਸ ਪਾਰਟੀ ਦੀ ਨਹੀਂ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਵੀ ਕਈ ਮੌਕਿਆਂ ’ਤੇ 1984 ਦੀ ਤ੍ਰਾਸਦੀ ’ਤੇ ਆਪਣਾ ਦੁੱਖ ਪ੍ਰਗਟ ਕੀਤਾ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...