ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਤੇਜ਼ੀ ਫੜੀ: 8 ਦਿਨਾਂ ‘ਚ 1000 ਤੋਂ ਵੱਧ ਨਸ਼ਾ ਤਸਕਰ ਗ੍ਰਿਫਤਾਰ, 700 ਕੇਸ ਦਰਜ-ਅਮਨ ਅਰੋੜਾ

by | Mar 9, 2025 | breaking news, daily | 0 comments

• ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਰਾਜ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਦੀ ਵਚਨਬੱਧਤਾ ਦੁਹਰਾਈ

• ਸਮਾਜਿਕ-ਧਾਰਮਿਕ, ਰਾਜਨੀਤਿਕ ਪਾਰਟੀਆਂ ਅਤੇ ਐਨ ਜੀ ਓਜ਼ ਨੂੰ ਨਸ਼ਿਆਂ ਵਿਰੁੱਧ ਜੰਗ ਵਿੱਚ ਸ਼ਾਮਲ ਹੋਣ ਦਾ ਸੱਦਾ

• “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਮੋਹਾਲੀ ਜ਼ਿਲ੍ਹੇ ਵੱਲੋਂ ਕੀਤੀ ਕਾਰਵਾਈ ਦੀ ਸਮੀਖਿਆ

ਚੰਡੀਗੜ੍ਹ/ਐਸ.ਏ.ਐਸ.ਨਗਰ, 8 ਮਾਰਚ:

ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਸ਼ਨੀਵਾਰ ਨੂੰ ਇੱਥੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ਖਿਲਾਫ ਸਖਤ ਰੁਖ ਅਖਤਿਆਰ ਕਰਦੇ ਹੋਏ ਹਾਲ ਹੀ ਵਿੱਚ ਵਿੱਢੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ 1000 ਤੋਂ ਵੱਧ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਡੱਕਿਆ ਹੈ ਅਤੇ ਸੂਬੇ ਭਰ ਵਿੱਚ 700 ਦੇ ਕਰੀਬ ਕੇਸ ਦਰਜ ਕੀਤੇ ਹਨ।

ਐਸ.ਏ.ਐਸ.ਨਗਰ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਇਸ ਮੁਹਿੰਮ ਤਹਿਤ ਕੀਤੀ ਗਈ ਪ੍ਰਗਤੀ ਅਤੇ ਕਾਰਵਾਈ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ ਦੌਰਾਨ ਸ੍ਰੀ ਅਰੋੜਾ ਨੇ ਸੂਬੇ ਵਿੱਚ ਹੁਣ ਤੱਕ ਪ੍ਰਾਪਤ ਕੀਤੇ ਮੁਹਿੰਮ ਦੇ ਹਾਂ-ਪੱਖੀ ਨਤੀਜਿਆਂ ਬਾਰੇ ਚਾਨਣਾ ਪਾਇਆ, ਜਿਸ ਵਿੱਚ ਸਿਰਫ਼ ਅੱਠ ਦਿਨਾਂ ਵਿੱਚ 50 ਕਿਲੋ ਹੈਰੋਇਨ, 5 ਕੁਇੰਟਲ ਤੋਂ ਵੱਧ ਭੁੱਕੀ, 30 ਕਿਲੋ ਅਫੀਮ ਅਤੇ 22 ਲੱਖ ਰੁਪਏ ਤੋਂ ਵੱਧ ਦੀ ਡਰੱਗ ਮਨੀ ਦੀ ਬਰਾਮਦਗੀ ਸ਼ਾਮਲ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਸ਼ਾ ਤਸਕਰਾਂ ਕੋਲ ਦੋ ਹੀ ਬਦਲ ਹਨ ਜਾਂ ਤਾਂ ਉਹ ਆਪਣੀਆਂ ਗੈਰ-ਕਾਨੂੰਨੀ ਗਤੀਵਿਧੀਆਂ ਬੰਦ ਕਰ ਦੇਣ ਜਾਂ ਫ਼ਿਰ ਪੰਜਾਬ ਛੱਡ ਦੇਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣ ਲਈ ਹਰ ਸੰਭਵ ਕਦਮ ਚੁੱਕਣ ਲਈ ਵਚਨਬੱਧ ਹੈ ਅਤੇ ਇਸ ਗੈਰ ਕਾਨੂੰਨੀ ਧੰਦੇ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਸ੍ਰੀ ਅਮਨ ਅਰੋੜਾ ਨੇ ਸਮੂਹ ਸਮਾਜਿਕ-ਧਾਰਮਿਕ ਸੰਸਥਾਵਾਂ, ਰਾਜਨੀਤਿਕ ਪਾਰਟੀਆਂ ਅਤੇ ਗੈਰ ਸਰਕਾਰੀ ਸੰਗਠਨਾਂ ਨੂੰ ਇਸ ਮੁਹਿੰਮ ਵਿੱਚ ਸ਼ਾਮਲ ਹੋਣ ਅਤੇ ਗੁਰੂਆਂ, ਪੀਰਾਂ, ਸੰਤਾਂ ਅਤੇ ਯੋਧਿਆਂ ਦੀ ਧਰਤੀ ਪੰਜਾਬ ਨੂੰ ਬਚਾਉਣ ਲਈ ਇਕੱਠੇ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸਮੂਹਿਕ ਜ਼ਿੰਮੇਵਾਰੀ ਹੈ ਅਤੇ ਇਸ ਚੁਣੌਤੀਪੂਰਨ ਜੰਗ ਨੂੰ ਇਕਜੁੱਟ ਯਤਨਾਂ ਰਾਹੀਂ ਜਿੱਤਿਆ ਜਾ ਸਕਦਾ ਹੈ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ, “ਪੰਜਾਬ ਸਰਕਾਰ ਨੇ ਨਸ਼ੇ ਦੀ ਵਰਤੋਂ ਕਰਨ ਵਾਲੇ ਲੋਕਾਂ ਦੇ ਮੁੜ ਵਸੇਬੇ ਲਈ, ਉਹਨਾਂ ਦਾ ਮਰੀਜ਼ਾਂ ਵਾਂਗ ਇਲਾਜ ਕਰਨ ਲਈ ਇੱਕ ਕਾਰਜ ਯੋਜਨਾ ਵੀ ਤਿਆਰ ਕੀਤੀ ਹੈ। ਨਸ਼ਾ ਛੁਡਾਊ ਕੇਂਦਰਾਂ ਅਤੇ ਓ.ਓ.ਏ.ਟੀ. ਕਲੀਨਿਕਾਂ ਵਿੱਚ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਉਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕੀਤਾ ਜਾ ਸਕੇ”।

ਸ੍ਰੀ ਅਰੋੜਾ ਨੇ ਦੱਸਿਆ ਕਿ ਪਿਛਲੀਆਂ ਸਰਕਾਰਾਂ ਨੇ ਆਪਣੇ ਨਿੱਜੀ ਮੁਫ਼ਾਦਾਂ ਲਈ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕ ਦਿੱਤਾ ਸੀ ਅਤੇ ਮੌਜੂਦਾ ਸਰਕਾਰ ਨਸ਼ਿਆਂ ਦੇ ਪੈਸੇ ਨਾਲ ਬਣੀਆਂ ਜਾਇਦਾਦਾਂ ਨੂੰ ਢਾਹੁਣ ਲਈ ਕਦਮ ਚੁੱਕ ਰਹੀ ਹੈ।

ਮੀਟਿੰਗ ਦੌਰਾਨ ਸ੍ਰੀ ਅਰੋੜਾ ਨੇ ਨਸ਼ਿਆਂ ਦੇ ਖਾਤਮੇ ਲਈ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ।
ਮੀਟਿੰਗ ਵਿੱਚ ਸੰਸਦ ਮੈਂਬਰ ਆਨੰਦਪੁਰ ਸਾਹਿਬ ਮਲਵਿੰਦਰ ਸਿੰਘ ਕੰਗ, ਵਿਧਾਇਕ ਕੁਲਵੰਤ ਸਿੰਘ ਤੇ ਕੁਲਜੀਤ ਸਿੰਘ ਰੰਧਾਵਾ, ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਸੰਨੀ ਸਿੰਘ ਆਹਲੂਵਾਲੀਆ, ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ, ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਪਰਸਨ ਪ੍ਰਭਜੋਤ ਕੌਰ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਐਸ. ਐਸ. ਪੀ. ਦੀਪਕ ਪਾਰੀਕ ਅਤੇ ਵੱਖ-ਵੱਖ ਵਿਭਾਗਾਂ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

ਸ੍ਰੀ ਅਰੋੜਾ ਨੇ ਡੀ ਸੀ ਮੁਹਾਲੀ ਨੂੰ ਮੀਟਿੰਗ ਦੌਰਾਨ ਪ੍ਰਾਪਤ ਸਾਰੇ ਸੁਝਾਅ ਵੀ ਲਿਖਤੀ ਰੂਪ ਵਿੱਚ ਉਨ੍ਹਾਂ ਨੂੰ ਭੇਜਣ ਦੀ ਹਦਾਇਤ ਕੀਤੀ ਤਾਂ ਜੋ ਅੱਗੇ ਸਰਕਾਰ ਪੱਧਰ ’ਤੇ ਨੀਤੀਗਤ ਫੈਸਲਿਆਂ ਲੈਣ ਸਮੇਂ ਇਨ੍ਹਾਂ ਉੱਤੇ ਵਿਚਾਰ ਕੀਤਾ ਜਾ ਸਕੇ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...