ਪੰਜਾਬ ਵਿੱਚ ਸਿਰਫ਼ 16 ਦਿਨਾਂ ‘ਚ ਐਸ.ਆਈ.ਆਰ. ਅਧੀਨ 1 ਕਰੋੜ ਤੋਂ ਵੱਧ ਗਣਨਾ ਫਾਰਮਾਂ ਨੂੰ ਡਿਜੀਟਾਈਜ਼ ਕੀਤਾ ਗਿਆ: ਅਨਿੰਦਿਤਾ ਮਿਤਰਾ

by | Jul 13, 2026 | daily, election, politics | 0 comments

*ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਦੀਆਂ ਲਗਾਤਾਰ ਕੋਸ਼ਿਸ਼ਾਂ ਸਦਕਾ ਹਾਸਲ ਕੀਤੀ ਇਹ ਬੇਮਿਸਾਲ ਉਪਲਬਧੀ: ਸੀ.ਈ.ਓ. ਅਨਿੰਦਿਤਾ ਮਿਤਰਾ*

*ਸੀ.ਈ.ਓ. ਵੱਲੋਂ ਵੋਟਰਾਂ ਨੂੰ 11-12 ਜੁਲਾਈ ਦੇ ਵਿਸ਼ੇਸ਼ ਕੈਂਪਾਂ ਵਿੱਚ ਸ਼ਾਮਲ ਹੋਣ ਦੀ ਅਪੀਲ; ਪੰਜਾਬ ‘ਐਸ.ਆਈ.ਆਰ. 2026’ ਦੇ ਘਰ-ਘਰ ਗਣਨਾ ਪੜਾਅ ਅੰਤਿਮ ਦੌਰ ਵੱਲ ਅੱਗੇ ਵਧਿਆ*

*ਕੋਈ ਵੀ ਯੋਗ ਵੋਟਰ ਖਰੜਾ ਵੋਟਰ ਸੂਚੀ ਤੋਂ ਬਾਹਰ ਨਹੀਂ ਰਹੇਗਾ: ਸੀ.ਈ.ਓ. ਪੰਜਾਬ*

ਪੰਜਾਬ ਭਰ ਵਿੱਚ ਘਰ-ਘਰ ਜਾ ਕੇ ਗਣਨਾ ਕਰਨ ਦੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਪ੍ਰਕਿਰਿਆ ਨਿਰੰਤਰ ਤੇਜ਼ੀ ਨਾਲ ਚੱਲ ਰਹੀ ਹੈ। 25 ਜੂਨ, 2026 ਨੂੰ ਇਸ ਦੀ ਸ਼ੁਰੂਆਤ ਦੇ ਮਹਿਜ਼ 16 ਦਿਨਾਂ ਦੇ ਅੰਦਰ, ਸੂਬੇ ਨੇ 1 ਕਰੋੜ ਤੋਂ ਵੱਧ ਗਣਨਾ ਫਾਰਮਾਂ ਨੂੰ ਸਫ਼ਲਤਾਪੂਰਵਕ ਡਿਜੀਟਾਈਜ਼ ਕਰ ਲਿਆ ਹੈ। ਵਿਸ਼ੇਸ਼ ਗੱਲ ਇਹ ਹੈ ਕਿ ਸਾਰੇ ਘਰਾਂ ਵਿੱਚ 99.34 ਫ਼ੀਸਦ ਗਣਨਾ ਫਾਰਮਾਂ ਦੀ ਵੰਡ ਪਹਿਲਾਂ ਹੀ ਮੁਕੰਮਲ ਕੀਤੀ ਜਾ ਚੁੱਕੀ ਹੈ, ਜੋ ਇਹ ਦਰਸਾਉਂਦਾ ਹੈ ਕਿ ਸੂਬੇ ਭਰ ਦੇ ਸਾਰੇ ਵੋਟਰਾਂ ਤੱਕ ਵਿਆਪਕ ਪਹੁੰਚ ਯਕੀਨੀ ਬਣਾਈ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੀ ਮੁੱਖ ਚੋਣ ਅਫ਼ਸਰ (ਸੀ.ਈ.ਓ.) ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਸਹੀ ਵੋਟਰ ਸੂਚੀਆਂ ਤਿਆਰ ਰੱਖਣ ਅਤੇ ਲੋਕਤੰਤਰੀ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਕਰਨ ਲਈ ਗਣਨਾ ਫਾਰਮਾਂ ਨੂੰ ਇਕੱਤਰ ਕਰਨਾ ਅਤੇ ਉਨ੍ਹਾਂ ਦਾ ਡਿਜੀਟਾਈਜ਼ੇਸ਼ਨ ਕਰਨਾ ਇੱਕ ਬਹੁਤ ਹੀ ਅਹਿਮ ਕਦਮ ਹੈ। ਉਨ੍ਹਾਂ ਨੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼.), ਸੁਪਰਵਾਈਜ਼ਰਾਂ, ਸਹਾਇਕ ਚੋਣ ਰਜਿਸਟ੍ਰੇਸ਼ਨ ਅਫਸਰਾਂ (ਏ.ਈ.ਆਰ.ਓਜ਼.) ਅਤੇ ਚੋਣ ਰਜਿਸਟ੍ਰੇਸ਼ਨ ਅਫਸਰਾਂ (ਈ.ਆਰ.ਓਜ਼.) ਦੇ ਲਗਾਤਾਰ ਯਤਨਾਂ ਦੀ ਵਿਸ਼ੇਸ਼ ਤੌਰ ‘ਤੇ ਸ਼ਲਾਘਾ ਕੀਤੀ, ਜਿਨ੍ਹਾਂ ਨੇ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਅਤੇ 24,453 ਪੋਲਿੰਗ ਸਟੇਸ਼ਨਾਂ ਵਿੱਚ ਗਣਨਾ ਫਾਰਮਾਂ ਦੀ ਸਮੇਂ ਸਿਰ ਵੰਡ, ਇਕੱਤਰੀਕਰਨ ਅਤੇ ਡਿਜੀਟਾਈਜ਼ੇਸ਼ਨ ਨੂੰ ਯਕੀਨੀ ਬਣਾਇਆ ਹੈ।

ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਅਤੇ ਜਨਤਾ ਦੀ ਵੱਧ ਤੋਂ ਵੱਧ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ, 11 ਅਤੇ 12 ਜੁਲਾਈ, 2026 ਨੂੰ ਪੰਜਾਬ ਭਰ ਦੇ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਸਵੇਰੇ 8:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਦੋ ਰੋਜ਼ਾ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਦੌਰਾਨ ਬਾਕੀ ਰਹਿੰਦੇ ਗਣਨਾ ਫਾਰਮ ਭਰੇ, ਇਕੱਠੇ ਅਤੇ ਡਿਜੀਟਾਈਜ਼ ਕੀਤੇ ਜਾਣਗੇ, ਵੋਟਰ ਸੂਚੀ ਦੀਆਂ ਖਾਮੀਆਂ ਅਤੇ ਲਿੰਕੇਜ ਦੇ ਫਰਕ ਨੂੰ ਦੂਰ ਕੀਤਾ ਜਾਵੇਗਾ ਅਤੇ ਨਾਗਰਿਕਾਂ ਨੂੰ ਉਨ੍ਹਾਂ ਦੇ ਵੋਟ ਦੇ ਵੇਰਵਿਆਂ ਨੂੰ ਅਪਡੇਟ ਅਤੇ ਤਸਦੀਕ ਕਰਨ ਵਿੱਚ ਸਹਾਇਤਾ ਕੀਤੀ ਜਾਵੇਗੀ।

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਵਿਸ਼ੇਸ਼ ਸੋਧ ਮੁਹਿੰਮ ਦੌਰਾਨ 24,453 ਬੀ.ਐਲ.ਓਜ਼ ਵੱਲੋਂ 25 ਜੂਨ ਤੋਂ 24 ਜੁਲਾਈ, 2026 ਦਰਮਿਆਨ ਪੰਜਾਬ ਭਰ ਦੇ 2,14,61,043 ਵੋਟਰਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਦੀ ਤਰਕਸੰਗਤਤਾ 24 ਜੁਲਾਈ, 2026 ਤੱਕ ਮੁਕੰਮਲ ਕਰ ਲਈ ਜਾਵੇਗੀ, ਜਿਸ ਤੋਂ ਬਾਅਦ 3 ਅਗਸਤ, 2026 ਨੂੰ ਖਰੜਾ ਵੋਟਰ ਸੂਚੀਆਂ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ। ਦਾਅਵੇ ਅਤੇ ਇਤਰਾਜ਼ 3 ਅਗਸਤ ਤੋਂ 2 ਸਤੰਬਰ, 2026 ਤੱਕ ਦਾਇਰ ਕੀਤੇ ਜਾ ਸਕਦੇ ਹਨ, ਜਦੋਂ ਕਿ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 3 ਅਗਸਤ ਤੋਂ 28 ਸਤੰਬਰ, 2026 ਦਰਮਿਆਨ ਕੀਤਾ ਜਾਵੇਗਾ। ਸੀ.ਈ.ਓ. ਨੇ ਦੱਸਿਆ ਕਿ ਅੰਤਿਮ ਵੋਟਰ ਸੂਚੀ 1 ਅਕਤੂਬਰ, 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।

ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਸਾਰੇ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਵਿਸ਼ੇਸ਼ ਕੈਂਪਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ। ਉਨ੍ਹਾਂ ਅੱਗੇ ਕਿਹਾ ਕਿ ਵੋਟ ਸਬੰਧੀ ਵੇਰਵੇ ਮੁਕੰਮਲ, ਸਹੀ ਅਤੇ ਅਪਡੇਟ ਕੀਤੇ ਜਾਣਾ ਯਕੀਨੀ ਬਣਾਇਆ ਜਾਵੇ, ਤਾਂ ਜੋ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਵਿੱਚ ਯੋਗਦਾਨ ਪਾਇਆ ਜਾ ਸਕੇ।

Share News
ਕਾਰੋਬਾਰ ਖ਼ਬਰਾਂ

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 4 ਮਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਗਲਾਡਾ, ਲੁਧਿਆਣਾ ਦੇ ਦਫ਼ਤਰ ਵਿੱਚ ਤਾਇਨਾਤ ਸਕਿਉਰਿਟੀ ਗਾਰਡ ਜਸਵਿੰਦਰ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ...