ਪੰਜਾਬ ਵੱਲੋਂ ਅੰਮ੍ਰਿਤਸਰੀ ਕੁਲਚੇ ਲਈ ਜੀ.ਆਈ. ਟੈਗ ਹਾਸਲ ਕਰਨ ਦੀਆਂ ਤਲਾਸ਼ੀਆਂ ਜਾ ਰਹੀਆਂ ਸੰਭਾਵਨਾਵਾਂ

by | Sep 12, 2025 | breaking news, daily | 0 comments

ਪੰਜਾਬੀ ਜ਼ਾਇਕੇ ਦੀ ਵਿਰਾਸਤ ਨੂੰ ਹੁਲਾਰਾਃ

* ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਭੋਜਨ ਪਦਾਰਥਾਂ ਨੂੰ ਖੇਤ ਤੋਂ ਫੈਕਟਰੀ ਅਤੇ ਫੈਕਟਰੀ ਤੋਂ ਪਲੇਟ ਤੱਕ ਪਹੁੰਚਾਉਣ ਵਾਲੀ ਵੈਲਿਊ ਚੇਨ ਨੂੰ ਮਜ਼ਬੂਤ ਕੀਤਾ ਜਾ ਰਿਹੈ: ਰਾਖੀ ਗੁਪਤਾ ਭੰਡਾਰੀ

ਚੰਡੀਗੜ੍ਹ/ਅੰਮ੍ਰਿਤਸਰ, 11 ਸਤੰਬਰ:

ਪੰਜਾਬ ਦੇ ਖਾਣੇ ਦੀ ਵਿਲੱਖਣ ਪਛਾਣ ਅਤੇ ਵਿਰਾਸਤ ਨੂੰ ਸੁਰੱਖਿਅਤ ਰੱਖਣ ਤੇ ਹੁਲਾਰਾ ਦੇਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਫੂਡ ਪ੍ਰੋਸੈਸਿੰਗ ਵਿਭਾਗ ਵੱਲੋਂ ਅੰਮ੍ਰਿਤਸਰ ਦੇ ਪ੍ਰਸਿੱਧ ਪਕਵਾਨ ਅੰਮ੍ਰਿਤਸਰੀ ਕੁਲਚਾ ਲਈ ਜਿਊਗ੍ਰਾਫੀਕਲ ਇੰਡੀਕੇਸ਼ਨ (ਜੀ.ਆਈ.) ਟੈਗ ਪ੍ਰਾਪਤ ਕਰਨ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਜਾ ਰਹੀਆਂ ਹਨ। ਜ਼ਿਕਰਯੋਗ ਹੈ ਕਿ ਜੀ.ਆਈ.ਟੈਗ ਖਾਸ ਭੂਗੋਲਿਕ ਖੇਤਰ, ਜਿਵੇਂ ਕਿ ਵਿਸ਼ੇਸ਼ ਇਲਾਕੇ, ਕਸਬੇ ਜਾਂ ਦੇਸ਼ ਦੇ ਸਬੰਧ ਵਿੱਚ ਵਿਲੱਖਣ ਗੁਣਵੱਤਾ, ਸ਼ਾਖ ਜਾਂ ਵਿਸ਼ੇਸ਼ਤਾ ਰੱਖਣ ਵਾਲੇ ਉਤਪਾਦਾਂ ਨੂੰ ਪ੍ਰਦਾਨ ਕੀਤਾ ਜਾਣ ਵਾਲਾ ਇੱਕ ਲੇਬਲ ਹੈ।

ਇਹ ਪ੍ਰਗਟਾਵਾ ਪੰਜਾਬ ਦੇ ਫੂਡ ਪ੍ਰੋਸੈਸਿੰਗ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਫੂਡ ਪ੍ਰੋਸੈਸਿੰਗ ਸੈਕਟਰ ਦੀਆਂ ਪਹਿਲਕਦਮੀਆਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਬੁਲਾਈ ਮੀਟਿੰਗ ਦੌਰਾਨ ਕੀਤਾ। ਮੀਟਿੰਗ ਵਿੱਚ ਫੂਡ ਸਾਇੰਸ ਅਤੇ ਤਕਨਾਲੋਜੀ ਵਿਭਾਗ ਦੇ ਫੈਕਲਟੀ ਮੈਂਬਰ, ਉਦਯੋਗਿਕ ਸੰਗਠਨਾਂ ਅਤੇ ਮੁਰੱਬਾ, ਅਚਾਰ, ਬਾਸਮਤੀ ਚੌਲ, ਸ਼ਹਿਦ ਅਤੇ ਗੁੜ ਦੇ ਪ੍ਰੋਸੈਸਿੰਗ ਯੂਨਿਟਾਂ ਦੇ ਪ੍ਰਤੀਨਿਧੀ ਸ਼ਾਮਲ ਸਨ।

ਜੀ.ਆਈ. ਟੈਗ ਪ੍ਰਾਪਤ ਕਰਨ ਦੇ ਫਾਇਦਿਆਂ ‘ਤੇ ਚਾਨਣਾ ਪਾਉਂਦਿਆਂ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ ਨੇ ਕਿਹਾ ਕਿ ਇਹ ਨਾ ਸਿਰਫ਼ ਇਸ ਪਵਿੱਤਰ ਸ਼ਹਿਰ ਦੇ ਵਿਲੱਖਣ ਖਾਣੇ ਦੀ ਵਿਰਾਸਤ ਨੂੰ ਹੁਲਾਰਾ ਦੇਵੇਗਾ ਬਲਕਿ ਬ੍ਰਾਂਡਿੰਗ, ਨਿਰਯਾਤ, ਬਾਜ਼ਾਰ ਦੇ ਵਿਸਥਾਰ ਲਈ ਨਵੇਂ ਮੌਕੇ ਵੀ ਪੈਦਾ ਕਰੇਗਾ ਜਿਸ ਨਾਲ ਰੁਜ਼ਗਾਰ ਦੇ ਨਵੇਂ ਮੌਕੇ ਸਿਰਜੇ ਜਾਣਗੇ।

ਉਨ੍ਹਾਂ ਨੇ ਫੂਡ ਐਗਰੋ-ਪ੍ਰੋਸੈਸਿੰਗ ਖੇਤਰ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਇਸ ਨੂੰ “ਸਨਸ਼ਾਈਨ ਇੰਡਸਟਰੀ” ਦੱਸਿਆ ਕਿਉਂਕਿ ਇਸ ਖੇਤਰ ਵਿੱਚ ਵਿਕਾਸ ਅਤੇ ਰੁਜ਼ਗਾਰ ਪੈਦਾ ਕਰਨ ਦੀ ਅਥਾਹ ਸੰਭਾਵਨਾ ਹੈ। ਉਨ੍ਹਾਂ ਨੇ ਇਸ ਖੇਤਰ ਦੇ ਟਿਕਾਊ ਵਿਕਾਸ ਨੂੰ ਯਕੀਨੀ ਬਣਾਉਣ ਲਈ ਫੂਡ ਬਿਜ਼ਨਸ ਆਪਰੇਟਰਾਂ (ਐਫ.ਬੀ.ਓਜ਼) ਲਈ ਮਜ਼ਬੂਤ ਲਿੰਕ ਸਥਾਪਿਤ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ।

ਪ੍ਰਮੁੱਖ ਸਕੱਤਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਐਗਰੋ-ਫੂਡ ਪ੍ਰੋਸੈਸਿੰਗ ਈਕੋਸਿਸਟਮ ਨੂੰ ਮਜ਼ਬੂਤ ਕਰਨ ਸਬੰਧੀ ਵਚਨਵੱਧਤਾ ਦਹੁਰਾਈ। ਉਨ੍ਹਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਅਕਾਦਮਿਕ-ਉਦਯੋਗ ਪਾੜੇ ਨੂੰ ਪੂਰਨ ਸਬੰਧੀ ਕੀਤੇ ਜਾ ਰਹੇ ਯਤਨਾਂ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਯੋਗ ਅਗਵਾਈ ਹੇਠ ਫੂਡ ਪ੍ਰੋਸੈਸਿੰਗ ਵਿਭਾਗ ਵੱਲੋਂ ਭੋਜਨ ਪਦਾਰਥਾਂ ਨੂੰ ਖੇਤ ਤੋਂ ਫੈਕਟਰੀ ਅਤੇ ਫੈਕਟਰੀ ਤੋਂ ਲੋਕਾਂ ਦੀ ਪਲੇਟ ਤੱਕ ਪਹੁੰਚਾਉਣ ਵਾਲੀ ਮੁਕੰਮਲ ਵੈਲਿਊ ਚੇਨ ਨੂੰ ਮਜ਼ਬੂਤ ਕਰਨ ਲਈ ਨੀਤੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਨਿਰਵਿਘਨ ਅਤੇ ਕੁਸ਼ਲ ਪ੍ਰਕਿਰਿਆ ਨੂੰ ਯਕੀਨੀ ਬਣਾਇਆ ਜਾ ਸਕੇ।

ਮੀਟਿੰਗ ਵਿੱਚ ਪੰਜਾਬ ਦੇ ਫੂਡ ਪ੍ਰੋਸੈਸਿੰਗ ਖੇਤਰ ਦੇ ਵਿਕਾਸ ਲਈ ਮੁੱਖ ਉਦਯੋਗਿਕ ਮੰਗਾਂ ਅਤੇ ਸੰਭਾਵੀ ਹੱਲਾਂ ‘ਤੇ ਵੀ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਨਵੀਨਤਾ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਫੂਡ ਪਾਰਕ ਅਤੇ ਤਕਨਾਲੋਜੀ ਐਕਸਚੇਂਜ ਪਲੇਟਫਾਰਮ ਸਥਾਪਤ ਕਰਨ ‘ਤੇ ਵੀ ਚਰਚਾ ਕੀਤੀ ਗਈ। ਇਸ ਤੋਂ ਇਲਾਵਾ ਗੁਣਵੱਤਾ ਅਤੇ ਸੁਰੱਖਿਆ ਮਿਆਰਾਂ ਨੂੰ ਬਰਕਰਾਰ ਰੱਖਣ ਲਈ ਹੁਨਰਮੰਦ ਸਟਾਫ ਅਤੇ ਆਧੁਨਿਕ ਭੋਜਨ ਦੀ ਜਾਂਚ ਲਈ ਲੈਬਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਬਾਰੇ ਗੱਲਬਾਤ ਕੀਤੀ ਗਈ। ਮੀਟਿੰਗ ਦੌਰਾਨ ਫਲ, ਸਬਜ਼ੀਆਂ, ਪਾਪੜ, ਵੜੀਆਂ, ਸ਼ਹਿਦ, ਮਸਾਲੇ ਅਤੇ ਗੁੜ ਵਰਗੇ ਵੱਖ-ਵੱਖ ਉਤਪਾਦਾਂ ਲਈ ਪ੍ਰੋਸੈਸਿੰਗ ਸਹੂਲਤਾਂ ਵਿਕਸਤ ਕਰਨ ‘ਤੇ ਵੀ ਧਿਆਨ ਕੇਂਦ੍ਰਿਤ ਕੀਤਾ ਗਿਆ। ਇਸ ਦੌਰਾਨ ਏ.ਪੀ.ਈ.ਡੀ.ਏ. ਸਹਾਇਤਾ ਨਾਲ ਕੋਲਡ ਸਟੋਰੇਜ ਸਹੂਲਤਾਂ ਅਤੇ ਛੇਤੀ ਖਰਾਬ ਹੋਣ ਵਾਲੇ ਭੋਜਨ ਪਦਾਰਥਾਂ ਲਈ ਅੰਮ੍ਰਿਤਸਰ ਹਵਾਈ ਅੱਡੇ ‘ਤੇ ਕਾਰਗੋ ਹੈਂਡਲਿੰਗ ਸਬੰਧੀ ਪ੍ਰਸਤਾਵਾਂ ਦੀ ਵੀ ਪੜਚੋਲ ਕੀਤੀ ਗਈ। ਇਸ ਤੋਂ ਇਲਾਵਾ, ਪੰਜਾਬ ਐਗਰੋ ਰਾਹੀਂ ਸ਼ਹਿਦ ਦੇ ਨਿਰਯਾਤ ਨੂੰ ਉਤਸ਼ਾਹਿਤ ਕਰਕੇ ਇਸ ਖੇਤਰ ਲਈ ਸੰਭਾਵੀ ਵਿਕਾਸ ਦੇ ਮੌਕੇ ਵਜੋਂ ਉਜਾਗਰ ਕੀਤਾ ਗਿਆ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸ੍ਰੀ ਅਸ਼ੋਕ ਸੇਠੀ, ਸ੍ਰੀ ਰਾਕੇਸ਼ ਠੁਕਰਾਲ, ਸ੍ਰੀ ਸੁਰਿੰਦਰ ਲਖੇਸਰ, ਡਾ. ਡੀ.ਐਸ. ਸੋਗੀ (ਪ੍ਰੋਫੈਸਰ, ਫੂਡ ਸਾਇੰਸ ਅਤੇ ਤਕਨਾਲੋਜੀ ਵਿਭਾਗ, ਜੀ.ਐਨ.ਡੀ.ਯੂ.) ਅਤੇ ਉਦਯੋਗਾਂ ਤੋਂ ਭਾਈਵਾਲ ਸ਼ਾਮਲ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...