ਪੰਜਾਬ ਵੱਲੋਂ ਰਾਜਸਥਾਨ ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by | Mar 18, 2026 | breaking news, politics | 0 comments

ਰਾਜਸਥਾਨ ਸਰਕਾਰ ਪੰਜਾਬ ਦੇ ਪਾਣੀਆਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਅਦਾ ਕਰੇ ਜਾਂ ਪਾਣੀ ਲੈਣਾ ਬੰਦ ਕਰੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਿਛਲੀਆਂ ਸਰਕਾਰਾਂ ਨੇ 1960 ਦੇ ਨਵੇਂ ਸਮਝੌਤੇ ਵਿੱਚ ਪੈਸੇ ਦਾ ਜ਼ਿਕਰ ਨਹੀਂ ਕੀਤਾ ਪਰ 1920 ਦੇ ਸਮਝੌਤੇ ਨੂੰ ਰੱਦ br ਨਹੀਂ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਸਥਾਨ ਪਾਣੀ ਤਾਂ ਸਾਲ 1920 ਦੇ ਸਮਝੌਤੇ ਮੁਤਾਬਕ ਲੈ ਰਿਹਾ ਪਰ ਬਕਾਇਆ ਮੰਗਣ ’ਤੇ 1960 ਦੇ ਸਮਝੌਤੇ ਦਾ ਸਹਾਰਾ ਲੈ ਲੈਂਦਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਨੇ ਇਸ ਮੁੱਦੇ ਨੂੰ ਲੈ ਕੇ ਮੀਟਿੰਗ ਕਰਨ ਲਈ ਰਾਜਸਥਾਨ ਨੂੰ ਚਿੱਠੀ ਵੀ ਲਿਖੀ -ਭਗਵੰਤ ਸਿੰਘ ਮਾਨ

ਹਰ 25 ਸਾਲ ਬਾਅਦ ਸਮਝੌਤੇ ਦੀ ਸਮੀਖਿਆ ਹੋਣੀ ਸੀ ਪਰ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਇਸ ਮੁੱਦੇ ’ਤੇ ਗੱਲ ਨਹੀਂ ਕੀਤੀ-ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਰਾਜਸਥਾਨ ਤੋਂ ਬਕਾਏ ਦਾ ਹੱਕ ਲੈਣ ਲਈ 1920 ਦੇ ਸਮਝੌਤੇ ਦੀ ਸਮੀਖਿਆ ਚਾਹੁੰਦੀ ਹੈ-ਭਗਵੰਤ ਸਿੰਘ ਮਾਨ

ਚੰਡੀਗੜ੍ਹ, 18 ਮਾਰਚ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜਸਥਾਨ ਸਰਕਾਰ ਕੋਲ ਦਹਾਕਿਆਂ ਤੋਂ ਬਿਨਾਂ ਭੁਗਤਾਨ ਕੀਤਿਆਂ ਪਾਣੀ ਦੀ ਵਰਤੋਂ ਲਈ 1.44 ਲੱਖ ਕਰੋੜ ਰੁਪਏ ਦੀ ਵਸੂਲੀ ਦਾ ਦਾਅਵਾ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਨੇ ਨਾਲ ਹੀ ਕਿਹਾ ਕਿ ਰਾਜਸਥਾਨ ਨੂੰ ਜਾਂ ਤਾਂ ਪੰਜਾਬ ਦੇ ਜਾਇਜ਼ ਬਕਾਏ ਜਾਰੀ ਕਰਨੇ ਚਾਹੀਦੇ ਹਨ ਜਾਂ ਪਾਣੀ ਲੈਣਾ ਬੰਦ ਕਰ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਇਸ ਵਿਵਸਥਾ ਨੂੰ ਚਲਾਉਣ ਵਾਲੇ ਸਾਲ 1920 ਦੇ ਇਤਿਹਾਸਕ ਸਮਝੌਤੇ ਦੀ ਸਮੀਖਿਆ ਕਰਨ ਦੀ ਮੰਗ ਕੀਤੀ।
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਰਾਜਸਥਾਨ ਸਰਕਾਰ ਸਾਲ 1960 ਤੋਂ ਫਿਰੋਜ਼ਪੁਰ ਫੀਡਰ ਰਾਹੀਂ ਕੱਢੇ ਗਏ ਪਾਣੀ ਲਈ ਪੰਜਾਬ ਨੂੰ 1.44 ਲੱਖ ਕਰੋੜ ਰੁਪਏ ਦੀ ਦੇਣਦਾਰ ਹੈ, ਜਿਸ ਲਈ ਇਕ ਪੈਸਾ ਵੀ ਅਦਾ ਨਹੀਂ ਕੀਤਾ ਗਿਆ ਹੈ। ਰਾਜਸਥਾਨ ਨੂੰ ਜਾਂ ਤਾਂ ਪੰਜਾਬ ਦਾ ਜਾਇਜ਼ ਬਕਾਇਆ ਜਾਰੀ ਕਰਨਾ ਚਾਹੀਦਾ ਹੈ ਜਾਂ ਪਾਣੀ ਲੈਣਾ ਬੰਦ ਕਰਨਾ ਚਾਹੀਦਾ ਹੈ।”
ਉਨ੍ਹਾਂ ਕਿਹਾ ਕਿ ਸਾਲ 1920 ਦੇ ਦਹਾਕੇ ਵਿੱਚ ਬੀਕਾਨੇਰ ਰਿਆਸਤ, ਸਾਂਝਾ ਪੰਜਾਬ ਅਤੇ ਬਰਤਾਨਵੀ ਰਾਜ ਦਰਮਿਆਨ ਹੋਏ ਇਕ ਸਮਝੌਤੇ ਦੇ ਅਨੁਸਾਰ ਰਾਜਸਥਾਨ ਪ੍ਰਤੀ ਏਕੜ ਦੇ ਆਧਾਰ ‘ਤੇ ਪਾਣੀ ਦਾ ਭੁਗਤਾਨ ਕਰਨ ਲਈ ਸਹਿਮਤ ਹੋਇਆ ਸੀ। ਮੁੱਖ ਮੰਤਰੀ ਨੇ ਕਿਹਾ,”ਸਾਲ 1960 ਤੱਕ ਭੁਗਤਾਨ ਕੀਤੇ ਜਾਂਦਾ ਸੀ, ਪਰ ਸਿੰਧੂ ਜਲ ਸਮਝੌਤੇ ਤੋਂ ਬਾਅਦ ਰਾਜਸਥਾਨ ਨੇ ਲਗਾਤਾਰ 18,000 ਕਿਊਸਿਕ ਪਾਣੀ ਲੈਣ ਦੇ ਬਾਵਜੂਦ ਭੁਗਤਾਨ ਕਰਨਾ ਬੰਦ ਕਰ ਦਿੱਤਾ।”
ਰਾਜਸਥਾਨ ਦੇ ਸਟੈਂਡ ਵਿੱਚ ਵਿਰੋਧਾਭਾਸ ਦਾ ਜ਼ਿਕਰ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਵੀ, ਰਾਜਸਥਾਨ 1920 ਦੇ ਸਮਝੌਤੇ ਤਹਿਤ ਪਾਣੀ ਲੈ ਰਿਹਾ ਹੈ, ਪਰ ਜਦੋਂ ਬਕਾਏ ਦੇ ਭੁਗਤਾਨ ਦੀ ਗੱਲ ਆਉਂਦੀ ਹੈ ਤਾਂ ਇਹ 1960 ਦੇ ਸਮਝੌਤੇ ਦਾ ਸਹਾਰਾ ਲੈ ਲੈਂਦਾ ਹੈ।”
ਉਨ੍ਹਾਂ ਅੱਗੇ ਕਿਹਾ, “ਉਸ ਸਮੇਂ ਦੀਆਂ ਸਰਕਾਰਾਂ ਨੇ 1960 ਵਿੱਚ ਨਵੀਂ ਵਿਵਸਥਾ ਵਿੱਚ ਸ਼ਾਮਲ ਹੁੰਦੇ ਸਮੇਂ ਭੁਗਤਾਨ ਦਾ ਜ਼ਿਕਰ ਨਹੀਂ ਕੀਤਾ, ਪਰ ਉਨ੍ਹਾਂ ਨੇ 1920 ਦੇ ਸਮਝੌਤੇ ਨੂੰ ਵੀ ਕਦੇ ਰੱਦ ਨਹੀਂ ਕੀਤਾ।”
ਇਸ ਮਾਮਲੇ ਵਿੱਚ ਪਿਛਲੇ ਸਮੇਂ ਦੀਆਂ ਕਾਰਵਾਈਆਂ ‘ਤੇ ਗੰਭੀਰ ਸਵਾਲ ਉਠਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਮਝੌਤੇ ਵਿੱਚ ਸਪੱਸ਼ਟ ਤੌਰ ‘ਤੇ ਹਰ 25 ਸਾਲਾਂ ਬਾਅਦ ਸਮੀਖਿਆ ਨੂੰ ਲਾਜ਼ਮੀ ਕੀਤਾ ਗਿਆ ਸੀ, ਪਰ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਇਸ ਮੁੱਦੇ ਨੂੰ ਨਹੀਂ ਉਠਾਇਆ ਅਤੇ ਨਾ ਹੀ ਪੰਜਾਬ ਦੇ ਜਾਇਜ਼ ਦਾਅਵੇ ਦੀ ਪੈਰਵੀ ਕੀਤੀ।”
ਇਤਿਹਾਸਕ ਸੰਦਰਭ ਨੂੰ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਲ 1920 ਵਿੱਚ ਬ੍ਰਿਟਿਸ਼ ਰਾਜ ਦੌਰਾਨ ਬੀਕਾਨੇਰ ਨਾਲ ਹੋਏ ਇੱਕ ਸਮਝੌਤੇ ਤਹਿਤ 1960 ਤੱਕ ਪੰਜਾਬ ਦਾ 18,000 ਕਿਊਸਿਕ ਪਾਣੀ ਲਗਾਤਾਰ ਸਪਲਾਈ ਕੀਤਾ ਜਾਂਦਾ ਰਿਹਾ। ਹਾਲਾਂਕਿ, ਸਿੰਧੂ ਜਲ ਸੰਧੀ ਤੋਂ ਬਾਅਦ ਇਸ ਸਮਝੌਤੇ ਦਾ ਕੋਈ ਜ਼ਿਕਰ ਨਹੀਂ ਸੀ। ਜੇਕਰ ਅਸੀਂ 1960 ਤੋਂ 2026 ਤੱਕ ਦੇ ਬਕਾਏ ਦਾ ਹਿਸਾਬ ਲਾਈਏ ਤਾਂ ਰਾਜਸਥਾਨ ਪੰਜਾਬ ਦਾ ₹1.44 ਲੱਖ ਕਰੋੜ ਬਕਾਇਆ ਹੈ।”
ਮੁੱਖ ਮੰਤਰੀ ਨੇ ਅੱਗੇ ਕਿਹਾ, “ਅਸੀਂ ਇਹ ਮੁੱਦਾ ਕੇਂਦਰ ਸਰਕਾਰ ਅਤੇ ਰਾਜਸਥਾਨ ਸਰਕਾਰ, ਦੋਵਾਂ ਕੋਲ ਉਠਾਇਆ ਹੈ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਸਰਕਾਰ ਨੇ ਰਾਜਸਥਾਨ ਸਰਕਾਰ ਨੂੰ ਇਸ ਮੁੱਦੇ ‘ਤੇ ਚਰਚਾ ਕਰਨ ਲਈ ਮੀਟਿੰਗ ਦੀ ਮੰਗ ਕਰਨ ਲਈ ਇਕ ਪੱਤਰ ਵੀ ਲਿਖਿਆ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਇਸ ਮਾਮਲੇ ਨੂੰ ਮਜ਼ਬੂਤੀ ਨਾਲ ਅੱਗੇ ਵਧਾਏਗਾ। ਉਨ੍ਹਾਂ ਕਿਹਾ, “ਸਾਡੀ ਸਰਕਾਰ ਸਾਲ 1920 ਦੇ ਸਮਝੌਤੇ ਦੀ ਸਮੀਖਿਆ ਦੀ ਮੰਗ ਕਰਦੀ ਹੈ ਤਾਂ ਜੋ ਪੰਜਾਬ ਆਪਣੇ ਜਾਇਜ਼ ਬਕਾਏ ਦੀ ਵਸੂਲੀ ਕਰ ਸਕੇ। ਅਸੀਂ ਇਸ ਮੁੱਦੇ ਨੂੰ ਸਾਰੇ ਮੰਚਾਂ ‘ਤੇ ਜ਼ੋਰਦਾਰ ਢੰਗ ਨਾਲ ਉਠਾਵਾਂਗੇ ਅਤੇ ਇਹ ਯਕੀਨੀ ਬਣਾਵਾਂਗੇ ਕਿ ਪੰਜਾਬ ਨੂੰ ਉਹ ਮਿਲੇ, ਜੋ ਉਸ ਦਾ ਹੱਕ ਹੈ। ਅਸੀਂ ਇਸ ਪੈਸੇ ਦੀ ਵਸੂਲੀ ਲਈ ਕੋਈ ਕਸਰ ਨਹੀਂ ਛੱਡਾਂਗੇ।”

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...