ਪੰਜਾਬ ਸਰਕਾਰ ਅਤੇ ਤਿੰਨ ਕਰੋੜ ਪੰਜਾਬੀ ਰਾਸ਼ਟਰੀ ਸੁਰੱਖਿਆ ਲਈ ਇੱਕਜੁੱਟ-ਅਮਨ ਅਰੋੜਾ

by | May 9, 2025 | breaking news, daily | 0 comments

ਸਰਹੱਦੀ ਖੇਤਰਾਂ ਵਿੱਚ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਪੰਜਾਬ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ

ਸਰਹੱਦੀ ਜ਼ਿਲ੍ਹਿਆਂ ਵਿੱਚ ਰਾਹਤ ਅਤੇ ਸਹਾਇਤਾ ਨੂੰ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀਆਂ ਅਤੇ ਸੀਨੀਅਰ ਅਧਿਕਾਰੀਆਂ ਦੀ ਲਗਾਈ ਸਪੈਸ਼ਲ ਡਿਊਟੀ

ਚੰਡੀਗੜ੍ਹ, 9 ਮਈ

ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੇਸ਼ ਦੀ ਸੁਰੱਖਿਆ ਪ੍ਰਤੀ ‘ਆਪ’ ਸਰਕਾਰ ਦੀ ਅਟੱਲ ਵਚਨਬੱਧਤਾ ‘ਤੇ ਜ਼ੋਰ ਦਿੱਤਾ ਅਤੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਅਤੇ ਉਸ ਦੇ ਤਿੰਨ ਕਰੋੜ ਨਾਗਰਿਕ ਦੇਸ਼ ਦੀ ਸੁਰੱਖਿਆ ਵਿੱਚ ਭਾਰਤੀ ਫ਼ੌਜ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ।

ਮੰਤਰੀ ਅਰੋੜਾ ਨੇ ਖ਼ਤਰਿਆਂ ਦਾ ਮੁਕਾਬਲਾ ਕਰਨ ਵਿੱਚ ਚੌਕਸ ਅਤੇ ਫੈਸਲਾਕੁੰਨ ਕਾਰਵਾਈਆਂ ਲਈ ਭਾਰਤੀ ਫ਼ੌਜ ਦੀ ਸ਼ਲਾਘਾ ਕਰਦੇ ਹੋਏ ਕਿਹਾ “ਫ਼ੌਜ ਦੇਸ਼ ਦੇ ਦੁਸ਼ਮਣਾਂ ਨੂੰ ਸਖ਼ਤ ਜਵਾਬ ਦੇ ਰਹੀ ਹੈ। ਫ਼ੌਜ ਦੇ ਯਤਨਾਂ ਦਾ ਸਮਰਥਨ ਕਰਨਾ ਅਤੇ ਦੇਸ਼ ਦੀ ਏਕਤਾ ਅਤੇ ਸੁਰੱਖਿਆ ਨੂੰ ਬਰਕਰਾਰ ਰੱਖਣਾ ਹਰੇਕ ਨਾਗਰਿਕ ਦੀ ਜ਼ਿੰਮੇਵਾਰੀ ਹੈ।”

ਸਰਹੱਦੀ ਖੇਤਰਾਂ ਵਿੱਚ ਆਬਾਦੀ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ ਕਈ ਉਪਾਅ ਲਾਗੂ ਕੀਤੇ ਹਨ। ਅਰੋੜਾ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਹਰੇਕ ਸਰਹੱਦੀ ਜ਼ਿਲ੍ਹੇ- ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਜ਼ਮੀਨੀ ਸਥਿਤੀ ਦੀ ਨਿਗਰਾਨੀ ਕਰਨ ਲਈ ਹਰੇਕ ਸਰਹੱਦੀ ਜ਼ਿਲ੍ਹੇ ਵਿੱਚ ਦੋ ਮੰਤਰੀਆਂ ਅਤੇ ਸੀਨੀਅਰ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਉਹ ਰਾਸ਼ਨ, ਸਿਹਤ ਅਤੇ ਅੱਗ ਬੁਝਾਊ ਸੇਵਾਵਾਂ ਵਰਗੀਆਂ ਜ਼ਰੂਰੀ ਸੇਵਾਵਾਂ ਦੀ ਨਿਰਵਿਘਨ ਡਿਲਿਵਰੀ ਨੂੰ ਯਕੀਨੀ ਬਣਾਉਣ ਲਈ ਸਥਾਨਕ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕਰ ਰਹੇ ਹਨ।

ਪੰਜਾਬ ਪੁਲਿਸ, “ਸੈਕੰਡ ਡਿਫੈਂਸ ਆੱਫ ਲਾਈਨ” ਵਜੋਂ ਕੰਮ ਕਰ ਰਹੀ ਹੈ, ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਫ਼ੌਜ ਨਾਲ ਤਾਲਮੇਲ ਕਰ ਰਹੀ ਹੈ। ਇਸ ਤੋਂ ਇਲਾਵਾ, ਇਸ ਸਮੇਂ ਦੌਰਾਨ ਜਮ੍ਹਾਖ਼ੋਰੀ, ਕਾਲਾਬਾਜ਼ਾਰੀ ਜਾਂ ਕਿਸੇ ਵੀ ਸ਼ੋਸ਼ਣ ਨੂੰ ਰੋਕਣ ਲਈ ਵਿਸ਼ੇਸ਼ ਚੌਕਸੀ ਵਰਤੀ ਜਾ ਰਹੀ ਹੈ। ਅਰੋੜਾ ਨੇ ਚੇਤਾਵਨੀ ਦਿੱਤੀ ਕਿ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਅਰੋੜਾ ਨੇ ਜਨਤਾ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਕਿਸੇ ਵੀ ਚੁਣੌਤੀ ਦਾ ਸਾਹਮਣਾ ਕਰਨ ਅਤੇ ਜ਼ਰੂਰੀ ਸੇਵਾਵਾਂ ਦੀ ਸੁਚਾਰੂ ਸਪਲਾਈ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਨੇ ਲੋਕਾਂ ਨੂੰ ਸ਼ਾਂਤ ਰਹਿਣ ਅਤੇ ਘਬਰਾ ਕੇ ਕਿਸੇ ਵੀ ਸਾਮਾਨ ਦੀ ਬੇਲੋੜੀ ਖ਼ਰੀਦ ਤੋਂ ਬਚਣ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ “ਪੰਜਾਬ ਦੇ ਲੋਕ ਬਹਾਦਰ ਹਨ। ਇਸ ਲਈ ਉਨ੍ਹਾਂ ਨੂੰ ਡਰਨ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਸਾਰਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਰਕਾਰ, ਸਿਵਲ ਪ੍ਰਸ਼ਾਸਨ ਅਤੇ ਪੁਲਿਸ ਦੁਆਰਾ ਜਾਰੀ ਨਿਰਦੇਸ਼ਾਂ ਦੀ ਪਾਲਣਾ ਕਰਨਾ ਬਹੁਤ ਜ਼ਰੂਰੀ ਹੈ,”।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...