ਪੰਜਾਬ ਸਰਕਾਰ ਆਈ.ਟੀ. ਸੈਕਟਰ ਨੂੰ ਹੁਲਾਰਾ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ – ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ

by | Aug 22, 2025 | breaking news, daily | 0 comments

ਲੁਧਿਆਣਾ ‘ਚ ”ਆਈ.ਟੀ. ਇੰਡੀਆ ਐਕਸਪੋ-2025” ਮੌਕੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਲੁਧਿਆਣਾ, 22 ਅਗਸਤ

ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਈ.ਟੀ. ਸੈਕਟਰ ਨੂੰ ਹੁਲਾਰਾ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਜਿਸ ਸਬੰਧੀ ਕਾਫੀ ਸਾਰੀ ਭੂਮੀ ਰਿਜਰਵ ਕੀਤੀ ਗਈ ਹੈ ਜਿੱਥੇ ਆਈ.ਟੀ. ਸੈਕਟਰ ਨੂੰ ਹੋਰ ਡਿਵੈਲਪ ਕੀਤਾ ਜਾਵੇਗਾ।

ਇਨ੍ਹਾਂ ਸ਼ਬਕਦਾ ਦਾ ਪ੍ਰਗਟਾਵਾ, ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਸਥਾਨਕ ਹੋਟਲ ਰੀਜੈਂਟਾ ਸੈਂਟਰਲ ਕਲਾਸਿਕ ਵਿਖੇ ”ਆਈ.ਟੀ. ਇੰਡੀਆ ਐਕਸਪੋ – 2025” ਮੌਂਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਸਮੇਂ ਵਿੱਚ ਆਈ.ਟੀ. ਸੈਕਟਰ ਨੂੰ ਕਾਫੀ ਸ਼ਹਿਰਾਂ ਵਿੱਚ ਅੱਗੇ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਵੱਲੋਂ ਕਰੀਬ ਇੱਕ ਲੱਖ ਕਰੋੜ ਰੁਪਏ ਤੋਂ ਵੱਧ ਦੀ ਇਨਵੈਸਟਮੈਂਟ ਕੀਤੀ ਜਾ ਚੁੱਕੀ ਹੈ ਅਤੇ ਆਈ.ਟੀ. ਖੇਤਰ ਵਿੱਚ ਵੀ ਵੱਡੇ ਪੱਧਰ ‘ਤੇ ਇਨਵੈਸਟਮੈਂਟ ਆ ਰਹੀ ਹੈ।

ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਆਈ.ਟੀ. ਐਕਸਪੋ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਇੱਕ ਚੰਗਾ ਉਪਰਾਲਾ ਹੈ। ਉਨ੍ਹਾਂ ਇਸ ਐਗਜੀਬਿਸ਼ਨ ਦਾ ਆਯੋਜਨ ਕਰਨ ਵਾਲੀ ਸਾਰੀ ਟੀਮ ਨੂੰ ਵੀ ਮੁਬਾਰਕਬਾਦ ਦਿੱਤੀ ਜਿਨ੍ਹਾਂ ਲੁਧਿਆਣਾ ਸ਼ਹਿਰ ਦੇ ਵਸਨੀਕਾਂ ਖਾਸ ਕਰਕੇ ਆਈ.ਟੀ. ਸੈਕਟਰ ਨਾਲ ਜੁੜੇ ਵਿਦਿਆਰਥੀਆਂ ਨੂੰ ਨਵੀਂ ਤਕਨੀਕ ਬਾਰੇ ਜਾਣੂੰ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਨਾਮੀ ਕੰਪਨੀਆਂ ਦੀ ਇਸ ਐਗਜੀਬਿਸ਼ਨ ਵਿੱਚ ਲੁਧਿਆਣਾ ਤੋਂ ਇਲਾਵਾ ਹੋਰਨਾਂ ਸ਼ਹਿਰਾਂ ਦੇ ਲੋਕਾਂ ਵੱਲੋਂ ਵੀ ਸ਼ਮੂਲੀਅਤ ਕਰਕੇ ਨਵੇਂ ਪ੍ਰੋਡਕਟਾਂ ਦੀ ਖਰੀਦ ਕੀਤੀ ਜਾ ਰਹੀ ਹੈ ਅਤੇ ਆਪਣਾ ਤਜ਼ਰਬਾ ਸਾਂਝਾ ਕੀਤਾ ਜਾ ਰਿਹਾ ਹੈ।

ਕੈਬਨਿਟ ਮੰਤਰੀ ਚੀਮਾ ਨੇ ਕਿਹਾ ਕਿ ਇਹ ਪੰਜਾਬ ਸੂਬੇ ਦੀ ਹੀ ਨਹੀਂ ਸਗੋਂ ਭਾਰਤ ਦੀ ਸਭ ਤੋਂ ਵੱਡੀ ਐਗਜੀਬਿਸ਼ਨ ਹੈ ਜਿਸਦੀ ਤਿਆਰੀ ਪਿਛਲੇ ਕਰੀਬ 3 ਸਾਲਾਂ ਤੋਂ ਕੀਤੀ ਜਾ ਰਹੀ ਸੀ, ਜਿਸਦਾ ਨਤੀਜਾ ਸਾਹਮਣੇ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਕੰਪਨੀਆਂ ਦੇ ਕਰੀਬ 1000 ਤੋਂ ਵੱਧ ਡੀਲਰਾਂ ਵੱਲੋਂ ਸ਼ਿਰਕਤ ਕੀਤੀ ਜਾ ਚੁੱਕੀ ਹੈ ਅਤੇ ਆਈ.ਟੀ. ਸੈਕਟਰ ਨਾਲ ਜੁੜੇ ਕਰੀਬ 22 ਹਜ਼ਾਰ ਵਿਦਿਆਰਥੀਆਂ ਵੱਲੋਂ ਰਜਿਸਟਰੇਸ਼ਨ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਐਗਜੀਬਿਸ਼ਨ ਰਾਹੀਂ ਵਿਦਿਆਰਥੀ ਨਵੀਂ ਤਕਨੀਕ ਬਾਰੇ ਜਾਣਕਾਰੀ ਹਾਸਲ ਕਰਨ ਵਿੱਚ ਸਫਲ ਹੋਣਗੇ ਜਿਹੜੀ ਕਿ ਆਨਲਾਈਨ ਉਪਲੱਬਧ ਨਹੀਂ ਹੁੰਦੀ ਹੈ।

ਉਨ੍ਹਾਂ ਪੱਤਰਕਾਰਾਂ ਦੇ ਸੁਆਲ ਦਾ ਜੁਆਬ ਦਿੰਦਿਆਂ ਕਿਹਾ ਕਿ ਮੌਜੂਦਾ ਹੜ੍ਹ ਵਰਗੇ ਨਾਜੁਕ ਹਾਲਾਤਾਂ ਦੌਰਾਨ, ਕੇਂਦਰ ਸਰਕਾਰ ਨੂੰ ਪੰਜਾਬ ਸੂਬੇ ਦੀ ਸਾਰ ਲੈਣੀ ਚਾਹੀਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਸੂਬੇ ਦੀ ਕਰੀਬ 50 ਹਜ਼ਾਰ ਕਰੋੜ ਰੁਪਏ ਜੀ.ਐਸ.ਟੀ. ਦੇ ਨੁਕਸਾਨ ਦੀ ਭਰਪਾਈ ਦੇ ਨਾਲ ਕਰੀਬ 10 ਹਜ਼ਾਰ ਕਰੋੜ ਰੁਪਏ ਰੂਰਲ ਡਿਵੈਲਪਮੈਂਟ ਫੰਡ (ਆਰ.ਡੀ.ਐਫ.) ਨੂੰ ਵੀ ਜਾਰੀ ਕੀਤਾ ਜਾਵੇ।

ਉਨ੍ਹਾਂ ਇਹ ਵੀ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮੰਤਰੀ ਸਹਿਬਾਨਾਂ ਦੇ ਨਾਲ ਪ੍ਰਸ਼ਾਸ਼ਨ ਵੀ ਪੂਰੀ ਤਰ੍ਹਾਂ ਮੂਸਤੈਦ ਹੈ ਅਤੇ ਕੁਦਰਤੀ ਆਫਤਾਂ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਆਪਣਾ ਪੂਰਾ ਜ਼ੋਰ ਲਾ ਰਹੀ ਹੈ।

ਉਨ੍ਹਾ ਦੁਹਰਾਇਆ ਕਿ ਕੇਂਦਰ ਸਰਕਾਰ ਨੂੰ ਇਸ ਸਮੇਂ ਪੰਜਾਬ ਸੂਬੇ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ ਅਤੇ ਹੜ੍ਹ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਲਈ ਸਪੈਸ਼ਲ ਗਰਾਂਟ ਜਾਰੀ ਕਰਨੀ ਚਾਹੀਦੀ ਹੈ।

ਇਸ ਮੌਕੇ ਉਨ੍ਹਾਂ ਉੱਘੇ ਕਮੇਡੀਅਨ ਜਸਵਿੰਦਰ ਸਿੰਘ ਭੱਲਾ ਜੀ ਦੇ ਪਰਿਵਾਰ ਪ੍ਰਤੀ ਵੀ ਆਪਣੀ ਸੰਵੇਦਨਾ ਪ੍ਰਗਟ ਕੀਤੀ। ਉਨ੍ਹਾ ਕਿਹਾ ਕਿ ਭੱਲਾ ਜੀ ਨੇ ਪੂਰੀ ਪੰਜਾਬੀਅਤ ਹੀ ਨਹੀਂ ਸਗੋਂ ਦੁਨੀਆਂ ਭਰ ਦੇ ਲੋਕਾਂ ਨੂੰ ਹਸਾਇਆ ਤੇ ਲੋਕਾਂ ਦਾ ਸੱਭਿਆਚਾਰਕ ਮਨੋਰੰਜਨ ਕੀਤਾ। ਉਨ੍ਹਾਂ ਜਸਵਿੰਦਰ ਭੱਲਾ ਜੀ ਦੇ ਵਿਛੋੜੇ ਨੂੰ ਪੰਜਾਬੀ ਫਿਲਮ ਜਗਤ ਲਈ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...