ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁਧ’ ਮੁਹਿੰਮ ਦੀ ਸ਼ਾਨਦਾਰ ਸਫਲਤਾ, ਲੋਕਾਂ ਦਾ ਵੀ ਮਿਲ ਰਿਹਾ ਹੈ ਭਰਪੂਰ ਸਮਰਥਨ

by | Mar 5, 2025 | breaking news, daily | 0 comments

1 ਮਾਰਚ ਤੋਂ 4 ਮਾਰਚ ਤੱਕ, ਪੁਲਿਸ ਨੇ ਐਨਡੀਪੀਐਸ ਦੇ ਤਹਿਤ 580 ਐਫਆਈਆਰ ਦਰਜ ਕੀਤੀਆਂ, 789 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ – ਅਮਨ ਅਰੋੜਾ

74 ਕਿਲੋ ਹੈਰੋਇਨ, 19.5 ਕਿਲੋ ਅਫੀਮ ਅਤੇ 77 ਕਿਲੋ ਸਿੰਥੈਟਿਕ ਡਰੱਗ ਕੀਤੀ ਗਈ ਜ਼ਬਤ – ਅਰੋੜਾ

ਗੈਂਗਸਟਰਾਂ ਅਤੇ ਸਮੱਗਲਰਾਂ ਖਿਲਾਫ ਵੀ ਕੀਤੀ ਵੱਡੀ ਕਾਰਵਾਈ, ਸਿਰਫ ਅੰਮ੍ਰਿਤਸਰ, ਮੋਗਾ, ਤਰਨਤਾਰਨ ਅਤੇ ਫ਼ਿਰੋਜ਼ਪੁਰ ਵਿੱਚ 61 ਐਫਆਈਆਰ ਦਰਜ – ਅਰੋੜਾ

ਸਰਕਾਰੀ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ਿਆਂ ਅਤੇ ਨਸ਼ਾ ਤਸਕਰੀ ਨਾਲ ਸਬੰਧਤ 60 ਦੇ ਕਰੀਬ ਇਮਾਰਤਾਂ ਨੂੰ ਢਾਹਿਆ ਗਿਆ, ਇਨ੍ਹਾਂ ਲੋਕਾਂ ਨੇ ਨਾਜਾਇਜ਼ ਕਾਰੋਬਾਰ ਅਤੇ ਨਸ਼ਾ ਤਸਕਰੀ ਰਾਹੀਂ ਕਰੋੜਾਂ ਰੁਪਏ ਦੀ ਜਾਇਦਾਦ ਬਣਾਈ ਸੀ – ਅਰੋੜਾ

ਪਿਛਲੀਆਂ ਸਰਕਾਰਾਂ ਨਸ਼ਾ ਤਸਕਰਾਂ ਨੂੰ ਸਰਪ੍ਰਸਤੀ ਦਿੰਦਿਆਂ ਸਨ, ‘ਆਪ’ ਸਰਕਾਰ ਇਹਨਾਂ ਖਿਲਾਫ ਸਖਤ ਕਾਰਵਾਈ ਕਰ ਰਹੀ ਹੈ, ਕੋਈ ਵੀ ਇਸ ਮੁਹਿੰਮ ਨੂੰ ਰੋਕਣ ਦੀ ਜਿੰਨੀ ਮਰਜ਼ੀ ਕੋਸ਼ਿਸ਼ ਕਰ ਲਵੇ, ਅਸੀਂ ਪੰਜਾਬ ‘ਚੋਂ ਨਸ਼ਾ ਖਤਮ ਕਰ ਕੇ ਰਹਾਂਗੇ – ਅਰੋੜਾ

ਅਰੋੜਾ ਨੇ ਕਾਂਗਰਸ ਪਾਰਟੀ ਦੀ ਕੀਤੀ ਆਲੋਚਨਾ, ਕਿਹਾ- ਉਹ ਇਸ ਮੁਹਿੰਮ ਨੂੰ ਰੋਕਣ ਦੀ ਸਾਜਿਸ਼ ਰਚ ਰਹੀ ਹੈ

ਚੰਡੀਗੜ੍ਹ, 5 ਮਾਰਚ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਦੀ ਸਫਲਤਾ ਬਾਰੇ ਦੱਸਿਆ ਅਤੇ ਇਸ ਨਾਲ ਜੁੜੀਆਂ ਕਈ ਅਹਿਮ ਜਾਣਕਾਰੀਆਂ ਮੀਡੀਆ ਨਾਲ ਸਾਂਝੀਆਂ ਕੀਤੀਆਂ।

ਬੁੱਧਵਾਰ ਨੂੰ ਅਮਨ ਅਰੋੜਾ ਨੇ ਚੰਡੀਗੜ੍ਹ ਪਾਰਟੀ ਦਫਤਰ ਵਿਖੇ ਇਸ ਸਬੰਧੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ੇ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ ਹੈ। ਸਰਕਾਰ ਦੀ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਬਹੁਤ ਵੱਡੀ ਸਫਲਤਾ ਮਿਲੀ ਹੈ ਅਤੇ ਆਮ ਲੋਕਾਂ ਵੱਲੋਂ ਇਸ ਨੂੰ ਭਰਵਾਂ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਮੁੱਦਾ ਪੰਜਾਬ ਦੇ ਨੌਜਵਾਨਾਂ ਅਤੇ ਉਨ੍ਹਾਂ ਦੇ ਭਵਿੱਖ ਨਾਲ ਜੁੜਿਆ ਹੋਇਆ ਹੈ, ਇਸ ਲਈ ਲੋਕ ਇਸ ਮੁਹਿੰਮ ਦੀ ਖੁੱਲ੍ਹ ਕੇ ਸ਼ਲਾਘਾ ਕਰ ਰਹੇ ਹਨ।

ਇਸ ਮੁਹਿੰਮ ਸਬੰਧੀ ਸਾਰੀ ਜਾਣਕਾਰੀ ਦਿੰਦਿਆਂ ਅਰੋੜਾ ਨੇ ਦੱਸਿਆ ਕਿ ‘ਯੁੱਧ ਨਸ਼ਿਆਂ ਵਿਰੁਧ’ ਮੁਹਿੰਮ 1 ਮਾਰਚ ਤੋਂ ਸ਼ੁਰੂ ਹੋਈ ਸੀ ਅਤੇ ਸਿਰਫ਼ ਚਾਰ ਦਿਨਾਂ ਵਿੱਚ ਭਾਵ 4 ਮਾਰਚ ਤੱਕ ਪੁਲਿਸ ਨੇ ਨਾਰਕੋਟਿਕਸ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ (ਐਨਡੀਪੀਐਸ) ਤਹਿਤ 580 ਐਫਆਈਆਰ ਦਰਜ ਕੀਤੀਆਂ ਹਨ ਅਤੇ 789 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਕਰੀਬ 74 ਕਿਲੋ ਹੈਰੋਇਨ, 19.5 ਕਿਲੋ ਅਫੀਮ ਅਤੇ 77 ਕਿਲੋ ਸਿੰਥੈਟਿਕ ਡਰੱਗ ਜ਼ਬਤ ਕੀਤੀ ਗਈ ਹੈ। ਕੁੱਲ ਮਿਲਾ ਕੇ ਚਾਰ ਦਿਨਾਂ ਵਿੱਚ ਕਰੀਬ 170 ਕਿੱਲੋ ਨਸ਼ਾ ਬਰਾਮਦ ਕੀਤਾ ਗਿਆ ਹੈ।

ਗੈਂਗਸਟਰਾਂ ਅਤੇ ਸਮੱਗਲਰਾਂ ਖਿਲਾਫ ਕੀਤੀ ਗਈ ਕਾਰਵਾਈ ਬਾਰੇ ਦੱਸਦਿਆਂ ਅਰੋੜਾ ਨੇ ਦੱਸਿਆ ਕਿ 25 ਫਰਵਰੀ ਤੋਂ 1 ਮਾਰਚ ਤੱਕ ਪੰਜਾਬ ਪੁਲਿਸ ਨੇ ਇਕੱਲੇ ਅੰਮ੍ਰਿਤਸਰ, ਅੰਮ੍ਰਿਤਸਰ ਦਿਹਾਤੀ, ਮੋਗਾ, ਤਰਨਤਾਰਨ ਅਤੇ ਫਿਰੋਜ਼ਪੁਰ ਵਿੱਚ 61 ਗੈਂਗਸਟਰਾਂ ਅਤੇ ਸਮੱਗਲਰਾਂ ਖਿਲਾਫ ਐਫ.ਆਈ.ਆਰ. ਦਰਜ ਕੀਤੀ ਹੈ।

ਇਸ ਦੇ ਨਾਲ ਹੀ ਸਰਕਾਰੀ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ੇ ਕਰਕੇ ਉਸਾਰੀ ਅਤੇ ਨਸ਼ਾ ਤਸਕਰੀ ਨਾਲ ਸਬੰਧਤ 60 ਦੇ ਕਰੀਬ ਇਮਾਰਤਾਂ ਨੂੰ ਢਾਹ ਦਿੱਤਾ ਗਿਆ ਹੈ। ਇਨ੍ਹਾਂ ਲੋਕਾਂ ਨੇ ਗੈਰ-ਕਾਨੂੰਨੀ ਤਰੀਕਿਆਂ ਅਤੇ ਤਸਕਰੀ ਰਾਹੀਂ ਕਰੋੜਾਂ ਰੁਪਏ ਦੀ ਜਾਇਦਾਦ ਹਾਸਲ ਕੀਤੀ ਸੀ। ਅਰੋੜਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨਸ਼ਾ ਤਸਕਰਾਂ ਨੂੰ ਸਰਪ੍ਰਸਤੀ ਦਿੰਦੀਆਂ ਸਨ। ‘ਆਪ’ ਸਰਕਾਰ ਇਸ ਦੇ ਖਿਲਾਫ ਸਖਤ ਕਾਰਵਾਈ ਕਰ ਰਹੀ ਹੈ, ਇਸ ਲਈ ਕਈ ਲੋਕ ਇਸਦਾ ਵਿਰੋਧ ਕਰ ਰਹੇ ਹਨ ਪਰ ਉਹ ਸਫਲ ਨਹੀਂ ਹੋਣਗੇ

ਅਰੋੜਾ ਨੇ ਕਿਹਾ ਕਿ ਹੁਣ ਸਮਾਂ ਬਦਲ ਗਿਆ ਹੈ। ਨਸ਼ੇ ਦੇ ਪੈਸੇ ਨਾਲ ਕੋਈ ਵੀ ਵੱਡੀ ਜਾਇਦਾਦ ਨਹੀਂ ਬਣਾ ਸਕਦਾ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਨਾਲ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਵਿਚ ਭਿਆਨਕ ਡਰ ਪੈਦਾ ਹੋ ਗਿਆ ਹੈ, ਜਿਸ ਦੇ ਨਤੀਜੇ ਕਈ ਇਲਾਕਿਆਂ ਵਿਚ ਦੇਖਣ ਨੂੰ ਮਿਲ ਰਹੇ ਹਨ। ਅਰੋੜਾ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਪਿਛਲੀਆਂ ਸਰਕਾਰਾਂ ਵੱਲੋਂ ਸਰਪ੍ਰਸਤੀ ਦਿੱਤੀ ਗਈ ਸੀ ਜਿਸ ਕਾਰਨ ਇਨ੍ਹਾਂ ਨੇ ਇੰਨੀ ਵੱਡੀ ਦੌਲਤ ਹਾਸਲ ਕੀਤੀ ਹੈ।

ਅਰੋੜਾ ਨੇ ਕਾਂਗਰਸ ਪਾਰਟੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਹ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਕਾਰਵਾਈ ਖ਼ਿਲਾਫ਼ ਅਦਾਲਤ ਵਿੱਚ ਅਰਜ਼ੀ ਦਾਇਰ ਕਰਨ ਵਾਲੀ ਸੰਸਥਾ ਦੇ ਸੰਚਾਲਕ ਕਾਂਗਰਸੀ ਹਨ। ਉਨ੍ਹਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਨਸ਼ਾ ਤਸਕਰਾਂ ਨੂੰ ਸਰਕਾਰੀ ਸੁਰੱਖਿਆ ਦਿੰਦੀ ਸੀ, ਇਸ ਲਈ ਉਹ ਨਹੀਂ ਚਾਹੁੰਦੇ ਕਿ ਡਰੱਗ ਮਾਫੀਆ ਖਿਲਾਫ ਕਾਰਵਾਈ ਹੋਵੇ।

ਨਸ਼ਿਆਂ ਦੇ ਖਾਤਮੇ ਲਈ ਆਮ ਆਦਮੀ ਪਾਰਟੀ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਅਰੋੜਾ ਨੇ ਕਿਹਾ ਕਿ ਚਾਹੇ ਕੋਈ ਵੀ ਪਾਰਟੀ ਜਾਂ ਵਿਅਕਤੀ ਇਸ ਮੁਹਿੰਮ ਵਿਰੁੱਧ ਜਿੰਨੀ ਮਰਜ਼ੀ ਕੋਸ਼ਿਸ਼ ਕਰ ਲਵੇ, ਇਹ ਮੁਹਿੰਮ ਜਾਰੀ ਰਹੇਗੀ ਅਤੇ ‘ਆਪ’ ਦੀ ਸਰਕਾਰ ਪੰਜਾਬ ‘ਚੋਂ ਨਸ਼ਾ ਖਤਮ ਕਰੇ ਕੇ ਰਹੇਗੀ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...