ਪੰਜਾਬ ਸਰਕਾਰ ਦੀ ਸਮਾਜਿਕ ਸੁਰੱਖਿਆ ਸਕੀਮਾਂ ਅਧੀਨ 36 ਲੱਖ ਤੋਂ ਵੱਧ ਲਾਭਪਾਤਰੀ: ਡਾ. ਬਲਜੀਤ ਕੌਰ

by | Sep 5, 2026 | breaking news, daily, Facility, politics | 0 comments

ਡੀ.ਬੀ.ਟੀ. ਰਾਹੀਂ ਲਾਭਪਾਤਰੀਆਂ ਦੇ ਖਾਤਿਆਂ ਵਿੱਚ ₹2,697.44 ਕਰੋੜ ਤੋਂ ਵੱਧ ਦੀ ਰਕਮ ਸਿੱਧੀ ਜਮ੍ਹਾਂ

ਵਿੱਤੀ ਵਰ੍ਹੇ 2026-27 ਲਈ ਸਮਾਜਿਕ ਸੁਰੱਖਿਆ ਸਕੀਮਾਂ ਵਾਸਤੇ ₹6,131.91 ਕਰੋੜ ਦਾ ਬਜ਼ਟ ਉਪਬੰਧ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਹੱਕਦਾਰ ਤੱਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਦ੍ਰਿੜ੍ਹ ਸੰਕਲਪਬੱਧ

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਕਮਜ਼ੋਰ, ਲੋੜਵੰਦ ਅਤੇ ਵੰਚਿਤ ਵਰਗਾਂ ਦੀ ਭਲਾਈ ਨੂੰ ਸਰਵੋੱਚ ਤਰਜੀਹ ਦਿੰਦਿਆਂ ਉਨ੍ਹਾਂ ਨੂੰ ਸਮਾਜਿਕ ਅਤੇ ਆਰਥਿਕ ਸੁਰੱਖਿਆ ਪ੍ਰਦਾਨ ਕਰਨ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਯੋਗ ਨਾਗਰਿਕ ਨੂੰ ਸਨਮਾਨ, ਆਤਮ-ਨਿਰਭਰਤਾ ਅਤੇ ਆਰਥਿਕ ਸੁਰੱਖਿਆ ਨਾਲ ਜੀਵਨ ਜਿਊਣ ਦੇ ਯੋਗ ਬਣਾਉਣਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬੁਢਾਪਾ ਪੈਨਸ਼ਨ ਸਕੀਮ ਸਮੇਤ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਡਾਇਰੈਕਟ ਬੈਨੀਫਿਟ ਟਰਾਂਸਫਰ (ਡੀ.ਬੀ.ਟੀ.) ਰਾਹੀਂ 2,697.44 ਕਰੋੜ ਤੋਂ ਵੱਧ ਦੀ ਰਕਮ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਣਾਲੀ ਨੇ ਵਿੱਤੀ ਸਹਾਇਤਾ ਦੀ ਵੰਡ ਨੂੰ ਪਾਰਦਰਸ਼ੀ, ਸਮੇਂ ਸਿਰ ਅਤੇ ਬਿਨਾਂ ਕਿਸੇ ਬਿਚੋਲਗੀ ਦੇ ਯਕੀਨੀ ਬਣਾਇਆ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਵੇਲੇ ਪੰਜਾਬ ਭਰ ਵਿੱਚ 36 ਲੱਖ ਤੋਂ ਵੱਧ ਲਾਭਪਾਤਰੀ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਰਕਾਰ ਦੀ ਉਸ ਲੋਕ-ਪੱਖੀ ਸੋਚ ਦਾ ਪ੍ਰਤੀਕ ਹੈ, ਜਿਸ ਤਹਿਤ ਬਿਨਾਂ ਕਿਸੇ ਭੇਦਭਾਵ ਦੇ ਹਰ ਹੱਕਦਾਰ ਤੱਕ ਸਰਕਾਰੀ ਸਹਾਇਤਾ ਪਹੁੰਚਾਈ ਜਾ ਰਹੀ ਹੈ ਅਤੇ ਸੂਬੇ ਦੇ ਸਮਾਜਿਕ ਸੁਰੱਖਿਆ ਤੰਤਰ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ।

ਮੰਤਰੀ ਨੇ ਦੱਸਿਆ ਕਿ ਮੌਜੂਦਾ ਵਿੱਤੀ ਵਰ੍ਹੇ 2026-27 ਦੌਰਾਨ ਸਮਾਜਿਕ ਸੁਰੱਖਿਆ ਸਕੀਮਾਂ ਲਈ 6,131.91 ਕਰੋੜ ਦਾ ਬਜ਼ਟ ਉਪਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਵੱਡੇ ਵਿੱਤੀ ਪ੍ਰਬੰਧ ਨਾਲ ਬਜ਼ੁਰਗਾਂ, ਵਿਧਵਾਵਾਂ, ਦਿਵਿਆਂਗ ਵਿਅਕਤੀਆਂ, ਨਿਰਭਰ ਬੱਚਿਆਂ ਅਤੇ ਹੋਰ ਲੋੜਵੰਦ ਵਰਗਾਂ ਨੂੰ ਨਿਰੰਤਰ ਵਿੱਤੀ ਸਹਾਰਾ ਮਿਲੇਗਾ, ਜਿਸ ਨਾਲ ਉਹ ਸਨਮਾਨ, ਸੁਰੱਖਿਆ ਅਤੇ ਸਵੈ-ਨਿਰਭਰਤਾ ਨਾਲ ਜੀਵਨ ਬਤੀਤ ਕਰ ਸਕਣਗੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਸਮਾਜਿਕ ਸੁਰੱਖਿਆ ਸਿਰਫ਼ ਆਰਥਿਕ ਮਦਦ ਦਾ ਸਾਧਨ ਨਹੀਂ, ਸਗੋਂ ਲੋੜਵੰਦ ਪਰਿਵਾਰਾਂ ਨੂੰ ਭਰੋਸਾ, ਸੁਰੱਖਿਆ ਅਤੇ ਬਿਹਤਰ ਭਵਿੱਖ ਦਾ ਵਿਸ਼ਵਾਸ ਦੇਣ ਦਾ ਮਜ਼ਬੂਤ ਆਧਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਜਿਹੇ ਸਮਾਵੇਸ਼ੀ ਸਮਾਜ ਦੀ ਸਿਰਜਣਾ ਲਈ ਨਿਰੰਤਰ ਯਤਨਸ਼ੀਲ ਹੈ, ਜਿੱਥੇ ਹਰ ਹੱਕਦਾਰ ਨਾਗਰਿਕ ਨੂੰ ਸਮੇਂ ਸਿਰ ਸਹਾਇਤਾ ਅਤੇ ਬਰਾਬਰ ਦੇ ਮੌਕੇ ਪ੍ਰਾਪਤ ਹੋਣ।

ਅਧਿਕਾਰੀਆਂ ਨੂੰ ਹਦਾਇਤਾਂ ਦਿੰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਕਿਸੇ ਵੀ ਯੋਗ ਲਾਭਪਾਤਰੀ ਨੂੰ ਕਿਸੇ ਵੀ ਭਲਾਈ ਸਕੀਮ ਦੇ ਲਾਭ ਤੋਂ ਵਾਂਝਾ ਨਾ ਰਹਿਣ ਦਿੱਤਾ ਜਾਵੇ। ਉਨ੍ਹਾਂ ਹੱਕਦਾਰ ਵਿਅਕਤੀਆਂ ਦੀ ਸਰਗਰਮੀ ਨਾਲ ਪਛਾਣ ਕਰਨ, ਯੋਗ ਮਾਮਲਿਆਂ ਦਾ ਨਿਰਧਾਰਤ ਸਮੇਂ ਅੰਦਰ ਨਿਪਟਾਰਾ ਯਕੀਨੀ ਬਣਾਉਣ ਅਤੇ ਭਲਾਈ ਸਕੀਮਾਂ ਨੂੰ ਪੂਰੀ ਪਾਰਦਰਸ਼ਤਾ, ਜਵਾਬਦੇਹੀ ਅਤੇ ਸੰਵੇਦਨਸ਼ੀਲਤਾ ਨਾਲ ਜ਼ਮੀਨੀ ਪੱਧਰ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਲੋਕ-ਭਲਾਈ ਨੂੰ ਸਮਰਪਿਤ ਆਪਣੀਆਂ ਨੀਤੀਆਂ ਨੂੰ ਹੋਰ ਮਜ਼ਬੂਤ ਕਰਦਿਆਂ ਅਜਿਹੇ ‘ਰੰਗਲੇ ਪੰਜਾਬ’ ਦੀ ਸਿਰਜਣਾ ਲਈ ਵਚਨਬੱਧ ਹੈ, ਜਿੱਥੇ ਵਿਕਾਸ ਦਾ ਫਲ ਸਮਾਜ ਦੇ ਹਰ ਵਰਗ ਤੱਕ ਪਹੁੰਚੇ, ਭਲਾਈ ਸਕੀਮਾਂ ਹਰ ਹੱਕਦਾਰ ਲਈ ਸੁਲਭ ਹੋਣ ਅਤੇ ਹਰ ਨਾਗਰਿਕ ਸਨਮਾਨ, ਸੁਰੱਖਿਆ ਅਤੇ ਉਮੀਦ ਨਾਲ ਆਪਣਾ ਜੀਵਨ ਬਤੀਤ ਕਰੇ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...