ਪੰਜਾਬ ਸਰਕਾਰ ਨੇ ਕਤਾਰਾਂ ‘ਚ ਖੜ੍ਹਨ ਤੇ ਵਾਰ-ਵਾਰ ਦਸਤਾਵੇਜ਼ ਜਮ੍ਹਾਂ ਕਰਵਾਉਣ ਦਾ ਝੰਜਟ ਕੀਤਾ ਖ਼ਤਮ: ਯੂਨੀਫਾਈਡ ਸਿਟੀਜ਼ਨ ਪੋਰਟਲ ‘ਤੇ ਮਿਲਣਗੀਆਂ 848 ਨਾਗਰਿਕ ਸੇਵਾਵਾਂ

by | Oct 10, 2025 | breaking news, daily | 0 comments

• ਵੈਬ, ਮੋਬਾਈਲ ਅਤੇ ਵੱਟਸਐਪ ਰਾਹੀਂ ਫ਼ੌਰੀ ਸੇਵਾਵਾਂ ਪ੍ਰਦਾਨ ਕਰਨ ਵਾਸਤੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨਾਲੋਜੀ ਵਿਭਾਗ ਵੱਲੋਂ ਯੂਨੀਫਾਈਡ ਪੋਰਟਲ ਲਈ ਇਤਿਹਾਸਕ ਸਮਝੌਤਾ ਸਹੀਬੱਧ: ਅਮਨ ਅਰੋੜਾ

• ਕਾਗ਼ਜ਼ੀ ਕਾਰਵਾਈ ਦੀ ਲੋੜ ਖ਼ਤਮ ਹੋਈ, ਆਟੋ-ਫੈਚਿੰਗ ਨਾਲ ਹੁਣ ਦਸਤਾਵੇਜ਼ ਵਾਰ-ਵਾਰ ਜਮ੍ਹਾਂ ਨਹੀਂ ਕਰਾਉਣੇ ਪੈਣਗੇ: ਅਮਨ ਅਰੋੜਾ

ਚੰਡੀਗੜ੍ਹ, 10 ਅਕਤੂਬਰ:

ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤੇ ਤਕਨੀਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਨੂੰ ਡਿਜੀਟਲ ਤੌਰ ‘ਤੇ ਸਮਰੱਥ ਬਣਾਉਣ ਅਤੇ ਲੋਕਾਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ-ਮੁਕਤ ਸੇਵਾਵਾਂ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ “ਯੂਨੀਫਾਈਡ ਸਿਟੀਜ਼ਨ ਪੋਰਟਲ” ਨੂੰ ਸ਼ੁਰੂ ਕਰਨ ਵਾਲਾ ਮੋਹਰੀ ਸੂਬਾ ਬਣਨ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਿੰਗਲ-ਵਿੰਡੋ ਪਲੇਟਫਾਰਮ ਯਾਨੀਕਿ “ਯੂਨੀਫਾਈਡ ਸਿਟੀਜ਼ਨ ਪੋਰਟਲ” ਰਾਹੀਂ ਸੂਬੇ ਦੇ ਲੋਕਾਂ ਦੀ ਵੱਖ-ਵੱਖ ਵਿਭਾਗਾਂ ਦੀਆਂ ਸਰਕਾਰੀ ਸੇਵਾਵਾਂ ਤੱਕ ਨਿਰਵਿਘਨ ਪਹੁੰਚ ਯਕੀਨੀ ਬਣੇਗੀ।

ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤੇ ਤਕਨੀਕ ਵਿਭਾਗ ਨੇ ਇਸ ਨਵੇਂ ਸਿਟੀਜ਼ਨ ਪੋਰਟਲ ਦੀ ਵਿਆਪਕ ਡਿਜ਼ਾਈਨਿੰਗ, ਵਿਕਾਸ, ਲਾਗੂਕਰਨ ਅਤੇ ਰੱਖ-ਰਖਾਅ ਲਈ ਈ-ਕਨੈਕਟ ਸਾਲਿਊਸ਼ਨਜ਼ ਪ੍ਰਾਈਵੇਟ ਲਿਮਟਿਡ ਨਾਲ 13 ਕਰੋੜ ਰੁਪਏ ਦਾ ਸਮਝੌਤਾ ਸਹੀਬੱਧ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਇਹ ਪੋਰਟਲ ਛੇ ਮਹੀਨਿਆਂ ਦੇ ਅੰਦਰ ਤਿਆਰ ਕਰਕੇ ਸ਼ੁਰੂ ਕਰ ਦਿੱਤਾ ਜਾਵੇਗਾ ਜਿਸ ਨਾਲ ਸਰਕਾਰੀ ਸੇਵਾਵਾਂ ਤੱਕ ਲੋਕਾਂ ਦੀ ਵਧੇਰੇ ਆਸਾਨ ਪਹੁੰਚ ਯਕੀਨੀ ਬਣੇਗੀ ਅਤੇ ਲੋਕਾਂ ਨੂੰ ਕੁਸ਼ਲ ਅਤੇ ਜਵਾਬਦੇਹੀ ਪ੍ਰਣਾਲੀ ਤਹਿਤ ਸੇਵਾਵਾਂ ਮਿਲਗੀਆਂ। ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਤੋਂ ਇਲਾਵਾ ਨਾਗਰਿਕ ਹੁਣ ਸਿਟੀਜ਼ਨ ਪੋਰਟਲ ਪਹਿਲ ਤਹਿਤ ਘਰ ਬੈਠੇ ਹੀ ਵੈਬ, ਮੋਬਾਈਲ ਐਪ ਅਤੇ ਵੱਟਸਐਪ ਰਾਹੀਂ ਸੇਵਾਵਾਂ ਲੈ ਸਕਣਗੇ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਨਵਾਂ ਸਿਟੀਜ਼ਨ ਪੋਰਟਲ ਸਾਰੀਆਂ ਸਰਕਾਰੀ ਸੇਵਾਵਾਂ ਲਈ ਇੱਕ ਸਿੰਗਲ, ਏਕੀਕ੍ਰਿਤ ਡਿਜੀਟਲ ਗੇਟਵੇ ਹੋਵੇਗਾ, ਜੋ ਨਾਗਰਿਕਾਂ ਨੂੰ ਵਧੇਰੇ ਆਸਾਨ ਢੰਗ ਨਾਲ ਸੇਵਾਵਾਂ ਪ੍ਰਦਾਨ ਕਰੇਗਾ। ਉਨ੍ਹਾਂ ਦੱਸਿਆ ਕਿ ਇਸ ਪ੍ਰਣਾਲੀ ਦੀ ਮੁੱਖ ਵਿਸ਼ੇਸ਼ਤਾ ਇਹ ਹੋਵੇਗੀ ਕਿ ਲੋਕਾਂ ਨੂੰ ਸੇਵਾਵਾਂ ਲੈਣ ਲਈ ਵਾਰ-ਵਾਰ ਦਸਤਾਵੇਜ਼ ਜ਼ਮ੍ਹਾਂ ਕਰਾਉਣ ਦੇ ਝੰਝਟ ਤੋਂ ਛੁਟਕਾਰਾ ਮਿਲੇਗਾ ਕਿਉਂਕਿ ਇਸ ਪ੍ਰਣਾਲੀ ਤਹਿਤ ਸਬੰਧਤ ਬਿਨੈਕਾਰ ਵੱਲੋਂ ਕਿਸੇ ਵੀ ਸੇਵਾ ਲਈ ਪਹਿਲਾਂ ਜਮ੍ਹਾਂ ਕਰਵਾਏ ਗਏ ਲੋੜੀਂਦੇ ਦਸਤਾਵੇਜ਼ ਨੂੰ ਇਹ ਸਿਸਟਮ ਆਟੋ-ਫੈੱਚ (ਆਪਣੇ-ਆਪ ਹਾਸਲ) ਕਰੇਗਾ। ਉਨ੍ਹਾਂ ਦੱਸਿਆ ਕਿ ਇੱਕ ਵਾਰ ਜਦੋਂ ਕੋਈ ਨਾਗਰਿਕ ਕਿਸੇ ਵੀ ਕਿਸਮ ਦੀ ਸੇਵਾ ਲਈ ਦਸਤਾਵੇਜ਼ ਅਪਲੋਡ ਕਰਦਾ ਹੈ ਤਾਂ ਭਵਿੱਖ ਵਿੱਚ ਕਿਸੇ ਵੀ ਐਪਲੀਕੇਸ਼ਨ ਲਈ ਇਹ ਖੁਦ ਹੀ ਆਟੋ-ਫੈਚ ਹੋ ਜਾਣਗੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਏਕੀਕ੍ਰਿਤ ਸਿਟੀਜ਼ਨ ਪੋਰਟਲ ਸਾਰੀਆਂ ਸਰਕਾਰੀ ਸੇਵਾਵਾਂ ਲਈ ਵਨ-ਸਟਾਪ ਸਾਲਿਊਸ਼ਨ ਪੇਸ਼ ਕਰੇਗਾ, ਜਿਸ ਨਾਲ ਨਾਗਿਰਕਾਂ ਨੂੰ ਵੱਖ-ਵੱਖ ਵੈੱਬਸਾਈਟਾਂ ‘ਤੇ ਵਿਜ਼ਟ ਕਰਨ ਦੀ ਜ਼ਰੂਰਤ ਨਹੀਂ ਹੋਵੇਗੀ। ਏ.ਆਈ ਆਧਾਰਤ ਵਰਕਫਲੋਅ ਪ੍ਰਣਾਲੀ ਤੁਰੰਤ ਫ਼ੈਸਲੇ ਲੈਣ ਅਤੇ ਸੇਵਾ ਪ੍ਰਦਾਨ ਕਰਨ ਦੇ ਸਮੇਂ ਨੂੰ ਘਟਾਉਣਾ ਯਕੀਨੀ ਬਣਾਏਗੀ।

ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਪਹਿਲਕਦਮੀ ਨਾਲ ਪੰਜਾਬ ਸਰਕਾਰ ਲਗਭਗ 600 ਆਫਲਾਈਨ ਸੇਵਾਵਾਂ ਨੂੰ ਆਨਲਾਈਨ ਪਲੇਟਫਾਰਮਾਂ ‘ਤੇ ਸ਼ੁਰੂ ਕਰਕੇ ਡਿਜੀਟਲ ਸ਼ਾਸਨ ਵਿੱਚ ਕ੍ਰਾਂਤੀ ਲਿਆਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਪੰਜਾਬ ਜਨਤਕ ਸੇਵਾਵਾਂ ਦੀ ਡਿਲੀਵਰੀ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਐਕਟ 2018 ਤਹਿਤ 848 ਸੇਵਾਵਾਂ ਨੂੰ ਨੋਟੀਫ਼ਾਈ ਕੀਤਾ ਗਿਆ ਹੈ ਅਤੇ 236 ਸੇਵਾਵਾਂ ਪਹਿਲਾਂ ਹੀ ਕਨੈਕਟ ਪੋਰਟਲ ‘ਤੇ ਉਪਲਬਧ ਹਨ। ਇਸ ਪਹਿਲਕਦਮੀ ਨਾਲ ਸਾਲਾਨਾ ਲਗਭਗ ਇੱਕ ਕਰੋੜ ਬਿਨੈਕਾਰਾਂ ਨੂੰ ਲਾਭ ਹੋਵੇਗਾ। ਨਾਗਰਿਕ ਆਪਣੇ ਘਰ ਬੈਠੇ ਹੀ ਸਰਕਾਰੀ ਸੇਵਾਵਾਂ ਤੱਕ ਆਸਾਨ ਪਹੁੰਚ ਕਰ ਸਕਣਗੇ, ਜਿਸ ਨਾਲ ਉਨ੍ਹਾਂ ਨੂੰ ਸਰਕਾਰੀ ਦਫਤਰਾਂ ਦੇ ਵਾਰ-ਵਾਰ ਗੇੜੇ ਮਾਰਨ ਦੀ ਲੋੜ ਨਹੀਂ ਪਵੇਗੀ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਬਿਹਤਰੀਨ ਸ਼ਾਸਨ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਦੁਹਰਾਉਂਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਤਕਨਾਲੋਜੀ-ਅਧਾਰਤ ਹੱਲ ਸੂਬੇ ਦੇ ਸਾਰੇ ਨਾਗਰਿਕਾਂ ਨੂੰ ਕੁਸ਼ਲ, ਪਾਰਦਰਸ਼ੀ ਅਤੇ ਸੁਖਾਲੇ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨਾ ਯਕੀਨੀ ਬਣਾਉਣਗੇ। ਏ.ਆਈ. ਆਧਾਰਤ ਸਿਟੀਜ਼ਨ ਪੋਰਟਲ ਜਲਦ ਫ਼ੈਸਲੇ ਲੈਣ ਅਤੇ ਉਡੀਕ ਦੇ ਸਮੇਂ ਨੂੰ ਘਟਾਉਂਦਿਆਂ ਸੁਚਾਰੂ ਅਤੇ ਜਵਾਬਦੇਹ ਸ਼ਾਸਨ ਨੂੰ ਯਕੀਨੀ ਬਣਾਏਗਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...