ਪੰਜਾਬ ਸਰਕਾਰ ਨੇ ਜੀਐਸਟੀ ਰਿਫੰਡਾਂ ਵਿੱਚ ਤੇਜ਼ੀ ਲਿਆਂਦੀ, ਜੁਲਾਈ ਵਿੱਚ 241.17 ਕਰੋੜ ਰੁਪਏ ਕੀਤੇ ਮਨਜ਼ੂਰ: ਹਰਪਾਲ ਸਿੰਘ ਚੀਮਾ

by | Aug 2, 2025 | breaking news, daily | 0 comments

ਕਿਹਾ, ਅਰਜ਼ੀਆਂ ਦੀ ਗਿਣਤੀ ਪੱਖੋਂ ਕੁੱਲ ਨਿਪਟਾਰੇ ਦਾ ਅਨੁਪਾਤ 60% ਤੱਕ ਪਹੁੰਚਣ ਦੀ ਉਮੀਦ

ਚੰਡੀਗੜ੍ਹ, 1 ਅਗਸਤ

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਬਕਾਇਆ ਪਏ ਵਸਤੂਆਂ ਅਤੇ ਸੇਵਾਵਾਂ ਕਰ (ਜੀਐਸਟੀ) ਰਿਫੰਡ ਦੀਆਂ ਅਰਜ਼ੀਆਂ ‘ਤੇ ਕਾਰਵਾਈ ਕਰਨ ਵਿੱਚ ਵੱਡੀ ਕਾਰਵਾਈ ਕਰਦਿਆਂ ਜੁਲਾਈ ਮਹੀਨੇ ਵਿੱਚ 1,408 ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਨ੍ਹਾਂ ਦਾ ਕੁੱਲ ਰਿਫੰਡ 241.17 ਕਰੋੜ ਰੁਪਏ ਬਣਦਾ ਹੈ।

ਇੱਥੇ ਇੱਕ ਪ੍ਰੈਸ ਕਾਂਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਰੋਬਾਰੀਆਂ ਲਈ ਰਿਫੰਡ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਦੇ ਯਤਨਾਂ ਸਦਕਾ 31 ਜੁਲਾਈ, 2025 ਤੱਕ ਸੂਬੇ ਵੱਲੋਂ ਪਿਛਲੇ ਬਕਾਏ ਦੇ ਇੱਕ ਵੱਡਾ ਹਿੱਸੇ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ 30 ਜੂਨ, 2025 ਤੱਕ 3,452 ਪੈਂਡਿੰਗ ਰਿਫੰਡ ਅਰਜ਼ੀਆਂ ਸਨ, ਜਿਨ੍ਹਾਂ ਦੀ ਕੁੱਲ ਰਕਮ 832.93 ਕਰੋੜ ਰੁਪਏ ਸੀ। ਉਨ੍ਹਾਂ ਖੁਲਾਸਾ ਕੀਤਾ ਕਿ ਜੁਲਾਈ ਵਿੱਚ 241.17 ਕਰੋੜ ਰੁਪਏ ਦੇ ਰਿਫੰਡ ਨੂੰ ਮਨਜ਼ੂਰੀ ਦਿੱਤੀ ਗਈ, ਜਿਸ ਵਿੱਚੋਂ 57 ਕਰੋੜ ਰੁਪਏ ਸਟੇਟ ਜੀਐਸਟੀ (ਐਸਜੀਐਸਟੀ) ਦੇ ਹਿੱਸੇ ਦੇ ਹਨ, ਜੋ ਸਿੱਧੇ ਰਾਜ ਦੇ ਖਜ਼ਾਨੇ ਵਿੱਚੋਂ ਵਾਪਸ ਕੀਤੇ ਗਏ ਹਨ, ਅਤੇ 184.17 ਕਰੋੜ ਰੁਪਏ ਇੰਟੈਗਰੇਟਿਡ ਗੁੱਡਸ ਐਂਡ ਸਰਵਿਸਿਜ਼ ਟੈਕਸ (ਆਈਜੀਐਸਟੀ) ਅਤੇ ਸੈਂਟਰਲ ਗੁੱਡਸ ਐਂਡ ਸਰਵਿਸਿਜ਼ ਟੈਕਸ (ਸੀਜੀਐਸਟੀ) ਦੇ ਹਿੱਸੇ ਦੇ ਹਨ, ਜੋ ਕੇਂਦਰ ਸਰਕਾਰ ਵੱਲੋਂ ਭੁਗਤਾਨ ਕੀਤੇ ਜਾਣਗੇ।

ਇਨ੍ਹਾਂ ਰਿਫੰਡਾਂ ਦੇ ਰਾਜ ਦੇ ਵਿੱਤ ‘ਤੇ ਸਿੱਧੇ ਪ੍ਰਭਾਵ ਬਾਰੇ ਜਿਕਰ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਐਸ.ਜੀ.ਐਸ.ਟੀ ਰਿਫੰਡ ਨੂੰ ਕੁੱਲ ਟੈਕਸ ਵਸੂਲੀ ਵਿੱਚੋਂ ਘਟਾ ਕੇ ਰਾਜ ਦੀ ਸ਼ੁੱਧ ਆਮਦਨ ਦਾ ਪਤਾ ਲਗਾਇਆ ਜਾਂਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ 663 ਹੋਰ ਅਰਜ਼ੀਆਂ, ਜਿਨ੍ਹਾਂ ਦੀ ਕੁੱਲ ਰਕਮ 52 ਕਰੋੜ ਰੁਪਏ ਹੈ, ‘ਤੇ ਵਰਤਮਾਨ ਵਿੱਚ ਕਾਰਵਾਈ ਚੱਲ ਰਹੀ ਹੈ। ਇੱਕ ਵਾਰ ਜਦੋਂ ਇਨ੍ਹਾਂ ਅਰਜ਼ੀਆਂ ਨੂੰ ਮਨਜ਼ੂਰੀ ਮਿਲ ਜਾਂਦੀ ਹੈ, ਤਾਂ ਅਰਜ਼ੀਆਂ ਦੀ ਗਿਣਤੀ ਪੱਖੋਂ ਕੁੱਲ ਨਿਪਟਾਰੇ ਦਾ ਅਨੁਪਾਤ 60 ਫੀਸਦੀ ਅਤੇ ਕੁੱਲ ਰਿਫੰਡ ਰਕਮ ਦੇ ਪੱਖੋਂ 35 ਫੀਸਦੀ ਤੱਕ ਪਹੁੰਚ ਜਾਵੇਗਾ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ‘ਆਮ ਆਦਮੀ ਪਾਰਟੀ’ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਪਾਰਦਰਸ਼ੀ ਅਤੇ ਕੁਸ਼ਲ ਕਰ ਪ੍ਰਸ਼ਾਸਨ ਪ੍ਰਣਾਲੀ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਸਥਾਨਕ ਕਾਰੋਬਾਰਾਂ ਨੂੰ ਸਹਾਇਤਾ ਦੇਣ ਅਤੇ ਪੰਜਾਬ ਵਿੱਚ ਵਪਾਰ ਕਰਨ ਦੀ ਸੌਖ ਨੂੰ ਬਿਹਤਰ ਬਣਾਉਣ ਲਈ ਬਕਾਇਆ ਰਿਫੰਡਾਂ ਦੇ ਤੇਜ਼ੀ ਨਾਲ ਨਿਪਟਾਰੇ ਨੂੰ ਤਰਜੀਹ ਦੇਣਾ ਜਾਰੀ ਰੱਖੇਗਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...