ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਪੰਜਾਬ ਕ੍ਰਿਕਟ ਲੀਗ ਨੂੰ ਦਿੱਤੀ ਪ੍ਰਵਾਨਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by | Feb 10, 2026 | breaking news, daily | 0 comments

*ਆਈ.ਪੀ.ਐਲ. ਦੀ ਤਰਜ਼ ‘ਤੇ ਕਰਵਾਈ ਜਾਵੇਗੀ ਪੰਜਾਬ ਕ੍ਰਿਕਟ ਲੀਗ, ਜ਼ਿਲ੍ਹਾ ਅਤੇ ਖੇਤਰੀ ਟੀਮਾਂ ਕੀਤੀਆਂ ਜਾਣਗੀਆਂ ਸ਼ਾਮਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਵੱਲੋਂ ਪੰਜਾਬ ਕ੍ਰਿਕਟ ਲੀਗ ਲਈ ਬੀ.ਸੀ.ਸੀ.ਆਈ. ਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਨਾਲ ਕੀਤਾ ਜਾਵੇਗਾ ਤਾਲਮੇਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਕੌਮੀ ਅਤੇ ਕੌਮਾਂਤਰੀ ਕ੍ਰਿਕਟਰਾਂ ਦੀ ਅਗਲੀ ਪੀੜ੍ਹੀ ਤਿਆਰ ਕਰਨਾ ਇਸ ਪੰਜਾਬ ਕ੍ਰਿਕਟ ਲੀਗ ਦਾ ਉਦੇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਲਾਜ਼ਮੀ: ਸੂਬਾ ਸਰਕਾਰ ਨੇ ਪੰਜਾਬ ਕ੍ਰਿਕਟ ਲੀਗ ਅਤੇ ਮਲਟੀ-ਸਪੋਰਟਸ ਡਿਸਟ੍ਰਿਕਟ ਲੀਗਾਂ ਦੀ ਬਣਾਈ ਯੋਜਨਾ*

ਚੰਡੀਗੜ੍ਹ, 9 ਫਰਵਰੀ:

ਪੰਜਾਬ ਦੀ ਖੇਡ ਵਿਰਾਸਤ ਬਹਾਲ ਕਰਕੇ ਨਸ਼ਿਆਂ ਨੂੰ ਖ਼ਤਮ ਕਰਨ ਦੇ ਦ੍ਰਿੜ੍ਹ ਸੰਕਲਪ ਤਹਿਤ ਭਗਵੰਤ ਮਾਨ ਸਰਕਾਰ ਨੇ ਅੱਜ ਪੰਜਾਬ ਕ੍ਰਿਕਟ ਲੀਗ (ਪੀ.ਸੀ.ਐਲ.) ਦੀ ਸ਼ੁਰੂਆਤ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਲੀਗ ਤਹਿਤ ਖੇਡਾਂ ਨੂੰ ਇੱਕ ਆਊਟਰੀਚ ਪ੍ਰੋਗਰਾਮ ਦੀ ਬਜਾਏ ਨੌਜਵਾਨਾਂ ਦੇ ਸ਼ਕਤੀਕਰਨ ਲਈ ਰਣਨੀਤਕ ਦਖ਼ਲ ਵਜੋਂ ਦੇਖਿਆ ਜਾਵੇਗਾ।

ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ.) ਦੀ ਤਰਜ਼ ‘ਤੇ ਜ਼ਿਲ੍ਹਾ ਤੇ ਖੇਤਰੀ ਪੱਧਰ ‘ਤੇ ਟੀਮਾਂ ਬਣਾ ਕੇ ਅਤੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਅਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ.ਸੀ.ਏ.) ਦੇ ਸਹਿਯੋਗ ਨਾਲ ਕਰਵਾਈ ਜਾਣ ਵਾਲੀ ਇਸ ਲੀਗ ਦਾ ਉਦੇਸ਼ ਨੌਜਵਾਨ ਪ੍ਰਤਿਭਾ ਦੀ ਪਛਾਣ ਕਰਨਾ, ਤਿਆਰ ਕਰਨਾ ਅਤੇ ਪੇਸ਼ੇਵਰ ਰਾਹ ‘ਤੇ ਲੈ ਜਾਣਾ ਹੈ। ਇਸ ਦੇ ਨਾਲ ਹੀ ਇਸ ਦਾ ਉਦੇਸ਼ ਖੇਡਾਂ ਵਿੱਚ ਜ਼ਿਲ੍ਹਾ ਅਤੇ ਰਾਜ-ਪੱਧਰੀ ਲੀਗਾਂ ਦਾ ਇੱਕ ਵਿਆਪਕ ਈਕੋ-ਸਿਸਟਮ ਸਥਾਪਤ ਕਰਨਾ ਹੈ ਤਾਂ ਜੋ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਅਨੁਸ਼ਾਸਨ, ਨਵੇਂ ਮੌਕਿਆਂ ਅਤੇ ਰਾਸ਼ਟਰੀ ਪ੍ਰਤੀਨਿਧਤਾ ਵੱਲ ਲੈ ਜਾਇਆ ਜਾ ਸਕੇ।

ਮੀਟਿੰਗ ਵਿੱਚ ਲਏ ਗਏ ਕੁਝ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਚੰਡੀਗੜ੍ਹ ਵਿਖੇ ਖੇਡ ਅਤੇ ਯੁਵਕ ਸੇਵਾਵਾਂ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕਰਨ ਲਈ ਮੀਟਿੰਗ ਕੀਤੀ, ਜਿਸ ਵਿੱਚ ਰਾਜ ਭਰ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਇੱਕ ਸਿਹਤਮੰਦ ਸਮਾਜ ਦੀ ਸਿਰਜਣਾ ਦੇ ਉਦੇਸ਼ ਨਾਲ ਨੌਜਵਾਨਾਂ ਨੂੰ ਖੇਡਾਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕਰਨ ਵਿੱਚ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣ। ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਬਹਾਲ ਕਰਨ ਅਤੇ ਸੂਬੇ ਭਰ ਦੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ।”

ਖੇਡ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਤੋਂ ਨੌਜਵਾਨ ਪ੍ਰਤਿਭਾ ਨੂੰ ਨਿਖਾਰਨ ਦੇ ਉਦੇਸ਼ ਨਾਲ ਪੰਜਾਬ ਕ੍ਰਿਕਟ ਐਸੋਸੀਏਸ਼ਨ ਅਤੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਤਾਲਮੇਲ ਨਾਲ ਪੰਜਾਬ ਕ੍ਰਿਕਟ ਲੀਗ ਕਰਵਾਈ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਨੇ ਵਿਸ਼ਵ ਕ੍ਰਿਕਟ ਵਿੱਚ ਇੱਕ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ, “ਇਮਰਾਨ ਖਾਨ ਅਤੇ ਅਰਜੁਨ ਰਾਣਾਤੁੰਗਾ ਵਰਗੇ ਕ੍ਰਿਕਟਰਾਂ ਨੇ ਅਜਿਹੀਆਂ ਪਹਿਲਕਦਮੀਆਂ ਰਾਹੀਂ ਵਿਸ਼ਵ ਕ੍ਰਿਕਟ ਨੂੰ ਕਈ ਪ੍ਰਸਿੱਧ ਖਿਡਾਰੀ ਦਿੱਤੇ ਅਤੇ ਇਹ ਲੀਗ ਪੰਜਾਬ ਨੂੰ ਕ੍ਰਿਕਟ ਪ੍ਰਤਿਭਾ ਦੀ ਨਰਸਰੀ ਵਜੋਂ ਉਭਾਰਨ ਵਿੱਚ ਬਹੁਤ ਮਦਦ ਕਰੇਗੀ।”

ਪ੍ਰਸਤਾਵਿਤ ਲੀਗ ਢਾਂਚੇ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੀਗ ਇੰਡੀਅਨ ਪ੍ਰੀਮੀਅਰ ਲੀਗ ਦੀ ਤਰਜ਼ ‘ਤੇ ਕਰਵਾਈ ਜਾਵੇਗੀ ਅਤੇ ਟੂਰਨਾਮੈਂਟ ਵਿੱਚ ਹਿੱਸਾ ਲੈਣ ਲਈ ਸਾਰੇ ਜ਼ਿਲ੍ਹਿਆਂ ਅਤੇ ਮਾਝਾ, ਦੋਆਬਾ ਤੇ ਮਾਲਵਾ ਵਰਗੇ ਭੂਗੋਲਿਕ ਖੇਤਰਾਂ ਦੇ ਆਧਾਰ ‘ਤੇ ਟੀਮਾਂ ਬਣਾਈਆਂ ਜਾਣਗੀਆਂ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੀਗ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਕ੍ਰਿਕਟ ਟੂਰਨਾਮੈਂਟਾਂ ਲਈ ਕ੍ਰਿਕਟਰਾਂ ਦਾ ਪ੍ਰਤਿਭਾਸ਼ਾਲੀ ਪੂਲ ਪੈਦਾ ਕਰਨ ਵਿੱਚ ਮਦਦ ਕਰੇਗੀ।

ਇਸ ਦੇ ਨਾਲ ਹੀ ਉਨ੍ਹਾਂ ਨੇ ਸੂਬੇ ਭਰ ਵਿੱਚ ਹੋਰਨਾਂ ਖੇਡਾਂ ਨੂੰ ਉਤਸ਼ਾਹਿਤ ਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਵਾਲੀਬਾਲ, ਫੁੱਟਬਾਲ, ਹਾਕੀ, ਬਾਸਕਟਬਾਲ, ਖੋ-ਖੋ ਅਤੇ ਕਬੱਡੀ ਵਰਗੀਆਂ ਖੇਡਾਂ ਲਈ ਵੀ ਜ਼ਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਲੀਗ ਟੂਰਨਾਮੈਂਟ ਕਰਵਾਏ ਜਾਣੇ ਚਾਹੀਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਚੰਗੀ ਤਰ੍ਹਾਂ ਸਿਖ਼ਲਾਈ ਪ੍ਰਾਪਤ ਅਤੇ ਪ੍ਰਤਿਭਾਸ਼ਾਲੀ ਖਿਡਾਰੀ ਪੈਦਾ ਕਰਨ ਲਈ ਠੋਸ ਮੁਹਿੰਮ ‘ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਵੱਧ ਤੋਂ ਵੱਧ ਪੰਜਾਬੀ ਖਿਡਾਰੀ ਅੰਤਰਰਾਸ਼ਟਰੀ ਖੇਡ ਮੁਕਾਬਲਿਆਂ ਵਿੱਚ ਭਾਰਤ ਦੀ ਨੁਮਾਇੰਦਗੀ ਕਰਨ।

ਪੰਜਾਬ ਦੀ ਅਮੀਰ ਖੇਡ ਵਿਰਾਸਤ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਖੇਡ ਪ੍ਰਤਿਭਾ ਦਾ ਭੰਡਾਰ ਹੈ ਅਤੇ ਸਰਕਾਰ ਇਸ ਨੂੰ ਵਧਣ-ਫੁੱਲਣ ਵਿੱਚ ਮਦਦ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਅਥਾਹ ਖੇਡ ਪ੍ਰਤਿਭਾ ਹੈ ਅਤੇ ਸੂਬਾ ਸਰਕਾਰ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਹਿੱਸਾ ਲੈ ਕੇ ਦੇਸ਼ ਲਈ ਤਗਮੇ ਜਿੱਤਣ ਦੇ ਯੋਗ ਬਣਾਉਣ ਖ਼ਾਤਰ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਅੱਗੇ ਵਧਣ ਅਤੇ ਸੂਬੇ ਦਾ ਨਾਮ ਰੌਸ਼ਨ ਕਰਨ ਲਈ ਸਹੀ ਦਿਸ਼ਾ ਪ੍ਰਦਾਨ ਕਰਦਿਆਂ ਸਾਡੇ ਨੌਜਵਾਨਾਂ ਨੂੰ ਬੁਲੰਦੀਆਂ ਛੂਹਣ ਅਤੇ ਆਪਣੀ ਸ਼ਖ਼ਸੀਅਤ ਨਿਖ਼ਾਰਨ ਦੇ ਬੇਮਿਸਾਲ ਮੌਕੇ ਦਿੰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਦ੍ਰਿੜ੍ਹ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਖੇਡਾਂ ਵਿੱਚ ਪੰਜਾਬ ਦੀ ਸ਼ਾਨ ਨੂੰ ਸੁਰਜੀਤ ਕਰਨ ਲਈ ਵਚਨਬੱਧ ਹੈ ਅਤੇ ਇਸ ਟੀਚੇ ਦੀ ਪ੍ਰਾਪਤੀ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...