ਪੰਜਾਬ ਸਰਕਾਰ ਨੇ ਬਿਨਾਂ ਕਿਸੇ ਕੱਟ ਦੇ ਬਿਜਲੀ ਦੀ ਸਿਖਰਲੀ ਮੰਗ ਪੂਰੀ ਕੀਤੀ: ਹਰਭਜਨ ਸਿੰਘ ਈ.ਟੀ.ਓ.

by | Jun 10, 2025 | breaking news, daily | 0 comments

ਪੰਜਾਬ ਨੇ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ 16,192 ਮੈਗਾਵਾਟ ਨੂੰ ਸਫ਼ਲਤਾਪੂਰਵਕ ਪੂਰਾ ਕੀਤਾ: ਬਿਜਲੀ ਮੰਤਰੀ

ਚੰਡੀਗੜ੍ਹ, 10 ਜੂਨ:

ਪੰਜਾਬ ਸਰਕਾਰ ਨੇ ਸੂਬੇ ਵਿਚ ਬਿਜਲੀ ਖੇਤਰ ਨਾਲ ਜੁੜੀ ਇਕ ਅਹਿਮ ਤੇ ਇਤਿਹਾਸਕ ਪ੍ਰਾਪਤੀ ਨੂੰ ਆਪਣੇ ਨਾਮ ਕਰਦਿਆਂ ਅੱਜ ਮਿਤੀ 10 ਜੂਨ 2025 ਨੂੰ ਬਿਜਲੀ ਦੀ ਸਭ ਤੋਂ ਵੱਧ ਮੰਗ 16,192 ਮੈਗਾਵਾਟ ਨੂੰ ਬਿਨ੍ਹਾਂ ਕਿਸੇ ਤਰ੍ਹਾਂ ਦੇ ਕੱਟ ਲਗਾਏ ਸਫਲਤਾਪੂਰਵਕ ਪੂਰਾ ਕੀਤਾ, ਜਿਸ ਨਾਲ ਸੂਬਾ 29 ਜੂਨ, 2024 ਨੂੰ 16,058 ਮੈਗਾਵਾਟ ਬਿਜਲੀ ਮੰਗ ਦੇ ਪਿਛਲੇ ਸਾਲ ਦੇ ਰਿਕਾਰਡ ਨੂੰ ਪਾਰ ਕਰ ਲਿਆ। ਭਾਰਤ ਦੀ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਕਿਸੇ ਵੀ ਖੇਤਰਾਂ ਵਿੱਚ ਬਿਨ੍ਹਾਂ ਬਿਜਲੀ ਕੱਟ ਲਗਾਏ ਇਹ ਮੀਲ ਪੱਥਰ ਸਥਾਪਤ ਕੀਤਾ ਗਿਆ ਹੈ।

ਬਿਜਲੀ ਮੰਤਰੀ ਹਰਭਜਨ ਸਿੰਘ ਨੇ ਇਸ ਸਫ਼ਲਤਾ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਗਰਮ ਅਗਵਾਈ ਨੂੰ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਨਿਰਦੇਸ਼ਾਂ ‘ਤੇ ਝੋਨੇ ਦੀ ਬੀਤੇ ਵਰ੍ਹਿਆਂ ਨਾਲੋਂ ਅਗੇਤੀ ਬਿਜਾਈ ਅਤੇ ਊਰਜਾ ਬੁਨਿਆਦੀ ਢਾਂਚੇ ਵਿੱਚ ਬਿਹਤਰੀਨ ਤਾਲਮੇਲ ਨਾਲ ਹੀ ਇਹ ਪ੍ਰਾਪਤੀ ਸੰਭਵ ਬਣੀ ਹੈ।

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਨੇ ਇਸ ਉਪਲਬਧੀ ਨੂੰ ਪ੍ਰਾਪਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ। ਸੂਬੇ ਵਿੱਚ 9 ਜੂਨ, 2025 ਨੂੰ ਭਿਆਨਕ ਗਰਮੀ ਕਾਰਨ ਰਿਕਾਰਡ ਤੋੜ ਬਿਜਲੀ ਦੀ ਮੰਗ ਅਗੇਤੀ ਝੋਨੇ ਦੀ ਬਿਜਾਈ ਦੇ ਆਖਰੀ ਪੜਾਅ ਦੇ ਸ਼ੁਰੂ ਹੋਣ ਤੋਂ ਮਹਿਜ ਇੱਕ ਦਿਨ ਬਾਅਦ ਆਈ। ਦੱਸਣਯੋਗ ਹੈ ਕਿ ਇਸ ਸਾਲ ਸੂਬਾ ਸਰਕਾਰ ਨੇ 1 ਜੂਨ ਤੋਂ ਬਿਜਾਈ ਕਰਨ ਦਾ ਫ਼ੈਸਲਾ ਲਿਆ ਸੀ। ਪੀਐਸਪੀਸੀਐਲ ਵੱਲੋਂ ਸੂਝਵਾਨ ਅਤੇ ਰਣਨੀਤਕ ਪਹਿਲ ਸਦਕਾ ਸੂਬਾ ਅਗਲੇ ਦਿਨ ਹੀ ਆਪਣੇ ਹੀ ਪਿਛਲੇ ਮੰਗ ਰਿਕਾਰਡ ਨੂੰ ਤੋੜਨ ਵਿੱਚ ਸਫ਼ਲ ਰਿਹਾ।

ਹਰਭਜਨ ਸਿੰਘ ਈ. ਟੀ. ਓ. ਨੇ ਸੂਬੇ ਦੇ ਅੰਦਰੋਂ ਅਤੇ ਬਾਹਰੋਂ ਬਿਜਲੀ ਉਤਪਾਦਨ ਸਰੋਤਾਂ ਦੇ ਪ੍ਰਭਾਵਸ਼ਾਲੀ ਏਕੀਕਰਨ, ਅੰਤਰਰਾਜੀ ਪਾਵਰ ਬੈਂਕਿੰਗ ਅਤੇ ਟ੍ਰਾਂਸਮਿਸ਼ਨ ਨੈਟਵਰਕ ਦੀ ਸਰਵੋਤਮ ਵਰਤੋਂ ਦੀ ਸ਼ਲਾਘਾ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਤਾਲਮੇਲ ਵਾਲੇ ਯਤਨਾਂ ਸਦਕਾ ਸਿਖਰ ਮੰਗ ‘ਤੇ ਵੀ ਖੇਤੀਬਾੜੀ, ਰਿਹਾਇਸ਼ੀ, ਵਪਾਰਕ ਅਤੇ ਉਦਯੋਗਿਕ ਖੇਤਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਇਆ ਗਿਆ।

ਖੇਤੀਬਾੜੀ ਖਪਤਕਾਰਾਂ ਨੂੰ ਬਿਨਾਂ ਕਿਸੇ ਹੋਰ ਖੇਤਰ ਦੀ ਕਟੌਤੀ ਤੋਂ ਇਲਾਵਾ ਰੋਜ਼ਾਨਾ ਅੱਠ ਘੰਟੇ ਤੋਂ ਵੱਧ ਨਿਰੰਤਰ ਬਿਜਲੀ ਸਪਲਾਈ ਮਿਲ ਰਹੀ ਹੈ। ਬਿਜਲੀ ਮੰਤਰੀ ਨੇ ਕਿਹਾ ਕਿ ਇਹ ਇੱਕ ਇਤਿਹਾਸਕ ਪਲ ਹੈ। ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਪੰਜਾਬ ਨੇ ਬਿਜਲੀ ਕੱਟ ਲਗਾਏ ਬਿਨਾਂ ਸੀਜ਼ਨ ਦੌਰਾਨ ਆਪਣੇ ਸਿਖਰਲੀ ਬਿਜਲੀ ਮੰਗ ਦਾ ਸੁਚੱਜੇ ਢੰਗ ਨਾਲ ਪ੍ਰਬੰਧਨ ਕੀਤਾ ਹੈ।

ਉਨ੍ਹਾਂ ਨੇ ਪੀ.ਐਸ.ਪੀ.ਸੀ.ਐਲ. ਦੇ ਸੀ.ਐਮ.ਡੀ. ਅਜੋਏ ਕੁਮਾਰ ਸਿਨਹਾ, ਬੋਰਡ ਆਫ਼ ਡਾਇਰੈਕਟਰਸ ਅਤੇ ਸਾਰੇ ਕਰਮਚਾਰੀਆਂ ਦਾ ਉਨ੍ਹਾਂ ਦੇ ਸਮਰਪਣ ਅਤੇ ਬਿਜਲੀ ਸਪਲਾਈ ਪ੍ਰਣਾਲੀ ਦੇ ਕੁਸ਼ਲ ਪ੍ਰਬੰਧਨ ਲਈ ਧੰਨਵਾਦ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਤਿਆਰੀ ਨੇ ਹਰ ਖੇਤਰ, ਖਾਸ ਕਰਕੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਭਰੋਸੇਯੋਗ ਬਿਜਲੀ ਸਪਲਾਈ ਨੂੰ ਯਕੀਨੀ ਬਣਾਇਆ ਹੈ।

ਇਹ ਪ੍ਰਾਪਤੀ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸੇਵਾ ਪ੍ਰਦਾਨ ਕਰਨ ਵਿੱਚ ਸੁਧਾਰ ਕਰਨ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਲੋਕ ਹਿਤੈਸ਼ੀ ਯੋਜਨਾਵਾਂ ਦੇ ਨਤੀਜਿਆਂ ਸਦਕਾ ਹੀ ਪੰਜਾਬ ਰਾਜ ਊਰਜਾ ਸਵੈ-ਨਿਰਭਰਤਾ ਦੀ ਦਿਸ਼ਾ ਵੱਲ ਸਫ਼ਲਤਾ ਪੂਰਵਕ ਵਧ ਰਿਹਾ ਹੈ।

ਬਿਜਲੀ ਮੰਤਰੀ ਨੇ ਕਿਹਾ ਕਿ ਅਜਿਹੇ ਮੀਲ ਪੱਥਰ ਪੰਜਾਬ ਦੇ ਉਦਯੋਗ ਪੱਖੀ ਮਾਹੌਲ ਪ੍ਰਤੀ ਨਿਵੇਸ਼ਕਾਂ ਦੇ ਵਿਸ਼ਵਾਸ ਨੂੰ ਵਧਾਉਂਦੀ ਹੈ ਅਤੇ ਸੂਬਾ ਵਾਸੀਆਂ ਲਈ ਜੀਵਨ ਦੀ ਗੁਣਵੱਤਾ ਵਿੱਚ ਵਾਧਾ ਕਰਦੀ ਹੈ। ਉਹਨਾਂ ਅੱਗੇ ਕਿਹਾ ਕਿ ਇਹ ਮੀਲ ਪੱਥਰ ਦਰਸਾਉਂਦਾ ਹੈ ਕਿ ਦੂਰਦਰਸ਼ੀ ਅਗਵਾਈ ਅਤੇ ਪ੍ਰਭਾਵਸ਼ਾਲੀ ਅਮਲ ਨਾਲ, ਬਿਜਲੀ ਚੁਣੌਤੀਆਂ ਨੂੰ ਵੀ ਮਹੱਤਵਪੂਰਨ ਪ੍ਰਾਪਤੀਆਂ ਵਿੱਚ ਬਦਲਿਆ ਜਾ ਸਕਦਾ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...