ਪੰਜਾਬ ਸਰਕਾਰ ਨੇ ਮਨਰੇਗਾ ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

by | Jul 30, 2026 | AGRICULTURE UPDATES, daily, politics | 0 comments

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਰਮਚਾਰੀ ਯੂਨੀਅਨ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ, ਯੂਨੀਅਨ ਨੇ ਹੜਤਾਲ ਕੀਤੀ ਖ਼ਤਮ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਸਕਰਾਤਮਕ ਗੱਲਬਾਤ ਅਤੇ ਆਪਸੀ ਸਹਿਮਤੀ ਰਾਹੀਂ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਸਫਲਤਾਪੂਰਵਕ ਹੱਲ ਕੀਤਾ। ਇਸ ਫ਼ੈਸਲੇ ਨਾਲ 30 ਜੁਲਾਈ ਤੋਂ ਵੀਬੀ ਜੀ ਰਾਮ ਜੀ ਪਹਿਲਕਦਮੀ ਨੂੰ ਸੂਬੇ ਭਰ ਵਿੱਚ ਲਾਗੂ ਕਰਨ ਦਾ ਰਾਹ ਪੱਧਰਾ ਹੋ ਗਿਆ ਹੈ ਅਤੇ ਕਰਮਚਾਰੀਆਂ ਦੀ ਲਗਭਗ ਦੋ ਮਹੀਨੇ ਤੋਂ ਚੱਲ ਰਹੀ ਹੜਤਾਲ ਖਤਮ ਹੋ ਗਈ ਹੈ।

ਇਹ ਮੀਟਿੰਗ ਪਿਛਲੇ ਕਈ ਹਫ਼ਤਿਆਂ ਤੋਂ ਚੱਲ ਰਹੇ ਵਿਚਾਰ-ਵਟਾਂਦਰੇ ਸਦਕਾ ਕੀਤੀ ਗਈ।

ਵਿੱਤ ਮੰਤਰੀ ਨੇ ਕਿਹਾ ਕਿ ਸੇਵਾ ਸਬੰਧੀ ਸ਼ਰਤਾਂ, ਠੇਕੇ ਦੀ ਮਿਆਦ, ਵੀਬੀ ਜੀ ਰਾਮ ਜੀ ਢਾਂਚਾ ਅਪਣਾਉਣ, ਮਿਹਨਤਾਨਾ ਅਤੇ ਹੋਰ ਪ੍ਰਸ਼ਾਸਕੀ ਮਾਮਲਿਆਂ ਸਬੰਧੀ ਮੁੱਦਿਆਂ ਬਾਰੇ ਸਾਰੇ ਭਾਈਵਾਲਾਂ ਨਾਲ ਵਿਚਾਰ ਚਰਚਾ ਕਰਨ ਉਪਰੰਤ ਪੰਜਾਬ ਸਰਕਾਰ ਵੱਲੋਂ ਯੂਨੀਅਨ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਮੰਨ ਲਿਆ ਗਿਆ ਹੈ। ਇਨ੍ਹਾਂ ਫੈਸਲਿਆਂ ਨਾਲ ਪੰਜਾਬ ਭਰ ਦੇ ਲਗਭਗ 2,000 ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਨੂੰ ਲਾਭ ਹੋਣ ਦੀ ਸੰਭਾਵਨਾ ਹੈ।

ਮੀਟਿੰਗ ਉਪਰੰਤ ਬੋਲਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਿਹਤਰ ਢੰਗ ਨਾਲ ਜਨਤਕ ਸੇਵਾਵਾਂ ਪ੍ਰਦਾਨ ਕਰਨ ਦੇ ਨਾਲ ਨਾਲ ਆਪਣੇ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਉਨ੍ਹਾਂ ਕਿਹਾ, “ਸੂਬਾ ਸਰਕਾਰ ਗੱਲਬਾਤ, ਸਲਾਹ-ਮਸ਼ਵਰੇ ਅਤੇ ਸਹਿਮਤੀ ਰਾਹੀਂ ਅਸਲ ਮੁੱਦਿਆਂ ਨੂੰ ਹੱਲ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ। ਅੱਜ ਦਾ ਫ਼ੈਸਲਾ ਕਰਮਚਾਰੀਆਂ ਦੀ ਭਲਾਈ ਦੇ ਨਾਲ-ਨਾਲ ਪੰਜਾਬ ਭਰ ਵਿੱਚ ਵੀਬੀ ਜੀ ਰਾਮ ਜੀ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਕੇ ਪੇਂਡੂ ਵਿਕਾਸ ਨੂੰ ਹੋਰ ਮਜ਼ਬੂਤ ​​ਕਰਨ ਸਬੰਧੀ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ।”

ਵਿਚਾਰ-ਵਟਾਂਦਰੇ ਦੇ ਨਤੀਜਿਆਂ ‘ਤੇ ਸੰਤੁਸ਼ਟੀ ਪ੍ਰਗਟ ਕਰਦਿਆਂ, ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਦਾ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਸੁਚਾਰੂ ਢੰਗ ਨਾਲ ਹੱਲ ਕਰਨ ਲਈ ਧੰਨਵਾਦ ਕੀਤਾ।

ਯੂਨੀਅਨ ਨੇ ਆਪਣੀ ਹੜਤਾਲ ਤੁਰੰਤ ਵਾਪਸ ਲੈਣ ਦਾ ਐਲਾਨ ਵੀ ਕੀਤਾ ਅਤੇ ਸਰਕਾਰ ਨੂੰ ਸੂਬੇ ਭਰ ਵਿੱਚ ਪੇਂਡੂ ਵਿਕਾਸ ਪ੍ਰੋਗਰਾਮਾਂ ਨੂੰ ਲਾਗੂ ਕਰਨ ਵਿੱਚ ਆਪਣੇ ਪੂਰੇ ਸਹਿਯੋਗ ਦਾ ਭਰੋਸਾ ਦਿੱਤਾ।

ਇਸ ਫ਼ੈਸਲੇ ਤੋਂ ਬਾਅਦ, ਵੀਬੀ ਜੀ ਰਾਮ ਜੀ ਪਹਿਲਕਦਮੀ ਹੁਣ ਕੱਲ੍ਹ ਤੋਂ ਪੰਜਾਬ ਭਰ ਦੇ ਸਾਰੇ ਪਿੰਡਾਂ ਵਿੱਚ ਸੁਚਾਰੂ ਢੰਗ ਨਾਲ ਲਾਗੂ ਕੀਤੀ ਜਾਵੇਗੀ। ਸਾਰੇ ਕਰਮਚਾਰੀ ਬੁੱਧਵਾਰ ਤੋਂ ਆਪਣੀਆਂ ਡਿਊਟੀਆਂ ਮੁੜ ਸ਼ੁਰੂ ਕਰਨਗੇ ਅਤੇ ਪੇਂਡੂ ਪਰਿਵਾਰਾਂ ਲਈ ਸਮੇਂ ਸਿਰ ਤਨਖਾਹ ਵਾਲੇ ਰੁਜ਼ਗਾਰ ਨੂੰ ਯਕੀਨੀ ਬਣਾਉਣ, ਸਥਾਈ ਪੇਂਡੂ ਸੰਪਤੀਆਂ ਦੇ ਨਿਰਮਾਣ ਵਿੱਚ ਤੇਜ਼ੀ ਲਿਆਉਣ ਅਤੇ ਪੇਂਡੂ ਬੁਨਿਆਦੀ ਢਾਂਚੇ ਅਤੇ ਵਿਕਾਸ ਨੂੰ ਹੋਰ ਮਜ਼ਬੂਤ ​​ਕਰਨ ਲਈ ਪ੍ਰੋਗਰਾਮ ਨੂੰ ਲਾਗੂ ਕਰਨ ਵਿੱਚ ਅਹਿਮ ਯੋਗਦਾਨ ਪਾਉਣਗੇ।

ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਆਸ ਪ੍ਰਗਟਾਈ ਕਿ ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਸਹਿਯੋਗ ਨਾਲ ਇਸ ਪਹਿਲਕਦਮੀ ਦੀ ਸਫਲ ਸ਼ੁਰੂਆਤ ਸਦਕਾ ਪੇਂਡੂ ਪ੍ਰਸ਼ਾਸਨ ਨੂੰ ਮਜ਼ਬੂਤੀ ਮਿਲੇਗੀ, ਬਿਹਤਰ ਢੰਗ ਨਾਲ ਜਨਤਕ ਸੇਵਾ ਪ੍ਰਦਾਨ ਕੀਤੀਆਂ ਜਾ ਸਕਣਗੀਆਂ ਅਤੇ ਪੰਜਾਬ ਸਰਕਾਰ ਦੇ ਸਮੁੱਚੇ, ਸਥਾਈ ਅਤੇ ਖੁਸ਼ਹਾਲ ਪੇਂਡੂ ਵਿਕਾਸ ਦੇ ਦ੍ਰਿਸ਼ਟੀਕੋਣ ਨੂੰ ਹੁਲਾਰਾ ਮਿਲੇਗਾ।

ਇਸ ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਅਜੀਤ ਬਾਲਾਜੀ ਜੋਸ਼ੀ, ਜੁਆਇੰਟ ਵਿਕਾਸ ਕਮਿਸ਼ਨਰ ਸ਼ੇਨਾ ਅਗਰਵਾਲ, ਵਿਸ਼ੇਸ਼ ਸਕੱਤਰ ਅਮਿਤ ਤਲਵਾੜ ਅਤੇ ਯੂਨੀਅਨ ਦੇ ਨੁਮਾਇੰਦੇ ਵੀ ਮੌਜੂਦ ਸਨ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...