ਪੰਜਾਬ ਸਰਕਾਰ ਨੇ ਸੂਬੇ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾ ਕੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਇਤਿਹਾਸਕ ਕਦਮ ਚੁੱਕੇ-ਬਰਿੰਦਰ ਕੁਮਾਰ ਗੋਇਲ

by | Jul 30, 2026 | breaking news, daily, politics | 0 comments

ਕੈਬਨਿਟ ਮੰਤਰੀ ਨੇ ਹਲਕਾ ਫਤਹਿਗੜ੍ਹ ਸਾਹਿਬ ਦੇ 30.71 ਕਰੋੜ ਦੀ ਲਾਗਤ ਵਾਲੇ ਨਹਿਰੀ ਪ੍ਰੋਜੈਕਟ ਦਾ ਕੀਤਾ ਉਦਘਾਟਨ

ਕਿਹਾ 3.75 ਕਰੋੜ ਦੀ ਲਾਗਤ ਨਾਲ ਜ਼ਮੀਨਦੋਜ ਪਾਈਪਲਾਈਨਾਂ ਵਿਛਾਉਣ ਦਾ ਕੰਮ ਜਲਦ ਹੋਵੇਗਾ ਮੁਕੰਮਲ, 2332 ਏਕੜ ਰਕਬੇ ਨੂੰ ਹੋਵੇਗਾ ਲਾਭ

ਵਿਧਾਇਕ ਰਾਏ ਨੇ ਹਲਕੇ ਦੇ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ

ਪੰਜਾਬ ਦੇ ਜਲ ਸਰੋਤ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਹਲਕਾ ਫਤਹਿਗੜ੍ਹ ਸਾਹਿਬ ਦੇ ਪਿੰਡ ਸੌਂਢਾ ਵਿਖੇ ਪੰਜਾਬ ਸਰਕਾਰ ਵੱਲੋਂ ਨਹਿਰੀ ਸਿੰਚਾਈ ਨੂੰ ਮਜ਼ਬੂਤ ਕਰਨ ਲਈ ਕਰਵਾਏ ਗਏ ਅਹਿਮ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਵੱਧ ਤੋਂ ਵੱਧ ਨਹਿਰੀ ਪਾਣੀ ਮੁਹੱਈਆ ਕਰਵਾ ਕੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਇਤਿਹਾਸਕ ਕਦਮ ਚੁੱਕ ਰਹੀ ਹੈ।

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਫਤਹਿਗੜ੍ਹ ਸਾਹਿਬ ਹਲਕੇ ਵਿੱਚ ਸੈਦਪੂਰਾ ਮਾਇਨਰ, ਰਜਿੰਦਰਗੜ ਮਾਇਨਰ, 1-ਐਲ ਰਜਬਾਹਾ ਨੂੰ ਕੁੱਲ 33.68 ਕਿਲੋਮੀਟਰ ਤੱਕ ਪੱਕਾ ਕਰਨ ਅਤੇ 23.05 ਕਿਲੋਮੀਟਰ ਅੰਡਰਗਰਾਊਂਡ ਪਾਈਪ ਲਾਈਨਾਂ ਵਿਛਾਉਣ ਵਰਗੇ ਪ੍ਰੋਜੈਕਟਾਂ ‘ਤੇ ਕੁੱਲ 30.71 ਕਰੋੜ ਰੁਪਏ ਦੀ ਲਾਗਤ ਆਈ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਲਕਾ ਫਤਹਿਗੜ੍ਹ ਸਾਹਿਬ ਦੇ ਪਿੰਡ ਸਾਨੀਪੁਰ, ਬਾੜਾ, ਛਲੇੜੀ ਕਲਾਂ, ਸੈਫਲਪੁਰ, ਮਹੁੰਮਦੀਪੁਰ, ਆਦਮਪੁਰ, ਬੀਬੀਪੁਰ, ਸਰਾਣਾ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣ ਲਈ 3.75 ਕਰੋੜ ਦੀ ਰਾਸ਼ੀ ਖਰਚ ਕਰਕੇ ਜਮੀਨਦੋਜ ਪਾਈਪ ਲਾਈਨ ਦਾ ਕੰਮ ਕਰਵਾਇਆ ਜਾ ਰਿਹਾ, ਜਿਸ ਦੇ ਨਾਲ 2332 ਏਕੜ ਰਕਬੇ ਨੂੰ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੇਲੇ ਸੂਬੇ ਵਿੱਚ 26 ਫੀਸਦੀ ਨਹਿਰੀ ਪਾਣੀ ਖੇਤਾ ਤੱਕ ਪਹੁੰਚਦਾ ਸੀ,ਪ੍ਰੰਤੂ ਆਮ ਆਦਮੀ ਪਾਰਟੀ ਦੀ ਸਰਕਾਰ ਨੇ 7500 ਕਰੋੜ ਰੁਪਏ ਖਰਚ ਕੇ 86 ਫੀਸਦੀ ਪਾਣੀ ਸੂਬੇ ਦੇ ਪਿੰਡਾਂ ਤੱਕ ਪਹੁੰਚਾਇਆ ਹੈ।

ਜਲ ਸਰੋਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੇ ਲਈ ਸੂਬਾ ਸਰਕਾਰ ਵੱਲੋਂ ਵੱਡੇ ਪੱਧਰ ਤੇ ਕੰਮ ਕੀਤਾ ਜਾ ਰਿਹਾ ਹੈ ਅਤੇ ਬਹੁਤ ਜਲਦ ਹਰੇਕ ਪਿੰਡ ਤੱਕ ਨਹਿਰੀ ਪਾਣੀ ਪਹੁੰਚਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਨਹਿਰੀ ਨੈੱਟਵਰਕ ਨੂੰ ਮਜ਼ਬੂਤ ਕਰਕੇ ਨਾ ਸਿਰਫ਼ ਕਿਸਾਨਾਂ ਦੀ ਸਿੰਚਾਈ ਲਾਗਤ ਘਟੇਗੀ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਧਰਤੀ ਹੇਠਲੇ ਪਾਣੀ ਦੀ ਸੰਭਾਲ ਵੀ ਯਕੀਨੀ ਬਣੇਗੀ।

ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਜਲ ਸਰੋਤ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਫਤਹਿਗੜ੍ਹ ਸਾਹਿਬ ਹਲਕੇ ਵਿੱਚ ਨਹਿਰੀ ਸਿੰਚਾਈ ਨੂੰ ਮਜ਼ਬੂਤ ਕਰਨ ਲਈ ਕਰਵਾਏ ਗਏ ਇਹ ਵਿਕਾਸ ਕਾਰਜ ਕਿਸਾਨਾਂ ਲਈ ਵਰਦਾਨ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਹਲਕੇ ਦੇ ਕਿਸਾਨਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਨਹਿਰੀ ਪਾਣੀ ਦੀ ਮੰਗ ਨੂੰ ਪੰਜਾਬ ਸਰਕਾਰ ਨੇ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...