ਪੰਜਾਬ ਸਰਕਾਰ ਬਹੁ-ਪੱਖੀ ਪਹੁੰਚ ਅਪਣਾਉਂਦਿਆਂ ਅਵਾਰਾ ਪਸ਼ੂਆਂ ਦੇ ਹੱਲ ਲਈ ਵਿਆਪਕ ਰਣਨੀਤੀ ਬਣਾਏਗੀ: ਡਾ. ਰਵਜੋਤ ਸਿੰਘ

by | Jul 15, 2025 | breaking news, daily | 0 comments

ਚੰਡੀਗੜ੍ਹ, 15 ਜੁਲਾਈ:

ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਵਿਧਾਨ ਸਭਾ ਵਿੱਚ ਐਲਾਨ ਕੀਤਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਇੱਕ ਵਿਆਪਕ ਰਣਨੀਤੀ ਤਿਆਰ ਕਰਨ ਵਾਸਤੇ ਵੱਖ-ਵੱਖ ਵਿਭਾਗਾਂ ਅਤੇ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰੇਗੀ।

ਕੈਬਨਿਟ ਮੰਤਰੀ ਨੇ ਸਦਨ ਨੂੰ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਇੱਕ ਪ੍ਰਭਾਵਸ਼ਾਲੀ ਕਾਰਜ ਯੋਜਨਾ ਤਿਆਰ ਕਰਨ ਲਈ ਸਾਰੇ ਸਬੰਧਤ ਵਿਭਾਗਾਂ ਅਤੇ ਹਿੱਸੇਦਾਰਾਂ ਦਰਮਿਆਨ ਤਾਲਮੇਲ ਕਾਇਮ ਕਰਨ ਸਬੰਧੀ ਯਤਨਾਂ ਦੀ ਅਗਵਾਈ ਕਰੇਗਾ। ਉਨ੍ਹਾਂ ਨੇ ਇਸ ਮੁੱਦੇ ਨੂੰ ਹੱਲ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਪਹਿਲਾਂ ਹੀ ਜਾਨਵਰਾਂ ਪ੍ਰਤੀ ਬੇਰਹਿਮੀ ਬਾਰੇ ਰੋਕਥਾਮ ਐਕਟ ਦੇ ਸੋਧ ਬਿੱਲ ‘ਤੇ ਬਹਿਸ ਦੌਰਾਨ ਇਸ ਮੁੱਦੇ ਸਬੰਧੀ ਤੁਰੰਤ ਕਾਰਵਾਈ ਦਾ ਭਰੋਸਾ ਦਿੱਤਾ ਸੀ।

ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਵਿਭਾਗ ਨੇ ਪਹਿਲਾਂ ਹੀ “ਪੰਜਾਬ ਮੁਆਵਜ਼ਾ ਟੂ ਵਿਕਟਿਮਜ਼ ਆਫ਼ ਐਨੀਮਲ ਅਟੈਕ ਐਂਡ ਐਕਸੀਡੈਂਟਸ ਪਾਲਿਸੀ, 2023” ਲਾਗੂ ਕੀਤੀ ਹੋਈ ਹੈ ਜਿਸ ਤਹਿਤ ਅਵਾਰਾ ਪਸ਼ੂਆਂ ਦੇ ਹਮਲਿਆਂ ਕਾਰਨ ਮਾਰੇ ਜਾਣ ਵਾਲੇ ਜਾਂ ਸਥਾਈ ਅਪੰਗਤਾ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਵਿੱਤੀ ਰਾਹਤ ਪ੍ਰਦਾਨ ਕਰਨ ਦਾ ਉਪਬੰਧ ਹੈ। ਇਹ ਮੁਆਵਜ਼ਾ ਸਬੰਧਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠਲੀ ਕਮੇਟੀ ਦੁਆਰਾ ਵੰਡਿਆ ਜਾਂਦਾ ਹੈ।

ਮੁੱਦੇ ਦੀ ਗੰਭੀਰਤਾ ਨੂੰ ਮੰਨਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਅਵਾਰਾ ਪਸ਼ੂਆਂ ਦੀ ਗਿਣਤੀ ਵਿੱਚ ਕਾਫ਼ੀ ਵਾਧਾ ਹੋਇਆ ਹੈ, ਜਿਸ ਕਾਰਨ ਅਕਸਰ ਸੜਕ ਹਾਦਸੇ ਅਤੇ ਲੋਕਾਂ ਨੂੰ ਪ੍ਰੇਸ਼ਾਨੀ ਹੁੰਦੀ ਹੈ। ਉਨ੍ਹਾਂ ਦੱਸਿਆ ਕਿ 20ਵੀਂ ਪਸ਼ੂ ਗਣਨਾ (21ਵੀਂ ਜਨਗਣਨਾ ਦੇ ਅੰਕੜੇ ਜਾਰੀ ਹੋਣ ਤੱਕ) ਅਨੁਸਾਰ ਇਥੇ 1.4 ਲੱਖ ਅਵਾਰਾ ਪਸ਼ੂ ਹਨ।ਉਨ੍ਹਾਂ ਕਿਹਾ ਕਿ ਇਸ ਵੇਲੇ 2 ਲੱਖ ਤੋਂ ਵੱਧ ਅਵਾਰਾ ਪਸ਼ੂ 518 ਰਜਿਸਟਰਡ ਗਊਸ਼ਾਲਾਵਾਂ ਵਿੱਚ ਰੱਖੇ ਗਏ ਹਨ। ਉਨ੍ਹਾਂ ਦੱਸਿਆ ਕਿ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਵਿਭਾਗ ਦੁਆਰਾ 20 ਸਰਕਾਰੀ ਪਸ਼ੂ ਵਾੜਿਆਂ ਵਿੱਚ 77 ਪਸ਼ੂ ਸ਼ੈੱਡ ਬਣਾਏ ਗਏ ਹਨ। ਇਸ ਦੇ ਨਾਲ ਹੀ ਸ਼ਹਿਰੀ ਸਥਾਨਕ ਸੰਸਥਾਵਾਂ ਦੁਆਰਾ ਆਪਣੇ ਪੱਧਰ ‘ਤੇ 10 ਵਾਧੂ ਗਊਸ਼ਾਲਾਵਾਂ ਚਲਾਈਆਂ ਜਾ ਰਹੀਆਂ ਹਨ।

ਡਾ. ਰਵਜੋਤ ਸਿੰਘ ਨੇ ਕਿਹਾ ਕਿ ਸ਼ਹਿਰੀ ਸਥਾਨਕ ਸੰਸਥਾਵਾਂ ਬਾਕਾਇਦਾ ਤੌਰ ‘ਤੇ ਆਪਣੀ ਹਦੂਦ ਅੰਦਰ ਘੁੰਮ ਰਹੇ ਅਵਾਰਾ ਪਸ਼ੂਆਂ ਨੂੰ ਸੁਰੱਖਿਅਤ ਢੰਗ ਨਾਲ ਸਰਕਾਰੀ/ਨਿੱਜੀ ਗਊਸ਼ਾਲਾਵਾਂ ਵਿੱਚ ਛੱਡਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਗਊ ਸੈੱਸ ਫੰਡਾਂ ਅਤੇ ਯੂ.ਐਲ.ਬੀ. ਦੇ ਸਰੋਤਾਂ ਦੀ ਉਪਲਬਧਤਾ ਦੇ ਆਧਾਰ ‘ਤੇ ਗਊਸ਼ਾਲਾਵਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਯੂ.ਐਲ.ਬੀ. ਨੂੰ ਅਵਾਰਾ ਪਸ਼ੂਆਂ ਦੀ ਆਬਾਦੀ ਨੂੰ ਕੰਟਰੋਲ ਕਰਨ ਲਈ ਵਿਸ਼ੇਸ਼ ਉਪਰਾਲੇ ਕਰਨ ਵਾਸਤੇ ਨਿਰੰਤਰ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਅਵਾਰਾ ਪਸ਼ੂਆਂ ਦੀ ਸਮੱਸਿਆ ਦੇ ਟਿਕਾਊ ਹੱਲ ਨੂੰ ਯਕੀਨੀ ਬਣਾਉਣ ਸਰਕਾਰ ਵੱਲੋਂ ਬਹੁ-ਪੱਖੀ ਪਹੁੰਚ ਅਪਨਾਉਂਦਿਆਂ ਮਾਹਿਰਾਂ, ਪਸ਼ੂ ਭਲਾਈ ਸੰਗਠਨਾਂ ਅਤੇ ਪ੍ਰਸ਼ਾਸਨਿਕ ਵਿਭਾਗਾਂ ਨਾਲ ਤਾਲਮੇਲ ਜ਼ਰੀਏ ਕੰਮ ਕੀਤਾ ਜਾ ਰਿਹਾ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...