ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

by | Aug 22, 2026 | breaking news, daily, politics | 0 comments

ਮਸਲਿਆਂ ਨੂੰ ਆਪਸੀ ਸਹਿਮਤੀ ਨਾਲ ਹੱਲ ਕਰਨ ਲਈ ਵਿੱਤ, ਮਾਲ, ਏ.ਜੀ. ਦਫ਼ਤਰ ਅਤੇ ਯੂਨੀਅਨ ਦੀ ਸਾਂਝੀ ਕਮੇਟੀ ਬਣਾਈ ਜਾਵੇਗੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ  ਵਧੀਕ ਮੁੱਖ ਸਕੱਤਰ ਮਾਲ ਨੂੰ ਜਾਇਜ਼ ਮੰਗਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਅਤੇ ਵਿੱਤੀ ਮਾਮਲੇ ਵਿੱਤ ਵਿਭਾਗ ਨੂੰ ਭੇਜਣ ਦੇ ਨਿਰਦੇਸ਼

ਮਾਲ ਵਿਭਾਗ ਦੇ ਫੀਲਡ ਸਟਾਫ਼ ਦੀਆਂ ਮੰਗਾਂ ਦੇ ਹੱਲ ਲਈ ਇੱਕ ਅਹਿਮ ਪਹਿਲਕਦਮੀ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਮਾਲ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਾਲ ਵਿਭਾਗ, ਵਿੱਤ ਵਿਭਾਗ, ਐਡਵੋਕੇਟ ਜਨਰਲ (ਏ.ਜੀ.) ਦਫ਼ਤਰ ਦੇ ਅਧਿਕਾਰੀਆਂ ਅਤੇ ਦਿ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੇ ਨੁਮਾਇੰਦਿਆਂ ‘ਤੇ ਆਧਾਰਿਤ ਇੱਕ ਵਿਸ਼ੇਸ਼ ਸਾਂਝੀ ਕਮੇਟੀ ਗਠਿਤ ਕੀਤੀ ਜਾਵੇ, ਤਾਂ ਜੋ ਸੇਵਾਵਾਂ ਅਤੇ ਕਾਡਰ ਨਾਲ ਸਬੰਧਤ ਸਾਰੇ ਮਸਲਿਆਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਜਾ ਸਕੇ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇੱਥੇ ਦਿ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਅਤੇ ਦਿ ਰੈਵੇਨਿਊ ਪਟਵਾਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ, ਜਿਸ ਵਿਚ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੀ ਮੌਜੂਦ ਸਨ, ਦੀ ਪ੍ਰਧਾਨਗੀ ਕਰਦਿਆਂ ਐਸੋਸੀਏਸ਼ਨ ਦੇ ਮਸਲਿਆਂ ਦੇ ਸੁਹਿਰਦ ਅਤੇ ਜਲਦ ਹੱਲ ‘ਤੇ ਜ਼ੋਰ ਦਿੱਤਾ।

ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ ਮਾਲ (ਐਫ.ਸੀ.ਆਰ.) ਅਨੁਰਾਗ ਵਰਮਾ ਨੂੰ ਨਿਰਦੇਸ਼ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਯੂਨੀਅਨ ਦੀਆਂ ਜਾਇਜ਼ ਮੰਗਾਂ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾਵੇ। ਉਨ੍ਹਾਂ ਅੱਗੇ ਹਦਾਇਤ ਕੀਤੀ ਕਿ ਵਿੱਤੀ ਦੇਣਦਾਰੀਆਂ ਨਾਲ ਸਬੰਧਤ ਸਾਰੀਆਂ ਤਜਵੀਜ਼ਾਂ ਤੁਰੰਤ ਵਿੱਤ ਵਿਭਾਗ ਨੂੰ ਭੇਜੀਆਂ ਜਾਣ ਤਾਂ ਜੋ ਲੋੜੀਂਦੀ ਰਸਮੀ ਕਾਰਵਾਈ ਅਤੇ ਪ੍ਰਵਾਨਗੀਆਂ ਵਿੱਚ ਤੇਜ਼ੀ ਲਿਆਂਦੀ ਜਾ ਸਕੇ।

ਮੀਟਿੰਗ ਦੌਰਾਨ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੇ ਵਫ਼ਦ ਨੇ ਇੱਕ ਰਸਮੀ ਮੰਗ ਪੱਤਰ ਸੌਂਪਿਆ, ਜਿਸ ਵਿੱਚ ਉਨ੍ਹਾਂ ਦੀਆਂ ਮੁੱਖ ਮੰਗਾਂ ਜਿਵੇਂ ਕਿ ਕੇਡਰ ਦਾ ਦਰਜਾ ਤੇ ਤਨਖਾਹ ਸਮਾਨਤਾ, ਸਟੇਸ਼ਨਰੀ ਭੱਤਾ, ਖਾਲੀ ਅਸਾਮੀਆਂ ਭਰਨਾ ਅਤੇ ਕੇਡਰ ਪੁਨਰਗਠਨ ਆਦਿ ਸ਼ਾਮਲ ਸਨ।

ਸੂਬਾ ਸਰਕਾਰ ਦੇ ਮੁਲਾਜ਼ਮ-ਪੱਖੀ ਰੁਖ਼ ਨੂੰ ਦੁਹਰਾਉਂਦਿਆਂ ਦੋਵਾਂ ਮੰਤਰੀਆਂ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਹੇਠਲੇ ਪੱਧਰ ਦੇ ਮਾਲ ਅਧਿਕਾਰੀਆਂ ਦੀ ਭਲਾਈ ਅਤੇ ਸੇਵਾ ਸ਼ਰਤਾਂ ਦੀ ਰਾਖੀ ਕਰਦੇ ਹੋਏ ਪ੍ਰਸ਼ਾਸਕੀ ਕਾਰਜਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ।

ਮੀਟਿੰਗ ਦੌਰਾਨ ਦਿ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਹਰਵੀਰ ਸਿੰਘ ਢੀਂਡਸਾ, ਸੂਬਾ ਜਨਰਲ ਸਕੱਤਰ ਨਿਰਮਲ ਸਿੰਘ ਬਾਠ, ਸੂਬਾ ਖਜ਼ਾਨਚੀ ਪਲਵਿੰਦਰ ਸਿੰਘ ਸੂਦ, ਸੂਬਾ ਮੀਤ ਪ੍ਰਧਾਨ ਅਦਿੱਤਿਆ ਕੌਸ਼ਲ, ਜ਼ਿਲ੍ਹਾ ਪ੍ਰਧਾਨ ਸੰਗਰੂਰ ਗੁਰਜੀਤ ਸਿੰਘ ਤੁੰਗ, ਜ਼ਿਲ੍ਹਾ ਪ੍ਰਧਾਨ ਲੁਧਿਆਣਾ ਜਸਵੀਰ ਸਿੰਘ ਜੱਸੀ ਅਤੇ ਦਿ ਰੈਵੇਨਿਊ ਪਟਵਾਰ ਯੂਨੀਅਨ ਦੇ ਸੂਬਾ ਪ੍ਰਧਾਨ ਬਲਰਾਜ ਸਿੰਘ ਔਜਲਾ ਨੇ ਆਪਣੇ ਸਾਥੀਆਂ ਸਮੇਤ ਮੰਗਾਂ ਅਤੇ ਮੁੱਦੇ ਪੇਸ਼ ਕੀਤੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...