ਪੰਜਾਬ ਸਰਕਾਰ ਵਲੋਂ ਪਾਣੀ ਨਾਲ ਪ੍ਰਭਾਵਿਤ ਖੇਤਰਾਂ ਵਿਚ ਵਿਸ਼ੇਸ਼ ਗਿਰਦਾਵਰੀ ਦੇ ਹੁਕਮ: ਹਰਦੀਪ ਸਿੰਘ ਮੁੰਡੀਆਂ

by | Aug 22, 2025 | breaking news, daily | 0 comments

ਮਾਨ ਸਰਕਾਰ ਔਖੀ ਘੜੀ ਵਿਚ ਲੋਕਾਂ ਦੇ ਨਾਲ: ਕੈਬਨਿਟ ਮੰਤਰੀ

ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਲੋਕਾਂ ਲਈ ਹਰ ਸੰਭਵ ਮਦਦ ਯਕੀਨੀ ਬਣਾਉਣ ਦੇ ਨਿਰਦੇਸ਼
 
ਰਾਹਤ ਕਾਰਜਾਂ ਲਈ 2 ਕਰੋੜ ਰੁਪਏ ਜਾਰੀ

ਸੁਲਤਾਨਪੁਰ ਲੋਧੀ ਦੇ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ, ਰਾਹਤ ਕਾਰਜਾਂ ਦੀ ਸਮੀਖਿਆ

ਚੰਡੀਗੜ੍ਹ/ਕਪੂਰਥਲਾ, 21 ਅਗਸਤ:

ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਪ੍ਰਭਾਵਿਤ ਹੋਈਆਂ ਫਸਲਾਂ ਤੇ ਹੋਰ ਨੁਕਸਾਨ ਦੀ ਪੂਰਤੀ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਸੁਲਤਾਨਪੁਰ ਲੋਧੀ ਦੇ ਪ੍ਰਭਾਵਿਤ ਪਿੰਡਾਂ ਬਾਊਪੁਰ ਜਦੀਦ ਅਤੇ ਸਾਂਗਰਾ ਵਿਖੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਦੌਰਾਨ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਫਸਲਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਮੁਆਵਜ਼ੇ ਦੀ ਪ੍ਰਕਿਰਿਆ ਆਰੰਭ ਕਰ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਦਿੱਤੇ ਗਏ ਹਨ ਕਿ ਉਹ ਪਾਣੀ ਘਟਦੇ ਸਾਰ ਹੀ ਜਲਦ ਤੋਂ ਜਲਦ ਵਿਸ਼ੇਸ਼ ਗਿਰਦਾਵਰੀ ਮੁਕੰਮਲ ਕਰਕੇ ਰਿਪੋਰਟ ਸੌਂਪਣ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾ ਸਕੇ।

ਮਾਲ ਮੰਤਰੀ ਨੇ ਦੱਸਿਆ ਕਿ ਪਾਣੀ ਨਾਲ ਮੁੱਖ ਤੌਰ ‘ਤੇ ਪ੍ਰਭਾਵਿਤ ਜ਼ਿਲ੍ਹਿਆਂ ਕਪੂਰਥਲਾ, ਤਰਨ ਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ ਵਿਖੇ ਰਾਹਤ ਕੰਮਾਂ ਦੀ ਨਿਗਰਾਨੀ ਮੰਤਰੀ ਸਮੂਹ ਵਲੋਂ ਕੀਤੀ ਜਾ ਰਹੀ ਹੈ। ਕੈਬਨਿਟ ਮੰਤਰੀਆਂ ਵਲੋਂ ਜਿੱਥੇ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰਕੇ ਪ੍ਰਭਾਵਿਤ ਲੋਕਾਂ ਦਾ ਦੁੱਖ ਵੰਡਾਇਆ ਜਾ ਰਿਹਾ ਹੈ, ਉਥੇ ਹੀ ਰਾਹਤ ਕਾਰਜਾਂ ਉੱਪਰ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਵਿੱਚ ਰਾਹਤ ਕਾਰਜਾਂ ਲਈ 2 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਰਾਸ਼ਨ, ਪੀਣ ਵਾਲਾ ਪਾਣੀ, ਦਵਾਈਆਂ, ਪਸ਼ੂ ਧਨ ਦੀ ਸਿਹਤ ਸੰਭਾਲ ਆਦਿ ਦੇ ਕੰਮ ਜੰਗੀ ਪੱਧਰ ‘ਤੇ ਜਾਰੀ ਰੱਖੇ ਜਾ ਸਕਣ।

ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਦੱਸਿਆ ਕਿ ਹੜ੍ਹ ਰੋਕੂ ਪ੍ਰਬੰਧਾਂ ਤਹਿਤ ਪੰਜਾਬ ਭਰ ਵਿੱਚ ਧੁੱਸੀ ਬੰਨ੍ਹਾਂ ਅਤੇ ਅਡਵਾਂਸ ਬੰਨ੍ਹਾਂ ਦੀ ਵਿਸ਼ੇਸ਼ ਮੁਹਿੰਮ ਚਲਾ ਕੇ ਹੋਰ ਮਜ਼ਬੂਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਰਤਮਾਨ ਸਮੇਂ ਧੁੱਸੀ ਬੰਨ੍ਹ ਪੂਰੀ ਤਰ੍ਹਾਂ ਸੁਰੱਖਿਅਤ ਹਨ।

ਕੈਬਨਿਟ ਮੰਤਰੀ ਵਲੋਂ ਕਿਸ਼ਤੀਆਂ ਰਾਹੀਂ ਪ੍ਰਭਾਵਿਤ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਗਿਆ। ਉਨ੍ਹਾਂ ਲੋਕਾਂ ਦੀ ਮੰਗ ਅਨੁਸਾਰ ਪ੍ਰਭਾਵਿਤ ਲੋਕਾਂ ਲਈ ਐਸ.ਡੀ.ਆਰ.ਐਫ. ਦੀਆਂ ਹੋਰ ਟੁਕੜੀਆਂ ਤੈਨਾਤ ਕਰਨ ਲਈ ਵੀ ਕਿਹਾ ਤਾਂ ਜੋ ਰਾਹਤ ਕਾਰਜਾਂ ਵਿੱਚ ਕਿਸੇ ਕਿਸਮ ਦੀ ਸਮੱਸਿਆ ਨਾ ਆਵੇ।

ਉਨ੍ਹਾਂ ਪ੍ਰਭਾਵਿਤ ਲੋਕਾਂ ਨੂੰ ਸੁੱਕਾ ਰਾਸ਼ਨ, ਦਵਾਈਆਂ ਅਤੇ ਪੀਣ ਵਾਲਾ ਪਾਣੀ ਵੀ ਮੁਹੱਈਆ ਕਰਵਾਇਆ।

ਕੈਬਨਿਟ ਮੰਤਰੀ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰਭਾਵਿਤ ਖੇਤਰਾਂ ਵਿਚ ਲਗਾਤਾਰ ਫੌਗਿੰਗ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਲੋਕਾਂ ਨੂੰ ਚਮੜੀ ਦੇ ਰੋਗਾਂ ਤੇ ਪਾਣੀ ਨਾਲ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਅ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਨਿਯਮਤ ਸਿਹਤ ਜਾਂਚ ਯਕੀਨੀ ਬਣਾਈ ਜਾਵੇ।

ਪਸ਼ੂ ਧਨ ਦੀ ਸਿਹਤ ਸੰਭਾਲ ਵੱਲ ਵਿਸ਼ੇਸ਼ ਤਵੱਜੋ ਦੇਣ ਦੇ ਹੁਕਮ ਦਿੰਦਿਆਂ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਵੈਟਰਨਰੀ ਡਾਕਟਰ ਪ੍ਰਭਾਵਿਤ ਪਿੰਡਾਂ ਅਤੇ ਡੇਰਿਆਂ ਵਿੱਚ ਜਾ ਕੇ ਪਸ਼ੂ ਧਨ ਦੀ ਜਾਂਚ ਕਰਨ।

ਪ੍ਰਭਾਵਿਤ ਲੋਕਾਂ ਦੇ ਹੌਸਲੇ ਨੂੰ ਸਲਾਮ ਕਰਦਿਆਂ ਸ. ਮੁੰਡੀਆਂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਉਨ੍ਹਾਂ ਨਾਲ ਖੜ੍ਹੀ ਹੈ ਅਤੇ ਲੋਕਾਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾਵੇਗੀ।

ਇਸ ਤੋਂ ਪਹਿਲਾਂ ਉਨ੍ਹਾਂ ਰੈਸਟ ਹਾਊਸ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡੈਮਾਂ ਤੋਂ ਪਾਣੀ ਛੱਡਣ ਅਤੇ ਦਰਿਆਵਾਂ ਵਿੱਚ ਵਗ ਰਹੇ ਪਾਣੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ, ਨਗਰ ਸੁਧਾਰ ਟਰੱਸਟ ਕਪੂਰਥਲਾ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ, ਐਸ.ਐਸ.ਪੀ. ਗੌਰਵ ਤੂਰਾ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਕੈਪਸ਼ਨ-1 ਸੁਲਤਾਨਪੁਰ ਲੋਧੀ ਦੇ ਪਾਣੀ ਨਾਲ ਪ੍ਰਭਾਵਿਤ ਪਿੰਡ ਵਿੱਚ ਲੋਕਾਂ ਨਾਲ ਮੁਲਾਕਾਤ ਕਰਦੇ ਹੋਏ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ।

2- ਸੁਲਤਾਨਪੁਰ ਲੋਧੀ ਵਿਖੇ ਵਧੇ ਪਾਣੀ ਕਾਰਨ ਪ੍ਰਭਾਵਿਤ ਪਿੰਡ ਵਿਖੇ ਲੋਕਾਂ ਨੂੰ ਸੁੱਕੇ ਰਾਸ਼ਨ ਦੀ ਵੰਡ ਕਰਦੇ ਹੋਏ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ।

3-  ਸੁਲਤਾਨਪੁਰ ਲੋਧੀ ਦੇ ਪ੍ਰਭਾਵਿਤ ਪਿੰਡਾਂ ਦਾ ਕਿਸ਼ਤੀ ਰਾਹੀਂ ਜਾਇਜ਼ਾ ਲੈਣ ਜਾਂਦੇ ਹੋਏ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...