ਪੰਜਾਬ ਸਰਕਾਰ ਵਲੋਂ ਮਾਨਸੂਨ ਸੀਜ਼ਨ ਲਈ ਪੂਰੀ ਤਿਆਰੀ : ਬਰਿੰਦਰ ਕੁਮਾਰ ਗੋਇਲ

by | Jul 15, 2026 | daily, politics | 0 comments

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪੌਂਗ ਡੈਮ ਦਾ ਕੀਤਾ ਦੌਰਾ

ਦੋਆਬੇ ‘ਚ ਦੋ ਦਿਨਾਂ ਦੌਰੇ ਦੌਰਾਨ ਹੜ੍ਹਾਂ ਅਤੇ ਮਾਨਸੂਨ ਸਬੰਧੀ ਤਿਆਰੀਆਂ ਦਾ ਵੀ ਲਿਆ ਜਾਇਜ਼ਾ

ਅਧਿਕਾਰੀਆਂ ਨੂੰ 24 ਘੰਟੇ ਨਿਗਰਾਨੀ ਰੱਖਣ ਅਤੇ ਹੜ੍ਹ ਸੁਰੱਖਿਆ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਦੇ ਨਿਰਦੇਸ਼

ਪੰਜਾਬ ਨੇ 450 ਕਰੋੜ ਰੁਪਏ ਦੇ ਸੁਰੱਖਿਆ ਕਾਰਜਾਂ ਨਾਲ ਹੜ੍ਹ ਰੋਕੂ ਪ੍ਰਬੰਧਾਂ ਨੂੰ ਕੀਤਾ ਮਜ਼ਬੂਤ: ਬਰਿੰਦਰ ਕੁਮਾਰ ਗੋਇਲ

ਪੌਂਗ ਡੈਮ (ਤਲਵਾੜਾ), 14 ਜੁਲਾਈ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਸੂਬੇ ਵਿੱਚ ਮਾਨਸੂਨ ਸੀਜ਼ਨ ਨੂੰ ਲੈ ਕੇ ਸਰਕਾਰ ਵੱਲੋਂ ਪੂਰੀਆਂ ਤਿਆਰੀਆਂ ਕੀਤੀਆਂ ਗਈਆਂ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਹਾਲਾਤ ਨਾਲ ਨਜਿੱਠਿਆ ਜਾ ਸਕੇ।

ਮਾਨਸੂਨ ਦੇ ਸੀਜ਼ਨ ਦੌਰਾਨ ਹੜ੍ਹ ਵਰਗੀ ਕਿਸੇ ਵੀ ਸਥਿਤੀ ਤੋਂ ਸੂਬੇ ਦੇ ਲੋਕਾਂ ਦੇ ਬਚਾਅ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਲੋਕਾਂ ਦੀ ਜਾਨ-ਮਾਲ, ਵਾਹੀਯੋਗ ਜ਼ਮੀਨ ਅਤੇ ਜਨਤਕ ਬੁਨਿਆਦੀ ਢਾਂਚੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਮਜ਼ਬੂਤ ਨਿਗਰਾਨ ਪ੍ਰਣਾਲੀ ਅਤੇ ਰੱਖਿਆ ਢਾਂਚਾ ਤਿਆਰ ਕੀਤਾ ਹੈ। ਉਨ੍ਹਾਂ ਨੇ ਪੌਂਗ ਡੈਮ ਵਿਖੇ ਪਾਣੀ ਦੇ ਪੱਧਰ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਡੈਮ ਵਿਖੇ ਪਾਣੀ ਦਾ ਪੱਧਰ 1322 ਫੁੱਟ ਸੀ ਜੋ ਕਿ ਪਿਛਲੇ ਸਾਲ ਇਸੇ ਦਿਨ 1328 ਸੀ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਨਾਲੋਂ ਪਾਣੀ ਦੇ ਪੱਧਰ ਵਿਚ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਸੂਬੇ ਵਿਚ ਮਾਨਸੂਨ ਸੀਜ਼ਨ ਨੂੰ ਲੈ ਕੇ ਪ੍ਰਬੰਧ ਪੂਰੀ ਤਰ੍ਹਾਂ ਅਮਲ ਵਿਚ ਲਿਆਂਦੇ ਗਏ ਹਨ ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਦੋਆਬੇ ਵਿਚ ਦੋ ਦਿਨ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਨ ਤੋਂ ਇਲਾਵਾ ਮਾਨਸੂਨ ਸੀਜ਼ਨ ਲਈ ਤਿਆਰੀਆਂ ਦੀ ਵੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਪੂਰੀ ਤਰ੍ਹਾਂ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਹੜ੍ਹ ਸੁਰੱਖਿਆ ਅਤੇ ਡਰੇਨੇਜ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਕਾਰਜਾਂ ਵਿੱਚ ਡਰੇਨਾਂ ਦੀ ਸਫ਼ਾਈ, ਬੋਲਡਰ ਸਟੋਨ (ਵੱਡੇ ਪੱਥਰਾਂ ਨਾਲ) ਅਤੇ ਹਾਈਬ੍ਰਿਡ ਸੁਰੱਖਿਆ ਕਾਰਜ, ਬੰਨ੍ਹਾਂ ਨੂੰ ਉੱਚਾ ਤੇ ਮਜ਼ਬੂਤ ਕਰਨਾ, ਫਲੱਡ ਕੰਟਰੋਲ ਗੇਟਾਂ ਦੀ ਕਾਰਜਸ਼ੀਲਤਾ ਅਤੇ ਸੰਵੇਦਨਸ਼ੀਲ ਥਾਵਾਂ ’ਤੇ ਠੋਸ ਹੜ੍ਹ ਰੋਕੂ ਪ੍ਰਬੰਧ ਸ਼ਾਮਲ ਹਨ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹੜ੍ਹਾਂ ਦੀ ਸੰਭਾਵਨਾ ਨੂੰ ਧਿਆਨ ਵਿੱਚ ਰੱਖਦਿਆਂ ਸਾਰੀਆਂ ਸੰਵੇਦਨਸ਼ੀਲ ਥਾਵਾਂ ’ਤੇ ਲਗਾਤਾਰ ਨਿਗਰਾਨੀ ਰੱਖੀ ਜਾਵੇ ਅਤੇ ਦਰਿਆਵਾਂ, ਡਰੇਨਾਂ, ਬੰਨ੍ਹਾਂ ਅਤੇ ਹੜ੍ਹ ਸੁਰੱਖਿਆ ਢਾਂਚੇ ਦੀ ਨਿਰੰਤਰ ਨਿਗਰਾਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਜਿੱਥੇ ਵੀ ਕੋਈ ਕਮੀ ਨਜ਼ਰ ਆਵੇ, ਉੱਥੇ ਤੁਰੰਤ ਸੁਧਾਰਾਤਮਕ ਕਦਮ ਚੁੱਕੇ ਜਾਣ ਤਾਂ ਜੋ ਮਾਨਸੂਨ ਦੌਰਾਨ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉੁਨ੍ਹਾਂ ਦੱਸਿਆ ਕਿ ਹੜ੍ਹ ਸੁਰੱਖਿਆ ਕਾਰਜਾਂ ਵਿੱਚ 101 ਬੋਲਡਰ ਸਟੋਨ ਅਤੇ ਹਾਈਬ੍ਰਿਡ ਸੁਰੱਖਿਆ ਕਾਰਜ, 17 ਬੰਨ੍ਹਾਂ ਨੂੰ ਉੱਚਾ ਚੁੱਕਣਾ, 22 ਬੰਨ੍ਹ ਮਜ਼ਬੂਤ ਕਰਨੇ, 188 ਡਰੇਨਾਂ ਦੀ ਸਫਾਈ ਅਤੇ ਪੰਜ ਹੜ੍ਹ ਕੰਟਰੋਲ ਗੇਟ ਸੰਚਾਲਨ ਕਾਰਜ ਸ਼ਾਮਲ ਹਨ, ਜਿਨ੍ਹਾਂ ‘ਤੇ ਲਗਭਗ 450 ਕਰੋੜ ਰੁਪਏ ਖਰਚੇ ਗਏ ਹਨ। ਫੀਲਡ ਅਧਿਕਾਰੀਆਂ ਨੂੰ ਮਾਨਸੂਨ ਸੀਜ਼ਨ ਦੌਰਾਨ ਚੌਕਸ ਰਹਿਣ ਦਾ ਨਿਰਦੇਸ਼ ਦਿੰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਹੜ੍ਹ ਵਾਲੀਆਂ ਸੰਵੇਦਨਸ਼ੀਲ ਥਾਵਾਂ ’ਤੇ 24 ਘੰਟੇ ਚੌਕਸੀ ਰੱਖਣ ਅਤੇ ਹਰ ਐਮਰਜੈਂਸੀ ਸਥਿਤੀ ਮੌਕੇ ਤੁਰੰਤ ਕਾਰਵਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਕੈਪਸ਼ਨ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਪੌਂਗ ਡੈਮ ਦੇ ਦੌਰੇ ਦੌਰਾਨ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...